ਹਰਿਆਣਾ ਦੇ CM ਸੈਣੀ ਨੇ ਜਾਣਿਆ ਮੁੱਖ ਮੰਤਰੀ ਭਗਵੰਤ ਮਾਨ ਦਾ ਹਾਲ, ਫੋਰਟਿਸ ਹਸਪਤਾਲ ‘ਚ ਕੀਤੀ ਮੁਲਾਕਾਤ

Updated On: 

08 Sep 2025 13:01 PM IST

Nayab Saini Meets Bhagwant Mann: ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਲਈ ਮੁਹਾਲੀ ਦੇ ਫੋਰਟਿਸ ਹਸਪਤਾਲ ਪਹੁੰਚੇ। ਉਨ੍ਹਾਂ ਨੇ ਸੀਐਮ ਮਾਨ ਦਾ ਹਾਲ ਜਾਣਿਆ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ । ਇਸ ਤੋਂ ਪਹਿਲਾਂ ਪੰਜਾਬ ਇੰਚਾਰਜ ਤੇ ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੇ ਵੀ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ।

ਹਰਿਆਣਾ ਦੇ CM ਸੈਣੀ ਨੇ ਜਾਣਿਆ ਮੁੱਖ ਮੰਤਰੀ ਭਗਵੰਤ ਮਾਨ ਦਾ ਹਾਲ, ਫੋਰਟਿਸ ਹਸਪਤਾਲ ਚ ਕੀਤੀ ਮੁਲਾਕਾਤ
Follow Us On

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖ਼ਰਾਬ ਸਿਹਤ ਦੇ ਚੱਲਦਿਆਂ ਹਸਪਤਾਲ ਚ ਭਰਤੀ ਹਨ। ਉਨ੍ਹਾਂ ਦੀ ਤਬੀਅਤ ਚ ਸੁਧਾਰ ਹੋ ਰਿਹਾ ਹੈ। ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਉਨ੍ਹਾਂ ਨੂੰ ਮਿਲਣ ਲਈ ਮੁਹਾਲੀ ਦੇ ਫੋਰਟਿਸ ਹਸਪਤਾਲ ਪਹੁੰਚੇ। ਉਨ੍ਹਾਂ ਨੇ ਸੀਐਮ ਮਾਨ ਦਾ ਹਾਲ ਜਾਣਿਆ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ ।

ਇਸ ਤੋਂ ਪਹਿਲਾਂ ਪੰਜਾਬ ਇੰਚਾਰਜ ਤੇ ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੇ ਵੀ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਕਈ ਮੰਤਰੀ ਵੀ ਉਨ੍ਹਾਂ ਦੀ ਸਿਹਤ ਦੀ ਖ਼ਬਰ ਲੈਣ ਲਈ ਪਹੁੰਚੇ ਸਨ। ਹਸਪਤਾਲ ਦੇ ਡਾਕਟਰਾਂ ਮੁਤਾਬਕ ਸੀਐਮ ਮਾਨ ਨੂੰ ਘੱਟ ਪਲਸ ਰੇਟ ਤੇ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ।

3 ਸਤੰਬਰ ਨੂੰ ਵਿਗੜੀ ਸੀ ਸਿਹਤ

2 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਤਬੀਅਤ ਖ਼ਰਾਬ ਹੋ ਗਈ। ਅਗਲੇ ਦਿਨ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨਾਲ ਚੰਡੀਗੜ੍ਹ ਚ ਸੀਐਮ ਰਿਹਾਇਸ਼ ਚ ਮੁਲਾਕਾਤ ਕੀਤੀ। ਸੀਐਮ ਮਾਨ ਨੇ ਆਪਣਾ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਰੱਦ ਕਰ ਦਿੱਤਾ।

ਇਸ ਤੋਂ ਬਾਅਦ 5 ਸਤੰਬਰ ਨੂੰ ਉਨ੍ਹਾਂ ਦੀ ਤਬੀਅਤ ਜ਼ਿਆਦਾ ਵਿਗੜਣ ਤੋਂ ਬਾਅਦ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਦਾਖਲ ਕਰਵਾਇਆ ਗਿਆ। ਉਨ੍ਹਾਂ ਦੀ ਤਬੀਅਤ ਖ਼ਰਾਬ ਹੋਣ ਕਾਰਨ ਕੈਬਨਿਟ ਮੀਟਿੰਗ ਵੀ ਮੁਲਤਵੀ ਕਰਨੀ ਪਈ ਸੀ।

ਸ਼ਨੀਵਾਰ ਨੂੰ ਮਨੀਸ਼ ਸਿਸੋਦੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਿਹਾ ਸੀ ਕਿ ਸੀਐਮ ਦਾ ਇਲੈਕਟ੍ਰੋਲਾਈਟ ਇਨਬੈਂਲੇਸ ਹੋ ਗਿਆ ਹੈ। ਉਨ੍ਹਾਂ ਦਾ ਘਰ ਹੀ ਇਲਾਜ਼ ਚੱਲਦਾ ਰਿਹਾ। ਅਸੀਂ ਸਾਰੇ ਉਨ੍ਹਾਂ ਦੀ ਖ਼ਬਰ ਲੈ ਰਹੇ ਸਨ, ਪਰ ਉਨ੍ਹਾਂ ਦੀ ਤਬੀਅਤ ਜ਼ਿਆਦਾ ਖ਼ਰਾਬ ਹੋ ਗਈ। ਸ਼ਾਮ ਨੂੰ ਅਚਾਨਕ ਉਨ੍ਹਾਂ ਦਾ ਪਲਸ ਰਟੇ 44 ਤੱਕ ਆ ਗਿਆ, ਜਿਸ ਦੇ ਚੱਲਦੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਆਂਦਾ ਗਿਆ।

ਸੀਐਮ ਮਾਨ ਹਸਪਤਾਲ ਤੋਂ ਕਰਨਗੇ ਕੈਬਨਿਟ ਮੀਟਿੰਗ ਦੀ ਪ੍ਰਧਾਨਗੀ

ਪੰਜਾਬਚ ਹੜ੍ਹ ਦੇ ਰਾਹਤ ਕਾਰਜਾਂਤੇ ਚਰਚਾ ਤੇ ਅੱਗੇ ਦੀ ਯੋਜਨਾ ਦੇ ਲਈ ਅੱਜ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 12 ਵਜੇ ਸ਼ੁਰੂ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤਚ ਹੁਣ ਸੁਧਾਰ ਹੈ। ਉਹ ਫੋਰਟਿਸ ਹਸਪਤਾਲ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਬੈਠਕਚ ਸ਼ਾਮਲ ਹੋਣਗੇ, ਜਦਕਿ ਪੂਰੀ ਕੈਬਨਿਟ ਸੀਐਮ ਰਿਹਾਇਸ਼ਚ ਮੌਜੂਦ ਰਹੇਗੀ।

ਕੈਬਨਿਟ ਮੀਟਿੰਗ ਦੀ ਅਗਵਾਈ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਸਿਹਤ ਠੀਕ ਨਾ ਹੋਣ ਦੇ ਬਾਵਜੂਦ ਵੀ ਉਨ੍ਹਾਂ ਨੇ ਆਫ਼ਤ ਦੇ ਵਿਚਕਾਰ ਜ਼ਿੰਮੇਵਾਰੀ ਨਿਭਾਉਣ ਦਾ ਫੈਸਲਾ ਲਿਆ ਹੈ। ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤਤੇ ਨਜ਼ਰ ਬਣਾਏ ਹੋਏ ਹੈ ਤੇ ਉਨ੍ਹਾਂ ਦੀ ਸਿਹਤਚ ਸੁਧਾਰ ਹੋ ਰਿਹਾ ਹੈ।