AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Weather: ਪੰਜਾਬ ਦੇ 14 ਜ਼ਿਲ੍ਹਿਆਂ ‘ਚ ਅੱਜ ਯੈਲੋ ਅਲਰਟ, ਬਾਰਿਸ਼ ਦੀ ਭਵਿੱਖਬਾਣੀ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 1.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 2.3 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ 43.8 ਡਿਗਰੀ ਸੈਲਸੀਅਸ ਰਿਹਾ

Weather: ਪੰਜਾਬ ਦੇ 14 ਜ਼ਿਲ੍ਹਿਆਂ 'ਚ ਅੱਜ ਯੈਲੋ ਅਲਰਟ, ਬਾਰਿਸ਼ ਦੀ ਭਵਿੱਖਬਾਣੀ
ਸੰਕੇਤਕ ਤਸਵੀਰ (ਏਆਈ ਜਨਰੇਟਡ)
tv9-punjabi
| Updated On: 01 Jul 2026 07:02 AM IST
Share

ਪੰਜਾਬ ਦੇ 14 ਜ਼ਿਲ੍ਹਿਆਂ ‘ਚ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ‘ਚ ਵੀ ਅੱਜ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤਾ ਗਿਆ ਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ

ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਕੁਝ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਫਿਰੋਜ਼ਪੁਰ, ਮੋਗਾ, ਬਰਨਾਲਾ ਤੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਵੱਧੋ-ਵੱਧ ਤਾਪਮਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 1.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 2.3 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ 43.8 ਡਿਗਰੀ ਸੈਲਸੀਅਸ ਰਿਹਾ।

ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 37.0 ਡਿਗਰੀ, ਚੰਡੀਗੜ੍ਹ ਏਅਪੋਰਟ ਦਾ 35.3 ਡਿਗਰੀ, ਅੰਮ੍ਰਿਤਸਰ ਦਾ 37.2 ਡਿਗਰੀ, ਲੁਧਿਆਣਾ ਦਾ 38.8 ਡਿਗਰੀ, ਪਟਿਆਲਾ ਦਾ 37.3 ਡਿਗਰੀ, ਪਠਾਨਕੋਟ ਦਾ 35.3 ਡਿਗਰੀ, ਗੁਰਦਾਸਪੁਰ ਦਾ 34.5 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 34.9 ਡਿਗਰੀ, ਬਠਿੰਡਾ ਏਅਪੋਰਟ ਦਾ 43.2 ਡਿਗਰੀ, ਅਬੋਹਰ (ਫਾਜ਼ਿਲਕਾ) ਦਾ 40.5 ਡਿਗਰੀ, ਫਿਰੋਜ਼ਪੁਰ ਦਾ 36.4 ਡਿਗਰੀ, ਹੁਸ਼ਿਆਰਪੁਰ ਦਾ 35.5 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 36.5 ਡਿਗਰੀ, ਲੁਧਿਆਣਾ ਦਾ 36.3 ਡਿਗਰੀ, ਮੋਗਾ ਦਾ 38.6 ਡਿਗਰੀ, ਮੁਹਾਲੀ ਦਾ 35.4 ਡਿਗਰੀ, ਪਠਾਨਕੋਟ ਦਾ 34.8 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 32.7 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 36.4 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 39.9 ਡਿਗਰੀ ਦਰਜ ਕੀਤਾ ਗਿਆ।

ਕੱਲ੍ਹ ਕਿਵੇਂ ਦਾ ਰਹੇਗਾ ਮੌਸਮ?

ਕੱਲ੍ਹ ਦੇ ਦਿਨ ਯਾਨੀ ਕਿ 2 ਜੁਲਾਈ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਦੇ ਨਾਲ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਜ਼ਿਆਦਾਤਰ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਗੁਰਦਾਸਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ ਤੇ ਫਤਿਹਗੜ੍ਹ ਸਾਹਿਬ ਦੇ ਕਈ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ਦੇ ਕੁਝ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਫਾਜ਼ਿਲਕਾ ਤੇ ਮੁਕਤਸਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

Follow Us
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ...
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ...
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ...
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?...
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ...
ਟੋਲ ਪਲਾਜ਼ਾ 'ਤੇ ਬੈਠੇ ਕਿਸਾਨਾਂ ਦੀ ਪੁਲਿਸ ਨਾਲ ਝੜਪ, ਕੀ ਸੀ ਵਜ੍ਹਾ, ਵੇਖੋ ਵੀਡੀਓ...
ਟੋਲ ਪਲਾਜ਼ਾ 'ਤੇ ਬੈਠੇ ਕਿਸਾਨਾਂ ਦੀ ਪੁਲਿਸ ਨਾਲ ਝੜਪ, ਕੀ ਸੀ ਵਜ੍ਹਾ, ਵੇਖੋ ਵੀਡੀਓ......
Gurugram Gang War: ਗੁਰੂਗ੍ਰਾਮ ਵਿੱਚ ਕੌਸ਼ਲ ਚੌਧਰੀ ਦਾ ਖੌਫ ਅਤੇ ਸ਼ਰਾਬ ਦੇ ਕਾਰੋਬਾਰ 'ਤੇ ਗੈਂਗਸਟਰਾਂ ਦੀ ਜੰਗ
Gurugram Gang War: ਗੁਰੂਗ੍ਰਾਮ ਵਿੱਚ ਕੌਸ਼ਲ ਚੌਧਰੀ ਦਾ ਖੌਫ ਅਤੇ ਸ਼ਰਾਬ ਦੇ ਕਾਰੋਬਾਰ 'ਤੇ ਗੈਂਗਸਟਰਾਂ ਦੀ ਜੰਗ...