AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ‘ਚ ਅੱਜ ਤੋਂ ਮੌਸਮ ਹੋਵੇਗਾ ਖ਼ੁਸ਼ਕ, ਸਵੇਰੇ-ਸ਼ਾਮ ਮਹਿਸੂਸ ਹੋਵੇਗੀ ਠੰਢ; ਜਾਣੋ ਤਾਜ਼ਾ ਹਾਲ

ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਅੱਜ (17 ਅਕਤੂਬਰ) ਤੋਂ ਮੌਸਮ ਪੂਰੀ ਤਰ੍ਹਾਂ ਖ਼ੁਸ਼ਕ ਰਹਿਣ ਦਾ ਅਨੁਮਾਨ ਜਤਾਇਆ ਗਿਆ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਜਾਰੀ ਤਾਜ਼ਾ ਪੂਰਵ-ਅਨੁਮਾਨ ਮੁਤਾਬਕ ਆਉਣ ਵਾਲੇ ਦਿਨਾਂ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਬੇਹੱਦ ਘੱਟ ਹੈ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ 17 ਤੋਂ 22 ਅਕਤੂਬਰ ਤੱਕ ਪੰਜਾਬ ਭਰ ਵਿੱਚ ਬਾਰਿਸ਼ ਨੂੰ ਲੈ ਕੇ ਕਿਸੇ ਕਿਸਮ ਦਾ ਕੋਈ ਅਲਰਟ ਜਾਂ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ।

ਪੰਜਾਬ 'ਚ ਅੱਜ ਤੋਂ ਮੌਸਮ ਹੋਵੇਗਾ ਖ਼ੁਸ਼ਕ, ਸਵੇਰੇ-ਸ਼ਾਮ ਮਹਿਸੂਸ ਹੋਵੇਗੀ ਠੰਢ; ਜਾਣੋ ਤਾਜ਼ਾ ਹਾਲ
tv9-punjabi
| Updated On: 17 Oct 2026 07:22 AM IST
Share

ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਅੱਜ (17 ਅਕਤੂਬਰ) ਤੋਂ ਮੌਸਮ ਪੂਰੀ ਤਰ੍ਹਾਂ ਖ਼ੁਸ਼ਕ ਰਹਿਣ ਦਾ ਅਨੁਮਾਨ ਜਤਾਇਆ ਗਿਆ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਜਾਰੀ ਤਾਜ਼ਾ ਪੂਰਵ-ਅਨੁਮਾਨ ਮੁਤਾਬਕ ਆਉਣ ਵਾਲੇ ਦਿਨਾਂ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਬੇਹੱਦ ਘੱਟ ਹੈ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ 17 ਤੋਂ 22 ਅਕਤੂਬਰ ਤੱਕ ਪੰਜਾਬ ਭਰ ਵਿੱਚ ਬਾਰਿਸ਼ ਨੂੰ ਲੈ ਕੇ ਕਿਸੇ ਕਿਸਮ ਦਾ ਕੋਈ ਅਲਰਟ ਜਾਂ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਆਉਣ ਵਾਲੇ ਦਿਨਾਂ ਵਿੱਚ ਦੁਪਹਿਰ ਸਮੇਂ ਹਲਕੀ ਧੁੱਪ ਅਤੇ ਗਰਮੀ ਬਣੀ ਰਹਿ ਸਕਦੀ ਹੈ, ਜਦਕਿ ਸਵੇਰ ਅਤੇ ਦੇਰ ਰਾਤ ਦੇ ਸਮੇਂ ਤਾਪਮਾਨ ਡਿੱਗਣ ਕਾਰਨ ਹਲਕੀ ਠੰਢਕ ਮਹਿਸੂਸ ਹੋਵੇਗੀ।

ਮੌਸਮ ਦੇ ਅੰਕੜਿਆਂ ਅਨੁਸਾਰ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.5 ਡਿਗਰੀ ਸੈਲਸੀਅਸ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ ਇਸ ਵਾਧੇ ਦੇ ਬਾਵਜੂਦ ਵੀ ਤਾਪਮਾਨ ਆਮ ਨਾਲੋਂ ਕਰੀਬ 2.6 ਡਿਗਰੀ ਹੇਠਾਂ ਬਣਿਆ ਹੋਇਆ ਹੈ। ਬੀਤੇ ਦਿਨ ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਰੂਪਨਗਰ (ਰੋਪੜ) ਵਿਖੇ 32.7 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਅਗਲੇ ਕੁਝ ਦਿਨਾਂ ਤੱਕ ਅਸਮਾਨ ਸਾਫ਼ ਰਹਿਣ ਕਾਰਨ ਦਿਨ ਦੇ ਪਾਰੇ ਵਿੱਚ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਸਕਦਾ ਹੈ।

