ਨੀਤੀ ਆਯੋਗ ਦੀ ਬੈਠਕ ਲਈ ਦਿੱਲੀ ਪਹੁੰਚੇ CM ਭਗਵੰਤ ਮਾਨ, ਕੇਂਦਰੀ ਫੰਡਾਂ ਤੇ ਵਿਸ਼ੇਸ਼ ਪੈਕੇਜ ਦਾ ਉਠਾਉਣਗੇ ਮੁੱਦਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦੇਸ਼ ਦੀ ਰਾਜਧਾਨੀ ਦਿੱਲੀ ਪਹੁੰਚ ਗਏ ਹਨ, ਜਿੱਥੇ ਉਹ ਨੀਤੀ ਆਯੋਗ ਦੀ 11ਵੀਂ ਗਵਰਨਿੰਗ ਕੌਂਸਲ ਦੀ ਹੋਣ ਜਾ ਰਹੀ ਅਹਿਮ ਬੈਠਕ ਵਿੱਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ। ਇਸ ਉੱਚ ਪੱਧਰੀ ਬੈਠਕ ਦੌਰਾਨ ਮੁੱਖ ਮੰਤਰੀ ਪੰਜਾਬ ਰਾਜ ਨਾਲ ਸਬੰਧਤ ਕਈ ਗੰਭੀਰ ਅਤੇ ਅਹਿਮ ਮੁੱਦਿਆਂ ਨੂੰ ਕੇਂਦਰ ਸਰਕਾਰ ਦੇ ਸਾਹਮਣੇ ਉਠਾਉਣਗੇ ਅਤੇ ਇਸ ਦੇ ਨਾਲ ਹੀ ਪੰਜਾਬ ਸਰਕਾਰ ਦੀਆਂ ਪਿਛਲੇ ਸਮੇਂ ਦੀਆਂ ਪ੍ਰਮੁੱਖ ਅਤੇ ਇਤਿਹਾਸਕ ਪ੍ਰਾਪਤੀਆਂ ਦਾ ਰਿਪੋਰਟ ਕਾਰਡ ਵੀ ਪੇਸ਼ ਕਰਨਗੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦੇਸ਼ ਦੀ ਰਾਜਧਾਨੀ ਦਿੱਲੀ ਪਹੁੰਚ ਗਏ ਹਨ, ਜਿੱਥੇ ਉਹ ਨੀਤੀ ਆਯੋਗ ਦੀ 11ਵੀਂ ਗਵਰਨਿੰਗ ਕੌਂਸਲ ਦੀ ਹੋਣ ਜਾ ਰਹੀ ਅਹਿਮ ਬੈਠਕ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ। ਇਸ ਉੱਚ ਪੱਧਰੀ ਬੈਠਕ ਦੌਰਾਨ ਮੁੱਖ ਮੰਤਰੀ ਪੰਜਾਬ ਰਾਜ ਨਾਲ ਸਬੰਧਤ ਕਈ ਗੰਭੀਰ ਅਤੇ ਅਹਿਮ ਮੁੱਦਿਆਂ ਨੂੰ ਕੇਂਦਰ ਸਰਕਾਰ ਦੇ ਸਾਹਮਣੇ ਉਠਾਉਣਗੇ ਅਤੇ ਇਸ ਦੇ ਨਾਲ ਹੀ ਪੰਜਾਬ ਸਰਕਾਰ ਦੀਆਂ ਪਿਛਲੇ ਸਮੇਂ ਦੀਆਂ ਪ੍ਰਮੁੱਖ ਅਤੇ ਇਤਿਹਾਸਕ ਪ੍ਰਾਪਤੀਆਂ ਦਾ ਰਿਪੋਰਟ ਕਾਰਡ ਵੀ ਪੇਸ਼ ਕਰਨਗੇ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਸਿੱਖਿਆ, ਸਿਹਤ, ਉਦਯੋਗ, ਰੁਜ਼ਗਾਰ ਅਤੇ ਹੁਨਰ ਵਿਕਾਸ ਵਰਗੇ ਮਹੱਤਵਪੂਰਨ ਖੇਤਰਾਂ ਵਿੱਚ ਪੰਜਾਬ ਸਰਕਾਰ ਦੁਆਰਾ ਕੀਤੇ ਗਏ ਵੱਡੇ ਸੁਧਾਰਾਂ ਅਤੇ ਕਾਰਜਾਂ ਦਾ ਵਿਸਤ੍ਰਿਤ ਬਿਓਰਾ ਸਭ ਦੇ ਸਾਹਮਣੇ ਰੱਖਿਆ ਜਾਵੇਗਾ। ਇਸ ਤੋਂ ਇਲਾਵਾ, ਸਰਕਾਰੀ ਅਤੇ ਨਿੱਜੀ ਖੇਤਰਾਂ ਵਿੱਚ ਨੌਜਵਾਨਾਂ ਨੂੰ ਮੁਹੱਈਆ ਕਰਵਾਏ ਗਏ ਰੁਜ਼ਗਾਰ ਦੇ ਤਾਜ਼ਾ ਅੰਕੜੇ ਵੀ ਇਸ ਮੀਟਿੰਗ ਦੇ ਏਜੰਡੇ ਵਿੱਚ ਪ੍ਰਮੁੱਖਤਾ ਨਾਲ ਸ਼ਾਮਲ ਕੀਤੇ ਗਏ ਹਨ।
ਬੈਠਕ ਦੌਰਾਨ ਪੰਜਾਬ ਵਿੱਚ ਹੁਨਰ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਚੁੱਕੇ ਗਏ ਕਦਮਾਂ, ਉਦਯੋਗਿਕ ਨਿਵੇਸ਼ ਨੂੰ ਸਰਲ ਅਤੇ ਸੁਖਾਲਾ ਬਣਾਉਣ ਲਈ ਅਪਣਾਈਆਂ ਗਈਆਂ ਨਵੀਆਂ ਪ੍ਰਕਿਰਿਆਵਾਂ, ਸਿਹਤ ਸੇਵਾਵਾਂ ਦੇ ਖੇਤਰ ਵਿੱਚ ‘ਆਮ ਆਦਮੀ ਕਲੀਨਿਕਾਂ’ ਦੀ ਕਾਮਯਾਬ ਭੂਮਿਕਾ ਅਤੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸਕੂਲਾਂ ਵਿੱਚ ਕੀਤੇ ਗਏ ਬੁਨਿਆਦੀ ਸੁਧਾਰਾਂ ਨੂੰ ਵਿਸ਼ੇਸ਼ ਤੌਰ ‘ਤੇ ਉਜਾਗਰ ਕੀਤਾ ਜਾਵੇਗਾ।
ਵਿਸ਼ੇਸ਼ ਪੈਕੇਜ ਅਤੇ ਰੁਕੇ ਹੋਏ ਫੰਡਾਂ ਦੀ ਉੱਠ ਸਕਦੀ ਹੈ ਮੰਗ
ਨੀਤੀ ਆਯੋਗ ਦੀ ਇਸ ਮਹੱਤਵਪੂਰਨ ਬੈਠਕ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਕੇਂਦਰ ਸਰਕਾਰ ਵੱਲ ਰੁਕੇ ਹੋਏ ਵੱਖ-ਵੱਖ ਫੰਡਾਂ ਦਾ ਮੁੱਦਾ ਵੀ ਜ਼ੋਰ-ਸ਼ੋਰ ਨਾਲ ਉਠਾਏ ਜਾਣ ਦੀ ਪੂਰੀ ਉਮੀਦ ਹੈ। ਇਸ ਦੇ ਨਾਲ ਹੀ ਸੂਬੇ ਦੇ ਵਿਕਾਸ ਨਾਲ ਜੁੜੇ ਪ੍ਰਮੁੱਖ ਮਸਲਿਆਂ ਦੇ ਸਥਾਈ ਹੱਲ ਲਈ ਕੇਂਦਰ ਸਰਕਾਰ ਕੋਲੋਂ ਬਣਦੇ ਸਹਿਯੋਗ ਦੀ ਮੰਗ ਕੀਤੀ ਜਾਵੇਗੀ। ਪੰਜਾਬ ਵਿੱਚ ਉਦਯੋਗਿਕ ਤਰੱਕੀ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨ ਲਈ ਕੇਂਦਰ ਕੋਲੋਂ ਇੱਕ ਵਿਸ਼ੇਸ਼ ਆਰਥਿਕ ਪੈਕੇਜ ਦੀ ਮੰਗ ਵੀ ਬੈਠਕ ਦੀ ਮੇਜ਼ ‘ਤੇ ਰੱਖੀ ਜਾ ਸਕਦੀ ਹੈ।
ਇਸ ਤੋਂ ਇਲਾਵਾ, ਪੰਜਾਬ ਸਰਕਾਰ ਇੱਕ ਸਰਹੱਦੀ ਸੂਬਾ ਹੋਣ ਦੇ ਨਾਤੇ ਦੇਸ਼ ਦੀ ਸੁਰੱਖਿਆ ਅਤੇ ਭੂਗੋਲਿਕ ਸਥਿਤੀ ਕਾਰਨ ਸਾਹਮਣੇ ਆਉਣ ਵਾਲੀਆਂ ਦਰਪੇਸ਼ ਚੁਣੌਤੀਆਂ ਨੂੰ ਵੀ ਇਸ ਬੈਠਕ ਵਿੱਚ ਬੜੀ ਮਜ਼ਬੂਤੀ ਨਾਲ ਪੇਸ਼ ਕਰੇਗੀ। ਨਸ਼ਿਆਂ ਦੇ ਖ਼ਾਤਮੇ ਲਈ ਸੂਬੇ ਵਿੱਚ ਚਲਾਈ ਜਾ ਰਹੀ ਸਖ਼ਤ ਮੁਹਿੰਮ ਨਸ਼ਿਆਂ ਵਿਰੁੱਧ ਜੰਗ ਦੇ ਹੁਣ ਤੱਕ ਸਾਹਮਣੇ ਆਏ ਹਾਂਦਰੂ ਅਤੇ ਸਾਰਥਕ ਨਤੀਜਿਆਂ ਸਮੇਤ ਇਸ ਦਿਸ਼ਾ ਵਿੱਚ ਕੀਤੇ ਜਾ ਰਹੇ ਸਰਕਾਰੀ ਯਤਨਾਂ ਦੀ ਜਾਣਕਾਰੀ ਵੀ ਸਾਂਝੀ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਨੀਤੀ ਆਯੋਗ ਦੀ ਇਸ ਤੋਂ ਪਿਛਲੀ ਗਵਰਨਿੰਗ ਕੌਂਸਲ ਦੀ ਬੈਠਕ 24 ਮਈ 2025 ਨੂੰ ਆਯੋਜਿਤ ਕੀਤੀ ਗਈ ਸੀ।


