AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਹੁਣ ਪੋਰਟਲ ਦੀ ਖਰਾਬੀ ਦਾ ਨਹੀਂ ਹੋਵੇਗਾ ਚਾਈਲਡ ਕੇਅਰ ਲੀਵ ‘ਤੇ ਅਸਰ, ਆਪਣੇ ਪੱਧਰ ‘ਤੇ ਕੱਢਣਗੇ ਹੱਲ

ਸਿੱਖਿਆ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਵਿਭਾਗ ਦੇ ਈ -ਪੋਰਟਲ (e-portal) ਵਿੱਚ ਖਰਾਬੀ ਆ ਗਈ ਹੈ। ਅਜਿਹੇ ਵਿੱਚ ਕਈ ਮਹਿਲਾ ਮੁਲਾਜ਼ਮਾਂ ਵੱਲੋਂ ਚਾਇਲਡ ਕੇਅਰ ਲੀਵ ਦੇ ਲਈ ਕੁੱਝ ਸਮੇਂ ਪਹਿਲਾਂ ਅਪਲਾਈ ਕੀਤਾ ਸੀ। ਪਰ ਉਨ੍ਹਾਂ ਨੂੰ ਮੰਗੇ ਸਮੇਂ 'ਤੇ ਮੰਜ਼ੂਰੀ ਨਹੀਂ ਦਿੱਤੀ ਗਈ। ਕਈ ਮਹਿਲਾਂ ਮੁਲਾਜਮਾਂ ਨੇ ਨਿੱਜੀ ਤੌਰ 'ਤੇ ਅਧਿਕਾਰੀਆਂ ਨਾਲ ਮਿਲ ਕੇ ਇਹ ਮੁੱਦਾ ਚੁੱਕਿਆ ਸੀ।

ਹੁਣ ਪੋਰਟਲ ਦੀ ਖਰਾਬੀ ਦਾ ਨਹੀਂ ਹੋਵੇਗਾ ਚਾਈਲਡ ਕੇਅਰ ਲੀਵ 'ਤੇ ਅਸਰ, ਆਪਣੇ ਪੱਧਰ 'ਤੇ ਕੱਢਣਗੇ ਹੱਲ
Pic Credit: freepik
tv9-punjabi
| Published: 24 Nov 2023 12:27 PM IST
Share
ਪੰਜਾਬ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ ਅਧਿਆਪਕਾਂ ਅਤੇ ਦਫ਼ਤਰੀ ਸਟਾਫ਼ ਦੀ ਚਾਈਲਡ ਕੇਅਰ ਲੀਵ ਵਿੱਚ ਈ-ਪੋਰਟਲ ਦੀ ਖ਼ਰਾਬੀ ਰੁਕਾਵਟ ਨਹੀਂ ਬਣੇਗੀ। ਸਿੱਖਿਆ ਵਿਭਾਗ ਨੇ ਫੈਸਲਾ ਲਿਆ ਹੈ ਕਿ ਮੈਡਿਕਲ ਗ੍ਰਾਊਂਡ ‘ਤੇ ਚਾਈਲਡ ਕੇਅਰ ਲੀਵ ਅਪਲਾਈ ਕਰਨ ਵਾਲੇ ਸਟਾਫ਼ ਦੇ ਕੇਸਾਂ ਦਾ ਜਦੋਂ ਤੱਕ ਪੋਰਟਲ ਠੀਕ ਨਹੀਂ ਹੋ ਜਾਂਦਾ ਹੈ,ਜਿਲ੍ਹਾ ਸਿੱਖਿਆ ਵਿਭਾਗ ਵੱਲੋਂ ਹੀ ਨਿਪਟਾਰਾ ਕੀਤਾ ਜਾਵੇਗਾ। ਜਿਲ੍ਹਾ ਅਧਿਕਾਰੀਆਂ ਨੂੰ ਸਟਾਫ਼ ਵੱਲੋਂ ਛੁੱਟੀ ਦੇ ਲਈ ਲਗਾਈ ਗਏ ਕਾਗਜ਼ਾਤ ਅਤੇ ਮੈਡੀਕਲ ਰਿਪੋਰਟ ਦੀ ਪੜਤਾਲ ਕਰਨੀ ਹੋਵੇਗੀ। 15 ਦਿਨਾਂ ਵਿੱਚ ਅਪਲਾਈ ਕੀਤੀ ਲੀਵਸ ਦਾ ਜਿਲ੍ਹਾ ਅਧਿਕਾਰੀਆਂ ਦੇ ਸਟਾਫ਼ ਵੱਲੋਂ ਨਿਪਟਾਰਾ ਕੀਤਾ ਜਾਵੇਗਾ। ਜਿਵੇਂ ਹੀ ਪੋਰਟਲ ਠੀਕ ਹੋ ਜਾਵੇਗਾ, ਉਸ ਤੋਂ ਬਾਅਦ ਪਹਿਲੇ ਦੀ ਤਰ੍ਹਾਂ ਹੀ ਕੰਮ ਚਲੇਗਾ। ਸਾਲਾਨਾ ਇਮਤਿਹਾਨਾਂ ਦੇ ਚਲਦੇ ਹਰ ਸਾਲ ਸਿੱਖਿਆ ਵਿਭਾਗ ਅਕਤੂਬਰ ਚੋਂ ਮਾਰਚ ਤੱਕ ਸਕੂਲਾਂ ਵਿੱਚ ਤਾਇਨਾਤ ਅਧਿਆਪਕਾਂ ਅਤੇ ਦਫ਼ਤਰੀ ਸਟਾਫ਼ ਦੀ ਚਾਇਲਡ ਕੇਅਰ ਲੀਵ ‘ਤੇ ਰੋਕ ਲੱਗਾ ਦਿੰਦਾ ਹੈ। ਸਿਰਫ਼ ਗੰਭੀਰ ਕੇਸਾਂ ਵਿੱਚ ਹੀ ਛੁੱਟੀਆਂ ਨੂੰ ਮਨਜ਼ੂਰੀ ਦਿੱਤੀ ਜਾਵੇਗੀ। ਵਿਭਾਗ ਦਾ ਮੰਨਣਾ ਹੈ ਕਿ ਸਾਲਾਨਾ ਇਮਤਿਹਾਨਾਂ ਦੀ ਤਿਆਰੀ ਦਾ ਇਹ ਅਹਿਮ ਸਮਾਂ ਹੁੰਦਾ ਹੈ ਅਤੇ ਅਧਿਆਪਕਾਂ ਅਤੇ ਹੋਰ ਸਟਾਫ਼ ਦੀ ਭੁਮਿਕਾ ਇਸ ਵਿੱਚ ਅਹਿਮ ਰਹਿੰਦੀ ਹੈ ਇਸ ਵਿੱਚ ਕੋਈ ਛੁੱਟੀਆਂ ਨਹੀਂ ਜਾ ਸਕਦਾ ਹੈ। ਇਸ ਵਿੱਚ ਸਿੱਖਿਆ ਵਿਭਾਦ ਨੂੰ ਧਿਆਨ ਆਇਆ ਹੈ ਕਿ ਵਿਭਾਗ ਦੇ ਈ-ਪੋਰਟਲ ਵਿੱਚ ਤਕਨੀਕੀ ਖਰਾਬੀ ਆ ਗਈ ਹੈ। ਕਈ ਮਹਿਲਾਂ ਮੁਲਾਜ਼ਮਾਂ ਵੱਲੋਂ ਚਾਈਲਡ ਕੇਅਰ ਲੀਵ ਦੇ ਲਈ ਕੁੱਝ ਮਸੇਂ ਪਹਿਲਾਂ ਅਪਲਾਈ ਕੀਤਾ ਗਿਆ ਸੀ। ਪਰ ਉਸ ਸਮੇਂ ਉਨ੍ਹਾਂ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ। ਕਈ ਮਹਿਲਾਵਾਂ ਕਰਮਚਾਰੀਆਂ ਨੇ ਨਿੱਜੀ ਤੌਰ ਤੇ ਅਧਿਕਾਰੀਆਂ ਨਾਲ ਮਿਲ ਕੇ ਇਸ ਮੁੱਦੇ ਨੂੰ ਚੁੱਕਿਆ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਇਸ ਨੂੰ ਮਨਜ਼ੂਰੀ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ 18 ਹਜ਼ਾਰ ਤੋਂ ਵੱਧ ਸਰਕਾਰੀ ਸਕੂਲ ਹੈ। ਇਨ੍ਹਾਂ ਵਿੱਚੋਂ ਲੱਖਾਂ ਅਧਿਆਪਕ ਡਿਊਟੀ ਦੇ ਰਹੇ ਹਨ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...