AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

CM ਮਾਨ ਦਾ ਮੋਗਾ ‘ਚ ਵੱਡਾ ਐਲਾਨ, 83 ਕਰੋੜ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਕਿਸਾਨਾਂ ਲਈ ਨਵੀਂ ਸਕੀਮ ਦਾ ਆਗਾਜ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਮੋਗਾ ਵਿਖੇ ਆਯੋਜਿਤ ਇੱਕ ਵਿਸ਼ਾਲ ਜਨਤਕ ਰੈਲੀ ਦੌਰਾਨ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਲਈ 83 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਅਹਿਮ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ। ਇਸ ਦੌਰਾਨ ਮੁੱਖ ਮੰਤਰੀ ਨੇ ਕਿਸਾਨੀ ਹਿੱਤਾਂ ਨੂੰ ਮੁੱਖ ਰੱਖਦਿਆਂ ਇੱਕ ਨਵੀਂ ਇਤਿਹਾਸਕ ਯੋਜਨਾ 'ਮੁੱਖ ਮੰਤਰੀ ਸਕੀਮ, 30 ਦਿਨਾਂ 'ਚ ਤਕਸੀਮ' ਦਾ ਐਲਾਨ ਕੀਤਾ, ਜੋ ਕਿ ਆਉਣ ਵਾਲੀ 13 ਅਪਰੈਲ (ਵਿਸਾਖੀ) ਤੋਂ ਪੂਰੇ ਸੂਬੇ ਵਿੱਚ ਲਾਗੂ ਹੋ ਜਾਵੇਗੀ।

CM ਮਾਨ ਦਾ ਮੋਗਾ 'ਚ ਵੱਡਾ ਐਲਾਨ, 83 ਕਰੋੜ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਕਿਸਾਨਾਂ ਲਈ ਨਵੀਂ ਸਕੀਮ ਦਾ ਆਗਾਜ਼
CM ਮਾਨ ਦਾ ਮੋਗਾ ‘ਚ ਐਲਾਨ, 83 ਕਰੋੜ ਦੇ ਵਿਕਾਸ ਕਾਰਜ ਤੇ ਕਿਸਾਨਾਂ ਲਈ ਨਵੀਂ ਸਕੀਮ
tv9-punjabi
| Updated On: 04 Apr 2026 16:44 PM IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਮੋਗਾ ਵਿਖੇ ਆਯੋਜਿਤ ਇੱਕ ਵਿਸ਼ਾਲ ਜਨਤਕ ਰੈਲੀ ਦੌਰਾਨ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਲਈ 83 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਅਹਿਮ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ। ਇਸ ਦੌਰਾਨ ਮੁੱਖ ਮੰਤਰੀ ਨੇ ਕਿਸਾਨੀ ਹਿੱਤਾਂ ਨੂੰ ਮੁੱਖ ਰੱਖਦਿਆਂ ਇੱਕ ਨਵੀਂ ਇਤਿਹਾਸਕ ਯੋਜਨਾ ‘ਮੁੱਖ ਮੰਤਰੀ ਸਕੀਮ, 30 ਦਿਨਾਂ ‘ਚ ਤਕਸੀਮ’ ਦਾ ਐਲਾਨ ਕੀਤਾ, ਜੋ ਕਿ ਆਉਣ ਵਾਲੀ 13 ਅਪਰੈਲ (ਵਿਸਾਖੀ) ਤੋਂ ਪੂਰੇ ਸੂਬੇ ਵਿੱਚ ਲਾਗੂ ਹੋ ਜਾਵੇਗੀ।

ਖੇਤਾਂ ਨੂੰ ਬਿਜਲੀ ਖੰਭਿਆਂ ਤੋਂ ਮੁਕਤੀ

ਖੇਤੀਬਾੜੀ ਖੇਤਰ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਪੰਜਾਬ ਦੀ ਧਰਤੀ ਨੂੰ ਬਿਜਲੀ ਦੇ ਖੰਭਿਆਂ ਦੇ ਜੰਜਾਲ ਤੋਂ ਮੁਕਤ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਕਿਸਾਨਾਂ ਦੇ ਖੇਤਾਂ ਤੱਕ ਬਿਜਲੀ ਪਹੁੰਚਾਉਣ ਲਈ ਅੰਡਰ ਗਰਾਊਂਡ (ਜ਼ਮੀਨਦੋਜ਼) ਤਾਰਾਂ ਵਿਛਾਈਆਂ ਜਾਣਗੀਆਂ। ਇਸ ਕਦਮ ਨਾਲ ਜਿੱਥੇ ਖੇਤੀ ਕਾਰਜਾਂ ਵਿੱਚ ਆਉਂਦੀਆਂ ਰੁਕਾਵਟਾਂ ਖ਼ਤਮ ਹੋਣਗੀਆਂ, ਉੱਥੇ ਹੀ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗਣ ਵਾਲੀ ਅੱਗ ਅਤੇ ਸੰਭਾਵੀ ਹਾਦਸਿਆਂ ਦੇ ਡਰ ਤੋਂ ਵੀ ਸਦਾ ਲਈ ਨਿਜਾਤ ਮਿਲੇਗੀ।

ਸਰਕਾਰ ਦੀਆਂ ਪ੍ਰਾਪਤੀਆਂ ਦਾ ਰਿਪੋਰਟ ਕਾਰਡ

ਰੈਲੀ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਆਪਣੀ ਸਰਕਾਰ ਦੀਆਂ ਦੋ ਸਾਲਾਂ ਦੀਆਂ ਪ੍ਰਾਪਤੀਆਂ ਗਿਣਵਾਈਆਂ:

