AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

“ਕਦਰਾਂ ਕੀਮਤਾਂ ਦੀ ਰਾਖੀ, ਸਾਡਾ ਫ਼ਰਜ਼…”, 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਸੀਐਮ ਮਾਨ, ਵਿਧਾਇਕ ਬਾਹਰ ਰਹਿਣਗੇ ਮੌਜੂਦ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਦੱਸਿਆ ਕਿ ਰਾਸ਼ਟਰਪਤੀ ਨੇ ਉਨ੍ਹਾਂ ਨੂੰ 5 ਮਈ ਦੀ ਦੁਪਹਿਰ 12:00 ਵਜੇ ਮਿਲਣ ਲਈ ਸਮਾਂ ਦਿੱਤਾ ਹੈ। ਹਾਲਾਂਕਿ, ਸੀਐਮ ਮਾਨ ਪੰਜਾਬ ਦੇ ਸਾਰੇ ਵਿਧਾਇਕਾਂ ਨਾਲ ਰਾਸ਼ਟਰਪਤੀ ਭਵਨ ਵਿਖੇ ਮੁਲਾਕਾਤ ਕਰਨਾ ਚਾਹੁੰਦੇ ਸਨ, ਪਰ ਸਿਰਫ਼ ਸੀਐਮ ਨੂੰ ਹੀ ਮੁਲਾਕਾਤ ਲਈ ਸਮਾਂ ਮਿਲਿਆ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ ਕਰਨਾ ਉਨ੍ਹਾਂ ਦਾ ਫ਼ਰਜ਼ ਹੈ।

ਕਦਰਾਂ ਕੀਮਤਾਂ ਦੀ ਰਾਖੀ, ਸਾਡਾ ਫ਼ਰਜ਼..., 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਸੀਐਮ ਮਾਨ, ਵਿਧਾਇਕ ਬਾਹਰ ਰਹਿਣਗੇ ਮੌਜੂਦ
ਸੀਐਮ ਮਾਨ ਦੇ ਰਾਸ਼ਟਰਪਤੀ ਮੁਰਮੂ ਦੀ ਪੁਰਾਣੀ ਤਸਵੀਰ
tv9-punjabi
| Updated On: 30 Apr 2026 10:37 AM IST
Share

ਆਮ ਆਦਮੀ ਪਾਰਟੀ (ਆਪ) ਦੇ 7 ਰਾਜ ਸਭਾ ਮੈਂਬਰਾਂ ਦੇ ਦਲ ਬਦਲਣ ਨਾਲ “ਆਪ” ਨੂੰ ਵੱਡਾ ਝਟਕਾ ਲੱਗਾ ਹੈ। 7 ਰਾਜ ਸਭਾ ਮੈਂਬਰਾਂ ‘ਚੋਂ 6 ਪੰਜਾਬ ਤੋਂ ਹਨ, ਜਿਸ ਨਾਲ ਪੰਜਾਬ ਦਾ ਰਾਜਨੀਤਿਕ ਮਾਹੌਲ ਗਰਮਾ ਗਿਆ ਹੈ। ਹੁਣ, ਇਸ ਦਲ ਬਦਲਣ ਵਾਲੇ ਸਾਂਸਦਾਂ ਦੇ ਮੁੱਦੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 5 ਮਈ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਮਿਲਣਗੇ। ਬੀਤੇ ਦਿਨੀਂ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਇਸ ਦੀ ਜਾਣਕਾਰੀ ਦਿੱਤੀ ਸੀ।

ਉੱਥੇ ਹੀ, ਅੱਜ (ਵੀਰਵਾਰ) ਉਨ੍ਹਾਂ ਨੇ ਟਵੀਟ ਕਰਦੇ ਹੋਏ ਦੱਸਿਆ ਕਿ ਰਾਸ਼ਟਰਪਤੀ ਨੇ ਉਨ੍ਹਾਂ ਨੂੰ 5 ਮਈ ਦੀ ਦੁਪਹਿਰ 12:00 ਵਜੇ ਮਿਲਣ ਲਈ ਸਮਾਂ ਦਿੱਤਾ ਹੈ। ਹਾਲਾਂਕਿ, ਸੀਐਮ ਮਾਨ ਪੰਜਾਬ ਦੇ ਸਾਰੇ ਵਿਧਾਇਕਾਂ ਨਾਲ ਰਾਸ਼ਟਰਪਤੀ ਭਵਨ ਵਿਖੇ ਮੁਲਾਕਾਤ ਕਰਨਾ ਚਾਹੁੰਦੇ ਸਨ, ਪਰ ਸਿਰਫ਼ ਸੀਐਮ ਨੂੰ ਹੀ ਮੁਲਾਕਾਤ ਲਈ ਸਮਾਂ ਮਿਲਿਆ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ ਕਰਨਾ ਉਨ੍ਹਾਂ ਦਾ ਫ਼ਰਜ਼ ਹੈ।

ਸੀਐਮ ਮਾਨ ਦੀ ਟਵੀਟ

ਸੀਐਮ ਨੇ ਟਵੀਟ ‘ਚ ਲਿਖਿਆ- “ਪੰਜਾਬ ਦੇ ਲੋਕਾਂ ਦੇ ਫ਼ਤਵੇ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ ਕਰਨਾ ਸਾਡਾ ਫ਼ਰਜ਼ ਹੈ। ਮੈਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਮਾਨਯੋਗ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਜੀ ਨੇ ਮਿਲਣ ਲਈ 5 ਮਈ, ਦੁਪਹਿਰ 12 ਵਜੇ ਦਾ ਸਮਾਂ ਦਿੱਤਾ ਹੈ। ਹਾਲਾਂਕਿ ਅਸੀਂ ਸਾਰੇ ਵਿਧਾਇਕਾਂ (MLAs) ਲਈ ਸਮਾਂ ਮੰਗਿਆ ਸੀ, ਪਰ ਮੈਨੂੰ ਇਕੱਲੇ ਨੂੰ ਹੀ ਮਿਲਣ ਦਾ ਸੱਦਾ ਮਿਲਿਆ ਹੈ। ਮੈਂ ਆਪਣੇ ਸਾਥੀ ਵਿਧਾਇਕਾਂ ਨਾਲ ਰਾਸ਼ਟਰਪਤੀ ਭਵਨ ਪਹੁੰਚਾਂਗਾ। ਮੇਰੇ ਸਾਥੀ ਵਿਧਾਇਕ ਬਾਹਰ ਰਹਿਣਗੇ ਅਤੇ ਮੈਂ ਅੰਦਰ ਜਾ ਕੇ ਸਾਰਿਆਂ ਵਲੋਂ ਪੰਜਾਬ ਦੀ ਆਵਾਜ਼ ਅਤੇ ਜਨਤਾ ਦੇ ਪੱਖ ਨੂੰ ਪੂਰੀ ਮਜ਼ਬੂਤੀ ਨਾਲ ਮਾਨਯੋਗ ਰਾਸ਼ਟਰਪਤੀ ਜੀ ਦੇ ਸਾਹਮਣੇ ਰੱਖਾਂਗਾ। ਮੁਲਾਕਾਤ ਤੋਂ ਬਾਅਦ ਅਗਲੀ ਰਣਨੀਤੀ ਸਾਂਝੀ ਕੀਤੀ ਜਾਵੇਗੀ। ਕੀਮਤੀ ਸਮਾਂ ਦੇਣ ਲਈ ਮਾਨਯੋਗ ਰਾਸ਼ਟਰਪਤੀ ਜੀ ਦਾ ਤਹਿ ਦਿਲੋਂ ਧੰਨਵਾਦ।”

Follow Us
NEET UG Exam: ਅਗਲੇ ਸਾਲ ਤੋਂ Online ਹੋਵੇਗੀ NEET UG ਪ੍ਰੀਖਿਆ
NEET UG Exam: ਅਗਲੇ ਸਾਲ ਤੋਂ Online ਹੋਵੇਗੀ NEET UG ਪ੍ਰੀਖਿਆ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ......
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ...
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ...
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ...
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?...
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ...
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ......