AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

CM Mann Admitted in Mohali Fortis: ਮੋਗਾ ਰੈਲੀ ਤੋਂ ਬਾਅਦ ਮੁੜ ਫੋਰਟਿਸ ਹਸਪਤਾਲ ‘ਚ ਦਾਖਲ ਹੋਏ CM ਮਾਨ, ਸਿਹਤ ਨੂੰ ਲੈ ਕੇ ਚਰਚਾਵਾਂ ਤੇਜ਼

CM Mann Admitted in Mohali Fortis: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੋਗਾ ਵਿੱਚ ਪਾਰਟੀ ਦੀ ਨਸ਼ਾ ਵਿਰੋਧੀ ਰੈਲੀ ਵਿੱਚ ਸ਼ਾਮਲ ਹੋਣ ਤੋਂ ਤੁਰੰਤ ਬਾਅਦ ਇੱਕ ਵਾਰ ਫਿਰ ਹਸਪਤਾਲ ਵਿੱਚ ਭਰਤੀ ਹੋ ਗਏ ਹਨ। ਮਿਲੀ ਜਾਣਕਾਰੀ ਅਨੁਸਾਰ, ਉਹ ਸ਼ਾਮ ਸਾਢੇ ਸੱਤ ਵਜੇ ਮੋਹਾਲੀ ਦੇ ਫੋਰਟਿਸ ਹਸਪਤਾਲ ਪਹੁੰਚੇ, ਜਿੱਥੇ ਡਾਕਟਰਾਂ ਦੀ ਨਿਗਰਾਨੀ ਹੇਠ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

CM Mann Admitted in Mohali Fortis: ਮੋਗਾ ਰੈਲੀ ਤੋਂ ਬਾਅਦ ਮੁੜ ਫੋਰਟਿਸ ਹਸਪਤਾਲ 'ਚ ਦਾਖਲ ਹੋਏ CM ਮਾਨ, ਸਿਹਤ ਨੂੰ ਲੈ ਕੇ ਚਰਚਾਵਾਂ ਤੇਜ਼
CM Bhagwant Singh Mann
Follow Us
tv9-punjabi
| Published: 16 Feb 2026 21:40 PM IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੋਗਾ ਵਿੱਚ ਪਾਰਟੀ ਦੀ ਨਸ਼ਾ ਵਿਰੋਧੀ ਰੈਲੀ ਵਿੱਚ ਸ਼ਾਮਲ ਹੋਣ ਤੋਂ ਤੁਰੰਤ ਬਾਅਦ ਇੱਕ ਵਾਰ ਫਿਰ ਹਸਪਤਾਲ ਵਿੱਚ ਭਰਤੀ ਹੋ ਗਏ ਹਨ। ਮਿਲੀ ਜਾਣਕਾਰੀ ਅਨੁਸਾਰ, ਉਹ ਸ਼ਾਮ ਸਾਢੇ ਸੱਤ ਵਜੇ ਮੋਹਾਲੀ ਦੇ ਫੋਰਟਿਸ ਹਸਪਤਾਲ ਪਹੁੰਚੇ, ਜਿੱਥੇ ਡਾਕਟਰਾਂ ਦੀ ਨਿਗਰਾਨੀ ਹੇਠ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਅਚਾਨਕ ਤਬੀਅਤ ਵਿਗੜਨ ਕਾਰਨ ਉਨ੍ਹਾਂ ਨੂੰ ਇਸੇ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿੱਥੋਂ ਅੱਜ ਦੁਪਹਿਰ ਬਾਅਦ ਛੁੱਟੀ ਮਿਲਣ ‘ਤੇ ਉਹ ਸਿੱਧਾ ਹੈਲੀਕਾਪਟਰ ਰਾਹੀਂ ਮੋਗਾ ਰੈਲੀ ਵਿੱਚ ਸ਼ਾਮਲ ਹੋਣ ਪਹੁੰਚੇ ਸਨ।

ਵਿਰੋਧੀਆਂ ਨੂੰ ਮਾਨ ਦਾ ਕਰਾਰਾ ਜਵਾਬ

ਮੋਗਾ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਸਿਹਤ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਅਤੇ ਵਿਰੋਧੀਆਂ ਦੇ ਹਮਲਿਆਂ ਦਾ ਸਖ਼ਤ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਉਹ ਕਿਤੇ ਨਹੀਂ ਜਾਣਗੇ, ਸਗੋਂ ਭਾਜਪਾ, ਕਾਂਗਰਸ ਅਤੇ ਸ਼ਿਰੋਮਣੀ ਅਕਾਲੀ ਦਲ ਦੀਆਂ ਜੜ੍ਹਾਂ ਵਿੱਚ ਬੈਠਣਗੇ। ਮਾਨ ਨੇ ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਹਿਲਾਂ ਪੰਜਾਬ ਦੇ ਖਿਡਾਰੀ ਦੁਨੀਆ ਭਰ ਵਿੱਚ ਮਸ਼ਹੂਰ ਹੁੰਦੇ ਸਨ, ਪਰ ਇਨ੍ਹਾਂ ਪਾਰਟੀਆਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਟੀਕਿਆਂ ਵੱਲ ਧੱਕ ਦਿੱਤਾ। ਉਨ੍ਹਾਂ ਬਿਨਾਂ ਨਾਂ ਲਏ ਬਿਕਰਮ ਸਿੰਘ ਮਜੀਠੀਆ ‘ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ਨੂੰ ਲੋਕਾਂ ਦਾ ਕਾਤਲ ਦੱਸਿਆ।

ਕੇਜਰੀਵਾਲ ਦੀ ਅਪੀਲ: “ਘਰ-ਘਰ ਜਾ ਕੇ ਦੱਸੋ ਨਸ਼ਿਆਂ ਦਾ ਸੱਚ”

ਇਸ ਮੌਕੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਦੱਸਣ ਕਿ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੇ ਰਾਜ ਦੌਰਾਨ ਪੰਜਾਬ ਵਿੱਚ ਨਸ਼ਾ ਕਿਵੇਂ ਵਧਿਆ। ਉਨ੍ਹਾਂ ਦਾਅਵਾ ਕੀਤਾ ਕਿ ਇਤਿਹਾਸ ਵਿੱਚ ਪਹਿਲੀ ਵਾਰ ਨਸ਼ਾ ਤਸਕਰਾਂ ਖ਼ਿਲਾਫ਼ ਇੰਨੀ ਸਖ਼ਤ ਕਾਰਵਾਈ ਹੋ ਰਹੀ ਹੈ। ਕੇਜਰੀਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਭਵਿੱਖ ਲਈ ਦੂਜੀਆਂ ਪਾਰਟੀਆਂ ਨੂੰ ਵੋਟ ਨਾ ਪਾਉਣ।

ਸਿਹਤ ਬੀਮਾ ਕਾਰਡ ਬਣਾ ਕੇ ਹਰ ਰੋਜ਼ 1 ਹਜ਼ਾਰ ਰੁਪਏ ਕਮਾਓ – ਮੰਤਰੀ

ਇਸ ਤੋਂ ਪਹਿਲਾਂ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰ ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਸਿਹਤ ਬੀਮਾ ਕਾਰਡ ਦੇ ਰਹੀ ਹੈ। ਕਾਰਡ ਬਣਾਉਣ ਤੋਂ ਲੈ ਕੇ ਇਲਾਜ ਤੱਕ ਸਭ ਕੁਝ ਮੁਫ਼ਤ ਹੈ। ਜੇਕਰ ਕੋਈ ਪੈਸੇ ਮੰਗਦਾ ਹੈ, ਤਾਂ ਸਰਕਾਰ ਨੂੰ ਸ਼ਿਕਾਇਤ ਕਰੋ। ਨੌਜਵਾਨ ਲੈਪਟਾਪ ਲੈ ਕੇ ਆਉਣ ਅਤੇ ਕਾਰਡ ਬਣਾ ਕੇ ਹਰ ਰੋਜ਼ 1 ਹਜ਼ਾਰ ਰੁਪਏ ਕਮਾਉਣ।

ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਕੋਈ ਮਾਮੂਲੀ ਮੁਹਿੰਮ ਨਹੀਂ ਹੈ। ਇਹ ਜੰਗ ਅਗਲੀ ਪੀੜ੍ਹੀ ਲਈ ਹੈ। ਉਨ੍ਹਾਂ ਦੱਸਿਆ ਕਿ 2025 ਵਿੱਚ 2046 ਕਿਲੋ ਚਿੱਟਾ ਫੜਿਆ ਗਿਆ, ਜਦਕਿ ਗੁਜਰਾਤ ਵਿੱਚ ਸਿਰਫ਼ 146 ਕਿਲੋਗ੍ਰਾਮ ਫੜਿਆ ਗਿਆ। ਉਨ੍ਹਾਂ ਸਵਾਲ ਚੁੱਕਿਆ ਕਿ ਜੇਕਰ ਗੁਜਰਾਤ ਵਿੱਚ ਸਰਹੱਦ ਪਾਰੋਂ ਡਰੱਗਜ਼ ਰੋਕੀ ਜਾਂਦੀ ਹੈ, ਤਾਂ ਪੰਜਾਬ ਵਿੱਚ ਕਿਉਂ ਨਹੀਂ ਰੋਕੀ ਜਾਂਦੀ।

ਭਾਰਤ ਤੋਂ ਮਿਲੀ ਸ਼ਰਮਨਾਕ ਹਾਰ ਤੋਂ ਬਾਅਦ ਆਪਣੀ ਹੀ ਟੀਮ 'ਤੇ ਭੜਕੇ ਪਾਕਿਸਤਾਨੀ, ਇੰਝ ਕੱਢਿਆ ਗੁੱਸਾ...
ਭਾਰਤ ਤੋਂ ਮਿਲੀ ਸ਼ਰਮਨਾਕ ਹਾਰ ਤੋਂ ਬਾਅਦ ਆਪਣੀ ਹੀ ਟੀਮ 'ਤੇ ਭੜਕੇ ਪਾਕਿਸਤਾਨੀ, ਇੰਝ ਕੱਢਿਆ ਗੁੱਸਾ......
Headlines: ਮਹਾਸ਼ਿਵਰਾਤਰੀ ਦੇ ਰੰਗ, ਭਾਰਤ-ਪਾਕਿ ਕ੍ਰਿਕਟ ਦਾ ਉਤਸ਼ਾਹ ਤੇ ਦੇਸ਼ ਦੀਆਂ ਵੱਡੀਆਂ ਖ਼ਬਰਾਂ
Headlines: ਮਹਾਸ਼ਿਵਰਾਤਰੀ ਦੇ ਰੰਗ, ਭਾਰਤ-ਪਾਕਿ ਕ੍ਰਿਕਟ ਦਾ ਉਤਸ਼ਾਹ ਤੇ ਦੇਸ਼ ਦੀਆਂ ਵੱਡੀਆਂ ਖ਼ਬਰਾਂ...
ਕਿਉਂ ਮਨਾਈ ਜਾਂਦੀ ਹੈ ਸ਼ਿਵਰਾਤਰੀ, ਪੰਡਿਤ ਤੋਂ ਜਾਣੋ ਇਸ ਦੀ ਮਹੱਤਤਾ ਤੇ ਪੂਜਾ ਵਿਧੀ
ਕਿਉਂ ਮਨਾਈ ਜਾਂਦੀ ਹੈ ਸ਼ਿਵਰਾਤਰੀ, ਪੰਡਿਤ ਤੋਂ ਜਾਣੋ ਇਸ ਦੀ ਮਹੱਤਤਾ ਤੇ ਪੂਜਾ ਵਿਧੀ...
Bangladesh Election 2026: BNP ਦੀ ਪ੍ਰਚੰਡ ਜਿੱਤ, ਤਾਰਿਕ ਰਹਿਮਾਨ ਬਣਨਗੇ ਅਗਲੇ ਪ੍ਰਧਾਨ ਮੰਤਰੀ?
Bangladesh Election 2026: BNP ਦੀ ਪ੍ਰਚੰਡ ਜਿੱਤ, ਤਾਰਿਕ ਰਹਿਮਾਨ ਬਣਨਗੇ ਅਗਲੇ ਪ੍ਰਧਾਨ ਮੰਤਰੀ?...
Shiromani Akali Dal: ਅਕਾਲੀ ਦਲ ਨੇ ਕੱਸੀ ਕਮਰ, ਵਿਸਾਖੀ ਤੱਕ 40 ਰੈਲੀਆਂ ਦਾ ਏਜੰਡਾ ਸੈੱਟ
Shiromani Akali Dal: ਅਕਾਲੀ ਦਲ ਨੇ ਕੱਸੀ ਕਮਰ, ਵਿਸਾਖੀ ਤੱਕ 40 ਰੈਲੀਆਂ ਦਾ ਏਜੰਡਾ ਸੈੱਟ...
Rajpal Yadav: ਰਾਜਪਾਲ ਯਾਦਵ ਦੇ ਸਮਰਥਨ ਵਿੱਚ ਅੱਗੇ ਆਏ ਮਾਨ ਸਿੰਘ, ਫਿਲਮ ਇੰਡਸਟਰੀ ਨੇ ਦਿਖਾਈ ਇਕਜੁੱਟਤਾ
Rajpal Yadav: ਰਾਜਪਾਲ ਯਾਦਵ ਦੇ ਸਮਰਥਨ ਵਿੱਚ ਅੱਗੇ ਆਏ ਮਾਨ ਸਿੰਘ, ਫਿਲਮ ਇੰਡਸਟਰੀ ਨੇ ਦਿਖਾਈ ਇਕਜੁੱਟਤਾ...
ਕੈਪਟਨ ਅਮਰਿੰਦਰ ਸਿੰਘ ਅਤੇ ਬੇਟੇ ਰਣਇੰਦਰ ਸਿੰਘ ਨੂੰ ਈਡੀ ਦਾ ਸਮਨ, ਕੀ ਹੈ ਮਾਮਲਾ?... ਜਾਣੋ...
ਕੈਪਟਨ ਅਮਰਿੰਦਰ ਸਿੰਘ ਅਤੇ ਬੇਟੇ ਰਣਇੰਦਰ ਸਿੰਘ ਨੂੰ ਈਡੀ ਦਾ ਸਮਨ, ਕੀ ਹੈ ਮਾਮਲਾ?... ਜਾਣੋ......
Cyber Crime Prevention: ਨਵੇਂ ਨਿਯਮ, ਏਆਈ ਅਲਰਟ, ਅਤੇ ਸਿਮ-ਬਾਈਡਿੰਗ ਦੀ ਤਿਆਰੀ
Cyber Crime Prevention: ਨਵੇਂ ਨਿਯਮ, ਏਆਈ ਅਲਰਟ, ਅਤੇ ਸਿਮ-ਬਾਈਡਿੰਗ ਦੀ ਤਿਆਰੀ...
ਕਿਸਾਨਾਂ ਸਮੇਤ ਕਈ ਜਥੇਬੰਦੀਆਂ ਨੇ ਦਿੱਤਾ ਭਾਰਤ ਬੰਦ ਦਾ ਸੱਦਾ, AAP ਨੇ ਦਿੱਤਾ ਸਮਰਥਨ
ਕਿਸਾਨਾਂ ਸਮੇਤ ਕਈ ਜਥੇਬੰਦੀਆਂ ਨੇ ਦਿੱਤਾ ਭਾਰਤ ਬੰਦ ਦਾ ਸੱਦਾ, AAP ਨੇ ਦਿੱਤਾ ਸਮਰਥਨ...