ਰੁਜ਼ਗਾਰ: ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਿਸ਼ ਦੇ ਹੁਣ ਤੱਕ 65,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ।

ਬਿਜਲੀ ਤੇ ਪਾਣੀ: ਕਿਸਾਨਾਂ ਦੀ ਖੱਜਲ-ਖੁਆਰੀ ਖ਼ਤਮ ਕਰਨ ਲਈ ਖੇਤਾਂ ਨੂੰ ਦਿਨ ਵੇਲੇ ਨਿਰਵਿਘਨ ਬਿਜਲੀ ਦਿੱਤੀ ਜਾ ਰਹੀ ਹੈ ਅਤੇ ਲਗਭਗ 70 ਫੀਸਦੀ ਨਹਿਰੀ ਪਾਣੀ ਸਿੱਧਾ ਖੇਤਾਂ ਤੱਕ ਪਹੁੰਚਾਇਆ ਜਾ ਰਿਹਾ ਹੈ।

ਬੁਨਿਆਦੀ ਢਾਂਚਾ: ਸੂਬੇ ਵਿੱਚ ਸੜਕਾਂ ਦੇ ਜਾਲ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਆਵਾਜਾਈ ਨੂੰ ਸੁਖਾਲਾ ਬਣਾਇਆ ਜਾ ਸਕੇ।

ਸੁਖਬੀਰ ਬਾਦਲ ਤੇ ਮਜੀਠੀਆ ‘ਤੇ ਤਿੱਖੇ ਸਿਆਸੀ ਤੰਜ, ਸੁਣਾਈ ਨਵੀਂ ‘ਕਿਕਲੀ’

ਮੁੱਖ ਮੰਤਰੀ ਨੇ ਅਕਾਲੀ ਦਲ ਦੇ ਲੀਡਰਾਂ ਨੂੰ ਆੜੇ ਹੱਥੀਂ ਲੈਂਦਿਆਂ ਆਪਣੇ ਅੰਦਾਜ਼ ਵਿੱਚ ਇੱਕ ਨਵੀਂ ‘ਕਿਕਲੀ’ ਸੁਣਾਈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨੇ ਸੁਖਬੀਰ ਬਾਦਲ ਅਤੇ ਉਨ੍ਹਾਂ ਦੀ ਪਾਰਟੀ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਮਾਨ ਨੇ ਤਨਜ਼ ਕੱਸਦਿਆਂ ਕਿਹਾ, “ਇਨ੍ਹਾਂ ਦੀ ਅੱਧੀ ਪਾਰਟੀ ਕਮਲੀ ਹੈ ਅਤੇ ਸੁਖਬੀਰ ਬਾਦਲ ਅਮਲੀ ਹੈ।”

ਬਿਕਰਮ ਮਜੀਠੀਆ ‘ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਸ਼ੇ (ਚਿੱਟੇ) ਦੇ ਕਾਰੋਬਾਰ ‘ਤੇ ਲਗਾਮ ਲੱਗਣ ਕਾਰਨ ਮਜੀਠੀਆ ਦਾ ਬੁਰਾ ਹਾਲ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਗੁਰੂ ਘਰ ਜਾ ਕੇ ਝੂਠ ਬੋਲਿਆ ਅਤੇ ਗੁਰਬਾਣੀ ਦਾ ਅਪਮਾਨ ਕੀਤਾ, ਰੱਬ ਨੇ ਅੱਜ ਉਨ੍ਹਾਂ ਕੋਲੋਂ ਸਾਰੀ ਤਾਕਤ ਖੋਹ ਲਈ ਹੈ।

ਆੜ੍ਹਤੀਆਂ ਦੀ ਹੜਤਾਲ ‘ਤੇ ਸਖ਼ਤ ਰੁਖ਼

ਚੱਲ ਰਹੀ ਆੜ੍ਹਤੀਆਂ ਦੀ ਹੜਤਾਲ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਇਸ ਨੂੰ ‘ਬਲੈਕ ਮੇਲ’ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਦੀਆਂ ਮੰਗਾਂ ਕੇਂਦਰ ਸਰਕਾਰ ਨਾਲ ਸਬੰਧਤ ਹਨ ਅਤੇ ਪੰਜਾਬ ਸਰਕਾਰ ਉਨ੍ਹਾਂ ਦੀ ਪੈਰਵੀ ਕਰੇਗੀ, ਪਰ ਹੜਤਾਲ ਕਰਕੇ ਕੰਮ ਰੋਕਣਾ ਜਾਇਜ਼ ਨਹੀਂ ਹੈ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਕਣਕ ਦਾ ਇੱਕ-ਇੱਕ ਦਾਣਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ। ਉਨ੍ਹਾਂ ਹੜਤਾਲ ‘ਤੇ ਨਾ ਜਾਣ ਵਾਲੇ ਆੜ੍ਹਤੀਆਂ ਦਾ ਧੰਨਵਾਦ ਕਰਦਿਆਂ ਐਲਾਨ ਕੀਤਾ ਕਿ ਭਵਿੱਖ ਵਿੱਚ ਇਸ ਕਾਰੋਬਾਰ ਵਿੱਚ ਸਹਿਕਾਰੀ ਸਭਾਵਾਂ ਦੀ ਭਾਗੀਦਾਰੀ ਹੋਰ ਵਧਾਈ ਜਾਵੇਗੀ।

Follow Us
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ...
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ...
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ...
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ...
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO...
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ...