ਮਾਨਸਾ ਨੂੰ ਨਵੀਂ ITI ਦੀ ਸੌਗਾਤ, ਮੁੱਖ ਮੰਤਰੀ ਭਗਵੰਤ ਮਾਨ ਨੇ ਰੱਖਿਆ ਨੀਂਹ-ਪੱਥਰ

Updated On: 

24 Feb 2026 14:13 PM IST

ਆਈਟੀਆਈ ਦਾ ਨੀਂਹ-ਪੱਥਰ ਦੇ ਪ੍ਰੋਗਰਾਮ ਤੋਂ ਬਾਅਦ ਉਹ ਝੁਨੀਰ 'ਚ ਬਾਬਾ ਧਿਆਨ ਦਾਸ ਦੇ ਡੇਰੇ ਨੇੜੇ ਇੱਕ ਰੈਲੀ ਨੂੰ ਸੰਬੋਧਿਤ ਕਰਨਗੇ। ਉਹ ਇਸ ਦੌਰਾਨ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਮਾਨਸਾ ਜ਼ਿਲ੍ਹੇ ਲਈ ਕਈ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕਰ ਸਕਦੇ ਹਨ।

ਮਾਨਸਾ ਨੂੰ ਨਵੀਂ ITI ਦੀ ਸੌਗਾਤ, ਮੁੱਖ ਮੰਤਰੀ ਭਗਵੰਤ ਮਾਨ ਨੇ ਰੱਖਿਆ ਨੀਂਹ-ਪੱਥਰ

ਮਾਨਸਾ ਨੂੰ ਨਵੀਂ ITI ਦੀ ਸੌਗਾਤ, ਮੁੱਖ ਮੰਤਰੀ ਭਗਵੰਤ ਮਾਨ ਨੇ ਰੱਖਿਆ ਨੀਂਹ-ਪੱਥਰ

Follow Us On

ਪੰਜਾਬ ਦੇ ਮੁੱਖ ਮੰਤਰੀ ਭਵਗੰਤ ਸਿੰਘ ਮਾਨ ਅੱਜ ਮਾਨਸਾ ਜ਼ਿਲ੍ਹੇ ਦੇ ਦੌਰੇ ‘ਤੇ ਹਨ। ਇੱਥੇ ਹੀ ਵੱਖ-ਵੱਖ ਡਿਵਲਪਮੈਂਟ ਪ੍ਰੋਜੈਕਟਸ ਦਾ ਨੀਂਹ-ਪੱਥਰ ਰੱਖ ਰਹੇ ਹਨ ਤੇ ਲੋਕਾਂ ਨੂੰ ਨਵੀਆਂ ਸੁਵਿਧਾਵਾਂ ਦੇ ਰਹੇ ਹਨ। ਮੁੱਖ ਮੰਤਰੀ ਨੇ ਆਪਣੇ ਮਾਨਸਾ ਦੌਰੇ ਦੌਰਾਨ ਫਤਿਹਗੜ੍ਹ ਸਾਹਨੇਵਾਲੀ ‘ਚ ਨਵੀਂ ਆਈਟੀਆਈ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ ਹੈ। ਇਸ ਪ੍ਰੋਗਰਾਮ ‘ਚ ਉਨ੍ਹਾਂ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ, ਪੰਜਾਬ ਆਮ ਆਦਮੀ ਪਾਰਟੀ ਇੰਚਾਰਜ ਮਨੀਸ਼ ਸਿਸੋਦੀਆ ਤੇ ਹੋਰ ਮੰਤਰੀ ਤੇ ਕਈ ਆਗੂ ਵੀ ਮੌਜੂਦ ਰਹੇ।

ਆਈਟੀਆਈ ਦਾ ਨੀਂਹ-ਪੱਥਰ ਦੇ ਪ੍ਰੋਗਰਾਮ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਸਰਦੂਲਗੜ੍ਹ ‘ਚ ਇੱਕ ਰੈਲੀ ਨੂੰ ਸੰਬੋਧਿਤ ਕਰਨਗੇ। ਉਹ ਇਸ ਦੌਰਾਨ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਮਾਨਸਾ ਜ਼ਿਲ੍ਹੇ ਲਈ ਕਈ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕਰ ਸਕਦੇ ਹਨ।

ਪੰਜਾਬ ਦਾ ਬਜਟ ਇਜਲਾਸ ਵੀ ਜਾਰੀ

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਸ਼ੈਡਿਊਲ ਵੀ ਅੱਜ ਜਾਰੀ ਕਰ ਦਿੱਤਾ ਗਿਆ ਹੈ। ਇਸ ਇਜਲਾਸ ਦੀ ਸ਼ੁਰੂਆਤ 6 ਮਾਰਚ ਨੂੰ ਰਾਜਪਾਲ ਦੇ ਭਾਸ਼ਣ ਤੋਂ ਹੋਵੇਗੀ। ਪਹਿਲੇ ਦਿਨ ਦਾ ਇਜਲਾਸ ਸ਼ਰਧਾਂਜਲੀ ਤੇ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ। ਇਸ ਤੋਂ ਬਾਅਦ 7 ਮਾਰਚ ਨੂੰ ਛੁੱਟੀ ਰਹੇਗੀ ਤੇ 8 ਮਾਰਚ, ਐਤਵਾਰ ਨੂੰ ਬਜਟ ਪੇਸ਼ ਕੀਤਾ ਜਾਵੇਗਾ। ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਜਦੋਂ ਐਤਵਾਰ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ। 8 ਮਾਰਚ ਨੂੰ ਮਹਿਲਾ ਦਿਵਸ ਮਨਾਇਆ ਜਾਂਦਾ ਹੈ, ਅਜਿਹੇ ਚ ਇਹ ਮੰਨਿਆ ਜਾ ਰਿਹਾ ਹੈ ਕਿ ਸਰਕਾਰ ਮਹਿਲਾਵਾਂ ਨੂੰ ਲੈ ਕੇ ਕੁੱਝ ਵੱਡੇ ਐਲਾਨ ਕਰ ਸਕਦੀ ਹੈ। ਮੰਨਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਦੌਰਾਨ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਰੁਪਏ ਦੇਣ ਦੀ ਘੋਸ਼ਣਾ ਕਰ ਸਕਦੀ ਹੈ।

ਜਾਣਕਾਰੀ ਮੁਤਾਬਕ, ਇਸ ਤੋਂ ਬਾਅਦ 9 ਮਾਰਚ ਨੂੰ ਰਾਜਪਾਲ ਦੇ ਭਾਸ਼ਣ ਤੇ ਚਰਚਾ ਤੇ ਧੰਨਵਾਦ ਪ੍ਰਸਤਾਵ ਲਿਆਂਦਾ ਜਾਵੇਗਾ। 10 ਤੇ 11 ਮਾਰਚ ਨੂੰ ਬਜਟ ਤੇ ਚਰਚਾ ਹੋਵੇਗੀ। ਇਸ ਦੌਰਾਨ ਸਾਰੇ ਵਿਧਾਇਕਾਂ ਨੂੰ ਉਨ੍ਹਾਂ ਦੀ ਗਿਣਤੀ ਦੇ ਅਨੁਸਾਰ ਬੋਲਣ ਲਈ ਸਮਾਂ ਦਿੱਤਾ ਜਾਵੇਗਾ। 12 ਮਾਰਚ ਨੂੰ ਗੈਰ-ਸਰਕਾਰੀ ਕਾਰਜ (ਨਾਨ- ਆਫਿਸ਼ੀਅਲ ਬਿਜਨੈਸ) ਹੋਵੇਗਾ।

ਸੈਸ਼ਨ ਦੇ ਵਿਚਕਾਰ 13 ਤੋਂ 15 ਮਾਰਚ ਨੂੰ ਛੁੱਟੀ ਰਹੇਗੀ। ਇਸ ਦੌਰਾਨ ਮੁਹਾਲੀ ਚ ਇਨਵੈਸਟ ਪੰਜਾਬ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਵੇਗਾ, ਜਿਸ ਚ ਦੇਸ਼-ਵਿਦੇਸ਼ ਦੇ ਨਿਵੇਸ਼ਕ ਪੰਜਾਬ ਚ ਨਿਵੇਸ਼ ਦੀਆਂ ਸੰਭਾਵਨਾ ਲੈ ਕੇ ਪਹੁੰਚਣਗੇ। 16 ਮਾਰਚ ਨੂੰ ਵਿਧਾਨ ਸਭਾ ਦੀ ਕਾਰਵਾਈ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਜਾਵੇਗਾ। ਇਹ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਰਜਕਾਲ ਦਾ ਆਖ਼ਿਰੀ ਬਜਟ ਇਜਲਾਸ ਹੋਵੇਗਾ। ਪੰਜਾਬ ਚ ਅਗਲੇ ਸਾਲ ਯਾਨੀ ਕਿ 2027 ਨੂੰ ਵਿਧਾਨ ਸਭਾ ਚੋਣਾਂ ਹੋਣ ਤੋਂ ਬਾਅਦ ਨਵੀਂ ਸਰਕਾਰ ਬਣੇਗੀ।