AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

CM ਮਾਨ ਨੇ ਰਾਸ਼ਟਰਪਤੀ ਤੋਂ ਮੰਗਿਆ ਮਿਲਣ ਦਾ ਸਮਾਂ, 7 ਸੰਸਦ ਮੈਂਬਰਾਂ ਦੇ ਪਾਰਟੀ ਬਦਲਣ ਵਿਰੁੱਧ ‘ਰਾਈਟ ਟੂ ਰਿਕਾਲ’ ਦੀ ਰੱਖਣਗੇ ਮੰਗ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਛੱਡਣ ਤੋਂ ਬਾਅਦ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ ਵਿੱਚ ਸਖ਼ਤ ਰੁਖ਼ ਅਖਤਿਆਰ ਕਰਦਿਆਂ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਤੋਂ ਮੁਲਾਕਾਤ ਲਈ ਸਮਾਂ ਮੰਗਿਆ ਹੈ। ਮੁੱਖ ਮੰਤਰੀ ਦਫ਼ਤਰ ਦੇ ਸੂਤਰਾਂ ਅਨੁਸਾਰ, CM ਮਾਨ ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਨਾਲ ਲੈ ਕੇ ਦਿੱਲੀ ਜਾਣਾ ਚਾਹੁੰਦੇ ਹਨ, ਤਾਂ ਜੋ ਪਾਰਟੀ ਬਦਲਣ ਵਾਲੇ ਸੰਸਦ ਮੈਂਬਰਾਂ ਵਿਰੁੱਧ 'ਰਾਈਟ ਟੂ ਰਿਕਾਲ' ਦੀ ਮੰਗ ਕੀਤੀ ਜਾ ਸਕੇ ਅਤੇ ਆਪਣਾ ਪੱਖ ਪੇਸ਼ ਕੀਤਾ ਜਾ ਸਕੇ।

CM ਮਾਨ ਨੇ ਰਾਸ਼ਟਰਪਤੀ ਤੋਂ ਮੰਗਿਆ ਮਿਲਣ ਦਾ ਸਮਾਂ, 7 ਸੰਸਦ ਮੈਂਬਰਾਂ ਦੇ ਪਾਰਟੀ ਬਦਲਣ ਵਿਰੁੱਧ 'ਰਾਈਟ ਟੂ ਰਿਕਾਲ' ਦੀ ਰੱਖਣਗੇ ਮੰਗ
amanpreet-kaur
| Published: 25 Apr 2026 15:45 PM IST

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਛੱਡਣ ਤੋਂ ਬਾਅਦ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ ਵਿੱਚ ਸਖ਼ਤ ਰੁਖ਼ ਅਖਤਿਆਰ ਕਰਦਿਆਂ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਤੋਂ ਮੁਲਾਕਾਤ ਲਈ ਸਮਾਂ ਮੰਗਿਆ ਹੈ। ਮੁੱਖ ਮੰਤਰੀ ਦਫ਼ਤਰ ਦੇ ਸੂਤਰਾਂ ਅਨੁਸਾਰ, CM ਮਾਨ ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਨਾਲ ਲੈ ਕੇ ਦਿੱਲੀ ਜਾਣਾ ਚਾਹੁੰਦੇ ਹਨ, ਤਾਂ ਜੋ ਪਾਰਟੀ ਬਦਲਣ ਵਾਲੇ ਸੰਸਦ ਮੈਂਬਰਾਂ ਵਿਰੁੱਧ ‘ਰਾਈਟ ਟੂ ਰਿਕਾਲ’ ਦੀ ਮੰਗ ਕੀਤੀ ਜਾ ਸਕੇ ਅਤੇ ਆਪਣਾ ਪੱਖ ਪੇਸ਼ ਕੀਤਾ ਜਾ ਸਕੇ।

ਇਸ ਦੇ ਨਾਲ ਹੀ, ‘ਆਪ’ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਉਪ-ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ, ਜਿੱਥੇ ਉਹ ਪਾਰਟੀ ਛੱਡਣ ਵਾਲੇ ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕਰਨਗੇ। ਸੰਜੇ ਸਿੰਘ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਸਿਰਫ਼ 3 ਸੰਸਦ ਮੈਂਬਰ ਹੀ ਭਾਜਪਾ ਵਿੱਚ ਸ਼ਾਮਲ ਹੋਏ ਹਨ, ਜਦਕਿ ਬਾਕੀ 4 ਅਜੇ ਵੀ ਪਾਰਟੀ ਦਾ ਹਿੱਸਾ ਹਨ।

ਜਾਅਲੀ ਦਸਤਖ਼ਤਾਂ ਦਾ ਦਾਅਵਾ

ਵਿੱਤ ਮੰਤਰੀ ਹਰਪਾਲ ਚੀਮਾ ਨੇ ਰਾਘਵ ਚੱਢਾ ਦੇ ਉਸ ਦਾਅਵੇ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ 10 ਵਿੱਚੋਂ 7 (ਦੋ-ਤਿਹਾਈ) ਸੰਸਦ ਮੈਂਬਰ ਉਨ੍ਹਾਂ ਦੇ ਨਾਲ ਹਨ, ਜਿਸ ਕਾਰਨ ਦਲ-ਬਦਲ ਕਾਨੂੰਨ ਲਾਗੂ ਨਹੀਂ ਹੁੰਦਾ। ਚੀਮਾ ਨੇ ਇਲਜ਼ਾਮ ਲਾਇਆ ਕਿ ਸਿਰਫ਼ 3 ਮੈਂਬਰ ਭਾਜਪਾ ਵਿੱਚ ਗਏ ਹਨ ਅਤੇ ਸਵਾਤੀ ਮਾਲੀਵਾਲ ਤੇ ਰਾਜਿੰਦਰ ਗੁਪਤਾ ਦੇ ਦਸਤਖ਼ਤ ਜਾਅਲੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਰਾਜਿੰਦਰ ਗੁਪਤਾ ਇਸ ਵੇਲੇ ਵਿਦੇਸ਼ ਵਿੱਚ ਆਪਣੀ ਬਾਈਪਾਸ ਸਰਜਰੀ ਕਰਵਾ ਰਹੇ ਹਨ। ਚੀਮਾ ਅਨੁਸਾਰ, 7 ਮੈਂਬਰਾਂ ਦੀ ਗਿਣਤੀ ਪੂਰੀ ਦਿਖਾ ਕੇ ਕਾਨੂੰਨ ਤੋਂ ਬਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਮਾਨ ਦਾ ਤੰਜ

ਸ਼ਨੀਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ (X) ‘ਤੇ ਪਾਰਟੀ ਛੱਡਣ ਵਾਲੇ ਆਗੂਆਂ ‘ਤੇ ਤਿੱਖਾ ਤੰਜ ਕੱਸਿਆ। ਉਨ੍ਹਾਂ ਲਿਖਿਆ:

ਆਪਰੇਸ਼ਨ ਲੋਟਸ ਅਤੇ ਏਜੰਸੀਆਂ ਦਾ ਡਰ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਲੀ ਵਿੱਚ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਤੋਂ ਬਾਅਦ ਕਿਹਾ ਕਿ ਪੰਜਾਬ ਵਿੱਚ ਭਾਜਪਾ ‘ਆਪਰੇਸ਼ਨ ਲੋਟਸ’ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰਾਂ ਨੇ ਪੰਜਾਬ ਨਾਲ ਵਿਸ਼ਵਾਸਘਾਤ ਕੀਤਾ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਜਾਣਾ ਹੀ ਸੀ ਤਾਂ ਅਸਤੀਫ਼ਾ ਦੇ ਕੇ ਕਿਉਂ ਨਹੀਂ ਗਏ? ਉਨ੍ਹਾਂ ਦਾਅਵਾ ਕੀਤਾ ਕਿ ਅਸ਼ੋਕ ਮਿੱਤਲ ਦੇ ਟਿਕਾਣਿਆਂ ‘ਤੇ 4 ਦਿਨ ਰੇਡ ਚੱਲੀ ਅਤੇ ਚਿੱਠੀ ‘ਤੇ ਦਸਤਖ਼ਤ ਹੋਣ ਤੋਂ ਬਾਅਦ ਹੀ ਇਹ ਰੇਡ ਬੰਦ ਹੋਈ।

ਵਿੱਤ ਮੰਤਰੀ ਚੀਮਾ ਨੇ ਹਰਭਜਨ ਸਿੰਘ ‘ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਸ ਨੂੰ ਨੌਜਵਾਨਾਂ ਦਾ ਰਾਹ ਦਸੇਰਾ ਬਣਾ ਕੇ ਲਿਆਂਦਾ ਸੀ, ਉਹ ‘ਗੱਦਾਰ’ ਬਣ ਕੇ ਭੱਜ ਗਿਆ। ਉਨ੍ਹਾਂ ਕਿਹਾ ਕਿ ਹਰਭਜਨ ਨੂੰ ਡਰ ਸੀ ਕਿ ਭਾਜਪਾ ਉਸ ਦੀ ਕਮੈਂਟਰੀ ਬੰਦ ਕਰਵਾ ਦੇਵੇਗੀ ਕਿਉਂਕਿ BCCI ‘ਤੇ ਉਨ੍ਹਾਂ ਦਾ ਕਬਜ਼ਾ ਹੈ। ਚੀਮਾ ਨੇ ਕਿਹਾ ਕਿ ਅਸ਼ੋਕ ਮਿੱਤਲ ਨੂੰ ਉਸ ਦਾ ਕਾਰੋਬਾਰ ਬੰਦ ਕਰਵਾਉਣ ਦੀ ਧਮਕੀ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ 3 ਕਰੋੜ ਪੰਜਾਬੀ ਇਨ੍ਹਾਂ ਗੱਦਾਰਾਂ ਨੂੰ ਸਬਕ ਸਿਖਾਉਣਗੇ।

