AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

CM ਭਗਵੰਤ ਮਾਨ ਦੀ ਅਚਾਨਕ ਵਿਗੜੀ ਸਿਹਤ, ਮੋਹਾਲੀ ਦੇ ਫੋਰਟਿਸ ਹਸਪਤਾਲ ਕਰਵਾਇਆ ਦਾਖਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਚਾਨਕ ਸਿਹਤ ਵਿਗੜਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸੰਗਰੂਰ ਦੌਰੇ ਦੌਰਾਨ ਮੁੱਖ ਮੰਤਰੀ ਦਾ ਬਲੱਡ ਪ੍ਰੈਸ਼ਰ (ਬੀ.ਪੀ.) ਅਚਾਨਕ ਵੱਧ ਗਿਆ, ਜਿਸ ਤੋਂ ਬਾਅਦ ਉਨ੍ਹਾਂ ਦਾ ਮੌਕੇ 'ਤੇ ਚੈੱਕਅਪ ਕੀਤਾ ਗਿਆ।

CM ਭਗਵੰਤ ਮਾਨ ਦੀ ਅਚਾਨਕ ਵਿਗੜੀ ਸਿਹਤ, ਮੋਹਾਲੀ ਦੇ ਫੋਰਟਿਸ ਹਸਪਤਾਲ ਕਰਵਾਇਆ ਦਾਖਲ
CM ਭਗਵੰਤ ਮਾਨ
tv9-punjabi
| Updated On: 15 Feb 2026 19:04 PM IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਚਾਨਕ ਸਿਹਤ ਵਿਗੜਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸੰਗਰੂਰ ਦੌਰੇ ਦੌਰਾਨ ਮੁੱਖ ਮੰਤਰੀ ਦਾ ਬਲੱਡ ਪ੍ਰੈਸ਼ਰ (ਬੀ.ਪੀ.) ਅਚਾਨਕ ਵੱਧ ਗਿਆ, ਜਿਸ ਤੋਂ ਬਾਅਦ ਉਨ੍ਹਾਂ ਦਾ ਮੌਕੇ ‘ਤੇ ਚੈੱਕਅਪ ਕੀਤਾ ਗਿਆ। ਹਾਲਤ ਵਿੱਚ ਸੁਧਾਰ ਨਾ ਹੁੰਦਾ ਦੇਖ ਉਨ੍ਹਾਂ ਨੂੰ ਤੁਰੰਤ ਹੈਲੀਕਾਪਟਰ ਰਾਹੀਂ ਮੋਹਾਲੀ ਦੇ ਫੋਰਟਿਸ ਹਸਪਤਾਲ ਲਿਆਂਦਾ ਗਿਆ, ਜਿੱਥੇ ਮਾਹਰ ਡਾਕਟਰਾਂ ਦੀ ਨਿਗਰਾਨੀ ਹੇਠ ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਹਸਪਤਾਲ ਵਿੱਚ ਡੀਜੀਪੀ ਅਤੇ ਚੀਫ ਸੈਕ੍ਰੇਟਰੀ ਮੌਜੂਦ

ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਨੂੰ ਹਸਪਤਾਲ ਵਿੱਚ ਭਰਤੀ ਕਰ ਲਿਆ ਗਿਆ ਹੈ। ਹਸਪਤਾਲ ਦੇ ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਅਤੇ ਚੀਫ ਸੈਕ੍ਰੇਟਰੀ (ਮੁੱਖ ਸਕੱਤਰ) ਵੀ ਹਸਪਤਾਲ ਵਿੱਚ ਮੌਜੂਦ ਹਨ। ਹਸਪਤਾਲ ਪ੍ਰਸ਼ਾਸਨ ਵੱਲੋਂ ਵੀ ਮੈਡੀਕਲ ਬੁਲੇਟਿਨ ਜਾਰੀ ਕਰਕੇ ਇਸਦੀ ਪੁਸ਼ਟੀ ਕੀਤੀ ਗਈ ਹੈ।

ਮੰਦਰ ਵਿੱਚ ਪੂਜਾ ਤੋਂ ਬਾਅਦ ਵਿਗੜੀ ਤਬੀਅਤ

ਜ਼ਿਕਰਯੋਗ ਹੈ ਕਿ ਅੱਜ ਦੁਪਹਿਰ ਵੇਲੇ ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ਦੇ ਧੂਰੀ ਸਥਿਤ ਸ੍ਰੀ ਰਣਕੇਸ਼ਵਰ ਮਹਾਦੇਵ ਸ਼ਿਵ ਮੰਦਰ ਵਿੱਚ ਪੂਜਾ-ਅਰਚਨਾ ਕਰਨ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵੀ ਮੌਜੂਦ ਸਨ। ਤਿੰਨਾਂ ਆਗੂਆਂ ਨੇ ਮੰਦਰ ਵਿੱਚ ਹਵਨ-ਯੱਗ ਅਤੇ ਪੂਜਾ ਪਾਠ ਵਿੱਚ ਹਿੱਸਾ ਲਿਆ।

