ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

CM Meet With New Ministers: ਪੂਰੀ ਦਿਆਨਤਦਾਰੀ, ਸਮਰਪਣ, ਸੰਜੀਦਗੀ ਤੇ ਵਚਨਬੱਧਤਾ ਨਾਲ ਕਰੋ ਆਪਣਾ ਕੰਮ: ਮੁੱਖ ਮੰਤਰੀ ਨੇ ਨਵੇਂ ਮੰਤਰੀਆਂ ਨੂੰ ਦਿੱਤੀ ਸਲਾਹ

CM Meet With New Ministers: ਮੁੱਖ ਮੰਤਰੀ ਨੇ ਕਿਹਾ ਕਿ ਸੂਬਾਈ ਕੈਬਨਿਟ ਵਿੱਚ ਨੌਜਵਾਨ ਚਿਹਰੇ ਸ਼ਾਮਲ ਹੋਏ ਹਨ ਅਤੇ ਇਹ ਨਵੇਂ ਮੰਤਰੀ ਆਪਣੀ ਮਿਹਨਤ ਨਾਲ ਸੂਬੇ ਨੂੰ ਸਿਖ਼ਰ ਉਤੇ ਪਹੁੰਚਾਉਣਗੇ। ਉਨ੍ਹਾਂ ਮੰਤਰੀਆਂ ਨੂੰ ਕਿਹਾ ਕਿ ਉਹ ਮਿਸ਼ਨਰੀ ਉਤਸ਼ਾਹ ਨਾਲ ਲੋਕਾਂ ਦੀ ਸੇਵਾ ਕਰਨ ਤਾਂ ਕਿ ਜਨਤਕ ਮਹੱਤਵ ਵਾਲੇ ਮਸਲੇ ਛੇਤੀ ਹੱਲ ਹੋਣ।

CM Meet With New Ministers: ਪੂਰੀ ਦਿਆਨਤਦਾਰੀ, ਸਮਰਪਣ, ਸੰਜੀਦਗੀ ਤੇ ਵਚਨਬੱਧਤਾ ਨਾਲ ਕਰੋ ਆਪਣਾ ਕੰਮ: ਮੁੱਖ ਮੰਤਰੀ ਨੇ ਨਵੇਂ ਮੰਤਰੀਆਂ ਨੂੰ ਦਿੱਤੀ ਸਲਾਹ
ਨਵ ਨਿਯੁਕਤ ਮੰਤਰੀਆਂ ਨਾਲ ਮਿਲਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ
Follow Us
amanpreet-kaur
| Updated On: 24 Sep 2024 16:19 PM IST
CM Meet With New Ministers: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾਈ ਕੈਬਨਿਟ ਵਿੱਚ ਸ਼ਾਮਲ ਹੋਏ ਨਵੇਂ ਮੰਤਰੀਆਂ ਨੂੰ ਸਲਾਹ ਦਿੱਤੀ ਕਿ ਉਹ ਆਪਣਾ ਕੰਮ ਪੂਰੀ ਦਿਆਨਤਦਾਰੀ, ਸਮਰਪਣ, ਸੰਜੀਦਗੀ ਤੇ ਵਚਨਬੱਧਤਾ ਨਾਲ ਕਰਨ ਤਾਂ ਕਿ ਲੋਕ-ਪੱਖੀ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਉਤੇ ਲੋਕਾਂ ਤੱਕ ਪੁੱਜਣਾ ਯਕੀਨੀ ਬਣੇ। ਆਪਣੀ ਅਧਿਕਾਰਕ ਰਿਹਾਇਸ਼ ਉਤੇ ਕੈਬਨਿਟ ਮੰਤਰੀਆਂ ਨਾਲ ਗੱਲਬਾਤ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੇ ਵੱਡਾ ਫਤਵਾ ਦੇ ਕੇ ਵੱਡੀ ਜ਼ਿੰਮੇਵਾਰੀ ਸਾਡੇ ਸਾਰਿਆਂ ਦੇ ਮੋਢਿਆਂ ਉਤੇ ਪਾਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਹਰੇਕ ਮੰਤਰੀ ਦਾ ਫ਼ਰਜ਼ ਬਣਦਾ ਹੈ ਕਿ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨਾ ਅਤੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਸਮੇਂ ਦੀ ਲੋੜ ਹੈ।

