ਮੁੱਖ ਮੰਤਰੀ ਮਾਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ੀ, ਜਥੇਦਾਰ ਗੜਗੱਜ ਨੇ ਬਦਲਿਆ ਸਮਾਂ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗੜਗੱਜ ਨੇ ਪਹਿਲਾਂ ਸੀਐਮ ਮਾਨ ਨੂੰ ਸਵੇਰੇ 10 ਵਜੇ ਪੇਸ਼ ਹੋਣ ਲਈ ਕਿਹਾ ਸੀ, ਪਰ ਸੀਐਮ ਦੇ ਪ੍ਰੋਗਰਾਮ ਦਾ ਹਵਾਲਾ ਦਿੰਦੇ ਹੋਏ, ਦੁਪਹਿਰ 4:30 ਵਜੇ ਪੇਸ਼ ਹੋਣ ਲਈ ਕਿਹਾ ਗਿਆ। ਹਾਲਾਂਕਿ, ਇਸ ਦੇ ਜਵਾਬ 'ਚ ਸੀਐਮ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਕੋਈ ਪ੍ਰੋਗਰਾਮ ਨਹੀਂ ਹੈ। ਉਹ ਸਵੇਰੇ 10 ਵਜੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋ ਸਕਦੇ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ, 15 ਜਨਵਰੀ ਨੂੰ ਸਿੱਖਾਂ ਦੇ ਸਰਵੋਚ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਵਿਵਾਦਿਤ ਵੀਡੀਓ, ਗੋਲਕ ‘ਤੇ ਟਿੱਪਣੀਆਂ ਸਮੇਤ ਹੋਰ ਮੁੱਦਿਆਂ ‘ਤੇ ਬਿਆਨਬਾਜ਼ੀ ਨੂੰ ਲੈ ਕੇ ਮੁੱਖ ਮੰਤਰੀ ਨੂੰ ਤਲਬ ਕੀਤਾ ਹੈ। ਅੰਮ੍ਰਿਤਧਾਰੀ ਸਿੱਖ ਨਾ ਹੋਣ ਕਰਕੇ ਸੀਐਮ ਮਾਨ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਦੀ ਥਾਂ ਸਕੱਤਰੇਕ ਵਿਖੇ ਪੇਸ਼ ਹੋਣਗੇ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗੜਗੱਜ ਨੇ ਪਹਿਲਾਂ ਸੀਐਮ ਮਾਨ ਨੂੰ ਸਵੇਰੇ 10 ਵਜੇ ਪੇਸ਼ ਹੋਣ ਲਈ ਕਿਹਾ ਸੀ, ਪਰ ਸੀਐਮ ਦੇ ਪ੍ਰੋਗਰਾਮ ਦਾ ਹਵਾਲਾ ਦਿੰਦੇ ਹੋਏ, ਦੁਪਹਿਰ 4:30 ਵਜੇ ਪੇਸ਼ ਹੋਣ ਲਈ ਕਿਹਾ ਗਿਆ। ਹਾਲਾਂਕਿ, ਇਸ ਦੇ ਜਵਾਬ ‘ਚ ਸੀਐਮ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਕੋਈ ਪ੍ਰੋਗਰਾਮ ਨਹੀਂ ਹੈ। ਉਹ ਸਵੇਰੇ 10 ਵਜੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋ ਸਕਦੇ ਹਨ।
ਦੱਸ ਦੇਈਏ ਕਿ ਜਥੇਦਾਰ ਵੱਲੋਂ ਤਲਬ ਕੀਤੇ ਜਾਣ ਤੋਂ ਤੁਰੰਤ ਬਾਅਦ ਸੀਐਮ ਭਗਵੰਤ ਮਾਨ ਨੇ ਕਿਹਾ ਸੀ ਕਿ ਉਹ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨੰਗੇ ਪਾਰੇ ਚੱਲ ਕੇ ਪੇਸ਼ ਹੋਣਗੇ। ਉਨ੍ਹਾਂ ਨੇ ਕਿਹਾ ਸੀ ਉਸ ਦਿਨ ਰਾਸ਼ਟਰਪਤੀ ਦਾ ਅੰਮ੍ਰਿਤਸਰ ‘ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਪ੍ਰੋਗਰਾਮ ਹੈ, ਉਨ੍ਹਾਂ ਨੇ ਰਾਸ਼ਟਰਪਤੀ ਦਫ਼ਤਰ ਨੂੰ ਜਾਣਕਾਰੀ ਦੇ ਦਿੱਤੀ ਹੈ ਕਿ ਉਹ ਪ੍ਰੋਗਰਾਮ ‘ਚ ਸ਼ਾਮਲ ਨਹੀਂ ਹੋ ਪਾਣਗੇ।
ਮੁੱਖ ਮੰਤਰੀ ਮਾਨ ਨੇ ਇਸ ਦੇ ਨਾਲ ਪੇਸ਼ੀ ਦਾ ਲਾਈਵ ਟੈਲੀਕਾਸਟ ਕਰਨ ਦੀ ਬੇਨਤੀ ਵੀ ਕੀਤੀ ਸੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੂਰੀ ਦੁਨੀਆਂ ਤੋਂ ਮੈਨੂੰ ਸੰਦੇਸ਼ ਆ ਰਹੇ ਹਨ ਕਿ 15 ਜਨਵਰੀ ਨੂੰ ਜਦੋਂ ਸੰਗਤ ਵੱਲੋਂ ਗੋਲਕ ਦਾ ਹਿਸਾਬ-ਕਿਤਾਬ ਲੈ ਕੇ ਜਾਓਗੇ ਤਾਂ ਇਸ ਦਾ ਲਾਈਵ ਟੈਲੀਕਾਸਟ ਹੋਣਾ ਚਾਹੀਦਾ ਹੈ। ਮੈਂ ਦੁਨੀਆਂ ਭਰ ਦੀ ਸੰਗਤ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ, ਜਥੇਦਾਰ ਨੂੰ ਬੇਨਤੀ ਕਰਦਾ ਹਾਂ ਕਿ ਮੇਰੇ ਸਪੱਸ਼ਟੀਕਰਨ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇ, ਤਾਂ ਜੋ ਸੰਗਤ ਪਲ-ਪਲ ਦੇ ਹਿਸਾਬ-ਕਿਤਾਬ ਨਾਲ ਜੁੜੀ ਰਹੇ।