AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬੀਆਂ ਦਾ ਪਿਆਰ ਨਹੀਂ ਖਰੀਦੀਆਂ ਜਾ ਸਕਦਾ… AAP ਆਗੂਆਂ ਦਾ ਭਾਜਪਾ ‘ਤੇ ਤੀਖਾ ਤੰਜ

ਆਮ ਆਦਮੀ ਪਾਰਟੀ ਦੇ ਸੱਤ ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਛੱਡਣ ਦੇ ਫੈਸਲੇ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਭੂਚਾਲ ਆ ਗਿਆ ਹੈ। ਇਸ ਘਟਨਾਕ੍ਰਮ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤੀ ਜਨਤਾ ਪਾਰਟੀ (BJP) ਵਿਰੁੱਧ ਸਖ਼ਤ ਰੁਖ਼ ਅਖਤਿਆਰ ਕਰਦਿਆਂ ਤਿੱਖਾ ਹਮਲਾ ਬੋਲਿਆ ਹੈ।

ਪੰਜਾਬੀਆਂ ਦਾ ਪਿਆਰ ਨਹੀਂ ਖਰੀਦੀਆਂ ਜਾ ਸਕਦਾ... AAP ਆਗੂਆਂ ਦਾ ਭਾਜਪਾ 'ਤੇ ਤੀਖਾ ਤੰਜ
tv9-punjabi
| Published: 24 Apr 2026 22:59 PM IST
Share

ਆਮ ਆਦਮੀ ਪਾਰਟੀ ਦੇ ਸੱਤ ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਛੱਡਣ ਦੇ ਫੈਸਲੇ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਭੂਚਾਲ ਆ ਗਿਆ ਹੈ। ਇਸ ਘਟਨਾਕ੍ਰਮ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤੀ ਜਨਤਾ ਪਾਰਟੀ (BJP) ਵਿਰੁੱਧ ਸਖ਼ਤ ਰੁਖ਼ ਅਖਤਿਆਰ ਕਰਦਿਆਂ ਤਿੱਖਾ ਹਮਲਾ ਬੋਲਿਆ ਹੈ। ਮੁੱਖ ਮੰਤਰੀ ਮਾਨ ਨੇ ਦੋਸ਼ ਲਾਇਆ ਕਿ ਭਾਜਪਾ ਜਿਸ ਵੀ ਧਿਰ ਨਾਲ ਰਲੇਵਾਂ ਕਰਦੀ ਹੈ, ਬਾਅਦ ਵਿੱਚ ਉਸ ਨੂੰ ਨਿਗਲ ਜਾਂਦੀ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਜਿਹੇ ਗੱਦਾਰਾਂ ਦੇ ਜਾਣ ਨਾਲ ਪਾਰਟੀ ਦੀ ਸਿਹਤ ‘ਤੇ ਕੋਈ ਅਸਰ ਨਹੀਂ ਪਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਜਨਤਾ ਵਿੱਚ ਭਾਜਪਾ ਦਾ ਕੋਈ ਆਧਾਰ ਨਹੀਂ ਹੈ ਅਤੇ ਪੰਜਾਬੀਆਂ ਦੇ ਪਿਆਰ ਨੂੰ ਕਿਸੇ ਵੀ ਕੀਮਤ ‘ਤੇ ਖ਼ਰੀਦਿਆ ਨਹੀਂ ਜਾ ਸਕਦਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੰਗਠਨ ਅਤੇ ਪਾਰਟੀ ਹਮੇਸ਼ਾ ਵਿਅਕਤੀ ਤੋਂ ਵੱਡੀ ਹੁੰਦੀ ਹੈ। ਮਾਨ ਅਨੁਸਾਰ, ਇਹ ਉਹ ਲੋਕ ਹਨ ਜਿਨ੍ਹਾਂ ਨੂੰ ਕਦੇ ਖ਼ੁਦ ਵੋਟਾਂ ਮੰਗਣ ਦੀ ਲੋੜ ਨਹੀਂ ਪਈ, ਕਿਉਂਕਿ ਪਾਰਟੀ ਨੇ ਉਨ੍ਹਾਂ ਨੂੰ ਪਛਾਣ ਦਿੱਤੀ। ਉਨ੍ਹਾਂ ਦਾਅਵਾ ਕੀਤਾ ਕਿ ਇਹ ਆਗੂ ਆਪਣੇ ਸਿਆਸੀ ਹਿੱਤਾਂ ਲਈ ਨਹੀਂ, ਸਗੋਂ ਆਪਣੀ ‘ਜਾਨ ਬਚਾਉਣ’ ਲਈ ਭਾਜਪਾ ਵਿੱਚ ਗਏ ਹਨ, ਪਰ ਉੱਥੇ ਵੀ ਉਨ੍ਹਾਂ ਦਾ ਕੁਝ ਨਹੀਂ ਬਣੇਗਾ; ਭਾਜਪਾ ਉਨ੍ਹਾਂ ਦਾ ਇਸਤੇਮਾਲ ਕਰਕੇ ਉਨ੍ਹਾਂ ਨੂੰ ਛੱਡ ਦੇਵੇਗੀ।

ਜਨਤਾ ਵਿੱਚ ਕੋਈ ਆਧਾਰ ਨਹੀਂ- ਭਗਵੰਤ ਮਾਨ

ਮੁੱਖ ਮੰਤਰੀ ਮਾਨ ਨੇ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਕੈਪਟਨ ਅਮਰਿੰਦਰ ਸਿੰਘ ਅਤੇ ਮਨਪ੍ਰੀਤ ਬਾਦਲ ਵਰਗੇ ਵੱਡੇ ਚਿਹਰਿਆਂ ਦੀ ਮਿਸਾਲ ਦਿੰਦਿਆਂ ਕਿਹਾ ਕਿ ਇਨ੍ਹਾਂ ਦੇ ਜਾਣ ਨਾਲ ਕੁਝ ਤਕਲੀਫ਼ ਤਾਂ ਹੋਈ ਪਰ ਪਾਰਟੀ ਨੂੰ ਕੋਈ ਫ਼ਰਕ ਨਹੀਂ ਪਿਆ। ਉਨ੍ਹਾਂ ਕਿਹਾ ਕਿ ਜਨਤਾ ਵਿੱਚ ਇਨ੍ਹਾਂ ਆਗੂਆਂ ਦਾ ਕੋਈ ਆਧਾਰ ਨਹੀਂ ਰਿਹਾ ਅਤੇ ਨਾ ਹੀ ਕੋਈ ਵੋਟ ਬੈਂਕ ਬਚਿਆ ਹੈ।

ਲੋਕਤੰਤਰ ਦਾ ਗਲਾ ਘੁੱਟਣ ਦਾ ਮਾਡਲ- ਮੀਤ ਹੇਅਰ

ਦੂਜੇ ਪਾਸੇ ‘ਆਪ’ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਭਾਜਪਾ ‘ਤੇ ਵਰ੍ਹਦਿਆਂ ਕਿਹਾ ਕਿ ਪਿਛਲੇ 12 ਸਾਲਾਂ ਤੋਂ ਭਾਜਪਾ ਪੂਰੇ ਦੇਸ਼ ਵਿੱਚ ਲੋਕਤੰਤਰ ਦਾ ਗਲਾ ਘੁੱਟਣ ਦਾ ਇੱਕੋ ਮਾਡਲ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਚੋਣਾਂ ਨੇੜੇ ਆਉਂਦੀਆਂ ਹਨ, ਭਾਜਪਾ ਹਾਰ ਦੇ ਡਰੋਂ ਵਿਰੋਧੀ ਆਗੂਆਂ ਨੂੰ ਈਡੀ ਅਤੇ ਸੀਬੀਆਈ ਰਾਹੀਂ ਡਰਾਉਣਾ ਸ਼ੁਰੂ ਕਰ ਦਿੰਦੀ ਹੈ ਜਾਂ ਲਾਲਚ ਦੇ ਕੇ ਆਪਣੀ ਪਾਰਟੀ ਵਿੱਚ ਸ਼ਾਮਲ ਕਰ ਲੈਂਦੀ ਹੈ।

ਸੰਸਦ ਮੈਂਬਰ ਮੀਤ ਹੇਅਰ ਨੇ ਇਸ ਸੰਦਰਭ ਵਿੱਚ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ, ਅਜੀਤ ਪਵਾਰ, ਰਵਨੀਤ ਬਿੱਟੂ ਅਤੇ ਜਿਓਤੀਰਾਦਿੱਤਿਆ ਸਿੰਧੀਆ ਵਰਗੇ ਆਗੂਆਂ ਦੀਆਂ ਉਦਾਹਰਣਾਂ ਦਿੱਤੀਆਂ। ਉਨ੍ਹਾਂ ਰਾਘਵ ਚੱਢਾ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਸ ਆਗੂ ਨੂੰ ਅਰਵਿੰਦ ਕੇਜਰੀਵਾਲ ਨੇ ਰਾਸ਼ਟਰੀ ਪਛਾਣ ਦਿੱਤੀ, ਉਸ ਵੱਲੋਂ ਪਾਰਟੀ ਦਾ ਸਾਥ ਛੱਡ ਦੇਣਾ ਨੈਤਿਕਤਾ ਦੇ ਪੂਰੀ ਤਰ੍ਹਾਂ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਲੋਕ ਅਜਿਹੀ ਮੌਕਾਪ੍ਰਸਤੀ ਨੂੰ ਕਦੇ ਮੁਆਫ਼ ਨਹੀਂ ਕਰਨਗੇ।

