Weather Update: ਉੱਤਰ ਭਾਰਤ ‘ਚ ਬਦਲਿਆ ਮੌਸਮ ਦਾ ਮਿਜ਼ਾਜ, ਦਿੱਲੀ-NCR ‘ਚ ਤੂਫਾਨੀ ਬਾਰਿਸ਼, ਪੰਜਾਬ ਦੇ 11 ਜ਼ਿਲ੍ਹਿਆਂ ‘ਚ ਅਲਰਟ ਜਾਰੀ
ਮੌਸਮ ਦੀ ਤਾਜ਼ਾ ਖ਼ਬਰਾਂ 27 ਮਈ 2023: ਪੰਜਾਬ, ਚੰਡੀਗੜ੍ਹ ਤੋਂ ਲੈ ਕੇ ਹਰਿਆਣਾ, ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼ ਤੱਕ, ਤੁਹਾਡੇ ਸੂਬੇ ਵਿੱਚ ਕਿਵੇਂ ਰਹੇਗਾ ਮੌਸਮ ਦਾ ਹਾਲ...
ਸੰਕੇਤਕ ਤਸਵੀਰ
ਪੰਜਾਬ ਦੇ ਕਿਹੜੇ ਜ਼ਿਲ੍ਹਿਆਂ ‘ਚ ਅਲਰਟ
ਸਵੇਰੇ ਮੌਸਮ ਵਿਭਾਗ ਨੇ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਮੁਕਤਸਰ, ਫਾਜ਼ਿਲਕਾ, ਫਰੀਦਕੋਟ, ਫਿਰੋਜ਼ਪੁਰ, ਮੋਗਾ, ਕਪੂਰਥਲਾ, ਜਲੰਧਰ, ਤਰਨ ਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਤੇ ਬਠਿੰਡਾ ਵਿੱਚ ਮੀਂਹ ਦਾ ਅਲਰਟ (Alert)ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਮੀਂਹ ਬਿਜਲੀ ਲਿਸ਼ਕਣ ਦੌਰਾਨ ਦਰੱਖਤਾਂ ਦੇ ਹੇਠਾਂ ਖੜ੍ਹੇ ਹੋਣ ਜਾਂ ਖੇਤਾਂ ਵਿੱਚ ਕੰਮ ਨਾ ਕਰਨ ਲਈ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ।ਦਿੱਲੀ-NCR ‘ਚ ਤੂਫਾਨੀ ਬਾਰਿਸ਼
ਦਿੱਲੀ-ਐਨਸੀਆਰ ਵਿੱਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈ ਲਈ ਹੈ। ਅੱਜ ਯਾਨੀ ਸ਼ਨੀਵਾਰ ਸਵੇਰੇ ਦਿੱਲੀ ਦੇ ਆਸਪਾਸ ਦੇ ਇਲਾਕਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਸ਼ੁਰੂ ਹੋ ਗਈ। ਸਵੇਰੇ 6:30 ਵਜੇ ਅਸਮਾਨ ਵਿੱਚ ਕਾਲੇ ਬੱਦਲ ਛਾਏ ਹੋਏ ਸਨ। ਮੌਸਮ ਵਿਭਾਗ ਮੁਤਾਬਕ ਅੱਜ ਦਿੱਲੀ ਦਾ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ।#WATCH | Delhi witnesses a sudden change in weather and receives rainfall this morning. Visuals from near India Gate. pic.twitter.com/U3wPWy0r4W
— ANI (@ANI) May 27, 2023
