Weather Update : ਪੰਜਾਬ, ਚੰਡੀਗੜ੍ਹ ਵਿੱਚ ਮੀਂਹ ਅਤੇ ਤੁਫ਼ਾਨ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ ਅਗਲੇ ਕੁਝ ਦਿਨਾਂ ਤੱਕ ਤੁਫਾਨ ਦੇ ਨਾਲ ਨਾਲ ਮੀਂਹ ਦੀ ਸੰਭਾਵਨਾ ਹੈ। ਇਸ ਨਾਲ ਹੀ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ।
Weather Update Today: ਸਾਲ 2023 ਵਿੱਚ ਮੌਸਮ ਆਪਣੇ ਕਈ ਰੰਗ ਬਦਲ ਰਿਹਾ ਹੈ। ਆਉਣ ਵਾਲੇ ਕੁਝ ਦਿਨਾਂ ਵਿੱਚ ਪੰਜਾਬ ਅਤੇ ਚੰਡੀਗੜ੍ਹ (Chandigarh) ਵਿੱਚ ਅਗਲੇ ਕੁਝ ਦਿਨਾਂ ਵਿੱਚ ਮੌਸਮ ਸੁਹਾਵਨਾ ਬਣਿਆ ਰਹੇਗਾ। ਬੀਤੇ ਦਿਨ ਜਿਥੇ ਸਵੇਰ ਵੇਲੇ ਗਰਮੀ ਕਾਰਨ ਲੋਕ ਪ੍ਰੇਸ਼ਾਨ ਸਨ। ਉਥੇ ਹੀ ਸ਼ਾਮ ਵੇਲੇ ਹੋਈ ਹਲਕੀ ਬਾਰਿਸ਼ ਕਾਰਨ ਮੌਸਮ ਸੁਹਾਵਣਾ ਹੋ ਗਿਆ। ਪੰਜਾਬ ਦੇ ਕਈ ਜਿਲ੍ਹੇ ਵਿੱਚ ਬਾਰਿਸ਼ ਹੋਈ ਅਤੇ ਚੰਡੀਗੜ੍ਹ ਵਿੱਚ ਤੁਫਾਨ ਨੇ ਨਾਲ ਮੀਂਹ ਪਿਆ।
ਸੁਹਾਵਣਾ ਰਹੇਗਾ ਮੌਸਮ
ਮੌਸਮ ਵਿਭਾਗ (IMD) ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਮੌਸਮ ਵਿੱਚ ਵੱਡੇ ਬਦਲਾਅ ਹੋਣਗੇ। ਪੰਜਾਬ ਦੇ ਕਈ ਜ਼ਿਲ੍ਹਿਆ ਵਿੱਚ ਤੇਜ਼ ਮੀਂਹ ਅਤੇ ਤੇਜ਼ ਹਵਾਵਾਂ ਨਾਲ ਮੌਸਮ ਸੁਹਾਵਣਾ ਰਹੇਗਾ।
ਪੰਜਾਬ ਦੇ ਕਈ ਹਿੱਸਿਆਂ ‘ਚ ਮੀਂਹ ਦੀ ਸੰਭਾਵਨਾ
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 4 ਦਿਨਾਂ ਦੌਰਾਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਮਾਝੇ ਅਤੇ ਦੁਆਬੇ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਉਧਰ ਹੀ ਮਾਲਵੇ ਦੇ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਨੂੰ ਛੱਡ ਕੇ ਹਰ ਜ਼ਿਲ੍ਹੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਹ ਰੁਝਾਨ ਬੁੱਧਵਾਰ ਤੱਕ ਜਾਰੀ ਰਹੇਗਾ। ਇਸ ਦੌਰਾਨ ਸ਼ਹਿਰਾਂ ਦਾ ਵੱਧ ਤੋਂ ਵੱਧ ਤਾਪਮਾਨ ਵੀ 3 ਤੋਂ 5 ਡਿਗਰੀ ਤੱਕ ਡਿੱਗ ਜਾਵੇਗਾ।
ਮੀਂਹ ਨਾਲ ਕਿਸਾਨਾਂ ਨੂੰ ਹੋਵੇਗਾ ਫਾਇਦਾ
ਮਈ ਅਤੇ ਜੂਨ ਮਹੀਨੇ ਵਿੱਚ ਹੋ ਰਗੀ ਬਰਸਾਤ ਅਤੇ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਸਥਿਤੀ ਇਹ ਬਣ ਰਹੀ ਹੈ ਕਿ ਫ਼ਸਲਾਂ ਦਾ ਵਾਧਾ ਚੰਗਾ ਹੋਵੇਗਾ। ਕਪਾਹ ਵਰਗੇ ਪੌਦੇ ਗਰਮੀਆਂ ਵਿੱਚ ਉਚਾਈ ਵਿੱਚ ਨਹੀਂ ਵਧਦੇ। ਤਾਪਮਾਨ ਆਮ ਨਾਲੋਂ ਘੱਟ ਰਿਹਾ ਹੈ। ਇਸੇ ਕਰਕੇ ਇਸ ਵਾਰ ਬੂਟੇ ਦੀ ਉਚਾਈ ਠੀਕ ਰਹਿਣ ਦੀ ਸੰਭਾਵਨਾ ਹੈ। ਕਿਹਾ ਜਾ ਸਕਦਾ ਹੈ ਕਿ ਕਿਸਾਨਾਂ ਨੂੰ ਵੀ ਲਾਭ ਹੋਣਾ ਯਕੀਨੀ ਹੈ।
ਇਸ ਬਰਸਾਤ ਨਾਲ ਝੋਨੇ ਦੀ ਫਸਲ ਦੀ ਬਿਜਾਈ ਵਿੱਚ ਕਿਸਾਨਾਂ (Farmers) ਨੂੰ ਮਦਦ ਮਿਲੇਗੀ। ਜਮੀਨਾਂ ਵਿੱਚ ਨਮੀ ਹੋਣ ਨਾਲ ਫਸਲ ਲਗਾਉਣ ਵਿੱਚ ਕਿਸਾਨਾਂ ਨੂੰ ਫਾਈਦਾ ਹੋਵੇਗਾ।
ਇਹ ਵੀ ਪੜ੍ਹੋ
ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