ਈਦ ਮੌਕੇ ਮਲੇਰਕੋਟਲਾ ਦੇ ਈਦਗਾਹ ਪਹੁੰਚੇ ਮੁੱਖ ਮੰਤਰੀ ਮਾਨ, ਵਧਾਈ ਦਿੰਦਿਆਂ ਮੈਡੀਕਲ ਕਾਲਜ ਖੋਲਣ ਦਾ ਕੀਤਾ ਐਲਾਨ
ਈਦ-ਉਲ-ਫਿਤਰ ਦੇ ਪਵਿੱਤਰ ਮੌਕੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਲੇਰਕੋਟਲਾ ਦੀ ਇਤਿਹਾਸਕ ਈਦਗਾਹ ਵਿਖੇ ਨਤਮਸਤਕ ਹੋਏ। ਈਦ ਦੀ ਨਮਾਜ਼ ਅਦਾ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਨੇ ਸਮੁੱਚੇ ਪੰਜਾਬ ਅਤੇ ਖਾਸ ਕਰਕੇ ਮੁਸਲਿਮ ਭਾਈਚਾਰੇ ਨੂੰ ਈਦ ਦੇ ਤਿਉਹਾਰ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ।
ਈਦ-ਉਲ-ਫਿਤਰ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਲੇਰਕੋਟਲਾ ਦੀ ਇਤਿਹਾਸਕ ਈਦਗਾਹ ਵਿਖੇ ਨਤਮਸਤਕ ਹੋਏ। ਈਦ ਦੀ ਨਮਾਜ਼ ਅਦਾ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਨੇ ਸਮੁੱਚੇ ਪੰਜਾਬ ਅਤੇ ਖਾਸ ਕਰਕੇ ਮੁਸਲਿਮ ਭਾਈਚਾਰੇ ਨੂੰ ਈਦ ਦੇ ਤਿਉਹਾਰ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ।
ਭਾਈਚਾਰਕ ਸਾਂਝ ਦਾ ਸੰਦੇਸ਼
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਈਦਗਾਹ ਵਿੱਚ ਆ ਕੇ ਉਨ੍ਹਾਂ ਨੂੰ ਬਹੁਤ ਸਕੂਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਈਦ ਦਾ ਤਿਉਹਾਰ ਸਾਨੂੰ ਆਪਸੀ ਪ੍ਰੇਮ-ਪਿਆਰ ਅਤੇ ਮਿਲਵਰਤਣ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਜ ਦੇ ਦਿਨ ਸਾਰੇ ਲੋਕ ਇੱਕ-ਦੂਜੇ ਦੇ ਗਲੇ ਮਿਲ ਕੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ, ਜਿਸ ਨਾਲ ਪੂਰੇ ਸਮਾਜ ਨੂੰ ਇੱਕਜੁੱਟ ਰਹਿਣ ਦੀ ਪ੍ਰੇਰਣਾ ਮਿਲਦੀ ਹੈ।
ਅੱਜ ਈਦ-ਉੱਲ-ਫ਼ਿਤਰ ਦੇ ਪਵਿੱਤਰ ਮੌਕੇ ਮਲੇਰਕੋਟਲਾ ਵਿਖੇ ਈਦਗਾਹ ‘ਚ ਹਾਜ਼ਰੀ ਲਗਾਕੇ ਮੁਸਲਿਮ ਭਾਈਚਾਰੇ ਨੂੰ ਦਿਲੋਂ ਮੁਬਾਰਕਬਾਦ ਦਿੱਤੀ। ਸਾਡੀਆਂ ਈਦਾਂ, ਦੀਵਾਲੀਆਂ, ਗੁਰਪੁਰਬ, ਹੋਰ ਤਿਉਹਾਰ ਤੇ ਧਰਮ ਸਭ ਸਾਂਝੇ ਨੇ। ਪੰਜਾਬ ਦੀ ਪਵਿੱਤਰ ਧਰਤੀ ਅਮਨ-ਸ਼ਾਂਤੀ, ਪ੍ਰੇਮ ਅਤੇ ਭਾਈਚਾਰੇ ਦੀ ਪ੍ਰਤੀਕ ਹੈ।
ਮਲੇਰਕੋਟਲਾ ਦੇ ਸਰਵਪੱਖੀ ਵਿਕਾਸ ਲਈ ਸਿਹਤ, pic.twitter.com/TBKGFPG4Sw — Bhagwant Mann (@BhagwantMann) March 21, 2026
ਮਲੇਰਕੋਟਲਾ ਲਈ ਵੱਡੇ ਵਿਕਾਸ ਕਾਰਜਾਂ ਦਾ ਐਲਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸ਼ੁਭ ਮੌਕੇ ‘ਤੇ ਇਲਾਕਾ ਨਿਵਾਸੀਆਂ ਨੂੰ ਇੱਕ ਵੱਡੀ ਸੌਗਾਤ ਦਿੰਦਿਆਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਜਲਦੀ ਹੀ ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਣ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਖੇਤਰ ਵਿੱਚ ਹੋਰ ਵੀ ਕਈ ਅਹਿਮ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤਾਂ ਜੋ ਇਲਾਕੇ ਦੀ ਨੁਹਾਰ ਬਦਲੀ ਜਾ ਸਕੇ। ਇਸ ਦੌਰਾਨ ਮਲੇਰਕੋਟਲਾ ਦੇ ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ ਨੇ ਮੁੱਖ ਮੰਤਰੀ ਦਾ ਨਿੱਘਾ ਸਵਾਗਤ ਕੀਤਾ।
ਨਮਾਜ਼ ਲਈ ਉਮੜਿਆ ਜਨ ਸੈਲਾਬ
ਮੁੱਖ ਮੰਤਰੀ ਦੇ ਪਹੁੰਚਣ ਤੋਂ ਪਹਿਲਾਂ ਹੀ ਸਵੇਰ ਵੇਲੇ ਮਲੇਰਕੋਟਲਾ ਦੀ ਈਦਗਾਹ ‘ਤੇ ਵੱਡੀ ਗਿਣਤੀ ਵਿੱਚ ਮੁਸਲਿਮ ਭਾਈਚਾਰੇ ਦੇ ਲੋਕ ਨਮਾਜ਼ ਅਦਾ ਕਰਨ ਲਈ ਇਕੱਠੇ ਹੋਏ ਸਨ। ਚਾਰੇ ਪਾਸੇ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ।
ਇਹ ਵੀ ਪੜ੍ਹੋ
ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਈਦ ਅਸਲ ਵਿੱਚ ਆਪਸੀ ਭਾਈਚਾਰੇ ਅਤੇ ਮੁਹੱਬਤ ਦਾ ਤਿਉਹਾਰ ਹੈ। ਉਨ੍ਹਾਂ ਕਿਹਾ ਕਿ ਇਹ ਉਹ ਦਿਨ ਹੈ ਜਦੋਂ ਲੋਕ ਪੁਰਾਣੇ ਸਾਰੇ ਸ਼ਿਕਵੇ-ਸ਼ਿਕਾਇਤਾਂ ਦੂਰ ਕਰਕੇ ਗਲੇ ਮਿਲਦੇ ਹਨ ਅਤੇ ਇੱਕ ਨਵੀਂ ਸੋਚ ਨਾਲ ਅੱਗੇ ਵਧਣ ਦਾ ਪ੍ਰਣ ਲੈਂਦੇ ਹਨ।


