ਪੰਜਾਬ ਵਿੱਚ ਬੱਚਾ ਗੋਦ ਲੈਣਾ ਹੁਣ ਹੋਇਆ ਸੌਖਾ, ਸਰਕਾਰ ਨੇ ਜ਼ਿਲ੍ਹਾ ਪੱਧਰ ‘ਤੇ 26 ਏਜੰਸੀਆਂ ਕੀਤੀਆਂ ਤਾਇਨਾਤ; ਵਿਦੇਸ਼ੀ ਜੋੜਿਆਂ ਨੇ ਗੋਦ ਲਏ 21 ਬੱਚੇ
Child Adoption Process in Punjab: ਹੁਣ ਤੱਕ ਪੰਜਾਬ ਵਿੱਚ ਗੋਦ ਲੈਣ ਵਾਲੀਆਂ ਸਿਰਫ 10 ਏਜੰਸੀਆਂ ਹੀ ਕੰਮ ਕਰ ਰਹੀਆਂ ਸਨ, ਜਿਸ ਕਾਰਨ ਅਡਾਪਸ਼ਨ ਪ੍ਰੋਸੈਸ ਵਿੱਚ ਕਾਫੀ ਲੰਬਾ ਸਮਾਂ ਲੱਗਦਾ ਸੀ ਅਤੇ ਰਪਲਸ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਦੌਰਾਨ ਕਈ ਬੱਚਿਆਂ ਦੀ ਉਮਰ ਵੀ ਵੱਧ ਜਾਂਦੀ ਸੀ। ਇਨ੍ਹਾਂ ਸਾਰਿਆਂ ਨੂੰ ਦੇਖਦਿਆਂ ਹੋਇਆਂ ਸਰਕਾਰ ਨੇ ਹੁਣ 16 ਨਵੀਆਂ ਗੋਦ ਲੈਣ ਵਾਲੀਆਂ ਏਜੰਸੀਆਂ ਸ਼ੁਰੂ ਕੀਤੀਆਂ ਹਨ।
ਪੰਜਾਬ ਵਿੱਚ ਬੱਚਾ ਗੋਦ ਲੈਣ ਦੀ ਤਿਆਰੀ ਕਰ ਰਹੇ ਜੋੜਿਆਂ ਲਈ ਵੱਡੀ ਰਾਹਤ ਦੀ ਖਬਰ ਹੈ। ਪੰਜਾਬ ਸਰਕਾਰ ਨੇ ਰਾਜ ਵਿੱਚ ਗੋਦ ਲੈਣ ਦੀ ਪ੍ਰਕਿਰਿਆ ਨੂੰ ਬਹੁਤ ਸੌਖਾ ਅਤੇ ਪਾਰਦਰਸ਼ੀ ਬਣਾ ਦਿੱਤਾ ਹੈ। ਹੁਣ, ਲੋਕਾਂ ਨੂੰ ਹੁਣ ਇੱਧਰ-ਉੱਧਰ ਨਹੀਂ ਭਟਕਣਾ ਪਵੇਗਾ, ਕਿਉਂਕਿ ਸਰਕਾਰ ਨੇ ਜ਼ਿਲ੍ਹਾ ਪੱਧਰ ‘ਤੇ ਗੋਦ ਲੈਣ ਵਾਲੀਆਂ ਏਜੰਸੀਆਂ ਤਾਇਨਾਤ ਕੀਤੀਆਂ ਹਨ।
ਇਹ ਦਾਅਵਾ ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਹਰ ਕਾਨੂੰਨੀ ਪ੍ਰਕਿਰਿਆ ਨੂੰ ਸਰਲ ਬਣਾ ਕੇ ਅਨਾਥ ਅਤੇ ਬੇਸਹਾਰਾ ਬੱਚਿਆਂ ਨੂੰ ਮਾਪਿਆਂ ਦਾ ਪਿਆਰ ਮਿਲੇ। ਇਸ ਤੋਂ ਇਲਾਵਾ, ਵਿਦੇਸ਼ੀ ਜੋੜਿਆਂ ਜਾਂ ਵਿਦੇਸ਼ਾਂ ਵਿੱਚ ਰਹਿਣ ਵਾਲੇ ਲੋਕਾਂ ਦੁਆਰਾ 21 ਬੱਚੇ ਗੋਦ ਲਏ ਗਏ ਹਨ।
ਹੁਣ ਕੰਮ ਕਰ ਰਹੀਆਂ 26 ਏਜੰਸੀਆਂ
ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਪਹਿਲਾਂ, ਰਾਜ ਵਿੱਚ ਗੋਦ ਲੈਣ ਵਾਲੀਆਂ ਸਿਰਫ 10 ਏਜੰਸੀਆਂ ਕੰਮ ਕਰ ਰਹੀਆਂ ਸਨ, ਜਿਸ ਕਾਰਨ ਪ੍ਰਕਿਰਿਆ ਵਿੱਚ ਦੇਰੀ ਹੁੰਦੀ ਸੀ ਅਤੇ ਜੋੜਿਆਂ ਲਈ ਮੁਸ਼ਕਲਾਂ ਪੈਦਾ ਹੁੰਦੀਆਂ ਸਨ। ਸਰਕਾਰ ਨੇ ਹੁਣ 16 ਨਵੀਆਂ ਗੋਦ ਲੈਣ ਵਾਲੀਆਂ ਏਜੰਸੀਆਂ ਸ਼ੁਰੂ ਕੀਤੀਆਂ ਹਨ। ਇਸਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਬੱਚਾ ਮਾਪਿਆਂ ਦੇ ਪਿਆਰ ਤੋਂ ਵਾਂਝਾ ਨਾ ਰਹੇ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੰਤਰੀ ਡਾ. ਬਲਜੀਤ ਕੌਰ, Live https://t.co/waNVvU6tyl
— AAP Punjab (@AAPPunjab) July 15, 2026
ਇਹ ਵੀ ਪੜ੍ਹੋ
ਭੀਖ ਮੰਗਣ ਤੋਂ ਬਚਾਏ ਬੱਚੇ ਵੀ ਲਏ ਜਾ ਸਕਣਗੇ ਗੋਦ
ਕੈਬਨਿਟ ਮੰਤਰੀ ਨੇ ਦੱਸਿਆ ਕਿ ਹਾਲ ਹੀ ਵਿੱਚ ਰਾਜ ਵਿੱਚ ਬੱਚਿਆਂ ਦੀ ਭੀਖ ਮੰਗਣ ਤੋਂ ਰੋਕਣ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਸੀ। ਇਸ ਮੁਹਿੰਮ ਦੌਰਾਨ, ਬਹੁਤ ਸਾਰੇ ਬੱਚਿਆਂ ਨੂੰ ਬਚਾਇਆ ਗਿਆ ਸੀ। ਹਾਲਾਂਕਿ, ਇਹ ਚਿੰਤਾ ਦਾ ਵਿਸ਼ਾ ਸੀ ਕਿ ਬਹੁਤ ਸਾਰੇ ਬੱਚਿਆਂ ਦੇ ਮਾਪੇ ਜਾਂ ਰਿਸ਼ਤੇਦਾਰ ਉਨ੍ਹਾਂ ਨੂੰ ਵਾਪਸ ਲੈਣ ਨਹੀਂ ਆਏ।
ਜਿਵੇਂ-ਜਿਵੇਂ ਇਹ ਬੱਚੇ ਵੱਡੇ ਹੁੰਦੇ ਗਏ, ਉਨ੍ਹਾਂ ਦੇ ਭਵਿੱਖ ਤੇ ਸਵਾਲੀਆ ਹੁੰਦਾ ਜਾ ਰਿਹਾ ਸੀ। ਇਸ ਦੇ ਮੱਦੇਨਜ਼ਰ, ਸਰਕਾਰ ਨੇ ਇਨ੍ਹਾਂ ਬੱਚਿਆਂ ਨੂੰ “ਲੀਗਲ ਫ੍ਰੀ ਅਡਾਪਸ਼ਨ” ਸ਼੍ਰੇਣੀ ਵਿੱਚ ਰੱਖਣ ਦਾ ਫੈਸਲਾ ਕੀਤਾ ਹੈ। ਸਰਕਾਰ ਦੇ ਇਸ ਕਦਮ ਨਾਲ ਮੰਨਿਆ ਜਾ ਰਿਹਾ ਹੈ ਕਿ ਅਨਾਥ ਬੱਚਿਆਂ ਦੇ ਨਾਲ-ਨਾਲ ਉਨ੍ਹਾਂ ਕਪਲਸ ਨੂੰ ਵੀ ਫਾਇਦਾ ਹੋਵੇਗਾ, ਜਿਹੜੇ ਬੱਚੇ ਲਈ ਤਰਸ ਰਹੇ ਹਨ।