ਨਵੇਂ ਮੰਤਰੀ ਲਾਗੂ ਕਰਨਗੇ ਨਵੀਂ ਸਕੀਮਾਂ- ਮਾਨ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾਈ ਕੈਬਨਿਟ ਵਿੱਚ ਨੌਜਵਾਨ ਚਿਹਰੇ ਸ਼ਾਮਲ ਹੋਏ ਹਨ ਅਤੇ ਇਹ ਨਵੇਂ ਮੰਤਰੀ ਆਪਣੀ ਮਿਹਨਤ ਨਾਲ ਸੂਬੇ ਨੂੰ ਸਿਖ਼ਰ ਉਤੇ ਪਹੁੰਚਾਉਣਗੇ। ਉਨ੍ਹਾਂ ਮੰਤਰੀਆਂ ਨੂੰ ਕਿਹਾ ਕਿ ਉਹ ਮਿਸ਼ਨਰੀ ਉਤਸ਼ਾਹ ਨਾਲ ਲੋਕਾਂ ਦੀ ਸੇਵਾ ਕਰਨ ਤਾਂ ਕਿ ਜਨਤਕ ਮਹੱਤਵ ਵਾਲੇ ਮਸਲੇ ਛੇਤੀ ਹੱਲ ਹੋਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕਈ ਵਿਕਾਸਮੁਖੀ ਤੇ ਲੋਕ-ਪੱਖੀ ਸਕੀਮਾਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਉਮੀਦ ਜਤਾਈ ਕਿ ਨਵੇਂ ਮੰਤਰੀ ਇਨ੍ਹਾਂ ਸਕੀਮਾਂ ਨੂੰ ਬਾਰੀਕਬੀਨੀ ਨਾਲ ਲਾਗੂ ਕਰਨਾ ਯਕੀਨੀ ਬਣਾਉਣਗੇ।

ਪੂਰੀ ਲਗਨ ਨਾਲ ਕੰਮ ਕਰਨਗੇ- ਮਾਨ

ਨਵੇਂ ਮੰਤਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕਿਹਾ ਕਿ ਉਹ ਸੂਬੇ ਦੇ ਲੋਕਾਂ ਦੀ ਪੂਰੇ ਉਤਸ਼ਾਹ ਤੇ ਸਮਰਪਣ ਨਾਲ ਸੇਵਾ ਕਰਨ। ਉਨ੍ਹਾਂ ਉਮੀਦ ਪ੍ਰਗਟਾਈ ਕਿ ਸੁਤੰਤਰਤਾ ਸੈਨਾਨੀਆਂ ਅਤੇ ਕੌਮੀ ਨਾਇਕਾਂ ਦੇ ਸੁਪਨਿਆਂ ਵਾਲਾ ਸੂਬਾ ਬਣਾਉਣ ਲਈ ਨਵੇਂ ਮੰਤਰੀ ਪੂਰੀ ਲਗਨ ਨਾਲ ਕੰਮ ਕਰਨਗੇ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਨਵੇਂ ਮੰਤਰੀ ਸੂਬਾ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਪੂਰੀ ਤੇਜ਼ੀ ਨਾਲ ਤੇ ਸਹੀ ਦਿਸ਼ਾ ਵਿੱਚ ਲਾਗੂ ਕਰਨ ਲਈ ਪ੍ਰੇਰਕ ਵਜੋਂ ਕੰਮ ਕਰਨਗੇ।

Pollution in Punjab-Chandigarh: ਦੀਵਾਲੀ ਮੌਕੇ ਚੱਲੇ ਪਟਾਕਿਆਂ ਤੋਂ ਬਾਅਦ ਚੰਡੀਗੜ੍ਹ-ਪੰਜਾਬ 'ਚ ਪ੍ਰਦੂਸ਼ਣ ਦਾ ਕੀ ਹੈ ਹਾਲ? ਵੇਖੋ...
Pollution in Punjab-Chandigarh: ਦੀਵਾਲੀ ਮੌਕੇ ਚੱਲੇ ਪਟਾਕਿਆਂ ਤੋਂ ਬਾਅਦ ਚੰਡੀਗੜ੍ਹ-ਪੰਜਾਬ 'ਚ ਪ੍ਰਦੂਸ਼ਣ ਦਾ ਕੀ ਹੈ ਹਾਲ? ਵੇਖੋ......
Punjab Ex-DGPs Son Death:: ਪੰਜਾਬ ਦੇ ਸਾਬਕਾ ਡੀਜੀਪੀ 'ਤੇ ਪੁੱਤਰ ਦੇ ਕਤਲ ਦਾ ਆਰੋਪ, ਵਾਇਰਲ ਵੀਡੀਓ ਚ ਹੋਇਆ ਖੁਲਾਸਾ
Punjab Ex-DGPs Son Death:: ਪੰਜਾਬ ਦੇ ਸਾਬਕਾ ਡੀਜੀਪੀ 'ਤੇ ਪੁੱਤਰ ਦੇ ਕਤਲ ਦਾ ਆਰੋਪ, ਵਾਇਰਲ ਵੀਡੀਓ ਚ ਹੋਇਆ ਖੁਲਾਸਾ...
ਸਾਬਕਾ DGP ਅਤੇ ਪਤਨੀ ਖਿਲਾਫ਼ FIR, ਜਾਣੋ..ਕੀ ਹੈ ਰੂਹ ਕੰਬਾ ਦੇਣ ਵਾਲੇ ਮਾਮਲੇ ਦਾ ਸੱਚ?
ਸਾਬਕਾ DGP ਅਤੇ ਪਤਨੀ ਖਿਲਾਫ਼ FIR, ਜਾਣੋ..ਕੀ ਹੈ ਰੂਹ ਕੰਬਾ ਦੇਣ ਵਾਲੇ ਮਾਮਲੇ ਦਾ ਸੱਚ?...
Diwali 2025: ਲਾਪਰਵਾਹੀ ਨੇ ਵਿਖਾਇਆ ਅੱਗ ਦਾ ਤਾਂਡਵ, ਦੇਸ਼ ਦੇ ਕਈ ਸ਼ਹਿਰਾਂ ਵਿੱਚ ਅਗਨੀਕਾਂਡ
Diwali 2025: ਲਾਪਰਵਾਹੀ ਨੇ ਵਿਖਾਇਆ ਅੱਗ ਦਾ ਤਾਂਡਵ, ਦੇਸ਼ ਦੇ ਕਈ ਸ਼ਹਿਰਾਂ ਵਿੱਚ ਅਗਨੀਕਾਂਡ...
ਸਰਹੱਦ 'ਤੇ ਭਾਰਤੀ ਸੈਨਿਕਾਂ ਨੇ ਇਸ ਤਰ੍ਹਾਂ ਮਨਾਈ ਦੀਵਾਲੀ, ਦੇਖੋ ਗਰਾਉਂਡ ਰਿਪੋਰਟ
ਸਰਹੱਦ 'ਤੇ ਭਾਰਤੀ ਸੈਨਿਕਾਂ ਨੇ ਇਸ ਤਰ੍ਹਾਂ ਮਨਾਈ ਦੀਵਾਲੀ, ਦੇਖੋ ਗਰਾਉਂਡ ਰਿਪੋਰਟ...
Afghanistan-Pakistan Conflict Escalates: ਅਫਗਾਨਿਸਤਾਨ-ਪਾਕਿਸਤਾਨ ਸਰਹੱਦ 'ਤੇ ਤਣਾਅ, ਹਵਾਈ ਹਮਲੇ 'ਚ ਬੱਚੇ ਅਤੇ ਔਰਤਾਂ ਸਣੇ ਕ੍ਰਿਕਟਰ ਦੀ ਮੌਤ
Afghanistan-Pakistan Conflict Escalates: ਅਫਗਾਨਿਸਤਾਨ-ਪਾਕਿਸਤਾਨ ਸਰਹੱਦ 'ਤੇ ਤਣਾਅ, ਹਵਾਈ ਹਮਲੇ 'ਚ ਬੱਚੇ ਅਤੇ ਔਰਤਾਂ ਸਣੇ ਕ੍ਰਿਕਟਰ ਦੀ ਮੌਤ...
Gangster Lawrence, Goldy Brar, Rohit Godara ਦੇ ਇੰਟਰਨੇਸ਼ਨਲ ਬਹਿਰੂਪੀਏ ਮੈਨੇਜਰ ਸੁਲਤਾਨ ਦੀ ਗਜਬ ਕਹਾਣੀ!
Gangster Lawrence, Goldy Brar, Rohit Godara ਦੇ ਇੰਟਰਨੇਸ਼ਨਲ ਬਹਿਰੂਪੀਏ ਮੈਨੇਜਰ ਸੁਲਤਾਨ ਦੀ ਗਜਬ ਕਹਾਣੀ!...
7 ਕਰੋੜ ਕੈਸ਼...1.5 ਕਿਲੋ ਸੋਨਾ! DIG ਦੇ ਘਰ CBI ਦੀ ਰੇਡ ਚੋਂ ਕੀ-ਕੀ ਮਿਲਿਆ? ਜਾਣੋ...
7 ਕਰੋੜ ਕੈਸ਼...1.5 ਕਿਲੋ ਸੋਨਾ! DIG ਦੇ ਘਰ CBI ਦੀ ਰੇਡ ਚੋਂ ਕੀ-ਕੀ ਮਿਲਿਆ? ਜਾਣੋ......
ਦਲਿਤਾਂ ਦੇ ਨਾਲ ਖੜੀ ਹੈ ਪੰਜਾਬ ਸਰਕਾਰ, ਨਹੀਂ ਹੋਣ ਦੇਵਾਂਗੇ ਅਨਿਆਂ, ਪੂਰਨ ਕੁਮਾਰ ਦੀ ਖੁਦਕੁਸ਼ੀ ਮਾਮਲੇ 'ਚ ਚੀਮਾ ਦੇ BJP 'ਤੇ ਵੱਡੇ ਹਮਲੇ
ਦਲਿਤਾਂ ਦੇ ਨਾਲ ਖੜੀ ਹੈ ਪੰਜਾਬ ਸਰਕਾਰ, ਨਹੀਂ ਹੋਣ ਦੇਵਾਂਗੇ ਅਨਿਆਂ, ਪੂਰਨ ਕੁਮਾਰ ਦੀ ਖੁਦਕੁਸ਼ੀ ਮਾਮਲੇ 'ਚ ਚੀਮਾ ਦੇ BJP 'ਤੇ ਵੱਡੇ ਹਮਲੇ...