ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Online Pharmacy: ‘ਨੋਟਿਸ ਜਾਰੀ ਹੋਣ ‘ਤੇ ਵੀ ਨਹੀਂ ਹੋ ਰਹੀ ਆਨਲਾਈਨ ਫਾਰਮੇਸੀ ਖਿਲਾਫ ਕਾਰਵਾਈ’

PCA ਦੇ Gen Secy ਨੇ ਜੀਐਸ ਚਾਵਲਾ ਨੇ ਦੋਸ਼ ਲਾਇਆ ਕਿ ਕਾਰਪੋਰੇਟ ਘਰਾਣਿਆਂ ਨੂੰ ਫਰੀ ਹੈਂਡ ਦੇਣ ਦਾ ਮਤਲਬ ਦੇਸ਼ ਭਰ ਦੇ ਲੱਖਾਂ ਲੋਕਾਂ ਨੂੰ ਬੇਰੁਜ਼ਗਾਰ ਕਰਨਾ ਹੈ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕੈਮਿਸਟਾਂ ਨੂੰ ਇੱਕਜੁੱਟ ਹੋ ਕੇ ਸੰਘਰਸ਼ ਕਰਨ ਦਾ ਸੱਦਾ ਦਿੱਤਾ।

Online Pharmacy: ‘ਨੋਟਿਸ ਜਾਰੀ ਹੋਣ ‘ਤੇ ਵੀ ਨਹੀਂ ਹੋ ਰਹੀ ਆਨਲਾਈਨ ਫਾਰਮੇਸੀ ਖਿਲਾਫ ਕਾਰਵਾਈ’
‘ਕੇਂਦਰੀ ਡਰੱਗ ਕੰਟਰੋਲਰ ਵੱਲੋਂ ਨੋਟਿਸ ਜਾਰੀ ਹੋਣ ਦੇ ਬਾਵਜੂਦ ਨਹੀਂ ਹੋ ਰਹੀ ਕਾਰਵਾਈ’।
Follow Us
tv9-punjabi
| Updated On: 14 Mar 2023 13:54 PM

ਬਠਿੰਡਾ ਨਿਊਜ: ਕੇਂਦਰ ਅਤੇ ਰਾਜ ਸਰਕਾਰਾਂ ਨੂੰ ਕੈਮਿਸਟਾਂ ਦੇ ਹਿੱਤ ਵਿੱਚ ਜਲਦੀ ਲੈਣਾ ਚਾਹੀਦਾ ਹੈ ਕੋਈ ਫੈਸਲਾ ਕੇਂਦਰ ਦੇ ਡਰੱਗ ਕੰਟਰੋਲਰ ਵੱਲੋਂ ਆਨਲਾਈਨ ਫਾਰਮੇਸੀ (Online Pharmacy) ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣ ਤੋਂ ਬਾਅਦ ਵੀ ਆਨਲਾਈਨ ਫਾਰਮੇਸੀ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਉਪਰੋਕਤ ਗੱਲਾਂ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਬਠਿੰਡਾ ਵਿਖੇ ਜ਼ਿਲ੍ਹਾ ਜਨਰਲ ਹਾਊਸ ਦੀ ਮੀਟਿੰਗ ਦੌਰਾਨ ਕਹੀਆਂ।

