Online Pharmacy: ‘ਨੋਟਿਸ ਜਾਰੀ ਹੋਣ ‘ਤੇ ਵੀ ਨਹੀਂ ਹੋ ਰਹੀ ਆਨਲਾਈਨ ਫਾਰਮੇਸੀ ਖਿਲਾਫ ਕਾਰਵਾਈ’
PCA ਦੇ Gen Secy ਨੇ ਜੀਐਸ ਚਾਵਲਾ ਨੇ ਦੋਸ਼ ਲਾਇਆ ਕਿ ਕਾਰਪੋਰੇਟ ਘਰਾਣਿਆਂ ਨੂੰ ਫਰੀ ਹੈਂਡ ਦੇਣ ਦਾ ਮਤਲਬ ਦੇਸ਼ ਭਰ ਦੇ ਲੱਖਾਂ ਲੋਕਾਂ ਨੂੰ ਬੇਰੁਜ਼ਗਾਰ ਕਰਨਾ ਹੈ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕੈਮਿਸਟਾਂ ਨੂੰ ਇੱਕਜੁੱਟ ਹੋ ਕੇ ਸੰਘਰਸ਼ ਕਰਨ ਦਾ ਸੱਦਾ ਦਿੱਤਾ।

‘ਕੇਂਦਰੀ ਡਰੱਗ ਕੰਟਰੋਲਰ ਵੱਲੋਂ ਨੋਟਿਸ ਜਾਰੀ ਹੋਣ ਦੇ ਬਾਵਜੂਦ ਨਹੀਂ ਹੋ ਰਹੀ ਕਾਰਵਾਈ’।
ਬਠਿੰਡਾ ਨਿਊਜ: ਕੇਂਦਰ ਅਤੇ ਰਾਜ ਸਰਕਾਰਾਂ ਨੂੰ ਕੈਮਿਸਟਾਂ ਦੇ ਹਿੱਤ ਵਿੱਚ ਜਲਦੀ ਲੈਣਾ ਚਾਹੀਦਾ ਹੈ ਕੋਈ ਫੈਸਲਾ ਕੇਂਦਰ ਦੇ ਡਰੱਗ ਕੰਟਰੋਲਰ ਵੱਲੋਂ ਆਨਲਾਈਨ ਫਾਰਮੇਸੀ (Online Pharmacy) ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣ ਤੋਂ ਬਾਅਦ ਵੀ ਆਨਲਾਈਨ ਫਾਰਮੇਸੀ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਉਪਰੋਕਤ ਗੱਲਾਂ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਬਠਿੰਡਾ ਵਿਖੇ ਜ਼ਿਲ੍ਹਾ ਜਨਰਲ ਹਾਊਸ ਦੀ ਮੀਟਿੰਗ ਦੌਰਾਨ ਕਹੀਆਂ।
ਟੀਬੀਡੀਸੀਏ ਦੇ ਜ਼ਿਲ੍ਹਾ ਪ੍ਰਧਾਨ ਅਤੇ ਏਆਈਓਸੀਡੀ ਦੇ ਕਾਰਜਕਾਰੀ ਮੈਂਬਰ ਅਸ਼ੋਕ ਬਾਲਿਆਂਵਾਲੀ ਦੀ ਅਗਵਾਈ ਹੇਠ ਪੰਜਾਬ ਕੈਮਿਸਟ ਐਸੋਸੀਏਸ਼ਨ ਦੀ ਮੀਟਿੰਗ ਹੋਈ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਰੁਪਿੰਦਰ ਗੁਪਤਾ, ਜ਼ਿਲ੍ਹਾ ਵਿੱਤ ਸਕੱਤਰ ਰਮੇਸ਼ ਗਰਗ, ਮਿੱਤਰਪਾਲ ਸਿੰਘ ਕੁੱਕੂ ਸਮੇਤ ਕਈ ਮੈਂਬਰ ਹਾਜ਼ਰ ਸਨ। ਇਸ ਦੌਰਾਨ ਸੁਰਿੰਦਰ ਦੁੱਗਲ ਨੇ ਕਿਹਾ ਕਿ ਸੂਬਾ ਸਰਕਾਰਾਂ ਨੂੰ ਜਲਦੀ ਤੋਂ ਜਲਦੀ ਕੈਮਿਸਟਾਂ ਦੇ ਹੱਕ ਵਿੱਚ ਫੈਸਲਾ ਲੈਣਾ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਆਨਲਾਈਨ ਫਾਰਮੇਸੀ ਵਿਰੁੱਧ ਕੋਈ ਕਾਰਵਾਈ ਨਾ ਕਰਨ ਦਾ ਕਾਰਨ ਕਾਰਪੋਰੇਟ ਘਰਾਣਿਆਂ ਨੂੰ ਦਵਾਈਆਂ ਦੇ ਵੱਡੇ ਸਟੋਰ ਖੋਲ੍ਹਣ ਦੀ ਇਜਾਜ਼ਤ ਦੇਣਾ ਹੈ, ਜੋ ਆਨਲਾਈਨ ਕਾਰੋਬਾਰ ਕਰ ਰਹੇ ਹਨ, ਜਿਸ ਕਾਰਨ ਛੋਟੇ ਦੁਕਾਨਦਾਰ ਬੇਰੁਜ਼ਗਾਰ ਹੋਣ ਦੀ ਕਗਾਰ ‘ਤੇ ਪਹੁੰਚ ਗਏ ਹਨ।