ਹਰਸਿਮਰਤ ਬਾਦਲ ਦੇ ਬਾਬੇ ਨਾਨਕ ਵਾਲੀ ਤੱਕੜੀ ਵਾਲੇ ਬਿਆਨ ਤੇ ਭਗਵੰਤ ਮਾਨ ਨੇ ਘੇਰੀ SGPC
Bhagwant Mann V/S Harjinder Dhami: ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਦੇ ਮੇਲੇ ਮੌਕੇ ਦਿੱਤੇ ਗਏ ਵਿਵਾਦਤ ਬਿਆਨ ਨੂੰ ਲੈਕੇ ਹੁਣ ਮੁੱਖਮੰਤਰੀ ਭਗਵੰਤ ਮਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਆਹਮੋ ਸਾਹਮਣੇ ਆਉਂਦੇ ਦਿਖਾਈ ਦੇ ਰਹੇ ਹਨ। ਮੁੱਖਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਪੁੱਛਿਆ ਹੈ ਕਿ ਇਸ ਬਿਆਨ ਤੋਂ ਬਾਅਦ ਸ੍ਰੋਮਣੀ ਕਮੇਟੀ ਕੁੱਝ ਬਿਆਨ ਜਾਰੀ ਕਰੇਗੀ ਜਾਂ ਪ੍ਰਧਾਨ ਕੁੱਝ ਬੋਲਣਗੇ?
ਪੰਜਾਬ ਵਿੱਚ ਮਾਘੀ ਮੇਲੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਦਿੱਤੇ ਗਏ ਬਿਆਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅਤੇ ਅਕਾਲੀ ਦਲ ਨੂੰ ਘੇਰਿਆ ਹੈ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ‘ਤੇ ਅਕਾਲੀ ਦਲ ਬਾਦਲ ਦੇ ਸੰਸਦ ਮੈਂਬਰ ਨੂੰ ਬਚਾਉਣ ਦੇ ਦੋਸ਼ ਲਾਏ ਹਨ।
CM ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ- ਮਾਘੀ ਮੇਲਾ ਤੇ ਬੀਬਾ ਹਰਸਿਮਰਤ ਜੀ ਵੱਲੋਂ ਅਕਾਲੀ ਦਲ ਬਾਦਲ ਦੀ ਤੱਕੜੀ ਨੂੰ ਬਾਬੇ ਨਾਨਕ ਦੀ ਤੱਕੜੀ ਕਹਿਣ ਬਾਰੇ ਅਕਾਲੀ ਦਲ ਦੇ ਵਲੰਟੀਅਰ ਸ੍ਰੀ ਹਰਜਿੰਦਰ ਧਾਮੀ ਜੀ (SGPC) ਕੁੱਝ ਬੋਲਣਗੇ ਜਾਂ ਫਿਰ ਹਾਂ ਹੀ ਸਮਝੀਏ ਅੱਜ ਮੀਡੀਆ ਸਾਹਮਣੇ ਹਮੇਸ਼ਾ ਵਾਂਗ ਅਕਾਲੀ ਦਲ ਦਾ ਬਚਾਅ ਕਰੋ ਅਤੇ ਭਗਵੰਤ ਮਾਨ ਨੂੰ ਕਹੋ ਕਿ ਧਾਰਮਿਕ ਮਾਮਲਿਆਂ ਚ ਦਖਲ ਨਾ ਦੇਵੇ..।
CM ਭਗਵੰਤ ਮਾਨ ਦਾ ਟਵੀਟ
ਮਾਘੀ ਮੇਲਾ ਤੇ ਬੀਬਾ ਹਰਸਿਮਰਤ ਜੀ ਵੱਲੋਂ ਅਕਾਲੀ ਦਲ ਬਾਦਲ ਦੀ ਤੱਕੜੀ ਨੂੰ ਬਾਬੇ ਨਾਨਕ ਦੀ ਤੱਕੜੀ ਕਹਿਣ ਬਾਰੇ ਅਕਾਲੀ ਦਲ ਦੇ ਵਲੰਟੀਅਰ ਸੑੀ ਹਰਜਿੰਦਰ ਧਾਮੀ ਜੀ(SGPC) ਕੁੱਝ ਬੋਲਣਗੇ ਜਾਂ ਫਿਰ ਹਾਂ ਹੀ ਸਮਝੀਏਅੱਜ ਮੀਡੀਆ ਸਾਹਮਣੇ ਹਮੇਸ਼ਾ ਵਾਂਗ ਅਕਾਲੀ ਦਲ ਦਾ ਬਚਾਅ ਕਰੋ ਅਤੇ ਭਗਵੰਤ ਮਾਨ ਨੂੰ ਕਹੋ ਕਿ ਧਾਰਮਿਕ ਮਾਮਲਿਆਂ ਚ ਦਖਲ ਨਾ ਦੇਵੇ..
— Bhagwant Mann (@BhagwantMann) January 18, 2024
ਇਹ ਵੀ ਪੜ੍ਹੋ
ਕੀ ਹੈ ਮਾਮਲਾ
ਦਰਅਸਲ ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਦੌਰਾਨ ਮਹਿਲਾ ਵਲੰਟੀਅਰਾਂ ਵੱਲੋਂ ਕਰਵਾਏ ਇੱਕ ਪ੍ਰੋਗਰਾਮ ਦੌਰਾਨ ਸੰਬੋਧਨ ਕਰਦਿਆਂ ਵਿਵਾਦਤ ਬਿਆਨ ਦਿੱਤਾ ਸੀ। ਸੁਖਬੀਰ ਬਾਦਲ ਦੇ ਸਾਹਮਣੇ ਔਰਤਾਂ ਦੀਆਂ ਮੰਗਾਂ ਮੰਨਣ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ-ਮੈਨੂੰ ਯਕੀਨ ਹੈ ਕਿ ਤੁਸੀਂ ਔਰਤਾਂ ਦੀਆਂ ਇਨ੍ਹਾਂ ਗੱਲਾਂ ਵੱਲ ਜ਼ਰੂਰ ਧਿਆਨ ਦੇਵੋਗੇ ਅਤੇ ਬਾਬੇ ਨਾਨਕ ਦੀ ਤੱਕੜੀ ਪਾਰਟੀ…ਪੰਥ ਦੀ ਪਾਰਟੀ, ਜਿਸਨੇ 13-13 ਕਰਦੇ ਹੋਏ ਹਰ ਵਰਗ ਦੇ ਭਲੇ ਬਾਰੇ ਸੋਚਿਆ ਹੈ ਉਸ ਪਾਰਟੀ ਨੂੰ ਤੁਸੀਂ ਮਜ਼ਬੂਤ ਕਰੋਗੇ।
SGPC ਨੇ ਮੁੱਖ ਮੰਤਰੀ ਨੂੰ ਦਿੱਤੀ ਸੀ ਸਲਾਹ
ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਬਿਆਨ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਨਿੱਜੀ ਚੈਨਲ ਵੱਲੋਂ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਪੈਦਾ ਹੋਏ ਵਿਵਾਦ ਸਮੇਂ ਦਿੱਤੇ ਬਿਆਨ ਨਾਲ ਜੋੜਿਆ ਹੈ। ਜਦੋਂ ਐਡਵੋਕੇਟ ਧਾਮੀ ਨੇ ਸੀਐਮ ਭਗਵੰਤ ਮਾਨ ਨੂੰ ਧਾਰਮਿਕ ਮਾਮਲਿਆਂ ‘ਚ ਦਖਲ ਨਾ ਦੇਣ ਦੀ ਸਲਾਹ ਦਿੱਤੀ ਸੀ।