Weather Update : ਪੰਜਾਬ, ਚੰਡੀਗੜ੍ਹ ਵਿੱਚ ਮੀਂਹ ਅਤੇ ਤੁਫ਼ਾਨ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ ਅਗਲੇ ਕੁਝ ਦਿਨਾਂ ਤੱਕ ਤੁਫਾਨ ਦੇ ਨਾਲ ਨਾਲ ਮੀਂਹ ਦੀ ਸੰਭਾਵਨਾ ਹੈ। ਇਸ ਨਾਲ ਹੀ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ।
FILE PHOTO
ਸੁਹਾਵਣਾ ਰਹੇਗਾ ਮੌਸਮ
ਮੌਸਮ ਵਿਭਾਗ (IMD) ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਮੌਸਮ ਵਿੱਚ ਵੱਡੇ ਬਦਲਾਅ ਹੋਣਗੇ। ਪੰਜਾਬ ਦੇ ਕਈ ਜ਼ਿਲ੍ਹਿਆ ਵਿੱਚ ਤੇਜ਼ ਮੀਂਹ ਅਤੇ ਤੇਜ਼ ਹਵਾਵਾਂ ਨਾਲ ਮੌਸਮ ਸੁਹਾਵਣਾ ਰਹੇਗਾ।ਪੰਜਾਬ ਦੇ ਕਈ ਹਿੱਸਿਆਂ ‘ਚ ਮੀਂਹ ਦੀ ਸੰਭਾਵਨਾ
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 4 ਦਿਨਾਂ ਦੌਰਾਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਮਾਝੇ ਅਤੇ ਦੁਆਬੇ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਉਧਰ ਹੀ ਮਾਲਵੇ ਦੇ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਨੂੰ ਛੱਡ ਕੇ ਹਰ ਜ਼ਿਲ੍ਹੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਹ ਰੁਝਾਨ ਬੁੱਧਵਾਰ ਤੱਕ ਜਾਰੀ ਰਹੇਗਾ। ਇਸ ਦੌਰਾਨ ਸ਼ਹਿਰਾਂ ਦਾ ਵੱਧ ਤੋਂ ਵੱਧ ਤਾਪਮਾਨ ਵੀ 3 ਤੋਂ 5 ਡਿਗਰੀ ਤੱਕ ਡਿੱਗ ਜਾਵੇਗਾ।ਮੀਂਹ ਨਾਲ ਕਿਸਾਨਾਂ ਨੂੰ ਹੋਵੇਗਾ ਫਾਇਦਾ
ਮਈ ਅਤੇ ਜੂਨ ਮਹੀਨੇ ਵਿੱਚ ਹੋ ਰਗੀ ਬਰਸਾਤ ਅਤੇ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਸਥਿਤੀ ਇਹ ਬਣ ਰਹੀ ਹੈ ਕਿ ਫ਼ਸਲਾਂ ਦਾ ਵਾਧਾ ਚੰਗਾ ਹੋਵੇਗਾ। ਕਪਾਹ ਵਰਗੇ ਪੌਦੇ ਗਰਮੀਆਂ ਵਿੱਚ ਉਚਾਈ ਵਿੱਚ ਨਹੀਂ ਵਧਦੇ। ਤਾਪਮਾਨ ਆਮ ਨਾਲੋਂ ਘੱਟ ਰਿਹਾ ਹੈ। ਇਸੇ ਕਰਕੇ ਇਸ ਵਾਰ ਬੂਟੇ ਦੀ ਉਚਾਈ ਠੀਕ ਰਹਿਣ ਦੀ ਸੰਭਾਵਨਾ ਹੈ। ਕਿਹਾ ਜਾ ਸਕਦਾ ਹੈ ਕਿ ਕਿਸਾਨਾਂ ਨੂੰ ਵੀ ਲਾਭ ਹੋਣਾ ਯਕੀਨੀ ਹੈ। ਇਸ ਬਰਸਾਤ ਨਾਲ ਝੋਨੇ ਦੀ ਫਸਲ ਦੀ ਬਿਜਾਈ ਵਿੱਚ ਕਿਸਾਨਾਂ (Farmers) ਨੂੰ ਮਦਦ ਮਿਲੇਗੀ। ਜਮੀਨਾਂ ਵਿੱਚ ਨਮੀ ਹੋਣ ਨਾਲ ਫਸਲ ਲਗਾਉਣ ਵਿੱਚ ਕਿਸਾਨਾਂ ਨੂੰ ਫਾਈਦਾ ਹੋਵੇਗਾ। ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋLoading...
Unable to load recommendations.
Follow Us
