AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅਮਲੋਹ ਪਹੁੰਚੇ CM ਮਾਨ ਦਾ ਵੱਡਾ ਤੋਹਫ਼ਾ, ਸਮਰਪਿਤ ਕੀਤੇ 1000 ਆਧੁਨਿਕ ਖੇਡ ਮੈਦਾਨ; ਬਿਜਲੀ ਤਾਰਾਂ ਅੰਡਰਗ੍ਰਾਊਂਡ ਕਰਨ ਦਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਅਮਲੋਹ ਦੇ ਪਿੰਡ ਸ਼ਾਹਪੁਰ ਵਿਖੇ ਨੌਜਵਾਨਾਂ ਨੂੰ 1000 ਨਵੇਂ ਆਧੁਨਿਕ ਖੇਡ ਮੈਦਾਨ ਸਮਰਪਿਤ ਕੀਤੇ। ਉਨ੍ਹਾਂ ਪਿੰਡਾਂ ਵਿੱਚ ਬਿਜਲੀ ਦੀਆਂ ਤਾਰਾਂ ਜ਼ਮੀਨਦੋਜ਼ ਕਰਨ ਦਾ ਐਲਾਨ ਕੀਤਾ ਅਤੇ 71,777 ਬਿਨਾਂ ਰਿਸ਼ਵਤ ਨੌਕਰੀਆਂ, 19 ਬੰਦ ਟੋਲ ਪਲਾਜ਼ਿਆਂ ਸਮੇਤ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਵਿਰੋਧੀ ਧਿਰਾਂ 'ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧੇ।

ਅਮਲੋਹ ਪਹੁੰਚੇ CM ਮਾਨ ਦਾ ਵੱਡਾ ਤੋਹਫ਼ਾ, ਸਮਰਪਿਤ ਕੀਤੇ 1000 ਆਧੁਨਿਕ ਖੇਡ ਮੈਦਾਨ; ਬਿਜਲੀ ਤਾਰਾਂ ਅੰਡਰਗ੍ਰਾਊਂਡ ਕਰਨ ਦਾ ਐਲਾਨ
tv9-punjabi
| Published: 11 Nov 2026 17:34 PM IST
Share

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ਹਲਕਾ ਅਮਲੋਹ ਦੇ ਪਿੰਡ ਸ਼ਾਹਪੁਰ ਵਿਖੇ ਨਵੇਂ ਬਣੇ ਆਧੁਨਿਕ ਖੇਡ ਸਟੇਡੀਅਮ ਦਾ ਉਦਘਾਟਨ ਕਰਨ ਉਪਰੰਤ ਇੱਕ ਵਿਸ਼ਾਲ ਜਨਤਕ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੇ ਪਿੰਡਾਂ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ 1000 ਨਵੇਂ ਆਧੁਨਿਕ ਖੇਡ ਮੈਦਾਨ ਸੂਬੇ ਦੀ ਜਵਾਨੀ ਨੂੰ ਸਮਰਪਿਤ ਕੀਤੇ।

ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ ਪੰਜਾਬ ਦੇ ਪਿੰਡਾਂ ਵਿੱਚ ਕੁੱਲ 3,100 ਅਤਿ-ਆਧੁਨਿਕ ਖੇਡ ਮੈਦਾਨ ਬਣਾਉਣ ਦਾ ਟੀਚਾ ਮਿਥਿਆ ਗਿਆ ਹੈ। ਪਹਿਲੇ ਪੜਾਅ ਵਿੱਚ 255 ਅਤੇ ਦੂਜੇ ਪੜਾਅ ਵਿੱਚ 509 ਗਰਾਊਂਡ ਦਿੱਤੇ ਗਏ ਸਨ ਅਤੇ ਅੱਜ 1000 ਹੋਰ ਗਰਾਊਂਡ ਸਮਰਪਿਤ ਕਰਨ ਨਾਲ ਹੁਣ ਤੱਕ ਕੁੱਲ 1,750 ਖੇਡ ਮੈਦਾਨ ਮੁਕੰਮਲ ਹੋ ਚੁੱਕੇ ਹਨ। ਇਨ੍ਹਾਂ ਮੈਦਾਨਾਂ ਵਿੱਚ ਰਾਤ ਵੇਲੇ ਖੇਡਣ ਲਈ ਫਲੱਡ ਲਾਈਟਾਂ, ਦੌੜਨ ਲਈ ਟਰੈਕ, ਹਾਕੀ, ਵਾਲੀਬਾਲ, ਬਾਸਕਟਬਾਲ, ਕ੍ਰਿਕਟ ਪਿੱਚਾਂ ਅਤੇ ਬਾਥਰੂਮਾਂ ਸਮੇਤ ਸਾਰੀਆਂ ਆਧੁਨਿਕ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ।

