AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਦੇ ਮੁੱਖ ਮੰਤਰੀ ਨੇ ਬੰਬਈ ਸਟਾਕ ਐਕਸਚੇਂਜ ਦਾ ਕੀਤਾ ਦੌਰਾ,ਮਾਰਕੀਟ ਖੁੱਲ੍ਹਣ ਦਾ ਸੰਕੇਤ ਘੰਟੀ ਵਜਾਉਣ ਦੀ ਰਸਮ ਨਿਭਾਈ

ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਦਾ ਮੁੱਖ ਮੰਤਵ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹ ਕੇ ਪੜ੍ਹੀ-ਲਿਖੀ ਜਵਾਨੀ ਦੇ ਵਿਦੇਸ਼ਾਂ ਵਿੱਚ ਜਾਣ ਦੇ ਰੁਝਾਨ ਨੂੰ ਰੋਕਣਾ ਹੈ। ਇਸ ਮੌਕੇ ਬੀਐਸਈ ਦੇ ਮੁੱਖ ਕਾਰਜਕਾਰੀ ਅਧਿਕਾਰੀ ਸੁੰਦਰਮਨ ਆਰ ਨੇ ਮੁੱਖ ਮੰਤਰੀ ਦੀ ਸਨਮਾਨ ਕੀਤਾ।

ਪੰਜਾਬ ਦੇ ਮੁੱਖ ਮੰਤਰੀ ਨੇ ਬੰਬਈ ਸਟਾਕ ਐਕਸਚੇਂਜ ਦਾ ਕੀਤਾ ਦੌਰਾ,ਮਾਰਕੀਟ ਖੁੱਲ੍ਹਣ ਦਾ ਸੰਕੇਤ ਘੰਟੀ ਵਜਾਉਣ ਦੀ ਰਸਮ ਨਿਭਾਈ
ਪੰਜਾਬ ਦੇ ਮੁੱਖ ਮੰਤਰੀ ਨੇ ਬੰਬਈ ਸਟਾਕ ਐਕਸਚੇਂਜ ਦਾ ਕੀਤਾ ਦੌਰਾ,ਮਾਰਕੀਟ ਖੁੱਲ੍ਹਣ ਦਾ ਸੰਕੇਤ ਘੰਟੀ ਵਜਾਉਣ ਦੀ ਰਸਮ ਨਿਭਾਈ
tv9-punjabi
| Published: 24 Jan 2023 22:17 PM IST
Share
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਬੰਬਈ ਸਟਾਕ ਐਕਸਚੇਂਜ (ਬੀ.ਐਸ.ਈ.) ਦਾ ਦੌਰਾ ਕੀਤਾ ਅਤੇ ਸੂਬੇ ਨੂੰ ਦੇਸ਼ ਭਰ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਦਰਸਾਇਆ। ਮੁੱਖ ਮੰਤਰੀ ਨੇ ਅੱਜ ਇੱਥੇ ਬੀ.ਐਸ.ਈ. ਵਿਖੇ ਘੰਟੀ ਵਜਾਉਣ (ਮਾਰਕੀਟ ਖੁੱਲ੍ਹਣ ਦਾ ਸੰਕੇਤ) ਦੀ ਰਸਮ ਅਦਾ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਨੂੰ ਕਾਰੋਬਾਰ ਲਈ ਅਥਾਹ ਮੌਕਿਆਂ ਦੀ ਧਰਤੀ ਵਜੋਂ ਦਰਸਾਇਆ ਅਤੇ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਤੇਜ਼ੀ ਨਾਲ ਉੱਭਰ ਰਹੇ ਪੰਜਾਬ ਵਿੱਚ ਨਿਵੇਸ਼ ਕਰਨ ਨਾਲ ਉੱਦਮੀਆਂ ਨੂੰ ਵਡੇਰਾ ਲਾਭ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸੰਪੂਰਨ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਹੈ, ਜੋ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਖ਼ੁਸ਼ਹਾਲੀ ਲਈ ਮੁੱਖ ਤੌਰ ‘ਤੇ ਜ਼ਿੰਮੇਵਾਰ ਹੈ। ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਆਪਣੇ ਕਾਰੋਬਾਰ ਨੂੰ ਫੈਲਾਉਣ ਲਈ ਵਧੀਆ ਬੁਨਿਆਦੀ ਢਾਂਚੇ, ਢੁਕਵੀਂ ਬਿਜਲੀ ਸਪਲਾਈ, ਹੁਨਰਮੰਦ ਮਨੁੱਖੀ ਵਸੀਲਿਆਂ ਅਤੇ ਬਿਹਤਰੀਨ ਉਦਯੋਗਿਕ ਤੇ ਕੰਮਕਾਜੀ ਸੱਭਿਆਚਾਰ ਨਾਲ ਭਰਪੂਰ ਅਨੁਕੂਲ ਮਾਹੌਲ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਸਨਅਤਕਾਰਾਂ ਦਾ ਪੰਜਾਬ ਵਿੱਚ ਸਵਾਗਤ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ ਅਤੇ ਨਵੀਆਂ ਖੋਜਾਂ ਲਈ ਹਮੇਸ਼ਾ ਤਿਆਰ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਦਾ ਉਦਯੋਗਿਕ ਧੁਰਾ ਬਣ ਕੇ ਉਭਰੇਗਾ। ਅਗਲੇ ਮਹੀਨੇ ਐਸ.ਏ.ਐਸ.ਨਗਰ ਵਿਖੇ ਹੋਣ ਵਾਲੇ ਪੰਜਾਬ ਨਿਵੇਸ਼ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸਨਅਤਕਾਰਾਂ ਨੂੰ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 23-24 ਫਰਵਰੀ ਨੂੰ ਹੋਣ ਵਾਲਾ ਇਹ ਸੰਮੇਲਨ ਮੀਲ ਦਾ ਪੱਥਰ ਸਾਬਤ ਹੋਵੇਗਾ, ਜਿਹੜਾ ਸੂਬੇ ਦੇ ਸਨਅਤੀ ਵਿਕਾਸ ਨੂੰ ਵੱਡਾ ਹੁਲਾਰਾ ਦੇਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਵੱਡ-ਆਕਾਰੀ ਸਮਾਗਮ ਦੇ ਪ੍ਰਬੰਧਾਂ ਨੂੰ ਪਹਿਲਾਂ ਹੀ ਅੰਤਿਮ ਰੂਪ ਦੇ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਦਾ ਮੁੱਖ ਮੰਤਵ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹ ਕੇ ਪੜ੍ਹੀ-ਲਿਖੀ ਜਵਾਨੀ ਦੇ ਵਿਦੇਸ਼ਾਂ ਵਿੱਚ ਜਾਣ ਦੇ ਰੁਝਾਨ ਨੂੰ ਰੋਕਣਾ ਹੈ। ਇਸ ਮੌਕੇ ਬੀਐਸਈ ਦੇ ਮੁੱਖ ਕਾਰਜਕਾਰੀ ਅਧਿਕਾਰੀ ਸੁੰਦਰਮਨ ਆਰ ਨੇ ਮੁੱਖ ਮੰਤਰੀ ਦੀ ਸਨਮਾਨ ਕੀਤਾ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...