AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

CM ਭਗਵੰਤ ਮਾਨ ਨੇ 72 ਅਧਿਆਪਕਾਂ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਬੈਚ ਭੇਜਿਆ ਫਿਨਲੈਂਡ, ਨਵੀਂ ਟ੍ਰੇਨਿੰਗ ਲੈਣਗੇ ਟੀਚਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੀ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰੀ ਬਣਾਉਣ ਦੇ ਉਦੇਸ਼ ਨਾਲ ਇੱਕ ਹੋਰ ਵੱਡਾ ਕਦਮ ਚੁੱਕਿਆ ਹੈ। ਮੁੱਖ ਮੰਤਰੀ ਨੇ ਦੇਸ਼ ਦੇ ਨਿਰਮਾਤਾ ਕਹੇ ਜਾਣ ਵਾਲੇ 72 ਪ੍ਰਾਇਮਰੀ ਸਕੂਲ ਅਧਿਆਪਕਾਂ ਦੇ ਇੱਕ ਵਿਸ਼ੇਸ਼ ਬੈਚ ਨੂੰ ਅਧਿਆਪਨ ਦੇ ਨਵੇਂ ਤਰੀਕੇ ਅਤੇ ਆਧੁਨਿਕ ਟੂਲਸ ਦੀ ਸਿਖਲਾਈ ਲੈਣ ਲਈ ਫਿਨਲੈਂਡ ਵਾਸਤੇ ਰਵਾਨਾ ਕੀਤਾ ਹੈ।

CM ਭਗਵੰਤ ਮਾਨ ਨੇ 72 ਅਧਿਆਪਕਾਂ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਬੈਚ ਭੇਜਿਆ ਫਿਨਲੈਂਡ, ਨਵੀਂ ਟ੍ਰੇਨਿੰਗ ਲੈਣਗੇ ਟੀਚਰ
amanpreet-kaur
| Updated On: 16 May 2026 15:58 PM IST
Share

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੀ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰੀ ਬਣਾਉਣ ਦੇ ਉਦੇਸ਼ ਨਾਲ ਇੱਕ ਹੋਰ ਵੱਡਾ ਕਦਮ ਚੁੱਕਿਆ ਹੈ। ਮੁੱਖ ਮੰਤਰੀ ਨੇ ਦੇਸ਼ ਦੇ ਨਿਰਮਾਤਾ ਕਹੇ ਜਾਣ ਵਾਲੇ 72 ਪ੍ਰਾਇਮਰੀ ਸਕੂਲ ਅਧਿਆਪਕਾਂ ਦੇ ਇੱਕ ਵਿਸ਼ੇਸ਼ ਬੈਚ ਨੂੰ ਅਧਿਆਪਨ ਦੇ ਨਵੇਂ ਤਰੀਕੇ ਅਤੇ ਆਧੁਨਿਕ ਟੂਲਸ ਦੀ ਸਿਖਲਾਈ ਲੈਣ ਲਈ ਫਿਨਲੈਂਡ ਵਾਸਤੇ ਰਵਾਨਾ ਕੀਤਾ ਹੈ। ਇਹ ਅਧਿਆਪਕ ਪਹਿਲਾਂ ਦਿੱਲੀ ਲਈ ਰਵਾਨਾ ਹੋਏ ਹਨ, ਜਿੱਥੋਂ ਉਹ ਫਿਨਲੈਂਡ ਦੇ ‘ਤੁਰਕੂ’ ਸ਼ਹਿਰ ਲਈ ਉਡਾਣ ਭਰਨਗੇ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਦੇ ਸਾਂਝੇ ਯਤਨਾਂ ਸਦਕਾ ਅੱਜ ਦੇਸ਼ ਦੇ ਸਿਆਸੀ ਦ੍ਰਿਸ਼ ‘ਚ ਵੱਡੀ ਤਬਦੀਲੀ ਆਈ ਹੈ। ਉਨ੍ਹਾਂ ਕਿਹਾ ਕਿ ਇਹ ‘ਆਪ’ ਸਰਕਾਰ ਦੀਆਂ ਨੀਤੀਆਂ ਦਾ ਹੀ ਅਸਰ ਹੈ ਕਿ ਅੱਜ ਸਿੱਖਿਆ, ਸਿਹਤ ਅਤੇ ਬਿਜਲੀ ਵਰਗੇ ਬੁਨਿਆਦੀ ਮੁੱਦੇ ਦੂਜੀਆਂ ਸਿਆਸੀ ਪਾਰਟੀਆਂ ਦੇ ਚੋਣ ਏਜੰਡੇ ਦਾ ਮੁੱਖ ਕੇਂਦਰ ਬਣ ਗਏ ਹਨ। ਉਨ੍ਹਾਂ ਮਾਣ ਨਾਲ ਦੱਸਿਆ ਕਿ ਪੰਜਾਬ ਸਰਕਾਰ ਹੁਣ ਤੱਕ 234 ਪ੍ਰਿੰਸੀਪਲਾਂ ਅਤੇ ਸਿੱਖਿਆ ਅਧਿਕਾਰੀਆਂ ਨੂੰ ਪੰਜ ਦਿਨਾਂ ਦੇ ਲੀਡਰਸ਼ਿਪ ਡਿਵੈਲਪਮੈਂਟ ਪ੍ਰੋਗਰਾਮ ਲਈ ਸਿੰਗਾਪੁਰ ਭੇਜ ਚੁੱਕੀ ਹੈ ਅਤੇ ਹੁਣ 72 ਪ੍ਰਾਇਮਰੀ ਅਧਿਆਪਕਾਂ ਨੂੰ ਫਿਨਲੈਂਡ ਭੇਜਿਆ ਜਾ ਰਿਹਾ ਹੈ।

29 ਮਈ ਨੂੰ ਫਿਨਲੈਂਡ ਪਹੁੰਚੇਗਾ ਅਧਿਆਪਕਾਂ ਦਾ ਇਹ ਸਭ ਤੋਂ ਵੱਡਾ ਬੈਚ

ਮੁੱਖ ਮੰਤਰੀ ਨੇ ਦੱਸਿਆ ਕਿ ਫਿਨਲੈਂਡ ਜਾਣ ਵਾਲਾ 72 ਅਧਿਆਪਕਾਂ ਦਾ ਇਹ ਬੈਚ 29 ਮਈ ਤੱਕ ਉੱਥੇ ਪਹੁੰਚ ਜਾਵੇਗਾ। ਇਹ ਹੁਣ ਤੱਕ ਦਾ ਸਭ ਤੋਂ ਵੱਡਾ ਬੈਚ ਹੈ, ਜੋ ਵਿਦੇਸ਼ ਵਿੱਚ ਵਿਸ਼ਵ ਪੱਧਰੀ ਟ੍ਰੇਨਿੰਗ ਹਾਸਲ ਕਰੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਭੇਜੇ ਗਏ ਬੈਚਾਂ ਦੇ ਨਤੀਜੇ ਹੁਣ ਜ਼ਮੀਨੀ ਪੱਧਰ ‘ਤੇ ਦਿਖਣੇ ਸ਼ੁਰੂ ਹੋ ਗਏ ਹਨ। ਇਸ ਦੀ ਪ੍ਰੋੜ੍ਹਤਾ ਕਰਦਿਆਂ ਉਨ੍ਹਾਂ ਕੇਂਦਰ ਸਰਕਾਰ ਦੇ ਨੀਤੀ ਆਯੋਗ ਵੱਲੋਂ ਜਾਰੀ ਕੀਤੇ ਗਏ ਹਾਲੀਆ ਸਰਵੇਖਣ ਦਾ ਹਵਾਲਾ ਦਿੱਤਾ।

ਇਸ ਸਰਵੇਖਣ ਅਨੁਸਾਰ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਕੇਰਲ, ਮਹਾਰਾਸ਼ਟਰ ਅਤੇ ਹਰਿਆਣਾ ਵਰਗੇ ਸੂਬਿਆਂ ਨੂੰ ਪਛਾੜ ਕੇ ਦੇਸ਼ ਭਰ ਵਿੱਚੋਂ ਪਹਿਲੇ ਸਥਾਨ ‘ਤੇ ਆਇਆ ਹੈ। ਪੰਜਾਬ ਨੇ ਗਣਿਤ, ਹੋਮ ਸਾਇੰਸ, ਭਾਸ਼ਾ ਅਤੇ ਵਿਗਿਆਨ ਦੇ ਵਿਸ਼ਿਆਂ ਵਿੱਚ ਸਰਵੋਤਮ ਪ੍ਰਤੀਸ਼ਤਤਾ ਹਾਸਲ ਕੀਤੀ ਹੈ। ਇਸ ਤੋਂ ਇਲਾਵਾ ਸਮਾਰਟ ਸਕੂਲਾਂ ਦੀ ਗਿਣਤੀ, ਜਮਾਤਾਂ ਵਿੱਚ ਬੱਚਿਆਂ ਤੇ ਅਧਿਆਪਕਾਂ ਦੇ ਅਨੁਪਾਤ, ਕੰਪਿਊਟਰ ਲੈਬਾਂ ਅਤੇ ਬਿਜਲੀ ਦੀ ਸਹੂਲਤ ਵਿੱਚ ਪੰਜਾਬ ਦੇ 99.9 ਫ਼ੀਸਦੀ ਸਕੂਲ ਮੋਹਰੀ ਪਾਏ ਗਏ ਹਨ।

ਸਰਕਾਰੀ ਸਕੂਲਾਂ ਦੇ ਬੱਚਿਆਂ ਨੇ ਮੈਰਿਟ ਸੂਚੀ ‘ਚ ਗੱਡੇ ਝੰਡੇ

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪ੍ਰਾਪਤੀ ‘ਤੇ ਖ਼ੁਸ਼ੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਉਨ੍ਹਾਂ ਦੇ ਆਪਣੇ ਵਿਧਾਨ ਸਭਾ ਹਲਕੇ ਧੂਰੀ ਦੇ ਇੱਕ ਸਰਕਾਰੀ ਸਕੂਲ ਦੇ 10 ਬੱਚਿਆਂ ਨੇ 97% ਅਤੇ 98% ਨੰਬਰ ਲੈ ਕੇ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਇਆ ਹੈ। ਇਸ ਦੇ ਨਾਲ ਹੀ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਸੂਬੇ ਭਰ ‘ਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀਆਂ ਤਿੰਨ ਲੜਕੀਆਂ ਦਾ ਵਿਸ਼ੇਸ਼ ਤੌਰ ‘ਤੇ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨਾਂ ਵਿਦਿਆਰਥਣਾਂ ਨੇ 500 ਵਿੱਚੋਂ 500 ਪੂਰੇ ਅੰਕ ਪ੍ਰਾਪਤ ਕੀਤੇ ਸਨ, ਪਰ ਬੋਰਡ ਦੇ ਨਿਯਮਾਂ ਅਨੁਸਾਰ ਜਨਮ ਮਿਤੀ ਦੇ ਆਧਾਰ ‘ਤੇ ਰੈਂਕ ਤੈਅ ਹੋਇਆ।

ਉਨ੍ਹਾਂ ਅੱਗੇ ਦੱਸਿਆ ਕਿ ਪਲੱਸ ਟੂ ਦੀਆਂ ਇਹ ਤਿੰਨੋਂ ਹੋਣਹਾਰ ਬੇਟੀਆਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਸਰਗਰਮ ਹਨ ਅਤੇ ਸਪੋਰਟਸ ਪਰਸਨ ਹਨ। ਮੁੱਖ ਮੰਤਰੀ ਨੇ ਇਨ੍ਹਾਂ ਬੱਚਿਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸ਼ੁਰੂ ਹੋਈਆਂ ‘ਪੇਰੈਂਟਸ-ਟੀਚਰ ਮੀਟਿੰਗਾਂ’ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਹਿਲਾਂ ਕਦੇ ਸਰਕਾਰੀ ਸਕੂਲਾਂ ਵਿੱਚ ਅਜਿਹੀਆਂ ਮੀਟਿੰਗਾਂ ਬਾਰੇ ਸੁਣਿਆ ਵੀ ਨਹੀਂ ਸੀ ਜਾਂਦਾ, ਜੋ ਹੁਣ ਇੱਕ ਨਿਯਮਿਤ ਪ੍ਰਕਿਰਿਆ ਬਣ ਚੁੱਕੀ ਹੈ।

ਪਹਿਲਾਂ ਸਿੰਗਾਪੁਰ ਭੇਜਿਆ ਗਿਆ ਸੀ ਪ੍ਰਿੰਸੀਪਲਾਂ ਦਾ 7ਵਾਂ ਬੈਚ

ਇੱਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਹਾਜ਼ਰੀ ਵਿੱਚ 36 ਪ੍ਰਿੰਸੀਪਲਾਂ ਦੇ 7ਵੇਂ ਬੈਚ ਨੂੰ ਸਿੰਗਾਪੁਰ ਰਵਾਨਾ ਕੀਤਾ ਸੀ। ਉਸ ਸਮੇਂ ਮੁੱਖ ਮੰਤਰੀ ਨੇ ਕਿਹਾ ਸੀ ਕਿ ਇਹ ਦਿਨ ਪੰਜਾਬ ਦੇ ਇਤਿਹਾਸ ਵਿੱਚ ਇੱਕ ਸੁਨਹਿਰੀ ਅਧਿਆਏ ਵਜੋਂ ਦਰਜ ਹੈ, ਕਿਉਂਕਿ ਇਸ ਪਹਿਲਕਦਮੀ ਨਾਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਵੱਡੀ ਮਦਦ ਮਿਲ ਰਹੀ ਹੈ। ਬਿਹਤਰ ਅਤੇ ਆਧੁਨਿਕ ਤਰੀਕੇ ਨਾਲ ਸਿਖਲਾਈ ਪ੍ਰਾਪਤ ਸਟਾਫ਼ ਕਾਰਨ ਹੀ ਅੱਜ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਦਰ ਵਿੱਚ ਭਾਰੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ।

ਵਿਦੇਸ਼ ਜਾਣ ਵਾਲੇ ਅਧਿਆਪਕਾਂ ‘ਚ ਮਹਿਲਾਵਾਂ ਦੀ ਗਿਣਤੀ ਸਭ ਤੋਂ ਵੱਧ

ਮੁੱਖ ਮੰਤਰੀ ਭਗਵੰਤ ਮਾਨ ਨੇ ਉਮੀਦ ਜਤਾਈ ਕਿ ਵਿਦੇਸ਼ਾਂ ਤੋਂ ਉੱਚ ਪੱਧਰੀ ਸਿਖਲਾਈ ਲੈ ਕੇ ਆਉਣ ਵਾਲੇ ਪ੍ਰਿੰਸੀਪਲ ਅਤੇ ਅਧਿਆਪਕ ਜਦੋਂ ਸਕੂਲਾਂ ਵਿੱਚ ਨਵੀਆਂ ਤਕਨੀਕਾਂ ਲਾਗੂ ਕਰਨਗੇ, ਤਾਂ ਸਰਕਾਰੀ ਸਕੂਲਾਂ ਦੇ ਬੱਚੇ ਮਹਿੰਗੇ ਕਾਨਵੈਂਟ ਸਕੂਲਾਂ ਦੇ ਵਿਦਿਆਰਥੀਆਂ ਦਾ ਮੁਕਾਬਲਾ ਕਰਨ ਦੇ ਪੂਰੀ ਤਰ੍ਹਾਂ ਯੋਗ ਹੋ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਇਸ ਵੇਲੇ ਇੱਕ ਵੱਡੀ ਸਿੱਖਿਆ ਕ੍ਰਾਂਤੀ ਦਾ ਗਵਾਹ ਬਣ ਰਿਹਾ ਹੈ ਕਿਉਂਕਿ ਮੌਜੂਦਾ ਸਰਕਾਰ ਸਿੱਖਿਆ ਖੇਤਰ ਨੂੰ ਸਭ ਤੋਂ ਪਹਿਲੀ ਤਰਜੀਹ ਦੇ ਰਹੀ ਹੈ। ਉਨ੍ਹਾਂ ਕੌਮਾਂਤਰੀ ਮਹਿਲਾ ਦਿਵਸ ਮੌਕੇ ਇਸ ਗੱਲ ‘ਤੇ ਵਿਸ਼ੇਸ਼ ਖ਼ੁਸ਼ੀ ਪ੍ਰਗਟਾਈ ਸੀ ਕਿ ਵਿਦੇਸ਼ ਜਾਣ ਵਾਲੇ ਬੈਚਾਂ ਵਿੱਚ ਮਹਿਲਾ ਪ੍ਰਿੰਸੀਪਲਾਂ ਦੀ ਗਿਣਤੀ ਸਭ ਤੋਂ ਵੱਧ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇਸ਼ ਦਾ ਅਜਿਹਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਨੇ ਆਪਣੇ 300 ਤੋਂ ਵੱਧ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਵਿਸ਼ਵ ਪ੍ਰਸਿੱਧ ਸੰਸਥਾਵਾਂ ਤੋਂ ਸਿਖਲਾਈ ਦਿਵਾਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਹੁਣ ਤੱਕ ਕੁੱਲ 306 ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਵਿਸ਼ਵ ਪੱਧਰੀ ਸਿਖਲਾਈ ਦਿਵਾ ਕੇ ਦੇਸ਼ ਦੇ ਸਿੱਖਿਆ ਖੇਤਰ ਵਿੱਚ ਇੱਕ ਨਵਾਂ ਅਤੇ ਮਿਸਾਲੀ ਮਾਣਕ ਸਥਾਪਿਤ ਕਰ ਦਿੱਤਾ ਹੈ, ਤਾਂ ਜੋ ਗਰੀਬ ਤੋਂ ਗਰੀਬ ਪਰਿਵਾਰ ਦੇ ਬੱਚੇ ਨੂੰ ਵੀ ਸਰਕਾਰੀ ਸਕੂਲ ਵਿੱਚ ਉੱਚ ਕੋਟੀ ਦੀ ਸਿੱਖਿਆ ਮਿਲ ਸਕੇ।

Follow Us
NEET UG Exam: ਅਗਲੇ ਸਾਲ ਤੋਂ Online ਹੋਵੇਗੀ NEET UG ਪ੍ਰੀਖਿਆ
NEET UG Exam: ਅਗਲੇ ਸਾਲ ਤੋਂ Online ਹੋਵੇਗੀ NEET UG ਪ੍ਰੀਖਿਆ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ......
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ...
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ...
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ...
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?...
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ...
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ......