ਹਵਾਰਾ ਦੀ ਪੇਰੌਲ ਲਈ ਗਵਰਨਰ ਨੂੰ ਮਿਲੇ ਸੀਐਮ ਮਾਨ, ਸਾਬਕਾ ਸੀਐਮ ਦੇ ਕਤਲ ਦੇ ਦੋਸ਼ ਹੇਠ ਦਿੱਲੀ ਦੀ ਜੇਲ੍ਹ ‘ਚ ਹੈ ਬੰਦ

Updated On: 

12 Aug 2026 11:27 AM IST

ਦੱਸ ਦੇਈਏ ਕਿ ਜਗਤਾਰ ਸਿੰਘ ਹਵਾਰਾ ਦੀ ਮਾਤਾ ਜੀ ਉਮਰ ਵਧੇਰੇ ਹੋਣ ਕਾਰਨ ਉਨ੍ਹਾਂ ਨੂੰ ਉਮਰ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਉਨ੍ਹਾਂ ਦੀ ਸਿਹਤ ਠੀਕ ਨਹੀਂ ਹੈ। ਇਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਨੁੱਖਤਾ ਦੇ ਆਧਾਰ 'ਤੇ ਪੁੱਤਰ ਨੂੰ ਮਾਂ ਨਾਲ ਮੁਲਾਕਾਤ ਦੀ ਇਜਾਜ਼ਤ ਦੇਣ ਲਈ ਗਵਰਨਰ ਨੂੰ ਚਿੱਠੀ ਲਿਖ ਕੇ ਸਿਫ਼ਾਰਿਸ਼ ਕੀਤੀ ਸੀ।

ਹਵਾਰਾ ਦੀ ਪੇਰੌਲ ਲਈ ਗਵਰਨਰ ਨੂੰ ਮਿਲੇ ਸੀਐਮ ਮਾਨ, ਸਾਬਕਾ ਸੀਐਮ ਦੇ ਕਤਲ ਦੇ ਦੋਸ਼ ਹੇਠ ਦਿੱਲੀ ਦੀ ਜੇਲ੍ਹ ਚ ਹੈ ਬੰਦ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ। ਉਹ ਪੰਜਾਬ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਗਵਰਨਰ ਨਾਲ ਚਰਚਾ ਕਰਨਗੇ। ਮੁੱਖ ਮੰਤਰੀ ਨੇ ਗਵਰਨਰ ਨੂੰ ਚਿੱਠੀ ਲਿਖ ਕੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਸਿਫ਼ਾਰਿਸ਼ ਵੀ ਕੀਤੀ ਸੀ। ਅੱਜ ਦੀ ਇਹ ਮੁਲਾਕਾਤ ਇਸ ਲਿਹਾਜ਼ ਨਾਲ ਵੀ ਮਹੱਤਵਪੂਰਨ ਮੰਨੀ ਜਾ ਰਹੀ ਹੈ।

ਕਿਹਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਮਾਨ ਖਾਸ ਤੌਰ ‘ਤੇ ਇਸੇ ਮੁੱਦੇ ਨੂੰ ਲੈ ਕੇ ਪੰਜਾਬ ਦੇ ਗਵਰਨਰ ਹਾਊਸ ਪਹੁੰਚੇ ਹਨ। ਹਾਲਾਂਕਿ, ਮੁੱਖ ਮੰਤਰੀ ਦੀ ਮੁਲਾਕਾਤ ਦੇ ਅਸਲ ਕਾਰਨਾਂ ਦਾ ਪਤਾ ਉਨ੍ਹਾਂ ਦੇ ਬਾਹਰ ਆਉਣ ਤੋਂ ਬਾਅਦ ਹੀ ਚਲ ਸਕੇਗਾ। ਮੁਲਕਾਤ ਤੋਂ ਬਾਅਦ ਸੀਐਮ ਮਾਨ ਮੀਡੀਆ ਨਾਲ ਗੱਲਬਾਤ ਕਰਨਗੇ।

ਦੂਜੇ ਪਾਸੇ, ਹਾਲ ਹੀ ‘ਚ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਵੀ ਸਮਾਪਤ ਹੋਇਆ ਹੈ। 3 ਅਗਸਤ ਤੋਂ 10 ਅਗਸਤ ਤੱਕ ਚਲੇ ਇਸ ਸੈਸ਼ਨ ਦੌਰਾਨ ਕਈ ਅਹਿਮ ਬਿੱਲ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ। ਇਸ ਨੂੰ ਲੈ ਕੇ ਵੀ ਮੁੱਖ ਮੰਤਰੀ ਮਾਨ ਤੇ ਗਵਰਨਰ ਕਟਾਰੀਆ ਵਿਚਕਾਰ ਚਰਚਾ ਹੋ ਸਕਦੀ ਹੈ।

ਕੁਝ ਦਿਨ ਪਹਿਲਾਂ ਲਿਖਿਆ ਸੀ ਪੱਤਰ

ਦੱਸ ਦੇਈਏ ਕਿ ਜਗਤਾਰ ਸਿੰਘ ਹਵਾਰਾ ਦੀ ਮਾਤਾ ਜੀ ਉਮਰ ਵਧੇਰੇ ਹੋਣ ਕਾਰਨ ਉਨ੍ਹਾਂ ਨੂੰ ਉਮਰ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਉਨ੍ਹਾਂ ਦੀ ਸਿਹਤ ਠੀਕ ਨਹੀਂ ਹੈ। ਇਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਨੁੱਖਤਾ ਦੇ ਆਧਾਰ ‘ਤੇ ਪੁੱਤਰ ਨੂੰ ਮਾਂ ਨਾਲ ਮੁਲਾਕਾਤ ਦੀ ਇਜਾਜ਼ਤ ਦੇਣ ਲਈ ਗਵਰਨਰ ਨੂੰ ਚਿੱਠੀ ਲਿਖ ਕੇ ਸਿਫ਼ਾਰਿਸ਼ ਕੀਤੀ ਸੀ।

ਉਨ੍ਹਾਂ ਨੇ ਗਵਰਨਰ ਨੂੰ ਭੇਜੀ ਗਈ ਚਿੱਠੀ ਦੀ ਤਸਵੀਰ ਵੀ ਸਾਂਝੀ ਕੀਤੀ ਸੀ। ਉਨ੍ਹਾਂ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਸੀ- “ਮਨੁੱਖਤਾ ਦੇ ਆਧਾਰ ‘ਤੇ ਜਗਤਾਰ ਸਿੰਘ ਹਵਾਰਾ ਲਈ 10 ਦਿਨਾਂ ਦੀ ਪੈਰੋਲ ਦੀ ਸਿਫ਼ਾਰਿਸ਼ ਕੀਤੀ ਹੈ। ਕਾਨੂੰਨੀ ਦਾਇਰੇ ਦੇ ਅੰਦਰ ਰਹਿੰਦਿਆਂ ਹਰ ਇਨਸਾਨ ਨੂੰ ਉਸ ਦੇ ਬੁਨਿਆਦੀ ਮਨੁੱਖੀ ਅਧਿਕਾਰ ਮਿਲਣੇ ਚਾਹੀਦੇ ਹਨ, ਇਹੀ ਸੱਚੇ ਲੋਕਤੰਤਰ ਦੀ ਪਛਾਣ ਹੈ।”

Loading...
Unable to load recommendations.
Follow Us