AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸਰਦੂਲਗੜ੍ਹ ਰੈਲੀ ‘ਚ ਗਰਜੇ CM ਮਾਨ, ਵਿਰੋਧੀਆਂ ‘ਤੇ ਸਾਧੇ ਤਿੱਖੇ ਨਿਸ਼ਾਨੇ; ਏਸ਼ੀਆਈ ਖੇਡਾਂ ਦੇ ਮੈਡਲ ਜੇਤੂ ਨੂੰ ਦਿੱਤਾ 50 ਲੱਖ ਦਾ ਚੈੱਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਨਸਾ ਦੇ ਸਰਦੂਲਗੜ੍ਹ ਹਲਕੇ ਅਧੀਨ ਪੈਂਦੇ ਪਿੰਡ ਫੱਤਾ ਮਾਲੋਕਾ ਵਿਖੇ ਇੱਕ ਵਿਸ਼ਾਲ ਜਨਤਕ ਇਕੱਠ ਨੂੰ ਸੰਬੋਧਨ ਕੀਤਾ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ, ਬਜ਼ੁਰਗਾਂ, ਨੌਜਵਾਨਾਂ ਅਤੇ ਖ਼ਾਸ ਕਰਕੇ ਮਹਿਲਾਵਾਂ ਦੇ ਉਤਸ਼ਾਹ ਨੂੰ ਦੇਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਵੀ ਨਜ਼ਰ ਜਾਂਦੀ ਹੈ, ਲੋਕਾਂ ਦਾ ਅਥਾਹ ਪਿਆਰ ਨਜ਼ਰ ਆ ਰਿਹਾ ਹੈ।

ਸਰਦੂਲਗੜ੍ਹ ਰੈਲੀ 'ਚ ਗਰਜੇ CM ਮਾਨ, ਵਿਰੋਧੀਆਂ 'ਤੇ ਸਾਧੇ ਤਿੱਖੇ ਨਿਸ਼ਾਨੇ; ਏਸ਼ੀਆਈ ਖੇਡਾਂ ਦੇ ਮੈਡਲ ਜੇਤੂ ਨੂੰ ਦਿੱਤਾ 50 ਲੱਖ ਦਾ ਚੈੱਕ
shubham-anand
| Updated On: 05 Oct 2026 18:08 PM IST
Share

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਨਸਾ ਦੇ ਸਰਦੂਲਗੜ੍ਹ ਹਲਕੇ ਅਧੀਨ ਪੈਂਦੇ ਪਿੰਡ ਫੱਤਾ ਮਾਲੋਕਾ ਵਿਖੇ ਇੱਕ ਵਿਸ਼ਾਲ ਜਨਤਕ ਇਕੱਠ ਨੂੰ ਸੰਬੋਧਨ ਕੀਤਾ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ, ਬਜ਼ੁਰਗਾਂ, ਨੌਜਵਾਨਾਂ ਅਤੇ ਖ਼ਾਸ ਕਰਕੇ ਮਹਿਲਾਵਾਂ ਦੇ ਉਤਸ਼ਾਹ ਨੂੰ ਦੇਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਵੀ ਨਜ਼ਰ ਜਾਂਦੀ ਹੈ, ਲੋਕਾਂ ਦਾ ਅਥਾਹ ਪਿਆਰ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਇੱਥੇ ਕਿਸੇ ਲਾਲਚ ਜਾਂ ਦਿਹਾੜੀ ਸਦਕਾ ਨਹੀਂ, ਸਗੋਂ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕੀਤੇ ਗਏ ਲੋਕ-ਪੱਖੀ ਕੰਮਾਂ ਨੂੰ ਵੇਖ ਕੇ ਖ਼ੁਦ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨਾਲ ਮਸ਼ਹੂਰ ਪੰਜਾਬੀ ਅਦਾਕਾਰ ਕਰਮਜੀਤ ਅਨਮੋਲ ਅਤੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਵਾਲੀ ਵੀ ਮੌਜੂਦ ਸਨ।

