AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

CM ਮਾਨ ਨੇ ਕੌਮੀ ਇਨਸਾਫ਼ ਮੋਰਚੇ ਨਾਲ ਕੀਤੀ ਮੀਟਿੰਗ, ਕੇਂਦਰ ਸਰਕਾਰ ਦੇ ਰਵੱਈਏ ‘ਤੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਕੌਮੀ ਇਨਸਾਫ਼ ਮੋਰਚੇ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਅਤੇ ਉੱਚ ਪੱਧਰੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਉਨ੍ਹਾਂ ਦੀ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਨੂੰ ਯਕੀਨੀ ਬਣਾਉਣ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੇਗੀ ਅਤੇ ਇਸ ਮਸਲੇ ਦੇ ਨਿਪਟਾਰੇ ਲਈ ਹਰ ਸੰਭਵ ਕਾਨੂੰਨੀ ਅਤੇ ਸੰਵਿਧਾਨਕ ਰਾਹ ਅਖ਼ਤਿਆਰ ਕੀਤਾ ਜਾਵੇਗਾ।

CM ਮਾਨ ਨੇ ਕੌਮੀ ਇਨਸਾਫ਼ ਮੋਰਚੇ ਨਾਲ ਕੀਤੀ ਮੀਟਿੰਗ, ਕੇਂਦਰ ਸਰਕਾਰ ਦੇ ਰਵੱਈਏ 'ਤੇ ਚੁੱਕੇ ਸਵਾਲ
tv9-punjabi
| Updated On: 12 Oct 2026 23:51 PM IST
Share

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਕੌਮੀ ਇਨਸਾਫ਼ ਮੋਰਚੇ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਅਤੇ ਉੱਚ ਪੱਧਰੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਉਨ੍ਹਾਂ ਦੀ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਨੂੰ ਯਕੀਨੀ ਬਣਾਉਣ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੇਗੀ ਅਤੇ ਇਸ ਮਸਲੇ ਦੇ ਨਿਪਟਾਰੇ ਲਈ ਹਰ ਸੰਭਵ ਕਾਨੂੰਨੀ ਅਤੇ ਸੰਵਿਧਾਨਕ ਰਾਹ ਅਖ਼ਤਿਆਰ ਕੀਤਾ ਜਾਵੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਇਸ ਬੇਹੱਦ ਸੰਵੇਦਨਸ਼ੀਲ ਮੁੱਦੇ ਨੂੰ ਹੁਣ ਹੋਰ ਜ਼ਿਆਦਾ ਸਮੇਂ ਤੱਕ ਅਣਸੁਲਝਿਆ ਨਹੀਂ ਛੱਡਿਆ ਜਾ ਸਕਦਾ।

ਕੇਂਦਰ ਸਰਕਾਰ ਦੇ ਰੁਖ਼ ‘ਤੇ ਸਵਾਲ

ਮੁੱਖ ਮੰਤਰੀ ਨੇ ਖ਼ੁਲਾਸਾ ਕੀਤਾ ਕਿ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਅਤੇ ਪੰਜਾਬ ਦੇ ਰਾਜਪਾਲ ਨੂੰ ਪਹਿਲਾਂ ਹੀ ਲਿਖਤੀ ਰੂਪ ਵਿੱਚ ਇਹ ਭਰੋਸਾ ਦਿੱਤਾ ਸੀ ਕਿ ਜੇਕਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ ਪੈਰੋਲ ਦਿੱਤੀ ਜਾਂਦੀ ਹੈ, ਤਾਂ ਪੰਜਾਬ ਵਿੱਚ ਅਮਨ-ਕਾਨੂੰਨ ਅਤੇ ਸ਼ਾਂਤੀ ਦੀ ਸਥਿਤੀ ਨੂੰ ਪੂਰੀ ਤਰ੍ਹਾਂ ਬਰਕਰਾਰ ਰੱਖਿਆ ਜਾਵੇਗਾ। ਇਸ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ ਅਜੇ ਤੱਕ ਪੈਰੋਲ ਨਹੀਂ ਦਿੱਤੀ ਗਈ।

ਭਗਵੰਤ ਮਾਨ ਨੇ ਦੱਸਿਆ ਕਿ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲਬਾਤ ਦੌਰਾਨ ਵੀ ਇਹ ਯਕੀਨ ਦਿਵਾਇਆ ਸੀ ਕਿ ਪੰਜਾਬ ਸਰਕਾਰ ਸੂਬੇ ਵਿੱਚ ਅਮਨ-ਅਮਾਨ ਦੀ ਪੂਰੀ ਜ਼ਿੰਮੇਵਾਰੀ ਚੁੱਕਣ ਲਈ ਤਿਆਰ ਹੈ। ਜੇਕਰ ਜਗਤਾਰ ਸਿੰਘ ਹਵਾਰਾ ਨੂੰ ਕੁਝ ਦਿਨਾਂ ਦੀ ਵੀ ਪੈਰੋਲ ਮਿਲ ਜਾਂਦੀ ਹੈ ਤਾਂ ਇਹ ਪੰਜਾਬ ਅੰਦਰ ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦੀ ਇੱਕ ਵੱਡੀ ਮਿਸਾਲ ਬਣ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਹ ਮਾਮਲਾ ਕੇਂਦਰ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ, ਪ੍ਰੰਤੂ ਉਹ ਇਸ ਹੱਕੀ ਮੁੱਦੇ ਤੋਂ ਕਿਸੇ ਵੀ ਕੀਮਤ ‘ਤੇ ਪਿੱਛੇ ਹਟਣ ਵਾਲੇ ਨਹੀਂ ਹਨ।

ਰਾਜਪਾਲ ਕੋਲ ਚੁੱਕਿਆ ਜਾਵੇਗਾ ਭਿਓਰਾ ਤੇ ਤਾਰਾ ਦੀ ਪੈਰੋਲ ਦਾ ਮੁੱਦਾ

ਬੁੜੈਲ ਜੇਲ੍ਹ ਵਿੱਚ ਬੰਦ ਪਰਮਜੀਤ ਸਿੰਘ ਭਿਓਰਾ ਅਤੇ ਜਗਤਾਰ ਸਿੰਘ ਤਾਰਾ ਦੀ ਪੈਰੋਲ ਦੇ ਮਾਮਲੇ ਬਾਰੇ ਮੁੱਖ ਮੰਤਰੀ ਨੇ ਸਥਿਤੀ ਸਪੱਸ਼ਟ ਕਰਦਿਆਂ ਕਿਹਾ ਕਿ ਇਹ ਮਾਮਲਾ ਮੁੱਖ ਤੌਰ ‘ਤੇ ਯੂ.ਟੀ. ਚੰਡੀਗੜ੍ਹ ਪ੍ਰਸ਼ਾਸਨ ਦੇ ਦਾਇਰੇ ਵਿੱਚ ਆਉਂਦਾ ਹੈ। ਉਨ੍ਹਾਂ ਮੋਰਚੇ ਦੇ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਸੰਵੇਦਨਸ਼ੀਲ ਮਸਲੇ ਨੂੰ ਪੰਜਾਬ ਦੇ ਰਾਜਪਾਲ (ਜੋ ਕਿ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ ਹਨ) ਕੋਲ ਪੂਰੀ ਸੰਜੀਦਗੀ ਅਤੇ ਪ੍ਰਮੁੱਖਤਾ ਨਾਲ ਚੁੱਕਣਗੇ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਮੀਟਿੰਗ ਵਿੱਚ ਹਾਜ਼ਰ ਰਾਜ ਦੇ ਐਡਵੋਕੇਟ ਜਨਰਲ (ਏ.ਜੀ.) ਮਨਵਿੰਦਰਜੀਤ ਸਿੰਘ ਬੇਦੀ ਨੂੰ ਨਿਰਦੇਸ਼ ਜਾਰੀ ਕੀਤੇ ਕਿ ਉਹ ਇਨ੍ਹਾਂ ਸਾਰੇ ਕੇਸਾਂ ਦੇ ਕਾਨੂੰਨੀ ਪਹਿਲੂਆਂ ਦੀ ਡੂੰਘਾਈ ਨਾਲ ਜਾਂਚ ਕਰਨ ਤਾਂ ਜੋ ਇਸ ਦਾ ਕੋਈ ਵਿਵਹਾਰਕ, ਢੁੱਕਵਾਂ ਅਤੇ ਇਨਸਾਫ਼-ਪਸੰਦ ਹੱਲ ਕੱਢਿਆ ਜਾ ਸਕੇ।

ਸ਼ਾਂਤਮਈ ਸੰਘਰਸ਼ ਦੀ ਅਪੀਲ; ਮੀਟਿੰਗ ਵਿੱਚ ਉੱਚ ਅਧਿਕਾਰੀ ਰਹੇ ਮੌਜੂਦ

ਮੁੱਖ ਮੰਤਰੀ ਨੇ ਸਿੱਖ ਜਥੇਬੰਦੀਆਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਸੰਘਰਸ਼ ਪੂਰੀ ਤਰ੍ਹਾਂ ਪੁਰਅਮਨ ਅਤੇ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਹੀ ਜਾਰੀ ਰੱਖਣ, ਤਾਂ ਜੋ ਕੋਈ ਵੀ ਸ਼ਰਾਰਤੀ ਜਾਂ ਸਮਾਜ-ਵਿਰੋਧੀ ਅਨਸਰ ਇਸ ਮੁਹਿੰਮ ਨੂੰ ਗ਼ਲਤ ਦਿਸ਼ਾ ਵੱਲ ਨਾ ਭਟਕਾ ਸਕੇ।

ਇਸ ਅਹਿਮ ਮੀਟਿੰਗ ਵਿੱਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਐਡਵੋਕੇਟ ਜਨਰਲ ਮਨਵਿੰਦਰਜੀਤ ਸਿੰਘ ਬੇਦੀ, ਵਧੀਕ ਮੁੱਖ ਸਕੱਤਰ (ਗ੍ਰਹਿ ਮਾਮਲੇ) ਆਲੋਕ ਸ਼ੇਖਰ, ਸਪੈਸ਼ਲ ਡੀਜੀਪੀ ਪੀ.ਕੇ. ਸਿਨਹਾ, ਪ੍ਰਮੁੱਖ ਸਕੱਤਰ (ਜੇਲ੍ਹ ਵਿਭਾਗ) ਭਾਵਨਾ ਗਰਗ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕੁਮਾਰ ਅਮਿਤ ਸਮੇਤ ਪ੍ਰਸ਼ਾਸਨ ਅਤੇ ਪੁਲਿਸ ਦੇ ਕਈ ਉੱਚ ਅਧਿਕਾਰੀ ਹਾਜ਼ਰ ਸਨ।

Follow Us
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ......
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ...
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ...
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ...
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ...
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ...
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ...
ਅਗਨੀਵੀਰਾਂ ਨੂੰ ਮਿਲਿਆ 2 ਸਾਲ ਦਾ ਐਕਸਟੇਂਸ਼ਨ, ਰੈਗੁਲਰ ਸੈਨਿਕ ਬਣਨ ਦਾ ਰਾਹ ਪੱਧਰਾ
ਅਗਨੀਵੀਰਾਂ ਨੂੰ ਮਿਲਿਆ 2 ਸਾਲ ਦਾ ਐਕਸਟੇਂਸ਼ਨ, ਰੈਗੁਲਰ ਸੈਨਿਕ ਬਣਨ ਦਾ ਰਾਹ ਪੱਧਰਾ...