ਟੀਬੀਡੀਸੀਏ ਦੇ ਜ਼ਿਲ੍ਹਾ ਪ੍ਰਧਾਨ ਅਤੇ ਏਆਈਓਸੀਡੀ ਦੇ ਕਾਰਜਕਾਰੀ ਮੈਂਬਰ ਅਸ਼ੋਕ ਬਾਲਿਆਂਵਾਲੀ ਦੀ ਅਗਵਾਈ ਹੇਠ ਪੰਜਾਬ ਕੈਮਿਸਟ ਐਸੋਸੀਏਸ਼ਨ ਦੀ ਮੀਟਿੰਗ ਹੋਈ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਰੁਪਿੰਦਰ ਗੁਪਤਾ, ਜ਼ਿਲ੍ਹਾ ਵਿੱਤ ਸਕੱਤਰ ਰਮੇਸ਼ ਗਰਗ, ਮਿੱਤਰਪਾਲ ਸਿੰਘ ਕੁੱਕੂ ਸਮੇਤ ਕਈ ਮੈਂਬਰ ਹਾਜ਼ਰ ਸਨ। ਇਸ ਦੌਰਾਨ ਸੁਰਿੰਦਰ ਦੁੱਗਲ ਨੇ ਕਿਹਾ ਕਿ ਸੂਬਾ ਸਰਕਾਰਾਂ ਨੂੰ ਜਲਦੀ ਤੋਂ ਜਲਦੀ ਕੈਮਿਸਟਾਂ ਦੇ ਹੱਕ ਵਿੱਚ ਫੈਸਲਾ ਲੈਣਾ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਆਨਲਾਈਨ ਫਾਰਮੇਸੀ ਵਿਰੁੱਧ ਕੋਈ ਕਾਰਵਾਈ ਨਾ ਕਰਨ ਦਾ ਕਾਰਨ ਕਾਰਪੋਰੇਟ ਘਰਾਣਿਆਂ ਨੂੰ ਦਵਾਈਆਂ ਦੇ ਵੱਡੇ ਸਟੋਰ ਖੋਲ੍ਹਣ ਦੀ ਇਜਾਜ਼ਤ ਦੇਣਾ ਹੈ, ਜੋ ਆਨਲਾਈਨ ਕਾਰੋਬਾਰ ਕਰ ਰਹੇ ਹਨ, ਜਿਸ ਕਾਰਨ ਛੋਟੇ ਦੁਕਾਨਦਾਰ ਬੇਰੁਜ਼ਗਾਰ ਹੋਣ ਦੀ ਕਗਾਰ ‘ਤੇ ਪਹੁੰਚ ਗਏ ਹਨ।

ਕਾਰਪੋਰੇਟ ਘਰਾਣਿਆਂ ਨੂੰ ਫਰੀ ਹੈਂਡ ਦੇਣ ਦਾ ਇਲਜਾਮ

ਇਸ ਮੌਕੇ ਪੀਸੀਏ ਦੇ ਜਨਰਲ ਸਕੱਤਰ ਜੀਐਸ ਚਾਵਲਾ ਦੱਸਿਆ ਕਿ ਦੇਸ਼ ਭਰ ਵਿੱਚ 11 ਲੱਖ ਦੇ ਕਰੀਬ ਕੈਮਿਸਟ ਹਨ, ਜਦਕਿ ਪੰਜਾਬ ਵਿੱਚ 23 ਹਜ਼ਾਰ ਕੈਮਿਸਟ ਦਵਾਈਆਂ ਦਾ ਕਾਰੋਬਾਰ ਕਰ ਰਹੇ ਹਨ, ਜਿਨ੍ਹਾਂ ਨਾਲ ਲੱਖਾਂ ਲੋਕ ਜੁੜੇ ਹੋਏ ਹਨ, ਜਿਨ੍ਹਾਂ ਦੀ ਆਰਥਿਕਤਾ ਇਸ ਕੰਮ ‘ਤੇ ਹੀ ਨਿਰਭਰ ਹੈ। ਇਸ ਲਈ ਸਰਕਾਰਾਂ ਨੂੰ ਲੋਕ ਵਿਰੋਧੀ ਨੀਤੀਆਂ ਲਾਗੂ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਇਸ ਦੌਰਾਨ ਵਿੱਤ ਸਕੱਤਰ ਅਮਰਦੀਪ ਸਿੰਘ ਨੇ ਕੇਮਿਸਟਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਾਫ਼-ਸੁਥਰੀ ਦੁਕਾਨਦਾਰੀ ਕਰਨ ਅਤੇ ਅਜਿਹੀ ਕੋਈ ਵੀ ਵਸਤੂ ਨਾ ਵੇਚਣ, ਜਿਸ ਨਾਲ ਨੌਜਵਾਨਾਂ ਨੂੰ ਨਸ਼ੇ ਦੀ ਲੱਤ ਲੱਗੇ।

ਸੁਰਿੰਦਰ ਦੁੱਗਲ ਨੇ ਕਿਹਾ ਕਿ ਕੈਮਿਸਟਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੌਰਾਨ ਟੀਬੀਡੀਸੀਏ ਦੇ ਜ਼ਿਲ੍ਹਾ ਪ੍ਰਧਾਨ ਅਤੇ ਏਆਈਓਸੀਡੀ ਦੇ ਕਾਰਜਕਾਰੀ ਮੈਂਬਰ ਅਸ਼ੋਕ ਬਾਲਿਆਂਵਾਲੀ ਨੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਐਸੋਸੀਏਸ਼ਨ, ਕੈਮਿਸਟਾਂ ਦੇ ਹੱਕਾਂ ਲਈ ਹਮੇਸ਼ਾ ਲੜਦੀ ਰਹੇਗੀ।

Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
Stories