AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਲੁਧਿਆਣਾ ‘ਚ CM ਮਾਨ ਵੱਲੋਂ ਸੂਰਮਾ ਮੁਹਿੰਮ ਦਾ ਆਗਾਜ਼, ਨਸ਼ਾ ਛੱਡਣ ਵਾਲੇ ਨੌਜਵਾਨਾਂ ਦਾ ਅੰਗੂਠੀ ਨਾਲ ਸਨਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿਖੇ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਜੰਗ ਨੂੰ ਹੋਰ ਤੇਜ਼ ਕਰਦਿਆਂ ਇੱਕ ਵਿਸ਼ੇਸ਼ ਮੁਹਿੰਮ ਸੂਰਮਾ ਦੀ ਸ਼ੁਰੂਆਤ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਨਸ਼ੇ ਦੀ ਦਲਦਲ ਵਿੱਚੋਂ ਸਫ਼ਲਤਾਪੂਰਵਕ ਬਾਹਰ ਨਿਕਲਣ ਵਾਲੇ ਨੌਜਵਾਨਾਂ ਨੂੰ ਸੂਰਮਾ ਦੇ ਖਿਤਾਬ ਨਾਲ ਨਿਵਾਜਿਆ ਅਤੇ ਉਨ੍ਹਾਂ ਦੀ ਹੌਸਲਾਅਫ਼ਜ਼ਾਈ ਕਰਦਿਆਂ ਇੱਕ ਖ਼ਾਸ ਅੰਗੂਠੀ ਵੀ ਪਹਿਨਾਈ।

ਲੁਧਿਆਣਾ 'ਚ CM ਮਾਨ ਵੱਲੋਂ ਸੂਰਮਾ ਮੁਹਿੰਮ ਦਾ ਆਗਾਜ਼, ਨਸ਼ਾ ਛੱਡਣ ਵਾਲੇ ਨੌਜਵਾਨਾਂ ਦਾ ਅੰਗੂਠੀ ਨਾਲ ਸਨਮਾਨ
rajinder-arora-ludhiana
| Updated On: 27 Jun 2026 15:42 PM IST
Share

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿਖੇ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਜੰਗ ਨੂੰ ਹੋਰ ਤੇਜ਼ ਕਰਦਿਆਂ ਇੱਕ ਵਿਸ਼ੇਸ਼ ਮੁਹਿੰਮ ਸੂਰਮਾ ਦੀ ਸ਼ੁਰੂਆਤ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਨਸ਼ੇ ਦੀ ਦਲਦਲ ਵਿੱਚੋਂ ਸਫ਼ਲਤਾਪੂਰਵਕ ਬਾਹਰ ਨਿਕਲਣ ਵਾਲੇ ਨੌਜਵਾਨਾਂ ਨੂੰ ਸੂਰਮਾ ਦੇ ਖਿਤਾਬ ਨਾਲ ਨਿਵਾਜਿਆ ਅਤੇ ਉਨ੍ਹਾਂ ਦੀ ਹੌਸਲਾਅਫ਼ਜ਼ਾਈ ਕਰਦਿਆਂ ਇੱਕ ਖ਼ਾਸ ਅੰਗੂਠੀ ਵੀ ਪਹਿਨਾਈ।

ਇਸ ਅਹਿਮ ਮੌਕੇ ‘ਤੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਨਸ਼ੇ ਦੀ ਆਦਤ ਨੂੰ ਮਾਤ ਦੇ ਕੇ ਸਿੱਧੇ ਰਾਹ ਪਏ ਜੋ ਵੀ ਨੌਜਵਾਨ ਆਪਣਾ ਕੋਈ ਨਵਾਂ ਕਾਰੋਬਾਰ ਜਾਂ ਕੰਮ-ਧੰਦਾ ਸ਼ੁਰੂ ਕਰਨਾ ਚਾਹੁੰਦੇ ਹਨ, ਪੰਜਾਬ ਸਰਕਾਰ ਉਨ੍ਹਾਂ ਦੀ ਹਰ ਸੰਭਵ ਮਦਦ ਅਤੇ ਸਹਿਯੋਗ ਕਰੇਗੀ। ਉਨ੍ਹਾਂ ਕਿਹਾ ਕਿ ਨਸ਼ਾ ਤਿਆਗ ਚੁੱਕੇ ਇਹ ਨੌਜਵਾਨ ਸਮਾਜ ਦੇ ਦੂਸਰੇ ਲੋਕਾਂ ਲਈ ਇੱਕ ਵੱਡੀ ਪ੍ਰੇਰਨਾ ਸਰੋਤ ਹਨ ਅਤੇ ਉਹ ਖ਼ੁਦ ਕਿਸੇ ਅਸਲੀ ਸੂਰਮੇ ਤੋਂ ਘੱਟ ਨਹੀਂ ਹਨ। ਸੀਐਮ ਮਾਨ ਨੇ ਦਾਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਇੱਕ ਵਾਰ ਫਿਰ ਤੋਂ ਸੁਨਹਿਰੀ ਰੰਗਲਾ ਪੰਜਾਬ ਬਣਨ ਦੇ ਰਾਹ ‘ਤੇ ਅੱਗੇ ਵਧ ਰਿਹਾ ਹੈ।

ਦੂਜੇ ਪਾਸੇ, ਮੁੱਖ ਮੰਤਰੀ ਦੇ ਇਸ ਦਾਵੇ ‘ਤੇ ਤਿੱਖਾ ਪਲਟਵਾਰ ਕਰਦਿਆਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਤਨਜ਼ ਕੱਸਿਆ ਅਤੇ ਕਿਹਾ ਕਿ ਦੂਜਿਆਂ ਨੂੰ ਨਸੀਹਤ ਦੇਣ ਤੋਂ ਪਹਿਲਾਂ ਮੁੱਖ ਮੰਤਰੀ ਨੂੰ ਖ਼ੁਦ ਆਪਣੀਆਂ ਗਲਤ ਆਦਤਾਂ ਨੂੰ ਛੱਡ ਕੇ ਅਸਲੀ ਸੂਰਮਾ ਬਣ ਕੇ ਦਿਖਾਉਣਾ ਚਾਹੀਦਾ ਹੈ।

ਸਿਹਤ ਮੰਤਰੀ ਨੇ ਕੀਤੇ ਅਹਿਮ ਖੁਲਾਸੇ

ਇਸ ਸਮਾਗਮ ਦੌਰਾਨ ਵਿਸ਼ੇਸ਼ ਤੌਰ ‘ਤੇ ਮੌਜੂਦ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਵਿੱਢੇ ਯੁੱਧ ਨੂੰ ਹੋਰ ਅੱਗੇ ਵਧਾਉਂਦੇ ਹੋਏ ਇਸ ਸੂਰਮਾ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸ ਮੁਹਿੰਮ ਤਹਿਤ ਨਸ਼ਾ ਮੁਕਤ ਹੋਏ ਨੌਜਵਾਨਾਂ ਦਾ ਨਾ ਸਿਰਫ਼ ਸਨਮਾਨ ਕੀਤਾ ਗਿਆ ਹੈ, ਸਗੋਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ ਕਿ ਉਹ ਸਮਾਜ ਦੇ ਹੋਰਨਾਂ ਨੌਜਵਾਨਾਂ ਨੂੰ ਪ੍ਰੇਰਿਤ ਕਰਕੇ ਨਸ਼ਿਆਂ ਦੇ ਚੁੰਗਲ ਵਿੱਚੋਂ ਬਾਹਰ ਕੱਢਣ।

ਸਿਹਤ ਮੰਤਰੀ ਨੇ ਇੱਕ ਵੱਡਾ ਖੁਲਾਸਾ ਕਰਦਿਆਂ ਦੱਸਿਆ ਕਿ ਪੂਰੇ ਦੇਸ਼ ਅੰਦਰ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ਵਿੱਚ ਪੰਜਾਬ ਪਹਿਲੇ ਸਥਾਨ ‘ਤੇ ਆਇਆ ਹੈ। ਦੇਸ਼ ਭਰ ਵਿੱਚ ਜਿੰਨੀ ਵੀ ਨਸ਼ੇ ਦੀ ਖੇਪ ਜ਼ਬਤ ਕੀਤੀ ਗਈ ਹੈ, ਉਸ ਦਾ 58 ਫੀਸਦੀ ਹਿੱਸਾ ਇਕੱਲੇ ਪੰਜਾਬ ਵਿੱਚੋਂ ਹੀ ਬਰਾਮਦ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਸਖ਼ਤ ਦਿਸ਼ਾ-ਨਿਰਦੇਸ਼ਾਂ ਸਦਕਾ ਨਸ਼ਾ ਤਸਕਰਾਂ ‘ਤੇ ਪੂਰੀ ਤਰ੍ਹਾਂ ਨੱਥ ਪਾਈ ਜਾ ਰਹੀ ਹੈ। ਨੌਜਵਾਨਾਂ ਨੂੰ ਖ਼ੁਦ ਨਸ਼ਾ ਛੱਡਣ ਅਤੇ ਦੂਜਿਆਂ ਦੀ ਮਦਦ ਕਰਨ ਲਈ ਪ੍ਰੇਰਿਤ ਕਰਨ ਵਾਸਤੇ ਸਰਕਾਰ ਵੱਲੋਂ ਇੱਕ ਵਿਸ਼ੇਸ਼ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਹੈ।

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਬਿਆਨਾਂ ਅਤੇ ਟਵੀਟ ਦਾ ਕਰਾਰਾ ਜਵਾਬ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਰਵਨੀਤ ਬਿੱਟੂ ਆਪਣਾ ਸੂਬਾ ਅਤੇ ਆਪਣੇ ਸਿਧਾਂਤ ਛੱਡ ਚੁੱਕੇ ਹਨ। ਉਹ ਹੁਣ ਉਸ ਸਿਆਸੀ ਪਾਰਟੀ ਦੀ ਬੇੜੀ ਵਿੱਚ ਸਵਾਰ ਹੋ ਗਏ ਹਨ, ਜਿਸ ਦੇ ਖ਼ਿਲਾਫ਼ ਲੜਦਿਆਂ ਉਨ੍ਹਾਂ ਦੇ ਦਾਦਾ ਜੀ (ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ) ਨੇ ਆਪਣੀ ਸਾਰੀ ਜ਼ਿੰਦਗੀ ਲਗਾ ਦਿੱਤੀ ਸੀ।

ਸੀਐਮ ਮਾਨ ਨੇ ਦੱਸਿਆ ਕਿ ਸੂਰਮਾ ਮੁਹਿੰਮ ਨਾਲ ਕਿਵੇਂ ਬਦਲਾਅ ਆਇਆ

ਸੀਐਮ ਮਾਨ ਨੇ ਦੱਸਿਆ ਕਿ ਕਈ ਨੌਜਵਾਨ ਤਾਂ ਨਸ਼ੇ ਦੇ ਆਦਿ ਬਣ ਕੇ ਆਪਣੀ ਜ਼ਿੰਦਗੀ ਪੂਰੀ ਤਰ੍ਹਾਂ ਬਰਬਾਦ ਕਰਨ ਦੀ ਕਗਾਰ ‘ਤੇ ਪਹੁੰਚ ਚੁੱਕੇ ਸਨ। ਇੱਕ ਨੌਜਵਾਨ ਨੇ ਦੱਸਿਆ ਕਿ ਨਸ਼ੇ ਦੀ ਹਾਲਤ ਵਿੱਚ ਉਸਨੇ ਆਪਣੇ ਪਿਤਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਜੇਬ ਵਿੱਚੋਂ ਪੈਸੇ ਕੱਢ ਲਏ ਸਨ, ਜਿਸਦਾ ਉਸਨੂੰ ਅੱਜ ਵੀ ਪਛਤਾਵਾ ਹੈ ਅਤੇ ਹੁਣ ਉਹ ਨਸ਼ੇ ਤੋਂ ਬਾਹਰ ਆ ਚੁੱਕਾ ਹੈ। ਜਦਕਿ ਦੂਜੇ ਨੌਜਵਾਨ ਨੇ ਆਪਣੀ ਪੁਰਖਿਆ ਦੀ (ਜੱਦੀ) ਜ਼ਮੀਨ ਵੇਚ ਦਿੱਤੀ ਸੀ, ਜਿਸਨੂੰ ਹੁਣ ਉਹ ਮਿਹਨਤ ਕਰਕੇ ਕੁਝ ਹੱਦ ਤੱਕ ਵਾਪਸ ਖਰੀਦ ਚੁੱਕਾ ਹੈ।

Follow Us
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ...
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ...
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ...
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?...
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ...