ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਨੇ ਦੇਖਿਆ ਈਵੀ ਐਕਸਪੋ
ਡਾ: ਗੁਰਪ੍ਰੀਤ ਕੌਰ ਨੇ ਇਲੈਕਟ੍ਰਿਕ ਵਾਹਨਾਂ ਵਿੱਚ ਦਿਲਚਸਪੀ ਦਿਖਾਈ। ਗੁਰਪ੍ਰੀਤ ਕੌਰ ਨੇ ਕਿਹਾ ਕਿ ਅਜਿਹੇ ਸਮਾਗਮ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ: ਗੁਰਪ੍ਰੀਤ ਕੌਰ ਨੇ ਵੀ ਅੱਜ ਈਵੀ ਐਕਸਪੋ ਦਾ ਦੌਰਾ ਕੀਤਾ। ਪ੍ਰਦਰਸ਼ਨੀ ਮੈਦਾਨ ਦਾ ਦੌਰਾ ਕਰਦਿਆਂ ਡਾ: ਗੁਰਪ੍ਰੀਤ ਕੌਰ ਨੇ ਇਲੈਕਟ੍ਰਿਕ ਵਾਹਨਾਂ ਵਿੱਚ ਦਿਲਚਸਪੀ ਦਿਖਾਈ। ਗੁਰਪ੍ਰੀਤ ਕੌਰ ਨੇ ਕਿਹਾ ਕਿ ਅਜਿਹੇ ਸਮਾਗਮ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਜਲਵਾਯੂ ਪਰਿਵਰਤਨ ਨੂੰ ਧਿਆਨ ਵਿੱਚ ਰੱਖਦੇ ਹੋਏ ਭਵਿੱਖ ਵਿੱਚ ਸਾਰਿਆਂ ਨੂੰ ਈ.ਵੀ. ਨੂੰ ਅਪਣਾਉਣਾ ਹੋਵੇਗਾ।
ਗੁਰਪ੍ਰੀਤ ਕੌਰ ਮਾਨ ਕੀਤਾ ਪ੍ਰਦਰਸ਼ਨੀ ਦਾ ਮੁਆਇਨਾ
ਗੁਰਪ੍ਰੀਤ ਕੌਰ ਮਾਨ ਨੇ ਇੱਥੇ ਪ੍ਰਦਰਸ਼ਨੀ ਵਿੱਚ ਭਾਗ ਲੈਣ ਵਾਲੇ ਵਾਹਨ ਨਿਰਮਾਤਾਵਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੇ ਵਾਹਨਾਂ ਬਾਰੇ ਜਾਣਕਾਰੀ ਲਈ। ਇਸ ਮੌਕੇ ਕਰਨ ਗਿਲਹੋਤਰਾ, ਕੋ-ਚੇਅਰ, ਪੀ.ਐਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ, ਪੰਜਾਬ ਚੈਪਟਰ ਨੇ ਡਾ: ਗੁਰਪ੍ਰੀਤ ਕੌਰ ਨੂੰ ਦੱਸਿਆ ਕਿ ਚੈਂਬਰ ਵੱਲੋਂ ਅਜਿਹਾ ਪਹਿਲਾ ਸਮਾਗਮ ਕਰਵਾਇਆ ਗਿਆ ਹੈ।
ਪੰਜਾਬ ਸਰਕਾਰ ਦੇ ਸਹਿਯੋਗ ਨਾਲ ਨੀਤੀ ਦਾ ਹੋਵੇਗਾ ਵਿਸਥਾਰ
ਚੈਂਬਰ ਵੱਲੋਂ ਈਵੀ ਐਕਸਪੋ ਦੀ ਸ਼ੁਰੂਆਤ ਉਸੇ ਦਿਨ ਕੀਤੀ ਗਈ ਹੈ, ਜਿਸ ਦਿਨ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਇਲੈਕਟ੍ਰਿਕ ਵਾਹਨ ਨੀਤੀ ਲਾਗੂ ਕੀਤੀ ਗਈ ਸੀ। ਗਿਲਹੋਤਰਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਭਵਿੱਖ ਵਿੱਚ ਇਸ ਦਾ ਵਿਸਥਾਰ ਕੀਤਾ ਜਾਵੇਗਾ। ਇਸ ਮੌਕੇ ਚੈਂਬਰ ਦੇ ਪ੍ਰਧਾਨ ਸਾਕੇਤ ਡਾਲਮੀਆ, ਪੰਜਾਬ ਚੈਪਟਰ ਦੇ ਚੇਅਰ ਆਰ.ਐਸ. ਸਚਦੇਵਾ ਸਮੇਤ ਕਈ ਪਤਵੰਤਿਆਂ ਨੇ ਡਾ: ਗੁਰਪ੍ਰੀਤ ਕੌਰ ਨੂੰ ਸਨਮਾਨਿਤ ਵੀ ਕੀਤਾ |