AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਭਾਰਤੀ ਹਾਕੀ ਟੀਮ ਦਾ ਮੈਚ ਦੇਖਣ ਜਾਪਾਨ ਜਾਣਗੇ CM ਮਾਨ, ਏਸ਼ੀਅਨ ਖੇਡਾਂ ਲਈ ਮਿਲਿਆ ਵਿਸ਼ੇਸ਼ ਸੱਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਏਸ਼ੀਅਨ ਗੇਮਜ਼ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਦੇ ਅਹਿਮ ਮੁਕਾਬਲੇ ਦੇਖਣ ਲਈ ਜਾਪਾਨ ਜਾਣ ਦਾ ਅਧਿਕਾਰਤ ਸੱਦਾ ਮਿਲਿਆ ਹੈ। ਹਾਲਾਂਕਿ, ਮੁੱਖ ਮੰਤਰੀ ਦੇ ਇਸ ਤਜਵੀਜ਼ਸ਼ੁਦਾ ਜਾਪਾਨ ਦੌਰੇ ਨੂੰ ਅੰਤਿਮ ਰੂਪ ਦੇਣ ਲਈ ਹਾਲੇ ਕੇਂਦਰ ਸਰਕਾਰ ਵੱਲੋਂ ਸਿਆਸੀ ਮਨਜ਼ੂਰੀ (ਪੋਲੀਟੀਕਲ ਕਲੀਅਰੈਂਸ) ਮਿਲਣੀ ਬਾਕੀ ਹੈ।

ਭਾਰਤੀ ਹਾਕੀ ਟੀਮ ਦਾ ਮੈਚ ਦੇਖਣ ਜਾਪਾਨ ਜਾਣਗੇ CM ਮਾਨ, ਏਸ਼ੀਅਨ ਖੇਡਾਂ ਲਈ ਮਿਲਿਆ ਵਿਸ਼ੇਸ਼ ਸੱਦਾ
tv9-punjabi
| Updated On: 24 Sep 2026 19:23 PM IST
Share

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਏਸ਼ੀਅਨ ਗੇਮਜ਼ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਦੇ ਅਹਿਮ ਮੁਕਾਬਲੇ ਦੇਖਣ ਲਈ ਜਾਪਾਨ ਜਾਣ ਦਾ ਅਧਿਕਾਰਤ ਸੱਦਾ ਮਿਲਿਆ ਹੈ। ਹਾਲਾਂਕਿ, ਮੁੱਖ ਮੰਤਰੀ ਦੇ ਇਸ ਤਜਵੀਜ਼ਸ਼ੁਦਾ ਜਾਪਾਨ ਦੌਰੇ ਨੂੰ ਅੰਤਿਮ ਰੂਪ ਦੇਣ ਲਈ ਹਾਲੇ ਕੇਂਦਰ ਸਰਕਾਰ ਵੱਲੋਂ ਸਿਆਸੀ ਮਨਜ਼ੂਰੀ (ਪੋਲੀਟੀਕਲ ਕਲੀਅਰੈਂਸ) ਮਿਲਣੀ ਬਾਕੀ ਹੈ।

ਏਸ਼ੀਅਨ ਖੇਡਾਂ ਦੌਰਾਨ ਪੁਰਸ਼ ਵਰਗ ਦੇ ਹਾਕੀ ਸੈਮੀਫ਼ਾਈਨਲ ਮੈਚ 1 ਅਕਤੂਬਰ ਨੂੰ ਅਤੇ ਖ਼ਿਤਾਬੀ ਫ਼ਾਈਨਲ ਮੁਕਾਬਲਾ 3 ਅਕਤੂਬਰ ਨੂੰ ਖੇਡਿਆ ਜਾਣਾ ਤੈਅ ਹੈ। ਜੇਕਰ ਮੁੱਖ ਮੰਤਰੀ ਨੂੰ ਕੇਂਦਰ ਸਰਕਾਰ ਵੱਲੋਂ ਯਾਤਰਾ ਦੀ ਇਜਾਜ਼ਤ ਮਿਲਦੀ ਹੈ ਤਾਂ ਉਨ੍ਹਾਂ ਨੂੰ ਸੈਮੀਫ਼ਾਈਨਲ ਮੈਚਾਂ ਤੋਂ ਪਹਿਲਾਂ ਜਾਪਾਨ ਪਹੁੰਚਣਾ ਪਵੇਗਾ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਮੁੱਖ ਮੰਤਰੀ ਦਫ਼ਤਰ ਵੱਲੋਂ ਜਾਪਾਨ ਦੌਰੇ ਲਈ ਲੋੜੀਂਦੀ ਸਿਆਸੀ ਪ੍ਰਵਾਨਗੀ ਲੈਣ ਸਬੰਧੀ ਅਰਜ਼ੀ ਪਹਿਲਾਂ ਹੀ ਕੇਂਦਰੀ ਵਿਦੇਸ਼ ਮੰਤਰਾਲੇ ਨੂੰ ਭੇਜੀ ਜਾ ਚੁੱਕੀ ਹੈ, ਪਰ ਹਾਲ ਦੀ ਘੜੀ ਕੇਂਦਰ ਸਰਕਾਰ ਵੱਲੋਂ ਇਸ ਉੱਤੇ ਕੋਈ ਅੰਤਿਮ ਫ਼ੈਸਲਾ ਨਹੀਂ ਲਿਆ ਗਿਆ।

ਏਸ਼ੀਅਨ ਹਾਕੀ ਫ਼ੈਡਰੇਸ਼ਨ ਵੱਲੋਂ ਮਿਲਿਆ ਵਿਸ਼ੇਸ਼ ਸੱਦਾ

ਮੁੱਖ ਮੰਤਰੀ ਭਗਵੰਤ ਮਾਨ ਨੂੰ ਇਹ ਸੱਦਾ ਬੀਤੀ 21 ਸਤੰਬਰ ਨੂੰ ਏਸ਼ੀਅਨ ਹਾਕੀ ਫ਼ੈਡਰੇਸ਼ਨ ਵੱਲੋਂ ਭੇਜਿਆ ਗਿਆ ਹੈ। ਉਨ੍ਹਾਂ ਨੂੰ ਆਈਚੀ-ਨਾਗੋਆ ਏਸ਼ੀਅਨ ਗੇਮਜ਼ ਵਿੱਚ ਹਾਕੀ ਮੁਕਾਬਲਿਆਂ ਦੇ ਅੰਤਿਮ ਤੇ ਨਿਰਣਾਇਕ ਪੜਾਵਾਂ ਦੀ ਗਵਾਹੀ ਭਰਨ ਲਈ ਉਚੇਚੇ ਤੌਰ ‘ਤੇ ਸੱਦਾ ਦਿੱਤਾ ਗਿਆ ਹੈ। ਸੱਦਾ ਪੱਤਰ ਵਿੱਚ 30 ਸਤੰਬਰ ਅਤੇ 1 ਅਕਤੂਬਰ ਨੂੰ ਹੋਣ ਵਾਲੇ ਸੈਮੀਫ਼ਾਈਨਲ ਮੁਕਾਬਲਿਆਂ ਸਮੇਤ 2 ਅਤੇ 3 ਅਕਤੂਬਰ ਨੂੰ ਹੋਣ ਵਾਲੇ ਫ਼ਾਈਨਲ ਮੈਚਾਂ ਦਾ ਜ਼ਿਕਰ ਕੀਤਾ ਗਿਆ ਹੈ।

ਪੰਜਾਬ ਸਰਕਾਰ ਦੇ ਵਫ਼ਦ ਲਈ ਵੀ ਮਨਜ਼ੂਰੀ ਦੀ ਮੰਗ

ਇਹ ਸੱਦਾ ਸਿਰਫ਼ ਮੁੱਖ ਮੰਤਰੀ ਇਕੱਲਿਆਂ ਲਈ ਹੀ ਨਹੀਂ, ਸਗੋਂ ਪੰਜਾਬ ਸਰਕਾਰ ਦੇ ਇੱਕ ਸਰਕਾਰੀ ਵਫ਼ਦ ਲਈ ਵੀ ਜਾਰੀ ਕੀਤਾ ਗਿਆ ਹੈ। ਇੱਕ ਉੱਚ ਅਧਿਕਾਰੀ ਨੇ ਆਪਣਾ ਨਾਂ ਗੁਪਤ ਰੱਖਣ ਦੀ ਸ਼ਰਤ ਤੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਇਸ ਅਹਿਮ ਜਾਪਾਨ ਦੌਰੇ ਲਈ ਸਿਆਸੀ ਪ੍ਰਵਾਨਗੀ ਮੰਗੀ ਗਈ ਹੈ। ਹਾਲਾਂਕਿ ਹਾਲੇ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਕੇਂਦਰ ਸਰਕਾਰ ਵੱਲੋਂ ਇਸ ਦੌਰੇ ਨੂੰ ਹਰੀ ਝੰਡੀ ਮਿਲਦੀ ਹੈ ਜਾਂ ਨਹੀਂ। ਜੇਕਰ ਮੁੱਖ ਮੰਤਰੀ ਨੂੰ ਮੈਚ ਦੇਖਣ ਜਾਣ ਦੀ ਆਗਿਆ ਮਿਲ ਜਾਂਦੀ ਹੈ ਤਾਂ ਦੌਰੇ ਦੇ ਪ੍ਰਬੰਧਾਂ ਨੂੰ ਲੈ ਕੇ ਤੁਰੰਤ ਵਿਆਪਕ ਤਿਆਰੀਆਂ ਅਮਲ ਵਿੱਚ ਲਿਆਂਦੀਆਂ ਜਾਣਗੀਆਂ।

28 ਸਤੰਬਰ ਨੂੰ ਬੰਗਲਾਦੇਸ਼ ਨਾਲ ਭਿੜੇਗੀ ਟੀਮ ਇੰਡੀਆ

ਭਾਰਤੀ ਪੁਰਸ਼ ਹਾਕੀ ਟੀਮ ਇਸ ਸਮੇਂ ਏਸ਼ੀਅਨ ਗੇਮਜ਼ ਵਿੱਚ ਪੂਲ-ਏ ਤਹਿਤ ਮੈਦਾਨ ਵਿੱਚ ਉੱਤਰੀ ਹੋਈ ਹੈ। ਭਾਰਤੀ ਟੀਮ ਦਾ ਆਖ਼ਰੀ ਪੂਲ ਮੁਕਾਬਲਾ 28 ਸਤੰਬਰ ਨੂੰ ਬੰਗਲਾਦੇਸ਼ ਖ਼ਿਲਾਫ਼ ਹੋਵੇਗਾ। ਇਸ ਤੋਂ ਬਾਅਦ 1 ਅਕਤੂਬਰ ਨੂੰ ਸੈਮੀਫ਼ਾਈਨਲ ਟੱਕਰ ਹੋਵੇਗੀ, ਜਦਕਿ ਪੁਰਸ਼ ਹਾਕੀ ਦਾ ਸੋਨ ਤਗ਼ਮੇ ਵਾਲਾ ਮੁਕਾਬਲਾ 3 ਅਕਤੂਬਰ ਨੂੰ ਖੇਡਿਆ ਜਾਵੇਗਾ।

ਪੰਜਾਬ ਵਿੱਚ ਹੋਣ ਜਾ ਰਹੀ ਹੈ ਪੁਰਸ਼ ਏਸ਼ੀਅਨ ਚੈਂਪੀਅਨਜ਼ ਟਰਾਫ਼ੀ

ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਪਾਨ ਵੱਲੋਂ ਇਹ ਸੱਦਾ ਅਜਿਹੇ ਸਮੇਂ ਆਇਆ ਹੈ, ਜਦੋਂ ਖ਼ੁਦ ਪੰਜਾਬ ਦੀ ਧਰਤੀ ਤੇ ਹਾਕੀ ਦਾ ਇੱਕ ਵੱਡਾ ਕੌਮਾਂਤਰੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਪੰਜਾਬ ਵੱਲੋਂ 27 ਅਕਤੂਬਰ ਤੋਂ 5 ਨਵੰਬਰ ਦਰਮਿਆਨ ਜਲੰਧਰ ਅਤੇ ਮੋਹਾਲੀ ਵਿਖੇ ਪੁਰਸ਼ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਕੀਤੀ ਜਾਣੀ ਹੈ।

ਏਸ਼ੀਅਨ ਹਾਕੀ ਫ਼ੈਡਰੇਸ਼ਨ ਦਾ ਮੰਨਣਾ ਹੈ ਕਿ ਮੁੱਖ ਮੰਤਰੀ ਦੀ ਅਗਵਾਈ ਹੇਠਲੇ ਪੰਜਾਬੀ ਵਫ਼ਦ ਦੇ ਜਾਪਾਨ ਦੌਰੇ ਨਾਲ ਉਨ੍ਹਾਂ ਨੂੰ ਵੱਡੇ ਕੌਮਾਂਤਰੀ ਹਾਕੀ ਟੂਰਨਾਮੈਂਟਾਂ ਦੇ ਪ੍ਰਬੰਧਾਂ, ਬੁਨਿਆਦੀ ਢਾਂਚੇ ਅਤੇ ਸਹੂਲਤਾਂ ਨੂੰ ਨੇੜਿਓਂ ਘੋਖਣ ਤੇ ਸਮਝਣ ਦਾ ਸਿੱਧਾ ਮੌਕਾ ਮਿਲੇਗਾ। ਇਸ ਅਨੁਭਵ ਨਾਲ ਪੰਜਾਬ ਅੰਦਰ ਹੋਣ ਵਾਲੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀਆਂ ਅਗਾਊਂ ਤਿਆਰੀਆਂ ਅਤੇ ਪ੍ਰਬੰਧਾਂ ਨੂੰ ਵਿਸ਼ਵ ਪੱਧਰੀ ਬਣਾਉਣ ਵਿੱਚ ਵੱਡੀ ਮਦਦ ਮਿਲ ਸਕਦੀ ਹੈ।

Follow Us
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP...
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ...
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...