ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸੀਐਮ ਭਗਵੰਤ ਮਾਨ ਨੇ ਤਿਹਾੜ ਜੇਲ੍ਹ ‘ਚ ਕੀਤੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ

CM Bhagwant Maan Meets Arvind Kejriwal: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਕੇਜਰੀਵਾਲ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਮੀਟਿੰਗ ਅੱਤਵਾਦੀਆਂ ਵਾਂਗ ਕਰਵਾਈ ਗਈ ਸੀ। ਉੱਥੇ ਹੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਤੋਂ ਬਾਅਦ ਭਗਵੰਤ ਮਾਨ ਕਾਫੀ ਭਾਵੁਕ ਹੋ ਗਏ। ਉਨ੍ਹਾੰ ਦੀਆਂ ਅੱਖਾਂ ਵਿਚ ਹੰਝੂ ਆ ਗਏ। ਕੁਝ ਦੇਰ ਖੁਦ ਨੂੰ ਕਾਬੂ ਕਰਨ ਤੋਂ ਬਾਅਦ ਉਹ ਅੱਗੇ ਦੀ ਗੱਲਬਾਤ ਕਰਨ ਲਈ ਖੁਦ ਨੂੰ ਤਿਆਰ ਕਰ ਸਕੇ।

ਸੀਐਮ ਭਗਵੰਤ ਮਾਨ ਨੇ ਤਿਹਾੜ ਜੇਲ੍ਹ ‘ਚ ਕੀਤੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ
ਕੇਜਰੀਵਾਲ ਨਾਲ CM ਮਾਨ ਦੀ ਮੁਲਾਕਾਤ ਦੀ ਪੁਰਾਣੀ ਤਸਵੀਰ
Follow Us
jitendra-bhati
| Updated On: 15 Apr 2024 14:33 PM

ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਅਰਵਿੰਦ ਕੇਜਰੀਵਾਲ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਮੁਲਾਕਾਤ ਕੀਤੀ, ਜੋ ਦ ਹਨ। ਇਸ ਦੌਰਾਨ ਉਨ੍ਹਾਂ ਨੇ ਵੱਡਾ ਆਰੋਪ ਲਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨਾਲ ਅੱਤਵਾਦੀਆਂ ਵਾਂਗ ਮੁਲਾਕਾਤ ਕਰਵਾਈ ਗਈ। ਇਹ ਤਾਨਾਸ਼ਾਹੀ ਦੀ ਹੱਦ ਹੈ। ਅਰਵਿੰਦ ਕੇਜਰੀਵਾਲ ਨੂੰ ਹਾਰਡ ਕੋਰ ਕ੍ਰਿਮੀਨਲ ਹੋਣ ਵਾਲੀ ਸਹੂਲਤ ਵੀ ਨਹੀਂ ਮਿਲ ਰਹੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ‘ ਉਨ੍ਹਾਂ ਦੀ ਕੀ ਗਲਤੀ ਹੈ? ਉਨ੍ਹਾਂ ਨਾਲ ਅਜਿਹਾ ਸਲੂਕ ਕੀਤਾ ਜਾ ਰਿਹਾ ਹੈ ਜਿਵੇਂ ਤੁਸੀਂ ਦੇਸ਼ ਦੇ ਸਭ ਤੋਂ ਵੱਡੇ ਅੱਤਵਾਦੀਆਂ ਵਿੱਚੋਂ ਇੱਕ ਨੂੰ ਫੜ ਲਿਆ ਹੋਵੇ। PM ਮੋਦੀ ਕੀ ਚਾਹੁੰਦੇ ਹਨ? ਪਾਰਦਰਸ਼ਤਾ ਦੀ ਰਾਜਨੀਤੀ ਸ਼ੁਰੂ ਕਰਕੇ ਭਾਜਪਾ ਦੀ ਰਾਜਨੀਤੀ ਨੂੰ ਖਤਮ ਕਰਨ ਵਾਲੇ ‘ਕੱਟਰ ਇਮਾਨਦਾਰ’ ਅਰਵਿੰਦ ਕੇਜਰੀਵਾਲ ਨਾਲ ਅਜਿਹਾ ਸਲੂਕ ਕੀਤਾ ਜਾ ਰਿਹਾ ਹੈ।

ਸਿਆਸੀ ਤਾਕਤ ਬਣ ਕੇ ਉਭਰੇਗੀ AAP: ਭਗਵੰਤ ਮਾਨ

ਭਗਵੰਤ ਮਾਨ ਨੇ ਕਿਹਾ, ‘ਜਦੋਂ ਮੈਂ ਪੁੱਛਿਆ ਕਿ ਉਹ ਕਿਵੇਂ ਕੰਮ ਕਰ ਰਹੇ ਹਨ, ਤਾਂ ਉਨ੍ਹਾਂ ਨੇ ਕਿਹਾ ਮੇਰੇ ਬਾਰੇ ਵਿੱਚ ਭੁੱਲ ਜਾਓ, ਮੈਨੂੰ ਦੱਸੋ ਕਿ ਪੰਜਾਬ ਦੇ ਹਾਲਾਤ ਕਿਵੇਂ ਚੱਲ ਰਹੇ ਹਨ? ਕਿਉਂਕਿ ਅਸੀਂ ‘ਕੰਮ’ ਦੀ ਰਾਜਨੀਤੀ ਕਰਦੇ ਹਾਂ। ਆਪਾਂ ਇੱਕ ਅਨੁਸ਼ਾਸਿਤ ਸਮੂਹ ਹਾਂ, ਅਸੀਂ ਸਾਰੇ ਇਕੱਠੇ ਹਾਂ ਅਤੇ ਅਰਵਿੰਦ ਕੇਜਰੀਵਾਲ ਦੇ ਨਾਲ ਖੜੇ ਹਾਂ। 4 ਜੂਨ ਨੂੰ ਜਦੋਂ ਨਤੀਜੇ ਐਲਾਨੇ ਜਾਣਗੇ ਤਾਂ ਆਮ ਆਦਮੀ ਪਾਰਟੀ ਵੱਡੀ ਸਿਆਸੀ ਤਾਕਤ ਬਣ ਕੇ ਉਭਰੇਗੀ।

ਇਹ ਵੀ ਪੜ੍ਹੋ – ਜੇਲ੍ਹ ਚ ਬੰਦ ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ, ਸੁਪਰੀਮ ਕੋਰਟ ਨੇ 24 ਅਪ੍ਰੈਲ ਤੱਕ ਈਡੀ ਤੋਂ ਮੰਗਿਆ ਜਵਾਬ 29 ਨੂੰ ਅਗਲੀ ਸੁਣਵਾਈ

‘ਕੇਜਰੀਵਾਲ ਅਗਲੇ ਹਫ਼ਤੇ ਤੋਂ ਸੱਦਣਗੇ ਦੋ-ਦੋ ਮੰਤਰੀ ‘

ਇਸ ਦੌਰਾਨ ‘ਆਪ’ ਸੰਸਦ ਮੈਂਬਰ ਸੰਦੀਪ ਪਾਠਕ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਮਿਲ ਕੇ ਭਗਵੰਤ ਮਾਨ ਦੇ ਹੰਝੂ ਨਿਕਲ ਆਏ। ਉਨ੍ਹਾਂ ਨੇ ਕਿਹਾ, ‘ਜਦੋਂ ਅਸੀਂ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਤਾਂ ਉਨ੍ਹਾਂ ਨੇ ਕਿਹਾ ਕਿ ਮੇਰੀ ਚਿੰਤਾ ਨਾ ਕਰੋ ਅਤੇ ਜਨਤਾ ਬਾਰੇ ਦੱਸੋ। ਉਨ੍ਹਾਂ ਸਵਾਲ ਕੀਤਾ ਕਿ ਕੀ ਮੁਫਤ ਬਿਜਲੀ ਮਿਲ ਰਹੀ ਹੈ, ਕੀ ਅਸੀਂ ਬੱਸ ਸਫਰ ਲਈ ਟਿਕਟਾਂ ਤਾਂ ਨਹੀਂ ਲਗਵਾ ਰਹੇ ਨਾ, ਕੀ ਅਜੇ ਵੀ ਮੁਫਤ ਬਿਜਲੀ ਮਿਲ ਰਹੀ ਹੈ ਜਾਂ ਨਹੀਂ, ਹਸਪਤਾਲ ‘ਚ ਦਵਾਈ ਹੈ ਜਾਂ ਨਹੀਂ। ਉਨ੍ਹਾਂ ਇਹ ਵੀ ਕਿਹਾ ਕਿ ਅਗਲੇ ਹਫ਼ਤੇ ਤੋਂ ਉਹ ਦੋ-ਦੋ ਮੰਤਰੀਆਂ ਨੂੰ ਬੁਲਾ ਕੇ ਦਿੱਲੀ ਦੇ ਸਾਰੇ ਕੰਮਾਂ ਦਾ ਜਾਇਜ਼ਾ ਲੈਣਗੇ।

ਸੰਦੀਪ ਪਾਠਕ ਨੇ ਦੱਸਿਆ, ‘ਉਨ੍ਹਾਂ ਕਿਹਾ ਕਿ ਮੈਂ ਸਾਰੇ ਵਿਧਾਇਕਾਂ ਨੂੰ ਮਿਲਾਂ ਅਤੇ ਉਨ੍ਹਾਂ ਨੂੰ ਇਹ ਸੰਦੇਸ਼ ਦੇਵਾਂ ਕਿ ਵਿਧਾਇਕ ਆਪਣੇ ਖੇਤਰਾਂ ਵਿੱਚ ਘਰ-ਘਰ ਜਾਣ। ਕਿਸੇ ਵੀ ਵਿਅਕਤੀ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇ। ਉਹ ਜਲਦੀ ਹੀ ਬਾਹਰ ਆ ਕੇ ਔਰਤਾਂ ਨੂੰ 1000 ਰੁਪਏ ਦੇਣ ਦਾ ਆਪਣਾ ਵਾਅਦਾ ਪੂਰਾ ਕਰਨਗੇ।

ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ...
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ...
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ...
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ...
Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ
Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ...
PM Modi Casts Vote: ਅਹਿਮਦਾਬਾਦ 'ਚ ਵੋਟ ਪਾਉਣ ਤੋਂ ਬਾਅਦ ਕੀ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ?
PM Modi Casts Vote: ਅਹਿਮਦਾਬਾਦ 'ਚ ਵੋਟ ਪਾਉਣ ਤੋਂ ਬਾਅਦ ਕੀ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ?...
Stories