ਮੁਫ਼ਤ ਬਿਜਲੀ, ਨਹਿਰੀ ਪਾਣੀ ਤੇ ਕਿਸਾਨਾਂ ਨੂੰ ਦਿਨ ਵੇਲੇ ਸਪਲਾਈ ਦਾ ਦਿੱਤਾ ਹਵਾਲਾ

ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਕਿਹਾ ਕਿ ਅੱਜ ਪੰਜਾਬ ਦੇ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ ਅਤੇ ਕਿਸਾਨਾਂ ਨੂੰ ਖੇਤੀਬਾੜੀ ਲਈ ਦਿਨ ਵੇਲੇ ਨਿਰਵਿਘਨ ਬਿਜਲੀ ਮਿਲ ਰਹੀ ਹੈ। ਉਨ੍ਹਾਂ ਆਪਣੇ ਪੁਰਾਣੇ ਖੇਤੀ ਦੇ ਦਿਨਾਂ ਨੂੰ ਯਾਦ ਕਰਦਿਆਂ ਕਿਹਾ ਕਿ ਪਹਿਲਾਂ ਕਿਸਾਨਾਂ ਨੂੰ ਅੱਧੀ ਰਾਤ ਨੂੰ ਡੇਢ-ਦੋ ਵਜੇ ਉੱਠ ਕੇ ਜ਼ਹਿਰੀਲੇ ਜੀਵ-ਜੰਤੂਆਂ ਦੇ ਖ਼ਤਰੇ ਵਿਚਕਾਰ ਖੇਤਾਂ ਨੂੰ ਪਾਣੀ ਲਾਉਣਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਦਫ਼ਤਰੀ ਨਿਯਮਾਂ ਅਤੇ ਸਪਲਾਈ ਦੇ ਪ੍ਰਬੰਧ ਨੂੰ ਸੁਧਾਰ ਕੇ ਕਿਸਾਨਾਂ ਨੂੰ ਦਿਨ ਵੇਲੇ 9 ਤੋਂ 5 ਵਜੇ ਬਿਜਲੀ ਮੁਹੱਈਆ ਕਰਵਾਈ ਹੈ, ਜਿਸ ਨਾਲ ਕਿਸਾਨ ਸ਼ਾਮ ਨੂੰ ਆਪਣਾ ਕੰਮ ਨਿਬੇੜ ਕੇ ਪਰਿਵਾਰ ਨਾਲ ਸਮਾਂ ਬਿਤਾ ਸਕਦੇ ਹਨ। ਇਸ ਤੋਂ ਇਲਾਵਾ ਖੇਤਾਂ ਦੇ ਆਖ਼ਰੀ ਕਿਨਾਰੇ ਤੱਕ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ।

ਏਸ਼ੀਆਈ ਖੇਡਾਂ ‘ਚ ਜੇਤੂ ਸਤਨਾਮ ਸਿੰਘ ਨੂੰ 50 ਲੱਖ ਰੁਪਏ ਦਾ ਦਿੱਤਾ ਨਕਦ ਇਨਾਮ

ਸਮਾਗਮ ਦੌਰਾਨ ਮੁੱਖ ਮੰਤਰੀ ਨੇ ਏਸ਼ੀਅਨ ਖੇਡਾਂ ਦੀ ਰੋਇੰਗ (ਕਿਸ਼ਤੀ ਚਾਲਨ) ਪ੍ਰਤੀਯੋਗਤਾ ਵਿੱਚ ਕਾਂਸੀ ਦਾ ਤਗ਼ਮਾ ਜਿੱਤ ਕੇ ਸੂਬੇ ਦਾ ਨਾਂ ਰੌਸ਼ਨ ਕਰਨ ਵਾਲੇ ਖਿਡਾਰੀ ਸਤਨਾਮ ਸਿੰਘ ਨੂੰ ਵਿਸ਼ੇਸ਼ ਤੌਰ ਤੇ ਮੰਚ ਤੇ ਬੁਲਾਇਆ। ਉਨ੍ਹਾਂ ਮੌਕੇ ਤੇ ਹੀ ਖਿਡਾਰੀ ਨੂੰ 50 ਲੱਖ ਰੁਪਏ ਦੀ ਨਕਦ ਇਨਾਮੀ ਰਾਸ਼ੀ ਦਾ ਚੈੱਕ ਅਤੇ ਸਨਮਾਨ ਚਿੰਨ੍ਹ ਸੌਂਪਿਆ। ਭਗਵੰਤ ਮਾਨ ਨੇ ਕਿਹਾ ਕਿ ਖੇਡਾਂ ਖ਼ਤਮ ਹੋਣ ਦੇ ਮਹਿਜ਼ ਦੋ ਦਿਨਾਂ ਦੇ ਅੰਦਰ ਹੀ ਸਰਕਾਰ ਨੇ ਬਿਨਾਂ ਕਿਸੇ ਦੇਰੀ ਦੇ ਨਕਦ ਪੁਰਸਕਾਰ ਦੇ ਕੇ ਆਪਣਾ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗੋਲਡ ਮੈਡਲ ਜੇਤੂ ਨੂੰ 1 ਕਰੋੜ, ਸਿਲਵਰ ਮੈਡਲ ਜੇਤੂ ਨੂੰ 75 ਲੱਖ ਅਤੇ ਕਾਂਸੀ ਤਗ਼ਮਾ ਜੇਤੂ ਨੂੰ 50 ਲੱਖ ਰੁਪਏ ਦੇ ਕੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰ ਰਹੀ ਹੈ ਤਾਂ ਜੋ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਪ੍ਰੇਰਿਤ ਹੋ ਸਕਣ।