ਇਸ ਵਿਸ਼ੇਸ਼ ਸਮਾਗਮ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਵਿਧਾਇਕ ਲਖਬੀਰ ਸਿੰਘ ਰਾਏ ਅਤੇ ਹੋਰ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਬਿਜਲੀ ਖੇਤਰ ਚ ਕ੍ਰਾਂਤੀ ਤੇ ਅੰਡਰਗ੍ਰਾਊਂਡ ਬਿਜਲੀ ਪ੍ਰੋਜੈਕਟ

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਪੰਜਾਬ ਦੇ 90 ਫ਼ੀਸਦੀ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਗਰਮੀਆਂ ਵਿੱਚ 18,000 ਮੈਗਾਵਾਟ ਦੇ ਰਿਕਾਰਡ ਲੋਡ ਦੇ ਬਾਵਜੂਦ ਬਿਨਾਂ ਕਿਸੇ ਕੱਟ ਦੇ ਨਿਰਵਿਘਨ 24 ਘੰਟੇ ਬਿਜਲੀ ਸਪਲਾਈ ਦਿੱਤੀ ਗਈ। ਝਾਰਖੰਡ ਵਿੱਚ ਸਥਿਤ ਪਛਵਾੜਾ ਕੋਲਾ ਖਾਣ ਨੂੰ ਮੁੜ ਚਾਲੂ ਕਰਵਾਉਣ ਅਤੇ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਨੂੰ 1100 ਕਰੋੜ ਰੁਪਏ ਵਿੱਚ ਸਰਕਾਰੀ ਤੌਰ ਤੇ ਖ਼ਰੀਦਣ ਨਾਲ ਪੰਜਾਬ ਬਿਜਲੀ ਖੇਤਰ ਵਿੱਚ ਆਤਮ-ਨਿਰਭਰ ਬਣਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਐਲਾਨ ਕੀਤਾ ਕਿ ਪਿੰਡਾਂ ਵਿੱਚੋਂ ਬਿਜਲੀ ਦੇ ਖੰਭਿਆਂ, ਢਿੱਲੀਆਂ ਤਾਰਾਂ ਅਤੇ ਅੱਗ ਲੱਗਣ ਦੇ ਖ਼ਤਰਿਆਂ ਤੋਂ ਪੱਕਾ ਛੁਟਕਾਰਾ ਦਿਵਾਉਣ ਲਈ ਸਮੁੱਚੇ ਪੰਜਾਬ ਦੀਆਂ ਬਿਜਲੀ ਦੀਆਂ ਤਾਰਾਂ ਨੂੰ ਜ਼ਮੀਨਦੋਜ਼ (ਅੰਡਰਗ੍ਰਾਊਂਡ) ਕਰਨ ਦੀ ਯੋਜਨਾ ਲਾਗੂ ਕੀਤੀ ਜਾਵੇਗੀ, ਜਿਸ ਦਾ ਸਫ਼ਲ ਪਾਇਲਟ ਪ੍ਰੋਜੈਕਟ ਉਨ੍ਹਾਂ ਦੇ ਆਪਣੇ ਪਿੰਡ ਵਿੱਚ ਮੁਕੰਮਲ ਹੋ ਚੁੱਕਾ ਹੈ।

ਕਿਸਾਨਾਂ ਲਈ ਦਿਨ ਵੇਲੇ ਬਿਜਲੀ ਤੇ ਨਹਿਰੀ ਪਾਣੀ ਦਾ ਸੁਧਾਰ

ਸੀਐੱਮ ਮਾਨ ਨੇ ਦੱਸਿਆ ਕਿ ਕਿਸਾਨਾਂ ਦੇ ਟਿਊਬਵੈੱਲਾਂ ਲਈ ਦਫ਼ਤਰਾਂ ਵਾਂਗ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਦਿਨ ਵੇਲੇ ਬਿਜਲੀ ਯਕੀਨੀ ਬਣਾਈ ਗਈ ਹੈ, ਜਿਸ ਨਾਲ ਕਿਸਾਨਾਂ ਨੂੰ ਰਾਤ ਦੇ ਹਨੇਰੇ ਵਿੱਚ ਖੇਤਾਂ ਵਿੱਚ ਜਾਣ ਦੇ ਜ਼ੋਖ਼ਮਾਂ ਤੋਂ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬਣਨ ਸਮੇਂ ਸਿਰਫ਼ 21-22% ਨਹਿਰੀ ਪਾਣੀ ਸਿੰਚਾਈ ਲਈ ਵਰਤਿਆ ਜਾਂਦਾ ਸੀ, ਜਿਸ ਨੂੰ ਬੰਦ ਪਏ ਸੂਏ-ਕੱਸੀਆਂ ਖੋਲ੍ਹ ਕੇ ਅਤੇ ਅੰਡਰਗ੍ਰਾਊਂਡ ਪਾਈਪਾਂ ਰਾਹੀਂ 85 ਤੋਂ 88 ਫ਼ੀਸਦੀ ਤੱਕ ਪਹੁੰਚਾਇਆ ਗਿਆ ਹੈ। ਨਹਿਰੀ ਪਾਣੀ ਦੀ ਵਧੇਰੇ ਵਰਤੋਂ ਅਤੇ ਰੀਚਾਰਜਿੰਗ ਸਦਕਾ ਕੇਂਦਰ ਸਰਕਾਰ ਦੀ ਰਿਪੋਰਟ ਮੁਤਾਬਕ ਪੰਜਾਬ ਦਾ ਧਰਤੀ ਹੇਠਲਾ ਪਾਣੀ 1 ਤੋਂ 5 ਮੀਟਰ ਤੱਕ ਉੱਪਰ ਆਇਆ ਹੈ।

