AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ‘ਚ ਸਕੂਲਾਂ ਦਾ ਬਦਲਿਆ ਸਮਾਂ, ਸਵੇਰੇ 9 ਵਜੇ ਲੱਗਣਗੀਆਂ ਕਲਾਸਾਂ; ਚੈੱਕ ਕਰੋ ਨਵਾਂ ਸ਼ਡਿਊਲ

ਮੌਸਮ ਵਿੱਚ ਆਈ ਤਬਦੀਲੀ ਅਤੇ ਠੰਢ ਦੀ ਆਮਦ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਸੂਬੇ ਦੇ ਸਮੂਹ ਸਕੂਲਾਂ ਦੇ ਖੁੱਲ੍ਹਣ ਅਤੇ ਛੁੱਟੀ ਦੇ ਸਮੇਂ ਵਿੱਚ ਵੱਡਾ ਫ਼ੇਰਬਦਲ ਕੀਤਾ ਹੈ। 2 ਨਵੰਬਰ ਤੋਂ ਸੂਬੇ ਭਰ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਨਵਾਂ ਸਮਾਂ-ਸਾਰਣੀ (ਟਾਈਮ ਟੇਬਲ) ਲਾਗੂ ਕਰ ਦਿੱਤਾ ਗਿਆ ਹੈ। ਨਵੇਂ ਨਿਯਮਾਂ ਅਨੁਸਾਰ ਹੁਣ ਸਾਰੇ ਸਕੂਲ ਸਵੇਰੇ 9:00 ਵਜੇ ਸ਼ੁਰੂ ਹੋਣਗੇ।

ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ, ਸਵੇਰੇ 9 ਵਜੇ ਲੱਗਣਗੀਆਂ ਕਲਾਸਾਂ; ਚੈੱਕ ਕਰੋ ਨਵਾਂ ਸ਼ਡਿਊਲ
tv9-punjabi
| Updated On: 02 Nov 2026 16:35 PM IST
Share

ਮੌਸਮ ਵਿੱਚ ਆਈ ਤਬਦੀਲੀ ਅਤੇ ਠੰਢ ਦੀ ਆਮਦ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਸੂਬੇ ਦੇ ਸਮੂਹ ਸਕੂਲਾਂ ਦੇ ਖੁੱਲ੍ਹਣ ਅਤੇ ਛੁੱਟੀ ਦੇ ਸਮੇਂ ਵਿੱਚ ਵੱਡਾ ਫ਼ੇਰਬਦਲ ਕੀਤਾ ਹੈ। 2 ਨਵੰਬਰ ਤੋਂ ਸੂਬੇ ਭਰ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਨਵਾਂ ਸਮਾਂ-ਸਾਰਣੀ (ਟਾਈਮ ਟੇਬਲ) ਲਾਗੂ ਕਰ ਦਿੱਤਾ ਗਿਆ ਹੈ। ਨਵੇਂ ਨਿਯਮਾਂ ਅਨੁਸਾਰ ਹੁਣ ਸਾਰੇ ਸਕੂਲ ਸਵੇਰੇ 9:00 ਵਜੇ ਸ਼ੁਰੂ ਹੋਣਗੇ।

ਪੰਜਾਬ ‘ਚ 28 ਫ਼ਰਵਰੀ ਤੱਕ ਲਾਗੂ ਰਹੇਗਾ ਨਵਾਂ ਸ਼ਡਿਊਲ

ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ। ਇਸੇ ਤਰ੍ਹਾਂ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 9:00 ਵਜੇ ਤੋਂ ਬਾਅਦ ਦੁਪਹਿਰ 3:20 ਵਜੇ ਤੱਕ ਲੱਗਣਗੇ। ਇਹ ਵਿਵਸਥਾ 28 ਫ਼ਰਵਰੀ ਤੱਕ ਲਗਾਤਾਰ ਅਮਲ ਵਿੱਚ ਰਹੇਗੀ। ਸੂਬੇ ਦੇ 19 ਹਜ਼ਾਰ ਤੋਂ ਵੱਧ ਸਕੂਲ ਇਸ ਫ਼ੈਸਲੇ ਦੇ ਦਾਇਰੇ ਵਿੱਚ ਆਉਣਗੇ। ਅਗਲੇ ਸਾਲ 1 ਮਾਰਚ ਤੋਂ ਮੌਸਮ ਅਨੁਸਾਰ ਸਕੂਲਾਂ ਦੇ ਸਮੇਂ ਦੀ ਮੁੜ ਸਮੀਖਿਆ ਕਰਕੇ ਤਬਦੀਲੀ ਕੀਤੀ ਜਾਵੇਗੀ।

ਚੰਡੀਗੜ੍ਹ ਦੇ ਸਕੂਲਾਂ ਵਿੱਚ ਵੀ 2 ਨਵੰਬਰ ਤੋਂ ਵਿੰਟਰ ਟਾਈਮਿੰਗ

ਯੂਟੀ ਚੰਡੀਗੜ੍ਹ ਦੇ ਸਕੂਲਾਂ ਵਿੱਚ ਵੀ 2 ਨਵੰਬਰ ਤੋਂ ਸਰਦੀਆਂ ਦਾ ਸਮਾਂ ਲਾਗੂ ਹੋਣ ਜਾ ਰਿਹਾ ਹੈ। ਜ਼ਿਲ੍ਹਾ ਸਿੱਖਿਆ ਦਫ਼ਤਰ ਵੱਲੋਂ ਸ਼ਹਿਰ ਦੇ ਸਮੂਹ ਸਰਕਾਰੀ ਅਤੇ ਸਹਾਇਤਾ ਪ੍ਰਾਪਤ (ਏਡਿਡ) ਸਕੂਲਾਂ ਲਈ 31 ਮਾਰਚ 2027 ਤੱਕ ਦਾ ਸਰਦ ਰੁੱਤ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ।

ਡਾਇਰੈਕਟਰ ਸਕੂਲ ਐਜੂਕੇਸ਼ਨ ਨੀਤੀਸ਼ ਸਿੰਗਲਾ ਵੱਲੋਂ ਜਾਰੀ ਕੀਤੇ ਗਏ ਸਰਕਾਰੀ ਹੁਕਮਾਂ ਅਨੁਸਾਰ ਸਿੰਗਲ ਸ਼ਿਫ਼ਟ ਵਾਲੇ ਸਕੂਲਾਂ ਵਿੱਚ ਅਧਿਆਪਕਾਂ ਅਤੇ ਸਟਾਫ਼ ਦਾ ਸਮਾਂ ਸਵੇਰੇ 8:10 ਵਜੇ ਤੋਂ ਦੁਪਹਿਰ 2:30 ਵਜੇ ਤੱਕ ਹੋਵੇਗਾ, ਜਦਕਿ ਵਿਦਿਆਰਥੀਆਂ ਲਈ ਕਲਾਸਾਂ ਸਵੇਰੇ 8:20 ਵਜੇ ਤੋਂ ਦੁਪਹਿਰ 2:20 ਵਜੇ ਤੱਕ ਚੱਲਣਗੀਆਂ।

ਡਬਲ ਸ਼ਿਫ਼ਟ ਸਕੂਲਾਂ ਦਾ ਸਮਾਂ-ਸਾਰਣੀ

ਮਾਰਨਿੰਗ ਸ਼ਿਫ਼ਟ (ਛੇਵੀਂ ਤੋਂ ਬਾਰ੍ਹਵੀਂ ਜਮਾਤ): ਵਿਦਿਆਰਥੀਆਂ ਦੀਆਂ ਕਲਾਸਾਂ ਸਵੇਰੇ 8:00 ਵਜੇ ਸ਼ੁਰੂ ਹੋ ਕੇ ਦੁਪਹਿਰ 1:15 ਵਜੇ ਤੱਕ ਲੱਗਣਗੀਆਂ। ਸਟਾਫ਼ ਲਈ ਡਿਊਟੀ ਦਾ ਸਮਾਂ ਸਵੇਰੇ 7:50 ਵਜੇ ਤੋਂ ਦੁਪਹਿਰ 2:10 ਵਜੇ ਤੱਕ ਨਿਸ਼ਚਿਤ ਕੀਤਾ ਗਿਆ ਹੈ।

ਈਵਨਿੰਗ ਸ਼ਿਫ਼ਟ (ਪਹਿਲੀ ਤੋਂ ਪੰਜਵੀਂ ਜਮਾਤ): ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦਾ ਸਮਾਂ ਦੁਪਹਿਰ 12:45 ਵਜੇ ਤੋਂ ਸ਼ਾਮ 5:00 ਵਜੇ ਤੱਕ ਰਹੇਗਾ। ਇਸ ਸ਼ਿਫ਼ਟ ਦੇ ਸਟਾਫ਼ ਨੂੰ ਸਵੇਰੇ 10:50 ਵਜੇ ਤੋਂ ਸ਼ਾਮ 5:10 ਵਜੇ ਤੱਕ ਹਾਜ਼ਰ ਰਹਿਣਾ ਹੋਵੇਗਾ।

ਤਿੰਨ ਵਾਰ ਬਦਲਦਾ ਹੈ ਪੰਜਾਬ ‘ਚ ਸਕੂਲਾਂ ਦਾ ਸਮਾਂ

ਗਰਮੀਆਂ ਦਾ ਸਮਾਂ: 1 ਅਪ੍ਰੈਲ ਤੋਂ 30 ਸਤੰਬਰ ਤੱਕ ਸਾਰੇ ਸਕੂਲ ਸਵੇਰੇ 8:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਚੱਲਦੇ ਹਨ।

ਪਤਝੜ/ਸ਼ੁਰੂਆਤੀ ਠੰਢ ਦਾ ਸਮਾਂ: 1 ਅਕਤੂਬਰ ਤੋਂ 31 ਅਕਤੂਬਰ ਦਰਮਿਆਨ ਪ੍ਰਾਇਮਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:50 ਵਜੇ ਤੱਕ ਖੁੱਲ੍ਹਦੇ ਹਨ।

ਸਰਦੀਆਂ ਦਾ ਸਮਾਂ: 2 ਨਵੰਬਰ ਤੋਂ 28 ਫ਼ਰਵਰੀ ਤੱਕ ਸਮੂਹ ਸਕੂਲ ਸਵੇਰੇ 9:00 ਵਜੇ ਖੁੱਲ੍ਹਦੇ ਹਨ, ਜਿਸ ਤਹਿਤ ਪ੍ਰਾਇਮਰੀ ਸਕੂਲਾਂ ਦੀ ਛੁੱਟੀ ਦੁਪਹਿਰ 3:00 ਵਜੇ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੀ ਛੁੱਟੀ ਬਾਅਦ ਦੁਪਹਿਰ 3:20 ਵਜੇ ਹੁੰਦੀ ਹੈ।