ਇਸ ਧਾਰਮਿਕ ਪ੍ਰੋਗਰਾਮ ਤੋਂ ਬਾਅਦ ਹੀ ਮੁੱਖ ਮੰਤਰੀ ਦੀ ਤਬੀਅਤ ਅਚਾਨਕ ਖ਼ਰਾਬ ਹੋ ਗਈ। ਸਿਹਤ ਵਿਗੜਨ ਕਾਰਨ ਮੁੱਖ ਮੰਤਰੀ ਦਾ ਫਾਜ਼ਿਲਕਾ ਦੌਰਾ ਰੱਦ ਕਰ ਦਿੱਤਾ ਗਿਆ ਹੈ ਅਤੇ ਭਲਕੇ (16 ਫਰਵਰੀ ਨੂੰ) ਮੋਗਾ ਵਿੱਚ ਹੋਣ ਵਾਲੀ ਉਨ੍ਹਾਂ ਦੀ ਰੈਲੀ ‘ਤੇ ਵੀ ਸਵਾਲੀਆ ਚਿੰਨ੍ਹ ਲੱਗ ਗਿਆ ਹੈ।

ਸਤੰਬਰ 2025 ਵਿੱਚ ਵੀ ਹੋਏ ਸਨ ਹਸਪਤਾਲ ਭਰਤੀ

ਇਹ ਪਹਿਲੀ ਵਾਰ ਨਹੀਂ ਹੈ ਜਦੋਂ ਮੁੱਖ ਮੰਤਰੀ ਦੀ ਸਿਹਤ ਖ਼ਰਾਬ ਹੋਈ ਹੋਵੇ। ਇਸ ਤੋਂ ਪਹਿਲਾਂ ਸਤੰਬਰ 2025 ਵਿੱਚ ਵੀ ਉਨ੍ਹਾਂ ਦੀ ਤਬੀਅਤ ਵਿਗੜ ਗਈ ਸੀ। ਉਸ ਸਮੇਂ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਦੌਰਾਨ ਮੁੱਖ ਮੰਤਰੀ ਸਰਹੱਦੀ ਖੇਤਰਾਂ ਦਾ ਦੌਰਾ ਕਰ ਰਹੇ ਸਨ। ਅਚਾਨਕ ਸਿਹਤ ਖ਼ਰਾਬ ਹੋਣ ਕਾਰਨ ਡਾਕਟਰਾਂ ਨੇ ਪਹਿਲਾਂ ਮੁੱਖ ਮੰਤਰੀ ਨਿਵਾਸ ‘ਤੇ ਉਨ੍ਹਾਂ ਦਾ ਇਲਾਜ ਕੀਤਾ, ਪਰ ਬਾਅਦ ਵਿੱਚ ‘ਲੋਅ ਹਾਰਟ ਰੇਟ’ (ਦਿਲ ਦੀ ਧੜਕਣ ਘੱਟ ਹੋਣਾ) ਅਤੇ ਬਹੁਤ ਜ਼ਿਆਦਾ ਥਕਾਵਟ ਕਾਰਨ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਉਣਾ ਪਿਆ ਸੀ।

ਹਸਪਤਾਲ ਤੋਂ ਹੀ ਚਲਾਈ ਸੀ ਸਰਕਾਰ

ਪਿਛਲੀ ਵਾਰ ਜਦੋਂ ਮੁੱਖ ਮੰਤਰੀ ਭਰਤੀ ਹੋਏ ਸਨ, ਤਾਂ ਉਹ ਕਰੀਬ ਚਾਰ ਦਿਨ ਹਸਪਤਾਲ ਰਹੇ ਸਨ। ਉਨ੍ਹਾਂ ਨੇ ਆਪਣੀ ਡਿਊਟੀ ਪ੍ਰਤੀ ਵਚਨਬੱਧਤਾ ਦਿਖਾਉਂਦੇ ਹੋਏ ਹਸਪਤਾਲ ਦੇ ਕਮਰੇ ਤੋਂ ਹੀ ਕੈਬਨਿਟ ਮੀਟਿੰਗ ਕੀਤੀ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਹਸਪਤਾਲ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੇ ਅਧਿਕਾਰੀਆਂ ਅਤੇ ਲੋਕਾਂ ਨਾਲ ਗੱਲਬਾਤ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਸੀ। ਹੁਣ ਇੱਕ ਵਾਰ ਫਿਰ ਉਨ੍ਹਾਂ ਦੇ ਹਸਪਤਾਲ ਭਰਤੀ ਹੋਣ ਨਾਲ ਸ਼ੁਭਚਿੰਤਕਾਂ ਵਿੱਚ ਚਿੰਤਾ ਪਾਈ ਜਾ ਰਹੀ ਹੈ।

Follow Us
ਹਮਲੇ ਤੋਂ ਪਹਿਲਾਂ ਜੰਗੀ ਜਹਾਜ਼ ਨੇ ਭਾਰਤ ਦੇ ਇੰਟਰਨੈਸ਼ਨਲ ਫਲੀਟ ਰਿਵਿਊ ਵਿੱਚ ਸ਼ਾਮਲ ਹੋਇਆ ਸੀ ਈਰਾਨ ਦੇ IRIS Dena ਜਹਾਜ਼, ਦੇਖੋ ਵੀਡੀਓ
ਹਮਲੇ ਤੋਂ ਪਹਿਲਾਂ ਜੰਗੀ ਜਹਾਜ਼ ਨੇ ਭਾਰਤ ਦੇ ਇੰਟਰਨੈਸ਼ਨਲ ਫਲੀਟ ਰਿਵਿਊ ਵਿੱਚ ਸ਼ਾਮਲ ਹੋਇਆ ਸੀ ਈਰਾਨ ਦੇ IRIS Dena ਜਹਾਜ਼, ਦੇਖੋ ਵੀਡੀਓ...
Raghav Chadha: ਰਾਘਵ ਚੱਢਾ ਨੇ ਜਿੱਤੇ ਦਿਲ, ਧਾਕੜ ਸਪੀਚ ਨਾਲ ਬਣ ਗਏ ਸੋਸ਼ਲ ਮੀਡੀਆ ਸਨਸਨੀ
Raghav Chadha: ਰਾਘਵ ਚੱਢਾ ਨੇ ਜਿੱਤੇ ਦਿਲ, ਧਾਕੜ ਸਪੀਚ ਨਾਲ ਬਣ ਗਏ ਸੋਸ਼ਲ ਮੀਡੀਆ ਸਨਸਨੀ...
US Minuteman III Test Amidst Iran Conflict: ਈਰਾਨ ਯੁੱਧ ਵਿਚਾਲੇ ਅਮਰੀਕੀ ਪ੍ਰਮਾਣੂ ਮਿਜ਼ਾਈਲ ਟੈਸਟ, ਵਿਸ਼ਵਵਿਆਪੀ ਚਿੰਤਾਵਾਂ ਅਤੇ ਵਧਦੇ ਤਣਾਅ
US Minuteman III Test Amidst Iran Conflict: ਈਰਾਨ ਯੁੱਧ ਵਿਚਾਲੇ ਅਮਰੀਕੀ ਪ੍ਰਮਾਣੂ ਮਿਜ਼ਾਈਲ ਟੈਸਟ, ਵਿਸ਼ਵਵਿਆਪੀ ਚਿੰਤਾਵਾਂ ਅਤੇ ਵਧਦੇ ਤਣਾਅ...
Holi 2026: ਵ੍ਰਿੰਦਾਵਨ 'ਚ ਹੋਲੀ ਦਾ ਆਨੰਦ ਮਨਾ ਰਹੇ ਵਿਦੇਸ਼ੀ ਸੈਲਾਨੀ
Holi 2026: ਵ੍ਰਿੰਦਾਵਨ 'ਚ ਹੋਲੀ ਦਾ ਆਨੰਦ ਮਨਾ ਰਹੇ ਵਿਦੇਸ਼ੀ ਸੈਲਾਨੀ...
'ਧਰਮ ਦੀ ਰਾਜਨੀਤੀ ਤੋਂ ਇਲਾਵਾ...' ਮੰਤਰੀ ਬਲਜੀਤ ਕੌਰ ਦਾ ਭਾਜਪਾ 'ਤੇ ਤਿੱਖਾ ਹਮਲਾ
'ਧਰਮ ਦੀ ਰਾਜਨੀਤੀ ਤੋਂ ਇਲਾਵਾ...' ਮੰਤਰੀ ਬਲਜੀਤ ਕੌਰ ਦਾ ਭਾਜਪਾ 'ਤੇ ਤਿੱਖਾ ਹਮਲਾ...
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ...
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ...
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ...
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ...