AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ‘ਚ ਜ਼ਮੀਨੀ ਵਿਵਾਦਾਂ ਨੂੰ ਲੱਗੇਗੀ ਬ੍ਰੇਕ! 4 ਸ਼ਹਿਰਾਂ ‘ਚ ਡਿਜੀਟਲ ਸਰਵੇ ਸ਼ੁਰੂ

ਸਰਵੇ 'ਚ ਆਧੁਨਿਕ ਤਕਨੀਕ ਦੀ ਮਦਦ ਲਈ ਜਾ ਰਹੀ ਹੈ। ਰੋਵਰ ਮਸ਼ੀਨ ਤੇ ਸੈਟੇਲਾਈਟ ਸਿਗਨਲਾਂ ਦੀ ਮਦਦ ਨਾਲ ਜ਼ਮੀਨ ਦੀ ਮੈਪਿੰਗ ਕੀਤੀ ਜਾ ਰਹੀ ਹੈ। ਇਸ ਨਾਲ ਜਾਇਦਾਦ ਦਾ ਡਿਜੀਟਲ ਰਿਕਾਰਡ ਤਿਆਰ ਕੀਤਾ ਜਾਵੇਗਾ। ਸਰਵੇ ਕਰਨ ਵਾਲੀਆਂ ਟੀਮਾਂ ਨੂੰ ਖਾਸ ਉਪਕਰਨ ਮੁਹੱਈਆ ਕਰਵਾਏ ਗਏ ਹਨ।

ਪੰਜਾਬ 'ਚ ਜ਼ਮੀਨੀ ਵਿਵਾਦਾਂ ਨੂੰ ਲੱਗੇਗੀ ਬ੍ਰੇਕ! 4 ਸ਼ਹਿਰਾਂ 'ਚ ਡਿਜੀਟਲ ਸਰਵੇ ਸ਼ੁਰੂ
ਸੰਕੇਤਕ ਤਸਵੀਰ (ਏਆਈ ਜਨਰੇਟਡ)
tv9-punjabi
| Updated On: 27 Aug 2026 12:33 PM IST
Share
ਪੰਜਾਬ ਦੇ ਸ਼ਹਿਰੀ ਇਲਾਕਿਆਂ ‘ਚ ਜ਼ਮੀਨ-ਜਾਇਦਾਦ ਦੀ ਮਲਕੀਅਤ ਨੂੰ ਲੈ ਕੇ ਚੱਲ ਵਿਵਾਦਾਂ ‘ਤੇ ਆਉਣ ਵਾਲੇ ਸਮੇਂ ‘ਚ ਕਮੀ ਆ ਸਕਦੀ ਹੈ। ਇਸ ਲਈ ਸਰਕਾਰ ਨੇ ਇੱਕ ਵੱਡਾ ਕਦਮ ਚੁੱਕਿਆ ਹੈ ਤੇ ਜਾਇਦਾਦ ਦੀ ਡਿਜੀਟਲ ਮੈਪਿੰਗ ਕੀਤੀ ਜਾ ਰਹੀ ਹੈ। ਫ਼ਿਲਹਾਲ, ਪਾਇਲਟ ਪੱਧਰ ‘ਤੇ ਇਹ ਪ੍ਰੋਜੈਕਟ ਬਨੂੜ, ਰਾਜਪੁਰਾ, ਖੰਨਾ ਤੇ ਬਰਨਾਲਾ ‘ਚ ਸ਼ੁਰੂ ਕੀਤਾ ਗਿਆ ਹੈ। ਇਨ੍ਹਾਂ ਚਾਰ ਸ਼ਹਿਰਾਂ ‘ਚ ਜਾਇਦਾਦਾਂ ਦਾ ਸਰਵੇ ਕੀਤਾ ਜਾਣਾ ਹੈ। ਜੇਕਰ ਪਾਇਲਟ ਪ੍ਰੋਜੈਕਟ ਸਫ਼ਲ ਰਹਿੰਦਾ ਹੈ ਤਾਂ ਆਉਣ ਵਾਲੇ ਸਮੇਂ ‘ਚ ਇਸ ਨੂੰ ਪੰਜਾਬ ਦੇ ਹੋਰ ਸ਼ਹਿਰਾਂ ‘ਚ ਵੀ ਲਾਗੂ ਕੀਤਾ ਜਾਵੇਗਾ। ਪਹਿਲਾਂ ਇਸ ਪ੍ਰੋਜੈਕਟ ਲਈ ਪਹਿਲਾਂ 6 ਸ਼ਹਿਰਾਂ ਦੀ ਚੋਣ ਕੀਤੀ ਗਈ ਸੀ। ਇਨ੍ਹਾਂ ‘ਚ ਮੁਹਾਲੀ ਤੇ ਡੇਰਾਬੱਸੀ ਵੀ ਸ਼ਾਮਲ ਸਨ, ਪਰ ਲੋੜੀਂਦੀ ਮਨਜ਼ੂਰੀ ਨਾ ਮਿਲਣ ਕਾਰਨ ਫ਼ਿਲਹਾਲ ਇੱਥੇ ਕੰਮ ਸ਼ੁਰੂ ਨਹੀਂ ਹੋ ਸਕਿਆ ਹੈ। ਇਹ ਪ੍ਰੋਜੈਕਟ ਕੇਂਦਰ ਸਰਕਾਰ ਦੀ ‘ਸਵਾਮਿਤਵ ਯੋਜਨਾ’ ਦੀ ਤਰਜ਼ ‘ਤੇ ਸ਼ਹਿਰਾਂ ‘ਚ ਲਾਗੂ ਕੀਤਾ ਜਾ ਰਿਹਾ ਹੈ। ਪ੍ਰੋਜੈਕਟ ਲਈ ਫੰਡ ਕੇਂਦਰ ਸਰਕਾਰ ਵੱਲੋਂ ਦਿੱਤਾ ਜਾ ਰਿਹਾ ਹੈ, ਜਦਕਿ ਸਰਵੇ ਦੀ ਜ਼ਿੰਮੇਵਾਰੀ ਸਥਾਨਕ ਸਰਕਾਰਾਂ ਵਿਭਾਗ ਕੋਲ ਹੈ।

ਮਸ਼ੀਨ ਨਾਲ ਹੋਵੇਗੀ ਜ਼ਮੀਨ ਦੀ ਸਹੀ ਮੈਪਿੰਗ

ਸਰਵੇ ‘ਚ ਆਧੁਨਿਕ ਤਕਨੀਕ ਦੀ ਮਦਦ ਲਈ ਜਾ ਰਹੀ ਹੈ। ਰੋਵਰ ਮਸ਼ੀਨ ਤੇ ਸੈਟੇਲਾਈਟ ਸਿਗਨਲਾਂ ਦੀ ਮਦਦ ਨਾਲ ਜ਼ਮੀਨ ਦੀ ਮੈਪਿੰਗ ਕੀਤੀ ਜਾ ਰਹੀ ਹੈ। ਇਸ ਨਾਲ ਜਾਇਦਾਦ ਦਾ ਡਿਜੀਟਲ ਰਿਕਾਰਡ ਤਿਆਰ ਕੀਤਾ ਜਾਵੇਗਾ। ਸਰਵੇ ਕਰਨ ਵਾਲੀਆਂ ਟੀਮਾਂ ਨੂੰ ਖਾਸ ਉਪਕਰਨ ਮੁਹੱਈਆ ਕਰਵਾਏ ਗਏ ਹਨ।

ਘਰ-ਘਰ ਪਹੁੰਚਣਗੀਆਂ ਟੀਮਾਂ

ਇਸ ਪ੍ਰੋਜੈਕਟ ਤਹਿਤ ਜਾਇਦਾਦਾਂ ਦਾ ਡਰੋਨ ਸਰਵੇ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ। ਹੁਣ ਰੋਵਰ ਸਰਵੇ ਦਾ ਕੰਮ ਚੱਲ ਰਿਹਾ ਹੈ। ਇਸ ਲਈ ਟੀਮਾਂ ਮੈਦਾਨ ‘ਚ ਉਤਾਰੀਆਂ ਗਈਆਂ ਹਨ। ਇਹ ਟੀਮਾਂ ਘਰਾਂ ਤੋਂ ਇਲਾਵਾ ਦੁਕਾਨਾਂ, ਵਪਾਰਕ ਅਦਾਰਿਆਂ, ਉਦਯੋਗਿਕ ਜਾਇਦਾਦਾਂ ਤੇ ਹੋਰ ਜਾਇਦਾਦਾਂ ਦਾ ਵੀ ਸਰਵੇ ਕਰਨਗੀਆਂ।

ਰੈਵਨਿਊ ਰਿਕਾਰਡ ਨਾਲ ਮਿਲਾਇਆ ਜਾਵੇਗਾ ਡਾਟਾ

ਸਰਵੇ ਤੋਂ ਬਾਅਦ ਸਿਰਫ਼ ਮੌਕੇ ‘ਤੇ ਮਿਲੀ ਜਾਣਕਾਰੀ ਦੇ ਆਧਾਰ ‘ਤੇ ਹੀ ਮਲਕੀਅਤ ਤੈਅ ਨਹੀਂ ਕੀਤੀ ਜਾਵੇਗੀ। ਇਸ ਤੋਂ ਬਾਅਦ ਡਾਟਾ ਦੀ ਰੈਵਨਿਊ ਵਿਭਾਗ ਦੇ ਰਿਕਾਰਡ ਨਾਲ ਜਾਂਚ ਕੀਤੀ ਜਾਵੇਗੀ। ਇਸ ਕੰਮ ‘ਚ ਪਟਵਾਰੀਆਂ ਦੀ ਵੀ ਮਦਦ ਲਈ ਜਾਵੇਗੀ। ਇਸ ਤੋਂ ਬਾਅਦ ਰਿਕਾਰਡ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਲੋਕਾਂ ਨੂੰ ਆਪਣੇ ਇਤਰਾਜ਼ ਤੇ ਸੁਝਾਅ ਦੇਣ ਦਾ ਮੌਕਾ ਵੀ ਮਿਲੇਗਾ। ਜੇਕਰ ਕਿਸੇ ਜਾਇਦਾਦ ਦੇ ਰਿਕਾਰਡ ‘ਚ ਕੋਈ ਗਲਤੀ ਸਾਹਮਣੇ ਆਉਂਦੀ ਹੈ ਤਾਂ ਉਸ ਨੂੰ ਠੀਕ ਕਰਨ ਲਈ ਸੋਧ ਕੀਤੀ ਜਾ ਸਕੇਗੀ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...