AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

CM ਭਗਵੰਤ ਮਾਨ ਵੱਲੋ ਅੰਮ੍ਰਿਤਸਰ ਨੂੰ ਵੱਡੀ ਸੌਗਾਤ, ਸੁਲਤਾਨਵਿੰਡ ਰੇਲਵੇ ਓਵਰਬ੍ਰਿਜ ਦਾ ਕੀਤਾ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਨੇ ਸੁਲਤਾਨਵਿੰਡ ਲਿੰਕ ਰੋਡ 'ਤੇ ਨਵੇਂ ਬਣੇ ਰੇਲਵੇ ਓਵਰਬ੍ਰਿਜ ਦਾ ਰਸਮੀ ਉਦਘਾਟਨ ਕੀਤਾ। ਇਸ ਵਿਸ਼ੇਸ਼ ਮੌਕੇ 'ਤੇ ਕੈਬਨਿਟ ਮੰਤਰੀ, ਵਿਧਾਇਕ, ਪ੍ਰਸ਼ਾਸਨਿਕ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਆਮ ਲੋਕ ਵੀ ਮੌਜੂਦ ਸਨ।

CM ਭਗਵੰਤ ਮਾਨ ਵੱਲੋ ਅੰਮ੍ਰਿਤਸਰ ਨੂੰ ਵੱਡੀ ਸੌਗਾਤ, ਸੁਲਤਾਨਵਿੰਡ ਰੇਲਵੇ ਓਵਰਬ੍ਰਿਜ ਦਾ ਕੀਤਾ ਉਦਘਾਟਨ
lalit-sharma
| Updated On: 28 Jun 2026 17:04 PM IST
Share

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਨੇ ਸੁਲਤਾਨਵਿੰਡ ਲਿੰਕ ਰੋਡ ‘ਤੇ ਨਵੇਂ ਬਣੇ ਰੇਲਵੇ ਓਵਰਬ੍ਰਿਜ ਦਾ ਰਸਮੀ ਉਦਘਾਟਨ ਕੀਤਾ। ਇਸ ਵਿਸ਼ੇਸ਼ ਮੌਕੇ ‘ਤੇ ਕੈਬਨਿਟ ਮੰਤਰੀ, ਵਿਧਾਇਕ, ਪ੍ਰਸ਼ਾਸਨਿਕ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਆਮ ਲੋਕ ਵੀ ਮੌਜੂਦ ਸਨ। ਉਦਘਾਟਨ ਦੀ ਰਸਮ ਨਿਭਾਉਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਫਲਾਈਓਵਰ ਅੰਮ੍ਰਿਤਸਰ ਵਾਸੀਆਂ ਅਤੇ ਬਾਹਰੋਂ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਲਈ ਇੱਕ ਵੱਡੀ ਸਹੂਲਤ ਸਾਬਤ ਹੋਵੇਗਾ।

ਉਨ੍ਹਾਂ ਦੱਸਿਆ ਕਿ ਹਰ ਰੋਜ਼ ਲਗਭਗ ਡੇਢ ਤੋਂ ਦੋ ਲੱਖ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ, ਜਲਿਆਂਵਾਲਾ ਬਾਗ, ਦੁਰਗਿਆਣਾ ਮੰਦਰ, ਅਟਾਰੀ-ਵਾਹਗਾ ਸਰਹੱਦ ਅਤੇ ਭਗਵਾਨ ਵਾਲਮੀਕੀ ਤੀਰਥ ਸਥਾਨ ਦੇ ਦਰਸ਼ਨਾਂ ਲਈ ਅੰਮ੍ਰਿਤਸਰ ਆਉਂਦੇ ਹਨ। ਇਸ ਭਾਰੀ ਆਮਦ ਦੇ ਕਾਰਨ ਤਾਰਾਂ ਵਾਲਾ ਪੁਲ ਅਤੇ ਤਰਨ ਤਾਰਨ ਰੋਡ ਦੇ ਸੁਲਤਾਨਵਿੰਡ ਜੰਕਸ਼ਨ ‘ਤੇ ਲੰਬੇ ਟ੍ਰੈਫਿਕ ਜਾਮ ਲੱਗਦੇ ਸਨ। ਉਨ੍ਹਾਂ ਕਿਹਾ ਕਿ ਇਸ ਨਵੇਂ ਓਵਰਬ੍ਰਿਜ ਦੇ ਚਾਲੂ ਹੋਣ ਨਾਲ ਇਸ ਸਮੱਸਿਆ ਦਾ ਸਥਾਈ ਹੱਲ ਹੋ ਜਾਵੇਗਾ ਅਤੇ ਆਵਾਜਾਈ ਪਹਿਲਾਂ ਨਾਲੋਂ ਕਾਫ਼ੀ ਸੁਚਾਰੂ ਬਣੇਗੀ।

34.20 ਕਰੋੜ ਦਾ ਪ੍ਰੋਜੈਕਟ ਸਿਰਫ਼ 22.68 ਕਰੋੜ ਵਿੱਚ ਕੀਤਾ ਮੁਕੰਮਲ

ਪ੍ਰੋਜੈਕਟ ਦੇ ਖਰਚੇ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਅੰਦਾਜ਼ਨ ਲਾਗਤ 34 ਕਰੋੜ 20 ਲੱਖ ਰੁਪਏ ਸੀ, ਪਰ ਸਰਕਾਰ ਨੇ ਇਸ ਨੂੰ ਸਿਰਫ਼ 22 ਕਰੋੜ 68 ਲੱਖ ਰੁਪਏ ਵਿੱਚ ਹੀ ਮੁਕੰਮਲ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚੋਂ ਬਚੀ ਹੋਈ ਰਕਮ ਨੂੰ ਹੋਰ ਲੋਕ ਭਲਾਈ ਅਤੇ ਵਿਕਾਸ ਕਾਰਜਾਂ ‘ਤੇ ਖਰਚ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅਪਰੋਚ ਰੋਡ ਸਮੇਤ ਇਸ ਪ੍ਰੋਜੈਕਟ ਦੀ ਕੁੱਲ ਲੰਬਾਈ 985 ਮੀਟਰ ਹੈ, ਜਦਕਿ ਫਲਾਈਓਵਰ ਦੀ ਲੰਬਾਈ 725 ਮੀਟਰ ਅਤੇ ਚੌੜਾਈ 14 ਮੀਟਰ ਹੈ। ਇਹ ਇੱਕ ਈਕੋ-ਫਰੈਂਡਲੀ ਪ੍ਰੋਜੈਕਟ ਹੈ, ਜਿਸ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਲਈ ਆਰ.ਸੀ.ਸੀ. ਡਰੇਨ ਅਤੇ ਰੇਨ ਵਾਟਰ ਹਾਰਵੈਸਟਿੰਗ ਦੀ ਵੀ ਵਿਵਸਥਾ ਕੀਤੀ ਗਈ ਹੈ।

ਪੰਜਾਬ ਵਿੱਚ ਵਿਕਾਸ ਕਾਰਜ ਜੰਗੀ ਪੱਧਰ ‘ਤੇ ਜਾਰੀ

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਰਹੀ ਹੈ। ਸੂਬੇ ਭਰ ਵਿੱਚ ਸੜਕਾਂ, ਖੇਡ ਮੈਦਾਨਾਂ, ਜਿਮਾਂ, ਮੁਹੱਲਾ ਕਲੀਨਿਕਾਂ ਅਤੇ ਹੋਰ ਬੁਨਿਆਦੀ ਢਾਂਚੇ ਦੇ ਕੰਮ ਜੰਗੀ ਪੱਧਰ ‘ਤੇ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ 15 ਜੁਲਾਈ ਤੱਕ ਲਗਭਗ 3,100 ਖੇਡ ਮੈਦਾਨ ਤਿਆਰ ਹੋ ਜਾਣਗੇ ਅਤੇ ਪਿੰਡਾਂ ਵਿੱਚ ਆਧੁਨਿਕ ਜਿਮ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਇਸ ਤੋਂ ਇਲਾਵਾ 400 ਹੋਰ ਆਮ ਆਦਮੀ ਕਲੀਨਿਕ ਵੀ ਜਲਦ ਸ਼ੁਰੂ ਕੀਤੇ ਜਾਣਗੇ, ਜਿਨ੍ਹਾਂ ਤੋਂ ਕਰੋੜਾਂ ਲੋਕ ਲਾਭ ਪ੍ਰਾਪਤ ਕਰਨਗੇ।

ਸਿੱਖਿਆ ਅਤੇ ਰੁਜ਼ਗਾਰ ਦੇ ਖੇਤਰ ‘ਚ ਪੰਜਾਬ ਨੇ ਕੀਤੀ ਵੱਡੀ ਤਰੱਕੀ

ਸਿੱਖਿਆ ਅਤੇ ਰੁਜ਼ਗਾਰ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੇ ਵੱਡੀ ਤਰੱਕੀ ਕੀਤੀ ਹੈ ਅਤੇ ਹੁਣ ਸੂਬਾ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਸ਼ਾਮਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀ ਵੱਡੇ-ਵੱਡੇ ਮੁਕਾਬਲੇ ਦੇ ਇਮਤਿਹਾਨ ਪਾਸ ਕਰ ਰਹੇ ਹਨ, ਜੋ ਸਰਕਾਰ ਦੀਆਂ ਸਿੱਖਿਆ ਨੀਤੀਆਂ ਦਾ ਨਤੀਜਾ ਹੈ।

ਵਿਰੋਧੀ ਧਿਰ ਕੋਲ ਮੁੱਦਿਆਂ ਦੀ ਘਾਟ: ਮੁੱਖ ਮੰਤਰੀ

ਵਿਰੋਧੀ ਪਾਰਟੀਆਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਕੋਲ ਲੋਕਾਂ ਦੇ ਮੁੱਦਿਆਂ ਦੀ ਘਾਟ ਹੈ, ਇਸ ਲਈ ਉਹ ਸਿਰਫ਼ ਬਦਨਾਮ ਕਰਨ ਦੀ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਸਰਕਾਰ ਦੇ ਕੰਮਾਂ ਤੋਂ ਸੰਤੁਸ਼ਟ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਦੇ ਆਧਾਰ ‘ਤੇ ਹੀ ਆਪਣਾ ਫ਼ੈਸਲਾ ਦੇਣਗੇ।

ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਦੇ ਪੂਰੇ ਪ੍ਰਬੰਧ

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਲਈ ਵੀ ਸਰਕਾਰ ਨੇ ਪਹਿਲਾਂ ਹੀ ਪੂਰੇ ਪ੍ਰਬੰਧ ਕਰ ਲਏ ਹਨ। ਕਮਜ਼ੋਰ ਬੰਨ੍ਹਾਂ ਨੂੰ ਮਜ਼ਬੂਤ ਕੀਤਾ ਗਿਆ ਹੈ, ਡਰੇਨਾਂ ਅਤੇ ਰਜਵਾਹਿਆਂ ਦੀ ਸਫ਼ਾਈ ਕੀਤੀ ਗਈ ਹੈ ਅਤੇ ਪਾਣੀ ਦੇ ਪ੍ਰਬੰਧ ‘ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਵਿੱਚ ਨਾ ਤਾਂ ਪਾਣੀ ਦੀ ਕੋਈ ਕਮੀ ਆਉਣ ਦਿੱਤੀ ਜਾਵੇਗੀ ਅਤੇ ਨਾ ਹੀ ਵਿਕਾਸ ਕਾਰਜਾਂ ਦੀ ਰਫ਼ਤਾਰ ਰੁਕਣ ਦਿੱਤੀ ਜਾਵੇਗੀ।

Follow Us
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?...
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ...
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ...
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ...
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ...