ਮਿਸ਼ਨ ਰੁਜ਼ਗਾਰ- CM ਭਗਵੰਤ ਮਾਨ ਨੇ 1205 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ
ਰਾਜਧਾਨੀ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ AAP ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਪੁਲਿਸ ਵਿੱਚ ਹੋਰ ਵੀ ਭਰਤੀਆਂ ਕੀਤੀਆਂ ਜਾਣਗੀਆਂ।
ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਰੁਜ਼ਗਾਰ ਦੇ ਤਹਿਤ ਚੰਡੀਗੜ੍ਹ ਦੇ ਟਗੋਰ ਥੀਏਟਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਪੁਲਿਸ ਵਿੱਚ ਨਵ- ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ।
ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਪੁਲਿਸ ਵਿੱਚ ਸ਼ਾਮਿਲ ਹੋਏ 1205 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ।
ਇਮਾਨਦਾਰੀ ਨਾਲ ਕਰਿਓ ਨੌਕਰੀ- ਮਾਨ
ਨਿਯੁਕਤੀ ਪੱਤਰ ਵੰਡਣ ਵਾਲੇ ਸਮਾਗਮ ਵਿੱਚ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹਨਾਂ ਦੀ ਸਰਕਾਰ ਨੇ ਬਿਨਾਂ ਕੋਈ ਪੈਸੇ ਲਏ, ਬਿਨਾਂ ਕਿਸੇ ਸਿਫਾਰਿਸ ਤੋਂ ਨੌਜਵਾਨਾਂ ਦੀ ਭਰਤੀ ਕੀਤੀ ਹੈ। ਉਹਨਾਂ ਨੇ ਨਵ- ਨਿਯੁਕਤ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨੌਕਰੀ ਜੁਆਇਨ ਕਰਨ ਤੋਂ ਬਾਅਦ ਸਾਰੇ ਨੌਜਵਾਨ ਇਮਾਨਦਾਰੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ। ਕਿਉਂਕਿ ਜੇਕਰ ਉਹ ਨੌਜਵਾਨ ਇਮਾਨਦਾਰੀ ਨਾਲ ਕੰਮ ਕਰਨਗੇ ਤਾਂਹੀਂ ਪੰਜਾਬ ਅੱਗੇ ਵਧੇਗਾ।
ਹੋਲੀ ਹੋਲੀ ਕਰ ਰਹੇ ਹਾਂ ਭਰਤੀਆਂ- ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹਨਾਂ ਦੀ ਸਰਕਾਰ ਵੱਲੋਂ ਹੋਲੀ ਹੋਲੀ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਆਉਣ ਵਾਲੇ ਦਿਨਾਂ ਵਿੱਚ ਵੀ ਹੋਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ।
‘SSF ਨਾਲ ਹਾਦਸਿਆਂ ਵਿੱਚ ਹੋਣ ਵਾਲੀਆਂ ਘਟੀਆਂ ਮੌਤਾਂ’
ਇਸ ਮੌਕੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਮੁੱਥ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਸੜਕ ਸੁਰੱਖਿਆ ਫੋਰਸ ਨਾਲ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ ਕਮੀ ਆਈ ਹੈ। ਉਹਨਾਂ ਦਾਅਵਾ ਕੀਤਾ ਕਿ ਸਰਕਾਰ ਅਜਿਹੀਆਂ ਕੋਸ਼ਿਸਾਂ ਕਰ ਰਹੀ ਹੈ ਕਿ ਸੜਕ ਹਾਦਸਿਆਂ ਵਿੱਚ ਜਾਣ ਵਾਲੀਆਂ ਹੋਰ ਜ਼ਿਆਦਾ ਜਾਨਾਂ ਨੂੰ ਬਚਾਇਆ ਜਾ ਸਕੇ।
ਇਹ ਵੀ ਪੜ੍ਹੋ
ਸਭ ਤੋਂ ਵਧੀਆਂ ਕਾਨੂੰਨ ਵਿਵਸਥਾ- ਕੇਜਰੀਵਾਲ
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਪੂਰੇ ਦੇਸ਼ ਨਾਲੋਂ ਜ਼ਿਆਦਾ ਵਧੀਆਂ ਕਾਨੂੰਨ ਵਿਵਸਥਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦਾ ਪਹਿਲਾਂ ਕੰਮ ਪੰਜਾਬ ਦੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਣਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਵਿੱਚ ਜਦੋ ਦੀ ਕਾਨੂੰਨ ਵਿਵਸਥਾ ਆਈ ਹੈ ਉਦੋਂ ਤੋਂ ਕਾਨੂੰਨ ਵਿਵਸਥਾ ਵਿੱਚ ਸੁਧਾਰ ਆਇਆ ਹੈ। ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਹੁਣ ਉਦਯੋਗਿਕ ਯੂਨਿਟ ਆਉਣੇ ਸ਼ੁਰੂ ਹੋ ਗਏ ਹਨ ਜਿਸ ਨਾਲ ਹੋਰ ਵੀ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ।