CM ਮਾਨ ਦੇ ਕਰੀਬੀ ਰਹੇ ਮਨਜੀਤ ਸਿੱਧੂ ਨੇ ਫੜਿਆ ਕਾਂਗਰਸ ਦਾ ਹੱਥ, ਪਰਗਟ ਸਿੰਘ ਨੇ ਕੀਤਾ ਸਵਾਗਤ

Updated On: 

13 Oct 2026 17:03 PM IST

ਪੰਜਾਬ ਦੀ ਰਾਜਨੀਤੀ ਵਿੱਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ, ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਬੇਹੱਦ ਨਜ਼ਦੀਕੀ ਰਹੇ ਅਤੇ ਉਨ੍ਹਾਂ ਦੇ ਸਾਬਕਾ ਵਿਸ਼ੇਸ਼ ਕਾਰਜ ਅਫ਼ਸਰ (OSD) ਮਨਜੀਤ ਸਿੰਘ ਸਿੱਧੂ ਨੇ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਇੱਕ ਸਮਾਗਮ ਦੌਰਾਨ ਮਨਜੀਤ ਸਿੰਘ ਸਿੱਧੂ ਨੂੰ ਰਸਮੀ ਤੌਰ ਤੇ ਕਾਂਗਰਸ ਵਿੱਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ।

CM ਮਾਨ ਦੇ ਕਰੀਬੀ ਰਹੇ ਮਨਜੀਤ ਸਿੱਧੂ ਨੇ ਫੜਿਆ ਕਾਂਗਰਸ ਦਾ ਹੱਥ, ਪਰਗਟ ਸਿੰਘ ਨੇ ਕੀਤਾ ਸਵਾਗਤ

ਪੰਜਾਬ ਦੀ ਰਾਜਨੀਤੀ ਵਿੱਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ, ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਬੇਹੱਦ ਨਜ਼ਦੀਕੀ ਰਹੇ ਅਤੇ ਉਨ੍ਹਾਂ ਦੇ ਸਾਬਕਾ ਵਿਸ਼ੇਸ਼ ਕਾਰਜ ਅਫ਼ਸਰ (OSD) ਮਨਜੀਤ ਸਿੰਘ ਸਿੱਧੂ ਨੇ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਇੱਕ ਸਮਾਗਮ ਦੌਰਾਨ ਮਨਜੀਤ ਸਿੰਘ ਸਿੱਧੂ ਨੂੰ ਰਸਮੀ ਤੌਰ ਤੇ ਕਾਂਗਰਸ ਵਿੱਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਮੁੱਖ ਮੰਤਰੀ ਦੇ ਇੰਨੇ ਕਰੀਬੀ ਰਹੇ ਆਗੂ ਦਾ ਵਿਰੋਧੀ ਧਿਰ ਵਿੱਚ ਜਾਣਾ ਸੂਬੇ ਦੇ ਰਾਜਨੀਤਿਕ ਹਲਕਿਆਂ ਵਿੱਚ ਭਾਰੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਜਨਵਰੀ 2023 ਚ ਬਣੇ ਸੀ ਮੁੱਖ ਮੰਤਰੀ ਦੇ OSD

ਜ਼ਿਕਰਯੋਗ ਹੈ ਕਿ ਜਨਵਰੀ 2023 ਵਿੱਚ ਮਨਜੀਤ ਸਿੰਘ ਸਿੱਧੂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਓ.ਐੱਸ.ਡੀ. ਨਿਯੁਕਤ ਕੀਤਾ ਗਿਆ ਸੀ। ਇਸ ਅਹਿਮ ਪ੍ਰਸ਼ਾਸਕੀ ਅਤੇ ਸਿਆਸੀ ਅਹੁਦੇ ਤੇ ਤਾਇਨਾਤ ਹੋਣ ਤੋਂ ਪਹਿਲਾਂ ਉਹ ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਇਕਾਈ ਨਾਲ ਜੁੜੇ ਹੋਏ ਸਨ, ਜਿੱਥੇ ਉਨ੍ਹਾਂ ਨੇ ਪਾਰਟੀ ਦੇ ਮੀਡੀਆ ਵਿੰਗ ਅਤੇ ਪ੍ਰਚਾਰ ਨਾਲ ਸਬੰਧਤ ਵੱਡੀਆਂ ਜ਼ਿੰਮੇਵਾਰੀਆਂ ਨੂੰ ਬਾਖ਼ੂਬੀ ਨਿਭਾਇਆ ਸੀ। ਉਹ ਮੁੱਖ ਮੰਤਰੀ ਦੇ ਸਭ ਤੋਂ ਭਰੋਸੇਯੋਗ ਸਾਥੀਆਂ ਵਿੱਚ ਗਿਣੇ ਜਾਂਦੇ ਸਨ।

ਨਵੰਬਰ 2023 ਚ ਦਿੱਤਾ ਸੀ ਅਸਤੀਫ਼ਾ

ਸਰਕਾਰ ਵਿੱਚ ਸੇਵਾ ਨਿਭਾਉਣ ਤੋਂ ਕੁਝ ਮਹੀਨਿਆਂ ਬਾਅਦ, ਨਵੰਬਰ 2023 ਵਿੱਚ ਮਨਜੀਤ ਸਿੰਘ ਸਿੱਧੂ ਨੇ ਅਚਾਨਕ ਮੁੱਖ ਮੰਤਰੀ ਦੇ ਓ.ਐੱਸ.ਡੀ. ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਸੌਂਪ ਦਿੱਤਾ ਸੀ, ਜਿਸ ਨੂੰ ਮੁੱਖ ਮੰਤਰੀ ਦਫ਼ਤਰ ਵੱਲੋਂ ਸਵੀਕਾਰ ਕਰ ਲਿਆ ਗਿਆ ਸੀ। ਅਸਤੀਫ਼ੇ ਤੋਂ ਬਾਅਦ ਉਹ ਸਿਆਸੀ ਗਤੀਵਿਧੀਆਂ ਤੋਂ ਕੁਝ ਦੂਰੀ ਬਣਾਏ ਹੋਏ ਸਨ, ਪਰ ਹੁਣ ਉਨ੍ਹਾਂ ਵੱਲੋਂ ਕਾਂਗਰਸ ਦਾ ਹੱਥ ਫੜਨ ਨਾਲ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਨਵਾਂ ਸਮੀਕਰਨ ਉੱਭਰ ਕੇ ਸਾਹਮਣੇ ਆਇਆ ਹੈ, ਜਿਸ ਨਾਲ ਕਾਂਗਰਸ ਨੂੰ ਮਜ਼ਬੂਤੀ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ।

Loading...
Unable to load recommendations.
Follow Us