ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਅਦਾਲਤ ਵਿੱਚ ਹੋਈ ਪੇਸ਼ੀ

Updated On: 

04 Feb 2023 15:13 PM

ਸੀਐਮ ਭਗਵੰਤ ਮਾਨ ਦੇ ਖਿਲਾਫ ਜ਼ਿਲ੍ਹਾ ਅਦਾਲਤ ਚੰਡੀਗੜ ਪੁਲਿਸ ਨਾਲ ਝੜਪ ਮਾਮਲੇ ਵਿੱਚ ਕੇਸ ਚੱਲ ਰਿਹਾ ਹੈ। ਪੁਲਿਸ ਦੇ ਨਾਲ ਹੱਥ ਪਾਈ ਦੀ ਇਹ ਘਟਨਾ ਸਾਲ 2020 ਵਿੱਚ ਕਾਂਗਰਸ ਸਰਕਾਰ ਦੇ ਦੌਰਾਨ ਹੋਈ ਸੀ। ਇਸ ਝੜਪ ਵਿਚ ਪੁਲਿਸ ਕਰਮੀ ਜਖਮੀ ਵੀ ਹੋਏ ਸਨ ।

ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਅਦਾਲਤ ਵਿੱਚ ਹੋਈ ਪੇਸ਼ੀ
Follow Us On

ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਦੀ ਜਿਲ੍ਹਾ ਅਦਾਲਤ ਵਿੱਚ ਪੇਸ਼ ਹੋਏ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਪੇਸ਼ੀ 2020 ਦੇ ਇੱਕ ਮਾਮਲੇ ਵਿੱਚ ਹੋਈ ਹੈ। ਮੁੱਖ ਮੰਤਰੀ ਅੱਜ ਸਵੇਰੇ ਹੀ ਸੈਕਟਰ 43 ਸਥਿਤ ਚੰਡੀਗੜ੍ਹ ਜਿਲ੍ਹਾ ਅਦਾਲਤ ਵਿਖੇ ਪਹੁੰਚੇ । 2020 ਵਿਚ ਕੈਪਟਨ ਸਰਕਾਰ ਵੇਲੇ ਆਮ ਆਦਮੀ ਪਾਰਟੀ ਵੱਲੋਂ ਬਿਜਲੀ ਦੇ ਮੁੱਦੇ ਤੇ ਸੀਐੱਮ ਰਿਹਾਇਸ਼ ਦੇ ਅੱਗੇ ਧਰਨਾ ਦਿੱਤਾ ਗਿਆ ਸੀ। ਇਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਸੀਐੱਮ ਮਾਨ ਸਮੇਤ ਆਮ ਆਦਮੀ ਪਾਰਟੀ ਦੇ ਕਈ ਲੀਡਰਾਂ ਖਿਲਾਫ ਕੇਸ ਦਰਜ ਕੀਤਾ ਸੀ।

2020 ਦਾ ਹੈ ਮਾਮਲਾ

ਸੀਐਮ ਭਗਵੰਤ ਮਾਨ ਦੇ ਖਿਲਾਫ ਜ਼ਿਲ੍ਹਾ ਅਦਾਲਤ ਚੰਡੀਗੜ ਪੁਲਿਸ ਨਾਲ ਝੜਪ ਮਾਮਲੇ ਵਿੱਚ ਕੇਸ ਚੱਲ ਰਿਹਾ ਹੈ। ਪੁਲਿਸ ਦੇ ਨਾਲ ਹੱਥ ਪਾਈ ਦੀ ਇਹ ਘਟਨਾ ਸਾਲ 2020 ਵਿੱਚ ਕਾਂਗਰਸ ਸਰਕਾਰ ਦੇ ਦੌਰਾਨ ਹੋਈ ਸੀ। ਇਸ ਝੜਪ ਵਿਚ ਪੁਲਿਸ ਕਰਮੀ ਜਖਮੀ ਵੀ ਹੋਏ ਸਨ । ਉਸ ਸਮੇਂ ਪੰਜਾਬ ਦੀ ਕਾਂਗਰਸ ਸਰਕਾਰ ਨੇ ਬਿਜਲੀ ਦੇ ਰੇਟ ਵਧਾਏ ਸਨ ਜਿਸ ਦੇ ਵਿਰੋਧ ਵਿੱਚ ਆਦਮੀ ਪਾਰਟੀ ਦੇ ਨੇਤਾਵਾਂ ਅਤੇ ਆਮ ਲੋਕਾਂ ਦੀ ਬਿਜਲੀ ਦੇ ਰੇਟ ਵਧਣ ਖਿਲਾਫ ਪ੍ਰਦਰਸ਼ਨ ਕੀਤਾ ਸੀ। ਅਦਾਲਤ ਵਿਚ ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਤੂ ਅਤੇ ਪੂਰਵ ਸਪੇਸ਼ਲ ਪ੍ਰਸਿਕਿਊਟਰ ਫਸਟ ਸੇਠੀ ਵੀ ਕੋਰਟ ਵਿੱਚ ਸੀਐਮ ਦੇ ਨਾਲ ਮੌਜੂਦ ਹਨ। ਅਦਾਲਤ ਨੇ ਉਨ੍ਹਾਂ ਨੂੰ ਰਾਹਤ ਦਿੰਦਿਆਂ ਇਸ ਕੇਸ ਵਿੱਚ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਦੀ ਕਾਰਵਾਈ ਤੋਂ ਬਾਅਦ ਸੀਐਮ ਮਾਨ ਨੂੰ ਮਾਮਲੇ ਨਾਲ ਸਬੰਧਤ ਚਾਰਜਸ਼ੀਟ ਦੀ ਕਾਪੀ ਸੌਂਪੀ ਗਈ।

ਕੁੱਟਮਾਰ ਕਰਨ ਅਤੇ ਪੁਲੀਸ ਦੀ ਡਿਓਟੀ ਵਿਚ ਵਿਘਨ ਪਾਉਣ ਦੇ ਦੋਸ਼ ਹੇਠ ਕੀਤਾ ਗਿਆ ਸੀ ਪਰਚਾ ਦਰਜ

ਦੱਸ ਦੇਈਏ ਕਿ ਜਨਵਰੀ 2020 ਵਿੱਚ ਆਮ ਆਦਮੀ ਪਾਰਟੀ ਦੇ ਨੇਤਾਵਾਂ, ਵਿਧਾਇਕਾਂ ਅਤੇ ਵੱਡੀ ਗਿਣਤੀ ਵਿੱਚ ਵਰਕਰਾਂ ਨੇ ਪੰਜਾਬ ਵਿੱਚ ਬਿਜਲੀ ਦਰਾਂ ਵਿੱਚ ਵਾਧੇ ਦੇ ਵਿਰੋਧ ਵਿੱਚ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕੀਤਾ। ਸੈਕਟਰ-3 ਥਾਣੇ ਦੀ ਪੁਲੀਸ ਨੇ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ, ਆਮ ਆਦਮੀ ਪਾਰਟੀ ਦੇ ਤਤਕਾਲੀ 7 ਵਿਧਾਇਕਾਂ ਸਮੇਤ ਕੁੱਲ 800 ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਦੰਗਾ ਕਰਨ, ਪੁਲਿਸ ਨਾਲ ਕੁੱਟਮਾਰ ਕਰਨ ਅਤੇ ਡਿਊਟੀ ਵਿੱਚ ਵਿਘਨ ਪਾਉਣ ਦੇ ਦੋਸ਼ ਹੇਠ ਆਈਪੀਸੀ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ।

ਧਰਨੇ ਦੀ ਅਗਵਾਈ ਭਗਵੰਤ ਮਾਨ ਕਰ ਰਹੇ ਸਨ

ਧਰਨੇ ਤੋਂ ਬਾਅਦ ਪਾਰਟੀ ਨੇ ਇੱਕ ਬਿਆਨ ਜਾਰੀ ਕਰਕੇ ਦਾਅਵਾ ਕੀਤਾ ਹੈ ਕਿ ਵਿਧਾਇਕ ਅਮਨ ਅਰੋੜਾ ਸਮੇਤ ਉਸ ਦੇ ਦੋ ਦਰਜਨ ਦੇ ਕਰੀਬ ਵਰਕਰ ਜ਼ਖ਼ਮੀ ਹੋ ਗਏ ਹਨ। ਇਨ੍ਹਾਂ ਵਿੱਚੋਂ ਦੋ ਨੂੰ ਚੰਡੀਗੜ੍ਹ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਉਣਾ ਪਿਆ ਸੀ। ‘ਆਪ’ ਦੇ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਸਨ ਭਗਵੰਤ ਮਾਨ। ਇਸ ਮੌਕੇ ਪਾਰਟੀ ਦੇ ਵਿਧਾਇਕ ਹਰਪਾਲ ਸਿੰਘ ਚੀਮਾ, ਕੁਲਤਾਰ ਸਿੰਘ ਸੰਧਵਾਂ, ਮਨਜੀਤ ਸਿੰਘ ਬਿਲਾਸਪੁਰ, ਬਲਦੇਵ ਸਿੰਘ, ਮੀਤ ਹੇਅਰ, ਬਲਜਿੰਦਰ ਕੌਰ ਤੇ ਹੋਰ ਆਗੂ ਹਾਜ਼ਰ ਸਨ। ਉਸ ਸਮੇਂ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਸਨ।