350ਵਾਂ ਸ਼ਹੀਦੀ ਪੁਰਬ: ਹਰਿਆਣਾ ਨੇ PM ਅਤੇ ਪੰਜਾਬ ਨੇ ਰਾਸ਼ਟਰਪਤੀ ਨੂੰ ਦਿੱਤਾ ਸੱਦਾ, ਮੁੱਖ ਮੰਤਰੀ ਨੇ ਮੁਰਮੂ ਨਾਲ ਕੀਤੀ ਮੁਲਾਕਾਤ
ਬੀਤੇ ਦਿਨੀਂ ਗੁਰਦੁਆਰਾ ਸ਼੍ਰੀ ਰਕਾਬ ਗੰਜ ਸਾਹਿਬ ਵਿਖੇ ਕੀਰਤਨ ਸਮਾਗਮ ਤੋਂ ਬਾਅਦ ਇਹਨਾਂ ਪ੍ਰੋਗਰਾਮਾਂ ਦੀ ਸ਼ੁਰੂਆਤ ਹੋਈ, ਜਦੋਂ ਇਹਨਾਂ ਸਮਾਗਮਾਂ ਦੀ ਸਪੰਨਤਾ 25 ਨਵੰਬਰ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗੀ। ਇਹਨਾਂ ਸਮਾਗਮਾਂ ਵਿੱਚ ਸ਼ਾਮਿਲ ਹੋਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਸੱਦਾ ਦਿੱਤਾ ਹੈ।
ਮੁੱਖ ਮੰਤਰੀ ਨੇ ਮੁਰਮੂ ਨਾਲ ਕੀਤੀ ਮੁਲਾਕਾਤ
ਦੇਸ਼ ਭਰ ਵਿੱਚ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਸਬੰਧੀ ਸਮਾਗਮਾਂ ਦੀ ਸ਼ੁਰੂਆਤ ਹੋ ਗਈ ਹੈ, ਬੀਤੇ ਦਿਨੀਂ ਗੁਰਦੁਆਰਾ ਸ਼੍ਰੀ ਰਕਾਬ ਗੰਜ ਸਾਹਿਬ ਵਿਖੇ ਕੀਰਤਨ ਸਮਾਗਮ ਤੋਂ ਬਾਅਦ ਇਹਨਾਂ ਪ੍ਰੋਗਰਾਮਾਂ ਦੀ ਸ਼ੁਰੂਆਤ ਹੋਈ, ਜਦੋਂ ਇਹਨਾਂ ਸਮਾਗਮਾਂ ਦੀ ਸਪੰਨਤਾ 25 ਨਵੰਬਰ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗੀ। ਇਹਨਾਂ ਸਮਾਗਮਾਂ ਵਿੱਚ ਸ਼ਾਮਿਲ ਹੋਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਸੱਦਾ ਦਿੱਤਾ ਹੈ। ਇਹ ਸੱਦਾ ਦੇਣ ਲਈ ਮੁੱਖ ਮੰਤਰੀ ਵਿਸ਼ੇਸ ਤੌਰ ਤੇ ਰਾਸ਼ਟਰਪਤੀ ਭਵਨ ਪਹੁੰਚੇ।
ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਜਿੱਥੇ ਗੁਰੂ ਸਾਹਿਬ ਨੇ ਚਰਨ ਪਾਏ ਸਨ ਉੱਥੇ ਪੂਰਾ ਮਹੀਨਾ ਸਮਾਗਮ ਚੱਲਣਗੇ। ਉਹਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਰਾਸ਼ਟਰਪਤੀ ਨੂੰ 18 ਨਵੰਬਰ ਤੋਂ 25 ਨਵੰਬਰ ਤੱਕ ਸੱਦਾ ਦਿੱਤਾ ਹੈ, ਜੋ ਦਿਨ ਰਾਸ਼ਟਰਪਤੀ ਨੂੰ ਸਹੀ ਲੱਗੇਗਾ ਉਸ ਦਿਨ ਦੀ ਜਾਣਕਾਰੀ ਰਾਸ਼ਟਰਪਤੀ ਦਫਤਰ ਵੱਲੋਂ ਸਰਕਾਰ ਨੂੰ ਦਿੱਤੀ ਜਾਵੇਗੀ। ਜਿਸ ਤੋਂ ਬਾਅਦ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ।
ਭਗਵੰਤ ਮਾਨ ਨੇ ਕਿਹਾ ਕਿ 24 ਨਵੰਬਰ ਨੂੰ ਸਰਕਾਰ ਇੱਕ ਰੋਜਾ ਵਿਧਾਨ ਸਭਾ ਇਜਲਾਸ ਵੀ ਸੱਦਣ ਜਾ ਰਹੀ ਹੈ। ਉਹਨਾਂ ਕਿਹਾ ਕਿ ਸਾਡੀਆਂ ਪੀੜ੍ਹੀਆਂ ਨੂੰ ਸਾਡੇ ਵਿਰਸੇ ਬਾਰੇ ਜਾਣਕਾਰੀ ਮਿਲਣੀ ਚਾਹੀਦੀ ਹੈ। ਇਸ ਦੇ ਲਈ ਅਜਿਹੇ ਸਮਾਗਮਾਂ ਦਾ ਹੋਣਾ ਲਾਜ਼ਮੀ ਹੈ।
पंजाब सरकार की तरफ से शहीदी पुर्व को लेकर राष्ट्रपति को दिया गया निमंत्रण पत्र pic.twitter.com/ZuZRhs6APL
— JARNAIL (@N_JARNAIL) October 27, 2025
ਸਰਕਾਰ ਵੱਲੋਂ ਕਰਵਾਏ ਜਾ ਰਹੇ ਨੇ ਸਮਾਗਮ
ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੀ ਦਿਨੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਸੀ ਕਿ ਗੁਰੂ ਸਾਹਿਬ ਦੇ ਚਰਨ ਛੋਹ ਵਾਲੇ ਪਵਿੱਤਰ ਕਸਬਿਆਂ ਤੇ ਸ਼ਹਿਰਾਂ ਚ ਕੀਰਤਨ ਦਰਬਾਰ ਆਯੋਜਿਤ ਕੀਤੇ ਜਾਣਗੇ। 18 ਨਵੰਬਰ ਨੂੰ ਸ੍ਰੀਨਗਰ (ਜੰਮੂ ਤੇ ਕਸ਼ਮੀਰ) ਚ ਇੱਕ ਕੀਰਤਨ ਦਰਬਾਰ ਹੋਵੇਗਾ, ਜਿਸ ਤੋਂ ਬਾਅਦ 19 ਨਵੰਬਰ ਨੂੰ ਇੱਕ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਚ ਸੈਂਕੜੇ ਕਸ਼ਮੀਰੀ ਪੰਡਿਤ ਹਿੱਸਾ ਲੈਣਗੇ।
ਇਹ ਵੀ ਪੜ੍ਹੋ
ਉਨ੍ਹਾਂ ਅੱਗੇ ਕਿਹਾ ਕਿ 20 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ), ਫਰੀਦਕੋਟ ਤੇ ਗੁਰਦਾਸਪੁਰ ਤੋਂ ਤਿੰਨ ਨਗਰ ਕੀਰਤਨ ਸਜਾਏ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਇਹ ਚਾਰ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਮਾਪਤ ਹੋਣਗੇ। ਸੀਐਮ ਮਾਨ ਨੇ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਵਿਖੇ 23 ਨਵੰਬਰ ਤੋਂ 25 ਨਵੰਬਰ ਤੱਕ ਵੱਡੇ ਪੱਧਰ ਤੇ ਸਮਾਗਮ ਕੀਤੇ ਜਾਣਗੇ।
