ਅੱਜ ਤੋਂ ਮੁੜ ਖੱਲ੍ਹੇਗੀ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਵਾਲੀ ਸੜਕ, ਹਾਈਕੋਰਟ ਨੇ ਦਿੱਤੇ ਹਨ ਆਦੇਸ਼
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਚੰਡੀਗੜ੍ਹ ਦੀ ਟਰੈਫਿਕ ਵਿਵਸਥਾ ਨੂੰ ਸੁਧਾਰਨ ਲਈ ਇਸ ਮਾਮਲੇ ਦਾ ਖੁਦ ਨੋਟਿਸ ਲੈਂਦਿਆਂ ਸੜਕ ਨੂੰ ਆਮ ਲੋਕਾਂ ਲਈ ਖੋਲ੍ਹਣ ਦੇ ਨਿਰਦੇਸ਼ ਦਿੱਤੇ ਗਏ ਸਨ। ਅਦਾਲਤੀ ਕਾਰਵਾਈ ਦੌਰਾਨਪਤਾ ਲੱਗਿਆ ਸੀ ਕਿ ਇਹ ਸੜਕ ਪਿਛਲੇ ਕਈ ਸਾਲਾਂ ਤੋਂ ਬੰਦ ਪਈ ਹੈ। ਇਸ ਸਬੰਧੀ ਪੁਲੀਸ ਵੱਲੋਂ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਗਿਆ
ਚੰਡੀਗੜ੍ਹ ਦੇ ਸੈਕਟਰ-2 ਸਥਿਤ ਪੰਜਾਬ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਸੜਕ ਸਾਲਾਂ ਤੋਂ ਬੰਦ ਪਈ ਹੈ। ਇਹ ਸੜਕ ਪੰਜਾਬ ਇੰਜਨੀਅਰਿੰਗ ਕਾਲਜ ਦੇ ਸਾਹਮਣੇ ਤੋਂ ਸ਼ੁਰੂ ਹੋ ਕੇ ਰਾਕ ਗਾਰਡਨ, ਹਾਈ ਕੋਰਟ, ਪੰਜਾਬ ਅਤੇ ਹਰਿਆਣਾ ਸਿਵਲ ਸਕੱਤਰੇਤ, ਬਰਡ ਪਾਰਕ, ਚੰਡੀਗੜ੍ਹ ਸੁਖਨਾ ਝੀਲ ਨੂੰ ਸਿੱਧੀ ਜੋੜਦੀ ਹੈ। ਪਰ ਇਸ ਨੂੰ ਸੁਰੱਖਿਆ ਕਾਰਨਾਂ ਕਰਕੇ ਬੰਦ ਕਰ ਦਿੱਤਾ ਗਿਆ ਹੈ, ਜਿਸ ਦੀ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਨੂੰ 1 ਮਈ ਤੋਂ ਖੋਲ੍ਹਣ ਦੇ ਹੁਕਮ ਦਿੱਤੇ ਹਨ। ਪੁਲਿਸ ਨੂੰ ਵੀ ਇਸ ‘ਤੇ ਮੁਕੱਦਮਾ ਪੂਰਾ ਕਰਕੇ ਅੱਗੇ ਵਿਸਤ੍ਰਿਤ ਜਵਾਬ ਦੇਣ ਲਈ ਕਿਹਾ ਗਿਆ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਚੰਡੀਗੜ੍ਹ ਦੀ ਟਰੈਫਿਕ ਵਿਵਸਥਾ ਨੂੰ ਸੁਧਾਰਨ ਲਈ ਇਸ ਮਾਮਲੇ ਦਾ ਖੁਦ ਨੋਟਿਸ ਲੈਂਦਿਆਂ ਸੜਕ ਨੂੰ ਆਮ ਲੋਕਾਂ ਲਈ ਖੋਲ੍ਹਣ ਦੇ ਨਿਰਦੇਸ਼ ਦਿੱਤੇ ਗਏ ਸਨ। ਅਦਾਲਤੀ ਕਾਰਵਾਈ ਦੌਰਾਨਪਤਾ ਲੱਗਿਆ ਸੀ ਕਿ ਇਹ ਸੜਕ ਪਿਛਲੇ ਕਈ ਸਾਲਾਂ ਤੋਂ ਬੰਦ ਪਈ ਹੈ। ਇਸ ਸਬੰਧੀ ਪੁਲੀਸ ਵੱਲੋਂ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਗਿਆ। ਹਾਲਾਂਕਿ ਸੁਰੱਖਿਆ ਕਾਰਨਾਂ ਦੀ ਪਟੀਸ਼ਨ ‘ਤੇ ਸਵਾਲ ਕਰਦਿਆਂ ਹਾਈ ਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਪੁੱਛਿਆ ਸੀ ਕਿ ਜਦੋਂ ਹਰਿਆਣਾ ਦੇ ਸੀਐਮ ਹਾਊਸ ਦੇ ਬਾਹਰ ਸੜਕ ਆਮ ਲੋਕਾਂ ਲਈ ਖੁੱਲ੍ਹੀ ਹੈ ਤਾਂ ਫਿਰ ਪੰਜਾਬ ਲਈ ਵੱਖਰਾ ਪ੍ਰਬੰਧ ਕਿਉਂ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਬਾਅਦ ਇਸ ਸੜਕ ਨੂੰ ਖੋਲਣ ਦੇ ਹੁਕਮ ਜਾਰੀ ਕਰ ਦਿੱਤੇ ਗਏ।
ਕਈ ਪਿੰਡਾਂ ਦੇ ਲੋਕਾਂ ਨੂੰ ਮਿਲੇਗਾ ਲਾਭ
ਜਾਣਕਾਰੀ ਅਨੁਸਾਰ ਇਹ ਸੜਕ ਖੁੱਲਣ ਨਾਲ ਚੰਡੀਗੜ੍ਹ ਨੇੜਲੇ ਕਈ ਪਿੰਡਾਂ ਨੂੰ ਇਸ ਦਾ ਫਾਇਦਾ ਮਿਲੇਗਾ। ਇਸ ਸੜਕ ਦੇ ਖੁੱਲ੍ਹਣ ਦਾ ਸਭ ਤੋਂ ਵੱਧ ਫਾਇਦਾ ਪੰਜਾਬ ਤੋਂ ਹਾਈਕੋਰਟ, ਰੌਕ ਗਾਰਡਨ, ਸੁਖਨਾ ਝੀਲ, ਵਰਡ ਪਾਰਕ ਅਤੇ ਆਈ.ਟੀ ਪਾਰਕ ਨੂੰ ਜਾਣ ਵਾਲੇ ਲੋਕਾਂ ਨੂੰ ਹੋਵੇਗਾ। ਇਸ ਤੋਂ ਇਲਾਵਾ ਇਸ ਨਾਲ ਮੁਲਾਜ਼ਮਾਂ ਨੂੰ ਵੀ ਕਾਫੀ ਰਾਹਤ ਮਿਲੇਗੀ। ਪੰਜਾਬ ਦੇ ਨਯਾਗਾਓਂ, ਕਰੌਰਾਂ, ਟਾਂਡਾ, ਟਾਂਡੀ, ਮਸੌਲ, ਕਸੌਲੀ ਅਤੇ ਜੈਅੰਤੀ ਮਾਜਰੀ ਦੇ ਲੋਕਾਂ ਨੂੰ ਚੰਡੀਗੜ੍ਹ ਜਾਣ ‘ਚ ਰਾਹਤ ਮਿਲੇਗੀ।
ਕਾਲੇ ਦੌਰ ਵੇਲੇ ਬੰਦ ਕੀਤੀ ਗਈ ਸੀ ਸੜਕ
ਜਿਸ ਸਮੇਂ ਪੰਜਾਬ ਵਿੱਚ ਕਾਲਾ ਦੌਰ ਚੱਲ ਰਿਹਾ ਸੀ ਤਾਂ ਸਮੇਂ ਸੁਰੱਖਿਆ ਕਾਰਨਾਂ ਕਰਕੇ ਇਸ ਸੜਕ ਨੂੰ ਆਮ ਲੋਕਾਂ ਲਈ ਬੰਦ ਕਰ ਦਿੱਤਾ ਗਿਆ ਸੀ। ਜੋ ਹੁਣ ਤੱਕ ਬੰਦ ਹੈ ਪਰ ਪੰਜਾਬ ਹਰਿਆਣਾ ਹਾਈਕੋਰਟ ਨੇ ਇਸ ਨੂੰ ਹੁਣ ਮੁੜ ਖੋਲਣ ਦੇ ਦਿਸ਼ਾ ਨਿਰਦੇਸ਼ ਦਿੱਤੇ ਹਨ।