Follow Us
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ...
PSEB ਨੇ ਐਲਾਨੇ 10ਵੀਂ ਦੇ ਨਤੀਜੇ, ਕੁੜੀਆਂ ਦੇ ਸਿਰ ਮੁੜ ਸੱਜਿਆ ਤਾਜ, ਮੁੰਡੇ ਵੀ ਨਹੀਂ ਪਿੱਛੇ
PSEB ਨੇ ਐਲਾਨੇ 10ਵੀਂ ਦੇ ਨਤੀਜੇ, ਕੁੜੀਆਂ ਦੇ ਸਿਰ ਮੁੜ ਸੱਜਿਆ ਤਾਜ, ਮੁੰਡੇ ਵੀ ਨਹੀਂ ਪਿੱਛੇ...
ਸੀਐਮ ਮਾਨ ਨੇ ਮਜਾਕੀਆ ਅੰਦਾਜ 'ਚ ਸੁਖਬੀਰ ਬਾਦਲ ਅਤੇ ਰਾਜਾ ਵੜਿੰਗ 'ਤੇ ਕਿਵੇਂ ਸਾਧੇ ਨਿਸ਼ਾਨੇ? ਵੇਖੋ ਵੀਡੀਓ
ਸੀਐਮ ਮਾਨ ਨੇ ਮਜਾਕੀਆ ਅੰਦਾਜ 'ਚ ਸੁਖਬੀਰ ਬਾਦਲ ਅਤੇ ਰਾਜਾ ਵੜਿੰਗ 'ਤੇ ਕਿਵੇਂ ਸਾਧੇ ਨਿਸ਼ਾਨੇ? ਵੇਖੋ ਵੀਡੀਓ...
ਪੀਐਮ ਮੋਦੀ ਦਾ ਦੇਸ਼ ਨੂੰ ਮੰਤਰ, Work From Home, ਔਨਲਾਈਨ ਬੈਠਕਾਂ ਅਤੇ ਖਾਣ ਵਾਲੇ ਤੇਲ ਵਿੱਚ ਕਟੌਤੀ ਦੀ ਅਪੀਲ
ਪੀਐਮ ਮੋਦੀ ਦਾ ਦੇਸ਼ ਨੂੰ ਮੰਤਰ, Work From Home, ਔਨਲਾਈਨ ਬੈਠਕਾਂ ਅਤੇ ਖਾਣ ਵਾਲੇ ਤੇਲ ਵਿੱਚ ਕਟੌਤੀ ਦੀ ਅਪੀਲ...
Thalapathy Vijay Becomes Tamil Nadu CM: ਥਾਲਾਪਤੀ ਵਿਜੇ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਤਾਮਿਲਨਾਡੂ ਦੀ ਰਾਜਨੀਤੀ ਵਿੱਚ ਇੱਕ ਨਵਾਂ ਅਧਿਆਇ
Thalapathy Vijay Becomes Tamil Nadu CM: ਥਾਲਾਪਤੀ ਵਿਜੇ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਤਾਮਿਲਨਾਡੂ ਦੀ ਰਾਜਨੀਤੀ ਵਿੱਚ ਇੱਕ ਨਵਾਂ ਅਧਿਆਇ...
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ...
ਸੁਖਬੀਰ ਬਾਦਲ ਦੀ ਸ਼੍ਰੋਮਣੀ ਅਕਾਲੀ ਦਲ ਹੋਈ ਸਾਈਡਲਾਈਨ... ਕਿਵੇਂ ਹੋਵੇਗਾ Comeback?
ਸੁਖਬੀਰ ਬਾਦਲ ਦੀ ਸ਼੍ਰੋਮਣੀ ਅਕਾਲੀ ਦਲ ਹੋਈ ਸਾਈਡਲਾਈਨ... ਕਿਵੇਂ ਹੋਵੇਗਾ Comeback?...
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ...
ਮੁੱਖ ਮੰਤਰੀ ਭਗਵੰਤ ਮਾਨ ਦੀ "ਸ਼ੁਕਰਾਨਾ ਯਾਤਰਾ", ਕੀ ਵਿਧਾਨਸਭਾ ਚੋਣ ਦੀ ਤਿਆਰੀ?
ਮੁੱਖ ਮੰਤਰੀ ਭਗਵੰਤ ਮਾਨ ਦੀ