AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

CM ਭਗਵੰਤ ਮਾਨ ਨੇ 30 ਪ੍ਰਿੰਸੀਪਲਾਂ ਦੇ 8ਵੇਂ ਬੈਚ ਨੂੰ ਸਿੰਗਾਪੁਰ ਲਈ ਕੀਤਾ ਰਵਾਨਾ, ਕੇਂਦਰ ਸਰਕਾਰ ‘ਤੇ ਵੀ ਸਾਧੇ ਨਿਸ਼ਾਨੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰੀ ਬਣਾਉਣ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਦੇ 30 ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਸਿੰਗਾਪੁਰ ਦੀ 'ਪ੍ਰਿੰਸੀਪਲ ਅਕੈਡਮੀ' ਵਿੱਚ ਸਿਖਲਾਈ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਮੁੱਖ ਮਕਸਦ ਅਧਿਆਪਕਾਂ ਨੂੰ ਕੌਮਾਂਤਰੀ ਸਿੱਖਿਆ ਪੱਧਤੀਆਂ ਅਤੇ ਆਧੁਨਿਕ ਤਰੀਕਿਆਂ ਨਾਲ ਜਾਣੂ ਕਰਵਾਉਣਾ ਹੈ, ਤਾਂ ਜੋ ਪੰਜਾਬ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਮਿਲ ਸਕੇ।

CM ਭਗਵੰਤ ਮਾਨ ਨੇ 30 ਪ੍ਰਿੰਸੀਪਲਾਂ ਦੇ 8ਵੇਂ ਬੈਚ ਨੂੰ ਸਿੰਗਾਪੁਰ ਲਈ ਕੀਤਾ ਰਵਾਨਾ, ਕੇਂਦਰ ਸਰਕਾਰ 'ਤੇ ਵੀ ਸਾਧੇ ਨਿਸ਼ਾਨੇ
CM ਭਗਵੰਤ ਮਾਨ
tv9-punjabi
| Published: 07 Mar 2026 18:32 PM IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰੀ ਬਣਾਉਣ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਦੇ 30 ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਸਿੰਗਾਪੁਰ ਦੀ ‘ਪ੍ਰਿੰਸੀਪਲ ਅਕੈਡਮੀ’ ਵਿੱਚ ਸਿਖਲਾਈ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਮੁੱਖ ਮਕਸਦ ਅਧਿਆਪਕਾਂ ਨੂੰ ਕੌਮਾਂਤਰੀ ਸਿੱਖਿਆ ਪੱਧਤੀਆਂ ਅਤੇ ਆਧੁਨਿਕ ਤਰੀਕਿਆਂ ਨਾਲ ਜਾਣੂ ਕਰਵਾਉਣਾ ਹੈ, ਤਾਂ ਜੋ ਪੰਜਾਬ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਮਿਲ ਸਕੇ।

ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (X) ‘ਤੇ ਲਿਖਿਆ, “ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਇੱਕ ਹੋਰ ਬੈਚ ਸਿਖਲਾਈ ਲਈ ਸਿੰਗਾਪੁਰ ਰਵਾਨਾ ਹੋਇਆ। ਮੈਂ ਇਸ ਮੌਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ, ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਇਸ ਯਾਤਰਾ ਦੀ ਸਫਲਤਾ ਲਈ ਉਤਸ਼ਾਹਿਤ ਕੀਤਾ।” ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਦਾ ਟੀਚਾ ਸਿਰਫ਼ ਸਕੂਲ ਬਣਾਉਣਾ ਨਹੀਂ, ਸਗੋਂ ਇੱਕ ਅਜਿਹਾ ਢਾਂਚਾ ਤਿਆਰ ਕਰਨਾ ਹੈ ਜੋ ਹਰ ਬੱਚੇ ਨੂੰ ਵੱਡੇ ਸੁਪਨੇ ਦੇਖਣ ਅਤੇ ਉਨ੍ਹਾਂ ਨੂੰ ਹਕੀਕਤ ਵਿੱਚ ਬਦਲਣ ਦੇ ਯੋਗ ਬਣਾ ਸਕੇ।

ਸਿੱਖਿਆ ਖੇਤਰ ਵਿੱਚ ਪ੍ਰਾਪਤੀਆਂ ਦਾ ਕੀਤਾ ਜ਼ਿਕਰ

ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਹ 8ਵਾਂ ਬੈਚ 8 ਤੋਂ 14 ਮਾਰਚ ਤੱਕ ਸਿੰਗਾਪੁਰ ਵਿੱਚ ਸਿਖਲਾਈ ਲਵੇਗਾ। ਹੁਣ ਤੱਕ ਕੁੱਲ 234 ਪ੍ਰਿੰਸੀਪਲ ਅਤੇ ਸਿੱਖਿਆ ਅਧਿਕਾਰੀ ਇਸ ਪ੍ਰੋਗਰਾਮ ਤਹਿਤ ਵਿਦੇਸ਼ੀ ਸਿਖਲਾਈ ਪ੍ਰਾਪਤ ਕਰ ਚੁੱਕੇ ਹਨ। ਉਨ੍ਹਾਂ ਮਾਣ ਨਾਲ ਕਿਹਾ ਕਿ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਪੰਜਾਬ ਨੇ ਕੇਰਲ ਨੂੰ ਪਿੱਛੇ ਛੱਡ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਤੋਂ ਇਲਾਵਾ ‘ਸਕੂਲ ਆਫ ਐਮੀਨੈਂਸ’ ਦੇ ਲਗਭਗ 300 ਵਿਦਿਆਰਥੀਆਂ ਨੇ JEE ਅਤੇ NEET ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਹਾਸਲ ਕੀਤੀ ਹੈ।

ਕੇਂਦਰ ਦੇ ਬਿਜਲੀ ਸੋਧ ਬਿੱਲ ਦਾ ਸਖ਼ਤ ਵਿਰੋਧ

ਸਿਆਸੀ ਮੁੱਦਿਆਂ ‘ਤੇ ਬੋਲਦਿਆਂ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ‘ਬਿਜਲੀ (ਸੋਧ) ਬਿੱਲ 2025’ ਦਾ ਡਟ ਕੇ ਵਿਰੋਧ ਕਰੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਰਾਜਾਂ ਦੇ ਅਧਿਕਾਰਾਂ ਨੂੰ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ। ਬਿਜਲੀ, ਸਿਹਤ ਅਤੇ ਸਿੱਖਿਆ ਸੂਬੇ ਦੇ ਵਿਸ਼ੇ ਹਨ ਅਤੇ ਕੇਂਦਰ ਨੂੰ ਇਨ੍ਹਾਂ ਵਿੱਚ ਦਖਲ ਦੇਣ ਦਾ ਕੋਈ ਹੱਕ ਨਹੀਂ ਹੈ। ਰੂਸ ਤੋਂ ਤੇਲ ਖਰੀਦਣ ਸਬੰਧੀ ਅਮਰੀਕੀ ਟਿੱਪਣੀ ‘ਤੇ ਤੰਜ ਕਸਦਿਆਂ ਉਨ੍ਹਾਂ ਕਿਹਾ ਕਿ ‘ਵਿਸ਼ਵ ਗੁਰੂ’ ਬਣਾਉਣ ਦਾ ਦਾਅਵਾ ਕਰਨ ਵਾਲਿਆਂ ਨੇ ਦੇਸ਼ ਨੂੰ ‘ਵਿਸ਼ਵ ਚੇਲਾ’ ਬਣਾ ਦਿੱਤਾ ਹੈ।

ਟਾਟਾ ਸਟੀਲ ਪ੍ਰੋਜੈਕਟ ਅਤੇ ਵਿਦੇਸ਼ਾਂ ‘ਚ ਫਸੇ ਪੰਜਾਬੀ

ਮੁੱਖ ਮੰਤਰੀ ਨੇ ਇੱਕ ਇਤਿਹਾਸਕ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 20 ਮਾਰਚ ਨੂੰ ਟਾਟਾ ਸਟੀਲ ਪੰਜਾਬ ਵਿੱਚ 3,200 ਕਰੋੜ ਰੁਪਏ ਦੀ ਲਾਗਤ ਨਾਲ ਆਪਣੇ ਦੂਜੇ ਸਭ ਤੋਂ ਵੱਡੇ ਪਲਾਂਟ ਦਾ ਕੰਮ ਸ਼ੁਰੂ ਕਰੇਗੀ, ਜਿਸ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਮੱਧ-ਪੂਰਬੀ ਦੇਸ਼ਾਂ ਵਿੱਚ ਚੱਲ ਰਹੇ ਤਣਾਅ ਬਾਰੇ ਉਨ੍ਹਾਂ ਦੱਸਿਆ ਕਿ ਉੱਥੇ ਫਸੇ 385 ਪੰਜਾਬੀਆਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਲਈ ਕੇਂਦਰ ਸਰਕਾਰ ਨਾਲ ਲਗਾਤਾਰ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ।

ਵਿਰੋਧੀਆਂ ‘ਤੇ ਸਾਧੇ ਨਿਸ਼ਾਨੇ

ਕਾਂਗਰਸ ਵੱਲੋਂ ਰਾਜਪਾਲ ਦੇ ਭਾਸ਼ਣ ਦੇ ਬਾਈਕਾਟ ਦੀ ਆਲੋਚਨਾ ਕਰਦਿਆਂ ਮਾਨ ਨੇ ਇਸ ਨੂੰ ‘ਮੀਡੀਆ ਨੌਟੰਕੀ’ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਪੰਜਾਬ ਦੇ ਵਿਕਾਸ ਨੂੰ ਹਜ਼ਮ ਨਹੀਂ ਕਰ ਪਾ ਰਹੀ। ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਉਹ ਜ਼ਮੀਨੀ ਹਕੀਕਤ ਤੋਂ ਦੂਰ ਹਨ ਅਤੇ ਹਵਾਈ ਕਿਲੇ ਬਣਾ ਰਹੇ ਹਨ, ਪਰ ਪੰਜਾਬ ਦੇ ਲੋਕ ਉਨ੍ਹਾਂ ਦੇ ਪਿਛਲੇ ਰਿਕਾਰਡ ਤੋਂ ਚੰਗੀ ਤਰ੍ਹਾਂ ਜਾਣੂ ਹਨ।

Follow Us
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ...
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ...
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ...
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ...
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO...
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ...