ਝੋਨੇ ਦੀ ਖਰੀਦ ਨੂੰ ਯਕੀਨੀ ਬਣਾਉਣਾ ਸੂਬਾ ਸਰਕਾਰ ਦੀ ਸਭ ਤੋਂ ਵੱਧ ਤਰਜੀਹ, ਕਿਸਾਨਾਂ ਨਾਲ ਮੀਟਿੰਗ ਵਿੱਚ ਬੋਲੇ ਭਗਵੰਤ ਮਾਨ | punjab Cm bhagwant mann meeting with farmers leaders in chandigarh know full in punjabi Punjabi news - TV9 Punjabi

ਝੋਨੇ ਦੀ ਖਰੀਦ ਨੂੰ ਯਕੀਨੀ ਬਣਾਉਣਾ ਸੂਬਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ, ਕਿਸਾਨਾਂ ਨਾਲ ਮੀਟਿੰਗ ਵਿੱਚ ਬੋਲੇ CM ਭਗਵੰਤ ਮਾਨ

Updated On: 

19 Oct 2024 18:14 PM

CM Bhagwant Mann Meet With Farmers: ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਪੰਜਾਬ ਭਵਨ ਵਿਖੇ ਮੁੱਖਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਭਰ ਦੀਆਂ ਵੱਖ ਵੱਖ ਕਿਸਾਨ ਜੱਥੇਬੰਦੀਆਂ ਨਾਲ ਬੈਠਕ ਕੀਤੀ ਗਈ। ਜਿੱਥੇ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਵਿਸ਼ਵਾਸ ਦਵਾਇਆ ਕਿ ਉਹ ਖੁਦ ਰੋਜ਼ਾਨਾ ਮੰਡੀਆਂ ਵਿੱਚ ਹੋ ਰਹੀ ਫ਼ਸਲ ਦੀ ਖਰੀਦ ਸਬੰਧੀ ਰਿਪੋਰਟ ਲੈ ਰਹੇ ਹਨ।

ਝੋਨੇ ਦੀ ਖਰੀਦ ਨੂੰ ਯਕੀਨੀ ਬਣਾਉਣਾ ਸੂਬਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ, ਕਿਸਾਨਾਂ ਨਾਲ ਮੀਟਿੰਗ ਵਿੱਚ ਬੋਲੇ CM ਭਗਵੰਤ ਮਾਨ

ਝੋਨੇ ਦੀ ਖਰੀਦ ਨੂੰ ਯਕੀਨੀ ਬਣਾਉਣਾ ਸੂਬਾ ਸਰਕਾਰ ਦੀ ਸਭ ਤੋਂ ਵੱਧ ਤਰਜੀਹ, ਕਿਸਾਨਾਂ ਨਾਲ ਮੀਟਿੰਗ ਵਿੱਚ ਬੋਲੇ ਭਗਵੰਤ ਮਾਨ

Follow Us On

ਜਿੱਥੇ ਇੱਕ ਪਾਸੇ ਸੂਬੇ ਭਰ ਵਿੱਚ ਝੋਨੇ ਦੀ ਫ਼ਸਲ ਦੀ ਕਟਾਈ ਹੋ ਚੁੱਕੀ ਹੈ ਤਾਂ ਦੂਜੇ ਪਾਸੇ ਸੂਬੇ ਦੀਆਂ ਮੰਡੀਆਂ ਵਿੱਚ ਫ਼ਸਲ ਦੇਰੀ ਨਾਲ ਪਹੁੰਚਣ ਕਾਰਨ ਕਿਸਾਨਾਂ ਨੂੰ ਅਨੇਕਾਂ ਹੀ ਪ੍ਰਕਾਰ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਪਿਛਲੇ ਐਤਵਾਰ ਸੰਕੇਤਕ ਤੌਰ ਤੇ ਪੰਜਾਬ ਵੀ ਬੰਦ ਕੀਤਾ ਸੀ।

ਜਿਸ ਤੋਂ ਬਾਅਦ ਅੱਜ (19 ਅਕਤੂਬਰ ਨੂੰ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜਧਾਨੀ ਚੰਡੀਗੜ੍ਹ ਦੇ ਪੰਜਾਬ ਭਵਨ ਵਿਖੇ ਵੱਖ ਵੱਖ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨਾਲ ਬੈਠਕ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਰੋਸਾ ਦਵਾਇਆ ਕਿ ਉਹ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦੇਣਗੇ ਅਤੇ ਉਹ ਖੁਦ ਖਰੀਦ ਪ੍ਰਬੰਧਾਂ ਉੱਪਰ ਨਜ਼ਰ ਰੱਖ ਰਹੇ ਹਨ।

ਝੋਨੇ ਦੀ ਮਿਲਿੰਗ ਲਈ ਸਰਕਾਰ ਕੋਲ ਪਲਾਨ-ਬੀ ਤਿਆਰ

ਕਿਸਾਨਾਂ ਨਾਲ ਬੈਠਕ ਵਿੱਚ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤ ਕਿਸੇ ਕੀਮਤ ਉੱਤੇ ਪ੍ਰਭਾਵਿਤ ਨਹੀਂ ਹੋਣ ਦੇਵੇਗੀ। ਉਹਨਾਂ ਕਿਹਾ ਕਿ ਝੋਨੇ ਦੀ ਖਰੀਦ ਨੂੰ ਲੈਕੇ ਸੂਬਾ ਸਰਕਾਰ ਨੇ ਪਲਾਨ ਬੀ ਬਣਾ ਰੱਖਿਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਦੂਜੇ ਸੂਬਿਆਂ ਤੋਂ ਮਿਲਿੰਗ ਕਰਵਾਉਣ ਦਾ ਸਖ਼ਤ ਫੈਸਲਾ ਲੈਣ ਤੋਂ ਪੰਜਾਬ ਸਰਕਾਰ ਪਿੱਛੇ ਨਹੀਂ ਹਟੇਗੀ।

90 ਫੀਸਦ ਫ਼ਸਲ ਦੀ ਕੀਤੀ ਖ਼ਰੀਦ

ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੁਣ ਤੱਕ ਮੰਡੀਆਂ ਵਿੱਚ 18.31 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 16.37 ਲੱਖ ਮੀਟ੍ਰਿਕ ਟਨ ਖਰੀਦਿਆ ਗਿਆ ਹੈ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਮੰਡੀਆਂ ਵਿੱਚ ਪਹੁੰਚੀ 90 ਫੀਸਦੀ ਫਸਲ ਸਰਕਾਰ ਵੱਲੋਂ ਖਰੀਦ ਲਈ ਗਈ ਹੈ।

MSP ਤੇ ਹੀ ਵਿਕੇਗੀ ਫ਼ਸਲ- ਮਾਨ

ਬੈਠਕ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਆਗੂਆਂ ਨੂੰ ਭਰੋਸਾ ਦਵਾਇਆ ਕਿ ਕਿਸਾਨਾਂ ਦੀ ਮਿਹਨਤ ਨਾਲ ਪਾਲੀ ਫਸਲ MSP ਉੱਤੇ ਹੀ ਵਿਕੇਗੀ। ਮਾਨ ਨੇ ਕਿਹਾ ਕਿ ਕਿਸਾਨਾਂ ਨੂੰ MSP ਤੋਂ ਘੱਟ ਰੇਟ ਉੱਤੇ ਝੋਨਾ ਵੇਚਣ ਲਈ ਮਜਬੂਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ।

ਕੇਂਦਰ ਨੂੰ ਕਰਵਾਇਆ ਜਾਣੂੰ- ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਅਦਾਇਗੀ ਲਈ 3000 ਕਰੋੜ ਰੁਪਏ ਜਾਰੀ ਹੋ ਗਏ ਹਨ। ਇਸ ਤੋਂ ਇਲਾਵਾ ਉਹਨਾਂ ਨੇ ਕਿਸਾਨਾਂ ਦੇ ਮਸਲਿਆਂ ਨੂੰ ਕੇਂਦਰੀ ਖੁਰਾਕ, ਜਨਤਕ ਵੰਡ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਦ ਜੋਸ਼ੀ ਸਾਹਮਣੇ ਵੀ ਚੁੱਕਿਆ ਸੀ।

Exit mobile version