ਸਿਹਤ ਅਤੇ ਸਿੱਖਿਆ ਖੇਤਰ ਚ ਸੁਧਾਰ

ਸੂਬੇ ਵਿੱਚ ਚੱਲ ਰਹੇ 1190 ਆਮ ਆਦਮੀ ਕਲੀਨਿਕਾਂ ਵਿੱਚ ਹੁਣ ਤੱਕ ਪੌਣੇ ਛੇ ਕਰੋੜ ਮਰੀਜ਼ ਮੁਫ਼ਤ ਇਲਾਜ, ਦਵਾਈਆਂ ਅਤੇ 46 ਪ੍ਰਕਾਰ ਦੇ ਮੁਫ਼ਤ ਟੈਸਟ ਕਰਵਾ ਕੇ ਲਾਭ ਉਠਾ ਚੁੱਕੇ ਹਨ। ਇਸ ਦੇ ਨਾਲ ਹੀ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 55 ਲੱਖ ਪਰਿਵਾਰਾਂ ਦੇ ਕਾਰਡ ਬਣ ਚੁੱਕੇ ਹਨ ਅਤੇ ਬਾਕੀ ਰਹਿੰਦੇ 10-11 ਲੱਖ ਪਰਿਵਾਰਾਂ ਦੇ ਕਾਰਡ ਪਿੰਡਾਂ ਵਿੱਚ ਕੈਂਪ ਲਗਾ ਕੇ ਬਣਾਏ ਜਾ ਰਹੇ ਹਨ। ਸਿੱਖਿਆ ਖੇਤਰ ਦੀ ਪ੍ਰਾਪਤੀ ਗਿਣਾਉਂਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ (NEET) ਪ੍ਰੀਖਿਆ ਪਾਸ ਕੀਤੀ ਹੈ, ਜਿਨ੍ਹਾਂ ਵਿੱਚੋਂ 15 ਹੋਣਹਾਰ ਵਿਦਿਆਰਥੀ ਇਕੱਲੇ ਅਮਲੋਹ ਹਲਕੇ ਦੇ ਗ਼ਰੀਬ ਪਰਿਵਾਰਾਂ ਨਾਲ ਸੰਬੰਧਿਤ ਹਨ।

71,777 ਬਿਨਾਂ ਰਿਸ਼ਵਤ ਸਰਕਾਰੀ ਨੌਕਰੀਆਂ ਤੇ 19 ਟੋਲ ਪਲਾਜ਼ੇ ਬੰਦ

ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਹੁਣ ਤੱਕ 71,777 ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤ ਦੇ ਨਿਰੋਲ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਦਿੱਤੇ ਗਏ ਹਨ। ਆਮ ਜਨਤਾ ਦੀ ਜੇਬ ‘ਤੇ ਪੈਂਦਾ ਬੋਝ ਘਟਾਉਣ ਲਈ ਸੂਬੇ ਵਿੱਚ ਮਿਆਦ ਪੁਗਾ ਚੁੱਕੇ 19 ਟੋਲ ਪਲਾਜ਼ੇ ਬੰਦ ਕਰਵਾਏ ਗਏ ਹਨ, ਜਿਸ ਨਾਲ ਰੋਜ਼ਾਨਾ ਲੋਕਾਂ ਦੇ ਲਗਭਗ 62 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ। ਹਲਕਾ ਅਮਲੋਹ ਦੇ ਸਰਬਪੱਖੀ ਵਿਕਾਸ ਲਈ ਸਰਕਾਰ ਵੱਲੋਂ ਸਾਢੇ 450 ਕਰੋੜ ਰੁਪਏ ਦੇ ਵਿਕਾਸ ਫ਼ੰਡ ਮੁਹੱਈਆ ਕਰਵਾਏ ਗਏ ਹਨ।

ਵਿਰੋਧੀ ਧਿਰਾਂ ਤੇ ਤਿੱਖੇ ਸਿਆਸੀ ਹਮਲੇ

ਸ਼੍ਰੋਮਣੀ ਅਕਾਲੀ ਦਲ ਅਤੇ ਸੁਖਬੀਰ ਸਿੰਘ ਬਾਦਲ ‘ਤੇ ਵਰ੍ਹਦਿਆਂ ਭਗਵੰਤ ਮਾਨ ਨੇ ਕਿਹਾ ਕਿ ਅਕਾਲੀਆਂ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਨੂੰ ਨਸ਼ਿਆਂ ਅਤੇ ਮਾਫ਼ੀਆ ਰਾਜ ਵਿੱਚ ਧੱਕਿਆ ਅਤੇ ਧਰਮ ਦੇ ਨਾਂ ‘ਤੇ ਸਿਆਸਤ ਕੀਤੀ। ਉਨ੍ਹਾਂ ਭਾਜਪਾ-ਅਕਾਲੀ ਦਲ ਦੇ ਆਪਸੀ ਤਾਲਮੇਲ ਅਤੇ ਕਾਂਗਰਸ ਦੀ ਅੰਦਰੂਨੀ ਫੁੱਟ ‘ਤੇ ਵਿਅੰਗ ਕਰਦਿਆਂ ਕਿਹਾ ਕਿ ਕਾਂਗਰਸ ਵਿੱਚ ਵਰਕਰਾਂ ਨਾਲੋਂ ਮੁੱਖ ਮੰਤਰੀ ਦੇ ਦਾਅਵੇਦਾਰ ਜ਼ਿਆਦਾ ਹਨ। ਮੁੱਖ ਮੰਤਰੀ ਨੇ ਵਿਰੋਧੀ ਧਿਰਾਂ ਨੂੰ ਆੜੇ ਹੱਥੀਂ ਲੈਂਦਿਆਂ ਆਪਣੀ ਮਸ਼ਹੂਰ ਵਿਅੰਗਾਤਮਕ ‘ਕਿੱਕਲੀ’ ਸੁਣਾ ਕੇ ਪੰਡਾਲ ਵਿੱਚ ਹਾਜ਼ਰ ਲੋਕਾਂ ਤੋਂ ਖ਼ੂਬ ਤਾੜੀਆਂ ਬਟੋਰੀਆਂ।

ਵੋਟਰਾਂ ਨੂੰ ਸੁਚੇਤ ਰਹਿਣ ਦਾ ਸੱਦਾ

ਮੁੱਖ ਮੰਤਰੀ ਨੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਚੋਣਾਂ ਨੇੜੇ ਆਉਣ ‘ਤੇ ਜੇਕਰ ਵਿਰੋਧੀ ਪਾਰਟੀਆਂ ਵੋਟਾਂ ਖ਼ਰੀਦਣ ਲਈ ਪੈਸੇ ਵੰਡਣ ਆਉਣ ਤਾਂ ਪੈਸੇ ਜ਼ਰੂਰ ਰੱਖ ਲਓ ਕਿਉਂਕਿ ਉਹ ਜਨਤਾ ਦਾ ਹੀ ਲੁੱਟਿਆ ਹੋਇਆ ਧਨ ਹੈ, ਪ੍ਰੰਤੂ ਪੋਲਿੰਗ ਬੂਥ ਅੰਦਰ ਵੋਟ ਪਾਉਣ ਵੇਲੇ ਆਪਣੀ ਜ਼ਮੀਰ ਦੀ ਸੁਣ ਕੇ ਇਮਾਨਦਾਰੀ ਨਾਲ ‘ਝਾੜੂ’ ਦਾ ਬਟਨ ਹੀ ਦਬਾਇਆ ਜਾਵੇ।

Follow Us
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ...
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ...
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ...
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ...
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ...
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?...
ਦੀਵਾਲੀ ਤੋਂ ਬਾਅਦ ਦਿੱਲੀ-NCR ਵਿੱਚ ਪ੍ਰਦੂਸ਼ਣ ਨੇ ਮਚਾਈ ਤਬਾਹੀ, ਜ਼ਹਿਰੀਲੀ ਹੋਈ ਹਵਾ
ਦੀਵਾਲੀ ਤੋਂ ਬਾਅਦ ਦਿੱਲੀ-NCR ਵਿੱਚ ਪ੍ਰਦੂਸ਼ਣ ਨੇ ਮਚਾਈ ਤਬਾਹੀ, ਜ਼ਹਿਰੀਲੀ ਹੋਈ ਹਵਾ...
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ...
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ...