CM ਮਾਨ ਤੇ ਮੋਹਾਲੀ ਦੇ PCA ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਈ-ਮੇਲ ਮਗਰੋਂ ਹਾਈ ਅਲਰਟ

Published: 

31 Aug 2026 21:00 PM IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮੋਹਾਲੀ ਸਥਿਤ ਪੰਜਾਬ ਕ੍ਰਿਕਟ ਐਸੋਸੀਏਸ਼ਨ (PCA) ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਇੱਕ ਸਨਸਨੀਖੇਜ਼ ਧਮਕੀ ਮਿਲੀ। ਧਮਕੀ ਭਰਿਆ ਈ-ਮੇਲ ਸਾਹਮਣੇ ਆਉਣ ਤੋਂ ਬਾਅਦ ਸੂਬੇ ਭਰ ਦੀਆਂ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਹਾਈ ਅਲਰਟ ਮੋਡ 'ਤੇ ਆ ਗਈਆਂ ਹਨ ਅਤੇ ਚੌਕਸੀ ਵਧਾ ਦਿੱਤੀ ਗਈ ਹੈ।

CM ਮਾਨ ਤੇ ਮੋਹਾਲੀ ਦੇ PCA ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਈ-ਮੇਲ ਮਗਰੋਂ ਹਾਈ ਅਲਰਟ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮੋਹਾਲੀ ਸਥਿਤ ਪੰਜਾਬ ਕ੍ਰਿਕਟ ਐਸੋਸੀਏਸ਼ਨ (PCA) ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਇੱਕ ਸਨਸਨੀਖੇਜ਼ ਧਮਕੀ ਮਿਲੀ। ਧਮਕੀ ਭਰਿਆ ਈ-ਮੇਲ ਸਾਹਮਣੇ ਆਉਣ ਤੋਂ ਬਾਅਦ ਸੂਬੇ ਭਰ ਦੀਆਂ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਹਾਈ ਅਲਰਟ ਮੋਡ ‘ਤੇ ਆ ਗਈਆਂ ਹਨ ਅਤੇ ਚੌਕਸੀ ਵਧਾ ਦਿੱਤੀ ਗਈ ਹੈ।

ਧਮਕੀ ਮਿਲਣ ਦੀ ਸੂਚਨਾ ਮਿਲਦਿਆਂ ਹੀ ਸੁਰੱਖਿਆ ਏਜੰਸੀਆਂ ਅਤੇ ਪੁਲਿਸ ਦੀਆਂ ਟੀਮਾਂ ਨੇ ਵੱਖ-ਵੱਖ ਥਾਵਾਂ ‘ਤੇ ਪਹੁੰਚ ਕੇ ਸਖ਼ਤ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਖ ਮੰਤਰੀ ਦੀਆਂ ਰਿਹਾਇਸ਼ਾਂ, ਦਫ਼ਤਰਾਂ ਅਤੇ ਖ਼ਾਸ ਕਰਕੇ ਮੋਹਾਲੀ ਸਥਿਤ ਪੀ.ਸੀ.ਏ. ਕ੍ਰਿਕਟ ਸਟੇਡੀਅਮ ਵਿਖੇ ਸੁਰੱਖਿਆ ਪ੍ਰਬੰਧਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਜਾ ਰਹੀ ਹੈ। ਬੰਬ ਨਿਰੋਧਕ ਦਸਤੇ (Bomb Squad) ਅਤੇ ਵਿਸ਼ੇਸ਼ ਸੁਰੱਖਿਆ ਟੀਮਾਂ ਵੱਲੋਂ ਸਟੇਡੀਅਮ ਦੇ ਚੱਪੇ-ਚੱਪੇ ਦੀ ਤਲਾਸ਼ੀ ਲਈ ਵਿਆਪਕ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ।

ਸਟੇਡੀਅਮ ‘ਚ ਮੈਚ ਦੇਖਣ ਨਾ ਜਾਣ ਦੀ ਧਮਕੀ

ਜਾਣਕਾਰੀ ਅਨੁਸਾਰ ਇਹ ਧਮਕੀ ਭਰਿਆ ਈ-ਮੇਲ ਅੱਜ ਸਵੇਰੇ ਲਗਭਗ 10 ਵੱਜ ਕੇ 20 ਮਿੰਟ ‘ਤੇ ਪ੍ਰਾਪਤ ਹੋਇਆ, ਜਿਸ ਦੀ ਕਾਪੀ ਮੁੱਖ ਮੰਤਰੀ ਦਫ਼ਤਰ (CMO) ਦੀ ਅਧਿਕਾਰਤ ਮੇਲ ਆਈ.ਡੀ. ‘ਤੇ ਵੀ ਭੇਜੀ ਗਈ ਹੈ। ਈ-ਮੇਲ ਵਿੱਚ ਸਾਫ਼ ਲਿਖਿਆ ਗਿਆ ਹੈ ਕਿ 13 ਸਤੰਬਰ ਤੱਕ ਕੋਈ ਵੀ ਵਿਅਕਤੀ ਪੀ.ਸੀ.ਏ. ਸਟੇਡੀਅਮ ਵਿੱਚ ਕ੍ਰਿਕਟ ਮੈਚ ਦੇਖਣ ਨਾ ਜਾਵੇ। ਮੇਲ ਵਿੱਚ ਨਫ਼ਰਤੀ ਟਿੱਪਣੀ ਕਰਦਿਆਂ ਲਿਖਿਆ ਗਿਆ ਕਿ ਇਹ ਹਿੰਦੂਆਂ ਦੀ ਖੇਡ ਹੈ ਅਤੇ ਉੱਥੇ ‘ਆਈਫ਼ੋਨ ਐਂਡਰਾਇਡ ਬੰਬ’ ਚਲਾਇਆ ਜਾਵੇਗਾ।

ਦੱਸਣਯੋਗ ਹੈ ਕਿ ਬੀਤੇ ਦਿਨ ਹੀ ਪੰਜਾਬ ਸਰਕਾਰ ਦੀ ਪਹਿਲਕਦਮੀ ‘ਤੇ ਆਈ.ਪੀ.ਐੱਲ. (IPL) ਦੀ ਤਰਜ਼ ‘ਤੇ ਆਯੋਜਿਤ ਕੀਤੇ ਗਏ ‘ਸ਼ੇਰੇ ਪੰਜਾਬ ਟੀ-20 ਕ੍ਰਿਕਟ ਟੂਰਨਾਮੈਂਟ’ ਦਾ ਮੋਹਾਲੀ ਸਟੇਡੀਅਮ ਵਿੱਚ ਸ਼ਾਨਦਾਰ ਆਗਾਜ਼ ਹੋਇਆ ਹੈ, ਜਿਸ ਕਾਰਨ ਉੱਥੇ ਦਰਸ਼ਕਾਂ ਅਤੇ ਖਿਡਾਰੀਆਂ ਦੀ ਭਾਰੀ ਆਮਦ ਦੇਖਣ ਨੂੰ ਮਿਲ ਰਹੀ ਹੈ।

ਸੁਰੱਖਿਆ ਏਜੰਸੀਆਂ ਵੱਲੋਂ ਆਈ.ਪੀ. ਐਡਰੈੱਸ ਦੀ ਜਾਂਚ ਜਾਰੀ

ਜ਼ਿਕਰਯੋਗ ਹੈ ਕਿ ਇਹ ਕੋਈ ਪਹਿਲਾ ਮੌਕਾ ਨਹੀਂ ਹੈ ਜਦੋਂ ਪੰਜਾਬ ਵਿੱਚ ਅਜਿਹੀ ਧਮਕੀ ਸਾਹਮਣੇ ਆਈ ਹੋਵੇ। ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਅਤੇ ਹੋਰ ਸੰਵੇਦਨਸ਼ੀਲ ਸਰਕਾਰੀ ਇਮਾਰਤਾਂ ਤੇ ਪ੍ਰਮੁੱਖ ਸਥਾਨਾਂ ਨੂੰ ਲੈ ਕੇ ਧਮਕੀ ਭਰੇ ਸੰਦੇਸ਼ ਆਉਂਦੇ ਰਹੇ ਹਨ। ਫ਼ਿਲਹਾਲ ਸਾਈਬਰ ਕ੍ਰਾਈਮ ਅਤੇ ਖੁਫ਼ੀਆ ਏਜੰਸੀਆਂ ਵੱਲੋਂ ਈ-ਮੇਲ ਦੇ ਆਈ.ਪੀ. (IP) ਐਡਰੈੱਸ ਅਤੇ ਸਰੋਤ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਸ ਸਾਜ਼ਿਸ਼ ਪਿੱਛੇ ਕਿਸ ਸ਼ਰਾਰਤੀ ਅਨਸਰ ਜਾਂ ਸੰਗਠਨ ਦਾ ਹੱਥ ਹੈ।

Loading...
Unable to load recommendations.
Follow Us
Related Stories
ED ਦੇ ਸਾਬਕਾ ਅਧਿਕਾਰੀ ਨਿਰੰਜਨ ਸਿੰਘ ਅਕਾਲੀ ਦਲ ਵਾਰਿਸ ਪੰਜਾਬ ਦੇ ‘ਚ ਹੋ ਸਕਦੇ ਨੇ ਸ਼ਾਮਲ, ਭਲਕੇ ਹੋ ਸਕਦਾ ਹੈ ਰਸਮੀ ਐਲਾਨ
ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਪਹੁੰਚੀ ਮੁਹਾਲੀ, ਨੌਜਵਾਨੀ ਨੂੰ ਬਚਾਉਣ ਲਈ ਸਿਆਸਤ ਤੋਂ ਉੱਪਰ ਉੱਠ ਕੇ ਅੱਗੇ ਆਉਣ ਦਾ ਸੱਦਾ
ਲੁਧਿਆਣਾ ‘ਚ ਕੈਨੇਡਾ PR ਦੇ ਨਾਂ ‘ਤੇ ਵੱਡੀ ਠੱਗੀ, ਲੁਟੇਰੀ ਦੁਲਹਨ ਨੇ ਰਚਾਇਆ ਤੀਜਾ ਵਿਆਹ; ਲੱਖਾਂ ਦੇ ਗਹਿਣੇ ਤੇ ਨਕਦੀ ਲੈ ਕੇ ਫ਼ਰਾਰ
ਮਾਝੇ ‘ਚ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਸਾਥੀਆਂ ਸਣੇ AAP ‘ਚ ਸ਼ਾਮਲ; CM ਮਾਨ ਨੇ ਕੀਤਾ ਸਵਾਗਤ
ਜਲੰਧਰ ਪੁਲਿਸ ਦੀ ਵੱਡੀ ਕਾਰਵਾਈ, 1 ਕਿੱਲੋ ਅਫ਼ੀਮ; 8 ਹਜ਼ਾਰ ਨਸ਼ੀਲੀਆਂ ਗੋਲੀਆਂ ਤੇ ਨਕਦੀ ਸਣੇ 3 ਤਸਕਰ ਗ੍ਰਿਫ਼ਤਾਰ
ਕਿਸੇ ਵੀ ਪੱਧਰ ‘ਤੇ ਢਿੱਲ ਨਹੀਂ ਵਰਤੀ ਜਾਵੇਗੀ… ਅਮਰਜੀਤ ਚਾਵਲਾ ਰੇਪ ਕੇਸ ‘ਤੇ SGPC ਪ੍ਰਧਾਨ ਧਾਮੀ ਨੇ ਤੋੜੀ ਚੁੱਪੀ