Follow Us
ਔਨਲਾਈਨ ਫਰਾਡ ਹੋਇਆ ਤਾਂ 2 ਘੰਟਿਆਂ ਵਿੱਚ ਕਰੋ ਇਹ ਕੰਮ, ਵਾਪਸ ਮਿਲੇਗਾ ਪੈਸਾ!
ਔਨਲਾਈਨ ਫਰਾਡ ਹੋਇਆ ਤਾਂ 2 ਘੰਟਿਆਂ ਵਿੱਚ ਕਰੋ ਇਹ ਕੰਮ, ਵਾਪਸ ਮਿਲੇਗਾ ਪੈਸਾ!...
ਦਿੱਲੀ ਵਿੱਚ ਪ੍ਰਦੂਸ਼ਣ ਅਲਰਟ! ਕਿਹੜੀਆਂ ਗੱਡੀਆਂ ਨਹੀਂ ਕਰ ਪਾਉਣਗੀਆਂ ਐਂਟਰੀ?
ਦਿੱਲੀ ਵਿੱਚ ਪ੍ਰਦੂਸ਼ਣ ਅਲਰਟ! ਕਿਹੜੀਆਂ ਗੱਡੀਆਂ ਨਹੀਂ ਕਰ ਪਾਉਣਗੀਆਂ ਐਂਟਰੀ?...
ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ, AAP ਦੇ 3 ਵਿਧਾਇਕ BJP 'ਚ ਸ਼ਾਮਲ
ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ, AAP ਦੇ 3 ਵਿਧਾਇਕ BJP 'ਚ ਸ਼ਾਮਲ...
ਨਿਤਿਨ ਨਵੀਨ ਨੇ ਵਿਰੋਧੀ ਧਿਰ 'ਤੇ ਹਮਲਾ, ਬੋਲੇ- ਚੋਣਾਂ ਹਾਰਨ ਵਾਲੇ ਦਲ ਅਰਾਜਕਤਾ ਫੈਲਾਉਣਾ ਚਾਹੁੰਦੇ
ਨਿਤਿਨ ਨਵੀਨ ਨੇ ਵਿਰੋਧੀ ਧਿਰ 'ਤੇ ਹਮਲਾ, ਬੋਲੇ- ਚੋਣਾਂ ਹਾਰਨ ਵਾਲੇ ਦਲ ਅਰਾਜਕਤਾ ਫੈਲਾਉਣਾ ਚਾਹੁੰਦੇ...
ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ 'ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ
ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ 'ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ...
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ...
ਪੰਜਾਬ ਵਿੱਚ BJP-SAD ਗਠਜੋੜ 'ਤੇ ਮੋਹਰ! ਦੀਵਾਲੀ ਤੋਂ ਬਾਅਦ ਹੋ ਸਕਦਾ ਹੈ ਐਲਾਨ
ਪੰਜਾਬ ਵਿੱਚ BJP-SAD ਗਠਜੋੜ 'ਤੇ ਮੋਹਰ! ਦੀਵਾਲੀ ਤੋਂ ਬਾਅਦ ਹੋ ਸਕਦਾ ਹੈ ਐਲਾਨ...
ਚੱਕਰਵਾਤ ਅਰਨਬ ਦਾ ਦੇਸ਼ ਭਰ ਵਿੱਚ ਅਸਰ, 12 ਸੂਬੇ ਅਲਰਟ 'ਤੇ ਅਤੇ ਦਿੱਲੀ ਵਿੱਚ ਠੰਢ ਵਿੱਚ ਅਚਾਨਕ ਵਾਧਾ
ਚੱਕਰਵਾਤ ਅਰਨਬ ਦਾ ਦੇਸ਼ ਭਰ ਵਿੱਚ ਅਸਰ, 12 ਸੂਬੇ ਅਲਰਟ 'ਤੇ ਅਤੇ ਦਿੱਲੀ ਵਿੱਚ ਠੰਢ ਵਿੱਚ ਅਚਾਨਕ ਵਾਧਾ...
ਰੋਜ਼ਾਨਾ 30 ਮਿੰਟ ਦੀ ਸੈਰ ਦਾ ਦਿਲ 'ਤੇ ਕੀ ਹੁੰਦਾ ਹੈ ਅਸਰ? ਜਾਣੋ ਨਵੀਂ ਰਿਸਰਚ
ਰੋਜ਼ਾਨਾ 30 ਮਿੰਟ ਦੀ ਸੈਰ ਦਾ ਦਿਲ 'ਤੇ ਕੀ ਹੁੰਦਾ ਹੈ ਅਸਰ? ਜਾਣੋ ਨਵੀਂ ਰਿਸਰਚ...