ਪੰਜਾਬ ‘ਚ ਮੌਸਮ ਨੇ ਬਦਲਿਆ ਰੁਖ਼, 15 ਜ਼ਿਲ੍ਹਿਆਂ ‘ਚ ਮੀਂਹ ਤੇ ਤੇਜ਼ ਹਵਾਵਾਂ ਦੀ ਚੇਤਾਵਨੀ; ਜਾਣੋ ਆਪਣੇ ਜ਼ਿਲ੍ਹੇ ਦਾ ਹਾਲ

Updated On: 

26 Sep 2026 07:14 AM IST

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਪੂਰੀ ਤਰ੍ਹਾਂ ਬਦਲ ਗਿਆ ਹੈ। ਅੱਜ (26 ਸਤੰਬਰ) ਅਤੇ ਭਲਕੇ (27 ਸਤੰਬਰ) ਨੂੰ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਪ੍ਰਬਲ ਸੰਭਾਵਨਾ ਬਣੀ ਹੋਈ ਹੈ। ਇਸ ਬਦਲਦੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਚ ਮੌਸਮ ਨੇ ਬਦਲਿਆ ਰੁਖ਼, 15 ਜ਼ਿਲ੍ਹਿਆਂ ਚ ਮੀਂਹ ਤੇ ਤੇਜ਼ ਹਵਾਵਾਂ ਦੀ ਚੇਤਾਵਨੀ; ਜਾਣੋ ਆਪਣੇ ਜ਼ਿਲ੍ਹੇ ਦਾ ਹਾਲ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਪੂਰੀ ਤਰ੍ਹਾਂ ਬਦਲ ਗਿਆ ਹੈ। ਅੱਜ (26 ਸਤੰਬਰ) ਅਤੇ ਭਲਕੇ (27 ਸਤੰਬਰ) ਨੂੰ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਪ੍ਰਬਲ ਸੰਭਾਵਨਾ ਬਣੀ ਹੋਈ ਹੈ। ਇਸ ਬਦਲਦੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ, ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਪਾਰਾ ਹੁਣ ਆਮ ਦੇ ਕਰੀਬ ਪਹੁੰਚ ਗਿਆ ਹੈ। ਬੀਤੇ ਸ਼ੁੱਕਰਵਾਰ ਨੂੰ ਬਠਿੰਡਾ ਜ਼ਿਲ੍ਹਾ 37 ਡਿਗਰੀ ਸੈਲਸੀਅਸ ਤਾਪਮਾਨ ਨਾਲ ਪੂਰੇ ਸੂਬੇ ਵਿੱਚੋਂ ਸਭ ਤੋਂ ਗਰਮ ਦਰਜ ਕੀਤਾ ਗਿਆ।

ਅੱਜ 15 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ

ਮੌਸਮ ਵਿਭਾਗ ਅਨੁਸਾਰ ਅੱਜ ਸੂਬੇ ਦੇ 15 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੇ ਆਸਾਰ ਹਨ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਦੇ ਕੁਝ ਹਿੱਸਿਆਂ ਵਿੱਚ ਗਰਜ-ਚਮਕ ਦੇ ਨਾਲ-ਨਾਲ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਝੱਖੜ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ। ਇਹਨਾਂ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸੇ ਤਰ੍ਹਾਂ ਤਰਨਤਾਰਨ ਜ਼ਿਲ੍ਹੇ ਦੇ ਕੁਝ ਇਲਾਕਿਆਂ ਵਿੱਚ ਵੀ ਮੀਂਹ ਪੈਣ ਦੀ ਉਮੀਦ ਹੈ। ਇਸ ਤੋਂ ਇਲਾਵਾ ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਇੱਕ-ਦੋ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਵਰਖਾ ਹੋਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ।

ਚੰਡੀਗੜ੍ਹ ਤੋਂ ਲੰਘ ਰਹੀ ਮਾਨਸੂਨ ਦੀ ਵਿਦਾਇਗੀ ਰੇਖਾ

ਇਸ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਵਿੱਚੋਂ ਦੱਖਣ-ਪੱਛਮੀ ਮਾਨਸੂਨ ਦੀ ਵਿਦਾਇਗੀ ਦਾ ਅਮਲ ਵੀ ਜਾਰੀ ਹੈ। ਮੌਸਮ ਵਿਗਿਆਨੀਆਂ ਅਨੁਸਾਰ ਮਾਨਸੂਨ ਦੀ ਵਾਪਸੀ ਦੀ ਲਾਈਨ ਇਸ ਵੇਲੇ ਗੁਰਦਾਸਪੁਰ ਅਤੇ ਚੰਡੀਗੜ੍ਹ ਤੋਂ ਹੋ ਕੇ ਲੰਘ ਰਹੀ ਹੈ, ਜਿਸਦਾ ਮਤਲਬ ਹੈ ਕਿ ਮਾਨਸੂਨ ਹੌਲੀ-ਹੌਲੀ ਆਪਣੇ ਪੈਰ ਪਿੱਛੇ ਖਿੱਚ ਰਿਹਾ ਹੈ। ਇਸ ਦੇ ਨਾਲ ਹੀ ਪੱਛਮੀ ਗੜਬੜੀ (ਵੈਸਟਰਨ ਡਿਸਟਰਬੈਂਸ) ਵੀ ਸਰਗਰਮ ਹੋ ਰਹੀ ਹੈ, ਜਿਸ ਦਾ ਸਿੱਧਾ ਅਸਰ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੇ ਤਾਪਮਾਨ ਅਤੇ ਮੌਸਮ ਦੀ ਤਬਦੀਲੀ ਤੇ ਵੇਖਣ ਨੂੰ ਮਿਲ ਸਕਦਾ ਹੈ।

Loading...
Unable to load recommendations.
Follow Us