ਸਿੱਖਿਆ ਕ੍ਰਾਂਤੀ ਅਤੇ NEET ਪ੍ਰੀਖਿਆ ਦੇ ਅੰਕੜਿਆਂ ਦਾ ਖ਼ੁਲਾਸਾ

ਮੁੱਖ ਮੰਤਰੀ ਨੇ ਸੂਬੇ ਵਿੱਚ ਸਿੱਖਿਆ ਅਤੇ ਸਿਹਤ ਖੇਤਰ ਦੇ ਸੁਧਾਰਾਂ ਬਾਰੇ ਬੋਲਦਿਆਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਆਮ ਲੋਕਾਂ ਨੂੰ ਮੁਫ਼ਤ ਇਲਾਜ ਅਤੇ ਦਵਾਈਆਂ ਮਿਲ ਰਹੀਆਂ ਹਨ। ਇਸ ਦੇ ਨਾਲ ਹੀ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਬਦਲਿਆ ਗਿਆ ਹੈ ਅਤੇ ਅਧਿਆਪਕਾਂ ਨੂੰ ਸਿੰਗਾਪੁਰ ਤੇ ਫ਼ਿਨਲੈਂਡ ਤੋਂ ਉੱਚ ਪੱਧਰੀ ਸਿਖਲਾਈ ਦਿਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਸਾਲ 2021 ਦੌਰਾਨ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚੋਂ ਸਿਰਫ਼ 80 ਬੱਚੇ ਹੀ ਨੀਟ (NEET) ਪ੍ਰੀਖਿਆ ਪਾਸ ਕਰ ਸਕੇ ਸਨ, ਜਦਕਿ ਮੌਜੂਦਾ ਸਾਲ (2026) ਵਿੱਚ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕਰਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਪੜ੍ਹਾਈ ਦੇ ਮਾਮਲੇ ਵਿੱਚ ਪੰਜਾਬ 27ਵੇਂ ਨੰਬਰ ਤੇ ਸੀ, ਪਰ ਹੁਣ ਸੁਧਾਰਾਂ ਸਦਕਾ ਪੰਜਾਬ ਦੇਸ਼ ਭਰ ਵਿੱਚ ਮੋਹਰੀ ਸਥਾਨ ਤੇ ਪਹੁੰਚ ਚੁੱਕਾ ਹੈ। ਇਸ ਤੋਂ ਇਲਾਵਾ 70,685 ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਮੈਰਿਟ ਆਧਾਰ ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਅਕਾਲੀ ਦਲ ਅਤੇ ਕਾਂਗਰਸ ਤੇ ਤਿੱਖੇ ਸਿਆਸੀ ਵਾਰ

ਭਗਵੰਤ ਮਾਨ ਨੇ ਵਿਰੋਧੀ ਧਿਰਾਂ, ਖ਼ਾਸ ਤੌਰ ਤੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਤੇ ਪਰਿਵਾਰਵਾਦ ਨੂੰ ਲੈ ਕੇ ਤਿੱਖੇ ਨਿਸ਼ਾਨੇ ਵਿੰਨ੍ਹੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦਾ ਏਜੰਡਾ ਸਿਰਫ਼ “ਮੈਂ, ਮੇਰਾ ਮੁੰਡਾ, ਮੇਰਾ ਭਤੀਜਾ, ਮੇਰਾ ਸਾਲਾ ਅਤੇ ਮੇਰਾ ਜੀਜਾ” ਤੱਕ ਹੀ ਸੀਮਤ ਰਿਹਾ ਹੈ। ਉਨ੍ਹਾਂ ਸੁਖਬੀਰ ਸਿੰਘ ਬਾਦਲ ਅਤੇ ਬਾਦਲ ਪਰਿਵਾਰ ਤੇ ਪੰਜਾਬ ਦੇ ਵਸੀਲਿਆਂ ਤੇ ਕਬਜ਼ਾ ਕਰਨ ਅਤੇ ਬੇਅਦਬੀ ਮਾਮਲਿਆਂ ਚ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਦੇ ਦੋਸ਼ ਲਾਏ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਲੋਕਾਂ ਨੇ ਰਵਾਇਤੀ ਸਿਆਸਤਦਾਨਾਂ ਨੂੰ ਨਕਾਰ ਦਿੱਤਾ ਹੈ ਅਤੇ ਆਮ ਘਰਾਂ ਦੇ ਧੀਆਂ-ਪੁੱਤ ਵੱਡੇ ਅਹੁਦਿਆਂ, ਖੇਡਾਂ ਅਤੇ ਪੜ੍ਹਾਈ ਵਿੱਚ ਮੱਲਾਂ ਮਾਰ ਰਹੇ ਹਨ।

Follow Us
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ...
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ......
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ...
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ...
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ...
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...