Follow Us
Punjab MC Elections 2026: ਪੰਜਾਬੀਆਂ ਨੇ ਨਫਰਤ ਦੀ ਰਾਜਨੀਤੀ ਨੂੰ ਨਕਾਰਿਆ- ਸੀਐਮ ਮਾਨ
Punjab MC Elections 2026: ਪੰਜਾਬੀਆਂ ਨੇ ਨਫਰਤ ਦੀ ਰਾਜਨੀਤੀ ਨੂੰ ਨਕਾਰਿਆ- ਸੀਐਮ ਮਾਨ...
Punjab MC Elections 2026: AAP ਦੀ ਹਨੇਰੀ ਅੱਗੇ ਸੁੱਕੇ ਵਿਰੋਧੀਆਂ ਦੇ ਸਾਹ, ਚੀਮਾ ਬੋਲੇ: 2027 'ਚ ਵਾਪਸੀ 'ਤੇ ਲੱਗ ਗਈ ਮੁਹਰ
Punjab MC Elections 2026: AAP ਦੀ ਹਨੇਰੀ ਅੱਗੇ ਸੁੱਕੇ ਵਿਰੋਧੀਆਂ ਦੇ ਸਾਹ, ਚੀਮਾ ਬੋਲੇ: 2027 'ਚ ਵਾਪਸੀ 'ਤੇ ਲੱਗ ਗਈ ਮੁਹਰ...
Manali Mandi Highway Traffic: ਪਹਾੜਾਂ 'ਤੇ ਸੈਲਾਨੀਆਂ ਦੀ ਭਾਰੀ ਭੀੜ, ਲੱਗਿਆ ਕਈ ਕਿਲੋਮੀਟਰ ਲੰਬਾ ਜਾਮ
Manali Mandi Highway Traffic: ਪਹਾੜਾਂ 'ਤੇ ਸੈਲਾਨੀਆਂ ਦੀ ਭਾਰੀ ਭੀੜ, ਲੱਗਿਆ ਕਈ ਕਿਲੋਮੀਟਰ ਲੰਬਾ ਜਾਮ...
ਚੋਣ ਆਯੋਗ ਦੀ ਨੀਯਤ ਸਾਫ ਨਹੀਂ... ਅਮਨ ਅਰੋੜਾ ਨੇ SIR 'ਤੇ ਚੁੱਕੇ ਸਵਾਲ
ਚੋਣ ਆਯੋਗ ਦੀ ਨੀਯਤ ਸਾਫ ਨਹੀਂ... ਅਮਨ ਅਰੋੜਾ ਨੇ SIR 'ਤੇ ਚੁੱਕੇ ਸਵਾਲ...
UPI ਰਾਹੀਂ PF ਦੀ ਨਿਕਾਸੀ: ਪੈਸਾ ਫਸਣ ਤੋਂ ਬਚਾਉਣ ਲਈ ਕਰੋ ਇਹ 5 ਕੰਮ
UPI ਰਾਹੀਂ PF ਦੀ ਨਿਕਾਸੀ: ਪੈਸਾ ਫਸਣ ਤੋਂ ਬਚਾਉਣ ਲਈ ਕਰੋ ਇਹ 5 ਕੰਮ...
India Weather Update: ਝੁਲਸ ਰਹੀ ਧਰਤੀ 'ਤੇ ਮੌਸਮ ਦਾ ਯੂ-ਟਰਨ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ
India Weather Update: ਝੁਲਸ ਰਹੀ ਧਰਤੀ 'ਤੇ ਮੌਸਮ ਦਾ ਯੂ-ਟਰਨ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ...
Monsoon Countdown: ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ
Monsoon Countdown: ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ...
Global Warming Crisis: ਭਾਰਤ, ਯੂਰਪ ਅਤੇ ਏਸ਼ੀਆ ਵਿੱਚ ਰਿਕਾਰਡ ਤੋੜ ਗਰਮੀ, AQI ਰਿਪੋਰਟ ਨੇ ਦੱਸੀ ਭਿਆਨਕ ਸਥਿਤੀ
Global Warming Crisis: ਭਾਰਤ, ਯੂਰਪ ਅਤੇ ਏਸ਼ੀਆ ਵਿੱਚ ਰਿਕਾਰਡ ਤੋੜ ਗਰਮੀ, AQI ਰਿਪੋਰਟ ਨੇ ਦੱਸੀ ਭਿਆਨਕ ਸਥਿਤੀ...
ਪੈਟਰੋਲ-ਡੀਜਲ ਅਤੇ CNG ਦੀਆਂ ਵਧੀਆਂ ਕੀਮਤਾਂ ਦਾ ਰੈਂਟਲ ਕੈਬ ਡਰਾਈਵਰਾਂ 'ਤੇ ਪੈ ਰਿਹਾ ਅਸਰ, ਰੇਟ ਵਧਾਉਣ ਦੀ ਮੰਗ
ਪੈਟਰੋਲ-ਡੀਜਲ ਅਤੇ CNG ਦੀਆਂ ਵਧੀਆਂ ਕੀਮਤਾਂ ਦਾ ਰੈਂਟਲ ਕੈਬ ਡਰਾਈਵਰਾਂ 'ਤੇ ਪੈ ਰਿਹਾ ਅਸਰ, ਰੇਟ ਵਧਾਉਣ ਦੀ ਮੰਗ...