ਪੰਜਾਬ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਖੰਨਾ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ | Punjab Chief Secretary Anurag Verma visited Khanna Anaj Mandi reviewed wheat procurement arrangements Punjabi news - TV9 Punjabi

ਪੰਜਾਬ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਖੰਨਾ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

Updated On: 

26 Apr 2024 17:21 PM

ਇਸ ਸੀਜ਼ਨ ਵਿੱਚ ਪੰਜਾਬ ਦੀਆਂ ਮੰਡੀਆਂ 'ਚ 132 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਹੈ। ਵੀਰਵਾਰ ਸ਼ਾਮ ਤੱਕ ਪੰਜਾਬ ਦੀਆਂ ਮੰਡੀਆਂ ਵਿੱਚ 66.8 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ। ਇਸ ਦਾ ਮਤਲਬ ਹੈ ਕਿ ਮੰਡੀਆਂ ਵਿੱਚ ਸੰਭਾਵਿਤ ਖਰੀਦ ਨਾਲੋਂ ਅੱਧੀ ਫਸਲ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਫਸਲ ਖਰੀਦ ਦੇ 48 ਘੰਟਿਆਂ ਦੇ ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਐਮਐਸਪੀ ਤਹਿਤ ਭੁਗਤਾਨ ਕੀਤਾ ਜਾ ਰਿਹਾ ਹੈ ਅਤੇ ਹੁਣ ਤੱਕ 4 ਲੱਖ ਤੋਂ ਵੱਧ ਕਿਸਾਨਾਂ ਨੂੰ ਪੇਮੈਂਟ ਕੀਤੀ ਜਾ ਚੁੱਕੀ ਹੈ।

ਪੰਜਾਬ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਖੰਨਾ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪੰਜਾਬ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਖੰਨਾ ਅਨਾਜ ਮੰਡੀ ਦਾ ਕੀਤਾ ਦੌਰਾ

Follow Us On

ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕਣਕ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸਾਰੀਆਂ ਖਰੀਦ ਏਜੰਸੀਆਂ ਨੂੰ ਹੁਕਮ ਦਿੱਤੇ ਹਨ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਨੇ ਕਿਹਾ ਕਿ ਇਸ ਸੀਜ਼ਨ ਵਿੱਚ ਪੰਜਾਬ ਦੀਆਂ ਮੰਡੀਆਂ ‘ਚ 132 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਹੈ। ਵੀਰਵਾਰ ਸ਼ਾਮ ਤੱਕ ਪੰਜਾਬ ਦੀਆਂ ਮੰਡੀਆਂ ਵਿੱਚ 66.8 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ। ਇਸ ਦਾ ਮਤਲਬ ਹੈ ਕਿ ਮੰਡੀਆਂ ਵਿੱਚ ਸੰਭਾਵਿਤ ਖਰੀਦ ਨਾਲੋਂ ਅੱਧੀ ਫਸਲ ਦੀ ਖਰੀਦ ਹੋ ਚੁੱਕੀ ਹੈ।

4 ਲੱਖ ਤੋਂ ਵੱਧ ਕਿਸਾਨਾਂ ਨੂੰ 9170 ਕਰੋੜ ਦਾ ਭੁਗਤਾਨ

ਮੁੱਖ ਸਕੱਤਰ ਨੇ ਕਿਹਾ ਕਿ 60.9 ਲੱਖ ਮੀਟ੍ਰਿਕ ਟਨ ਫਸਲ ਪਹਿਲਾਂ ਹੀ ਖਰੀਦੀ ਜਾ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਫਸਲ ਖਰੀਦ ਦੇ 48 ਘੰਟਿਆਂ ਦੇ ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਐਮਐਸਪੀ ਤਹਿਤ ਭੁਗਤਾਨ ਕੀਤਾ ਜਾ ਰਿਹਾ ਹੈ ਅਤੇ ਹੁਣ ਤੱਕ 4 ਲੱਖ ਤੋਂ ਵੱਧ ਕਿਸਾਨਾਂ ਨੂੰ ਪੇਮੈਂਟ ਕੀਤੀ ਜਾ ਚੁੱਕੀ ਹੈ।

ਪਿੰਡ ਭਮੱਦੀ ਦੇ ਕਿਸਾਨ ਸੁਖਦੀਪ ਸਿੰਘ ਨੇ ਦੱਸਿਆ ਕਿ ਉਹ ਆਪਣੀ ਫਸਲ ਸਵੇਰੇ 7 ਵਜੇ ਮੰਡੀ ਵਿੱਚ ਲੈ ਕੇ ਆਇਆ ਸੀ ਅਤੇ ਦੁਪਹਿਰ 12:30 ਵਜੇ ਖਰੀਦੀ ਜਾ ਚੁੱਕੀ ਹੈ। ਇਸ ਤਰ੍ਹਾਂ ਕਈ ਹੋਰ ਕਿਸਾਨਾਂ ਨੇ ਜਲਦ ਫਸਲ ਖਰੀਦ ਹੋਣ ਦੀ ਗੱਲ ਕਹੀ ਹੈ।

ਇਹ ਵੀ ਪੜ੍ਹੋ: CM ਭਗਵੰਤ ਮਾਨ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਦੁਰਗਿਆਣਾ ਮੰਦਿਰ ਵਿਖੇ ਵੀ ਮੱਥਾ ਟੇਕਿਆ

ਡਿਪਟੀ ਕਮਿਸ਼ਨਰਾਂ ਨੂੰ ਦਿਨ-ਰਾਤ ਕੰਮ ਲਈ ਦਿੱਤੇ ਹੁਕਮ- ਵਰਮਾ

ਮੁੱਖ ਸਕੱਤਰ ਅਨੁਰਾਗ ਵਰਮਾ ਨੇ ਕਿਹਾ ਕਿ ਉਹ ਵੀਡੀਓ ਕਾਨਫਰੰਸ ਰਾਹੀਂ ਡਿਪਟੀ ਕਮਿਸ਼ਨਰਾਂ ਨਾਲ ਗੱਲਬਾਤ ਕਰ ਰਹੇ ਹਨ। ਉਨ੍ਹਾਂ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਰ ਰੋਜ ਮੰਡੀਆਂ ਦਾ ਦੌਰਾ ਕਰਨ ਅਤੇ ਫਸਲ ਦੀ ਚੁੱਕਾਈ ਨੂੰ 6.5 ਲੱਖ ਮੀਟ੍ਰਿਕ ਟਨ ਪ੍ਰਤੀ ਦਿਨ ਤੱਕ ਵਧਾਉਣ ਦੇ ਹੁਕਮ ਦਿੱਤੇ ਹਨ।

Exit mobile version