ਪੱਛਮੀ ਗੜਬੜੀ ਪਈ ਕਮਜ਼ੋਰ

ਪੰਜਾਬ ਅਤੇ ਚੰਡੀਗੜ੍ਹ ਦੇ ਆਲੇ-ਦੁਆਲੇ ਬਣਿਆ ਪੱਛਮੀ ਗੜਬੜੀ (ਵੈਸਟਰਨ ਡਿਸਟਰਬੈਂਸ) ਦਾ ਪ੍ਰਭਾਵ ਹੁਣ ਹੌਲੀ-ਹੌਲੀ ਮੱਠਾ ਪੈ ਰਿਹਾ ਹੈ। ਹਾਲਾਂਕਿ ਹਰਿਆਣਾ ਅਤੇ ਉੱਤਰੀ ਰਾਜਸਥਾਨ ਦੇ ਉੱਪਰਲੇ ਵਾਯੂਮੰਡਲ ਵਿੱਚ ਚੱਕਰਵਾਤੀ ਹਵਾਵਾਂ ਦਾ ਸਿਸਟਮ ਅਜੇ ਵੀ ਮੌਜੂਦ ਹੈ, ਪਰ ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਸਮੇਂ ਵਿੱਚ ਇਸ ਦਾ ਅਸਰ ਪੰਜਾਬ ਤੇ ਨਾਂਹ ਦੇ ਬਰਾਬਰ ਰਹੇਗਾ। ਬਰਸਾਤੀ ਗਤੀਵਿਧੀਆਂ ਬੰਦ ਹੋਣ ਕਾਰਨ ਹਵਾ ਵਿੱਚ ਨਮੀ ਦੀ ਮਾਤਰਾ ਘਟਣੀ ਸ਼ੁਰੂ ਹੋ ਜਾਵੇਗੀ, ਜਿਸ ਨਾਲ ਮੌਸਮ ਪੂਰੀ ਤਰ੍ਹਾਂ ਖ਼ੁਸ਼ਕ ਹੋ ਜਾਵੇਗਾ।

ਬਿਜਲੀ ਦੀ ਮੰਗ ਘਟੀ

ਤਾਪਮਾਨ ਵਿੱਚ ਆਈ ਗਿਰਾਵਟ ਅਤੇ ਗੁਲਾਬੀ ਠੰਢ ਦੀ ਸ਼ੁਰੂਆਤ ਕਾਰਨ ਸੂਬੇ ਵਿੱਚ ਬਿਜਲੀ ਦੀ ਖ਼ਪਤ ਵਿੱਚ ਵੀ ਵੱਡੀ ਕਮੀ ਦੇਖਣ ਨੂੰ ਮਿਲੀ ਹੈ। ਤਾਜ਼ਾ ਰਿਕਾਰਡ ਮੁਤਾਬਕ ਪੰਜਾਬ ਵਿੱਚ ਬਿਜਲੀ ਦੀ ਕੁੱਲ ਮੰਗ 7078 ਮੈਗਾਵਾਟ ਦਰਜ ਕੀਤੀ ਗਈ।

ਰਾਜ ਨੇ ਆਪਣੇ ਤੈਅ ਕੋਟੇ (2108 ਮੈਗਾਵਾਟ) ਦੇ ਮੁਕਾਬਲੇ 2617 ਮੈਗਾਵਾਟ ਬਿਜਲੀ ਹਾਸਲ ਕੀਤੀ, ਜਿਸ ਦਾ ਮਤਲਬ ਹੈ ਕਿ 509 ਮੈਗਾਵਾਟ ਵਾਧੂ ਬਿਜਲੀ ਲਈ ਗਈ। ਇਸ ਦੌਰਾਨ ਪੰਜਾਬ ਅੰਦਰ ਬਿਜਲੀ ਦਾ ਕੁੱਲ ਘਰੇਲੂ ਉਤਪਾਦਨ 4474 ਮੈਗਾਵਾਟ ਰਿਹਾ, ਜਦਕਿ ਪਾਵਰ ਗਰਿੱਡ ਦੀ ਫ੍ਰੀਕੁਐਂਸੀ 49.97 ਹਰਟਜ਼ (Hz) ਰਿਕਾਰਡ ਕੀਤੀ ਗਈ।

Follow Us
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ...
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ...
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ...
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ...
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...