ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦੀ ਭਵਿੱਖਬਾਣੀ, ਆਉਣ ਵਾਲੇ 3 ਦਿਨ ਕਿਵੇਂ ਦਾ ਰਹੇਗਾ ਮੌਸਮ; ਜਾਣੋ Weather Update

Updated On: 

30 Jun 2026 07:17 AM IST

Punjab Weather Update: ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 0.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 1.9 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਏਅਰਪੋਰਟ ਦਾ ਦਰਜ ਕੀਤਾ ਗਿਆ, ਜੋ ਕਿ 44.4 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਦੇ ਕਈ ਜ਼ਿਲ੍ਹਿਆਂ ਚ ਅੱਜ ਬਾਰਿਸ਼ ਦੀ ਭਵਿੱਖਬਾਣੀ, ਆਉਣ ਵਾਲੇ 3 ਦਿਨ ਕਿਵੇਂ ਦਾ ਰਹੇਗਾ ਮੌਸਮ; ਜਾਣੋ Weather Update

ਸੰਕੇਤਕ ਤਸਵੀਰ ਏਆਈ ਜਨਰੇਟਡ

ਪੰਜਾਬ ‘ਚ ਅੱਜ ਮੌਸਮ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਹਾਲਾਂਕਿ, ਇਸ ਦੌਰਾਨ ਕੁੱਝ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹਿ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਚੰਡੀਗੜ੍ਹ ਦੀ ਗੱਲ ਕਰੀਏ ਤਾਂ ਅੱਜ ਇੱਥੇ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ, ਇਸ ਦੌਰਾਨ ਮੌਸਮ ਖੁਸ਼ਕ ਰਹੇਗਾ।

ਬੀਤੇ ਦਿਨ ਦਾ ਵੱਧੋ-ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 1.9 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਏਅਰਪੋਰਟ ਦਾ ਦਰਜ ਕੀਤਾ ਗਿਆ, ਜੋ ਕਿ 44.4 ਡਿਗਰੀ ਸੈਲਸੀਅਸ ਰਿਹਾ।

ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 39.6 ਡਿਗਰੀ, ਚੰਡੀਗੜ੍ਹ ਏਅਰਪੋਰਟ ਦਾ ਵੱਧੋ-ਵੱਧ ਤਾਪਮਾਨ 39.4 ਡਿਗਰੀ, ਅੰਮ੍ਰਿਤਸਰ ਦਾ 37.9 ਡਿਗਰੀ, ਲੁਧਿਆਣਾ ਦਾ 37.8 ਡਿਗਰੀ, ਪਟਿਆਲਾ ਦਾ 39.9 ਡਿਗਰੀ, ਪਠਾਨਕੋਟ ਦਾ 36.9 ਡਿਗਰੀ, ਬਠਿੰਡਾ ਦਾ 41.5 ਡਿਗਰੀ, ਫਰੀਦਕੋਟ ਦਾ 41.0 ਡਿਗਰੀ, ਗੁਰਦਾਸਪੁਰ ਦਾ 37.5 ਡਿਗਰੀ ਦਰਜ ਕੀਤਾ ਗਿਆ।

ਅਬੋਹਰ (ਫਾਜ਼ਿਲਕਾ) ਦਾ ਵੱਧੋ-ਵੱਧ ਤਾਪਮਾਨ 41.0 ਡਿਗਰੀ, ਫਿਰੋਜ਼ਪੁਰ ਦਾ 40.7 ਡਿਗਰੀ, ਹੁਸ਼ਿਆਰਪੁਰ ਦਾ 36.2 ਡਿਗਰੀ, ਪਠਾਨਕੋਟ ਦਾ 36.4 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 36.0 ਡਿਗਰੀ, ਰੋਪੜ ਦਾ 38.0 ਡਿਗਰੀ, ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 40.6 ਡਿਗਰੀ, ਮੁਹਾਲੀ ਦਾ 38.0 ਡਿਗਰੀ ਤੇ ਮੋਗਾ ਦਾ 39.0 ਡਿਗਰੀ ਦਰਜ ਕੀਤਾ ਗਿਆ।

ਆਉਣ ਵਾਲੇ 3 ਦਿਨਾਂ ਦਾ ਮੌਸਮ

1 ਜੁਲਾਈ ਦਾ ਮੌਸਮ

1 ਜੁਲਾਈ ਨੂੰ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਚੰਡੀਗੜ੍ਹ ‘ਚ 1 ਜੁਲਾਈ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ ਤੇ ਇਸ ਦੌਰਾਨ ਮੌਸਮ ਵੀ ਖੁਸ਼ਕ ਰਹੇਗਾ।

2 ਜੁਲਾਈ ਦਾ ਮੌਸਮ

2 ਜੁਲਾਈ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਤੇਜ਼ ਬਾਰਿਸ਼, ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਹਾਲਾਂਕਿ, ਇਸ ਦੌਰਾਨ ਜ਼ਿਆਦਾਤਰ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਇਸ ਦਿਨ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਜ਼ਿਆਦਾਤਰ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਦੇ ਕੁੱਝ ਇਲਾਕਿਆਂ ‘ਚ ਹਲਕੀ ਤੋਂ ਮੱਧ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਤੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

3 ਜੁਲਾਈ ਦਾ ਮੌਸਮ

3 ਜੁਲਾਈ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ ਮੁਹਾਲੀ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਤੇਜ਼ ਬਾਰਿਸ਼ ਦੇ ਨਾਲ, ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ ਤੇ ਸੰਗਰੂਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਦਿਨ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਜ਼ਿਆਦਾਤਰ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ ਤੇ ਸੰਗਰੂਰ ਦੇ ਕੁੱਝ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

Follow Us