AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

CM ਮਾਨ ਦੇ OSD ਘੁੰਮਣ CBI ਸਾਹਮਣੇ ਹੋਏ ਪੇਸ਼, ਗ੍ਰਿਫ਼ਤਾਰੀ ‘ਤੇ ਰੋਕ ਤੋਂ ਬਾਅਦ ਪਹਿਲੀ ਵਾਰ ਪਹੁੰਚੇ

12 ਅਕਤੂਬਰ ਨੂੰ ਸੁਪਰੀਮ ਕੋਰਟ ਨੇ ਰਾਜਬੀਰ ਘੁੰਮਣ ਖਿਲਾਫ ਗ੍ਰਿਫ਼ਤਾਰੀ ਅਤੇ ਜ਼ਬਰਦਸਤੀ ਕਾਰਵਾਈ 'ਤੇ ਅੰਤਰਿਮ ਰੋਕ ਲਗਾ ਦਿੱਤੀ ਸੀ। ਅਦਾਲਤ ਨੇ ਉਸ ਨੂੰ ਜਾਂਚ ਵਿੱਚ ਪੂਰਾ ਸਹਿਯੋਗ ਕਰਨ ਦਾ ਨਿਰਦੇਸ਼ ਦਿੱਤਾ ਸੀ। ਜਿਸ ਤੋਂ ਬਾਅਦ ਸ਼ੁੱਕਰਵਾਰ ਨੂੰ ਪਹਿਲੀ ਵਾਰ ਚੰਡੀਗੜ੍ਹ ਸਥਿਤ ਸੀਬੀਆਈ ਦਫ਼ਤਰ ਵਿੱਚ ਪੇਸ਼ ਹੋਏ।

CM ਮਾਨ ਦੇ OSD ਘੁੰਮਣ CBI ਸਾਹਮਣੇ ਹੋਏ ਪੇਸ਼, ਗ੍ਰਿਫ਼ਤਾਰੀ 'ਤੇ ਰੋਕ ਤੋਂ ਬਾਅਦ ਪਹਿਲੀ ਵਾਰ ਪਹੁੰਚੇ
amanpreet-kaur
| Published: 16 Oct 2026 17:01 PM IST
Share

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ, ਰਾਜਬੀਰ ਘੁੰਮਣ ਅੱਜ ਯਾਨੀ ਸ਼ੁੱਕਰਵਾਰ ਨੂੰ ਪਹਿਲੀ ਵਾਰ ਚੰਡੀਗੜ੍ਹ ਸਥਿਤ ਸੀਬੀਆਈ ਦਫ਼ਤਰ ਵਿੱਚ ਪੇਸ਼ ਹੋਏ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਵਕੀਲ, ਜੀਪੀਐਸ ਘੁੰਮਣ ਵੀ ਸਨ। ਵਕੀਲ ਨੇ ਦੱਸਿਆ ਕਿ ਰਾਜਬੀਰ ਘੁੰਮਣ ਨੂੰ ਸੀਬੀਆਈ ਵੱਲੋਂ ਇੱਕ ਨੋਟਿਸ ਮਿਲਿਆ ਸੀ। ਜਿਸ ਵਿੱਚ ਉਨ੍ਹਾਂ ਦੀ ਪੇਸ਼ੀ ਲਈ ਸ਼ੁੱਕਰਵਾਰ ਨੂੰ ਇੱਕ ਤਾਰੀਖ ਨਿਰਧਾਰਤ ਕੀਤੀ ਗਈ ਸੀ। ਫਿਰ ਉਹ ਉਸੇ ਅਨੁਸਾਰ ਪਹੁੰਚੇ।

ਇਸ ਤੋਂ ਪਹਿਲਾਂ, 12 ਅਕਤੂਬਰ ਨੂੰ ਸੁਪਰੀਮ ਕੋਰਟ ਨੇ ਰਾਜਬੀਰ ਘੁੰਮਣ ਖਿਲਾਫ ਗ੍ਰਿਫ਼ਤਾਰੀ ਅਤੇ ਜ਼ਬਰਦਸਤੀ ਕਾਰਵਾਈ ‘ਤੇ ਅੰਤਰਿਮ ਰੋਕ ਲਗਾ ਦਿੱਤੀ ਸੀ। ਅਦਾਲਤ ਨੇ ਉਸ ਨੂੰ ਜਾਂਚ ਵਿੱਚ ਪੂਰਾ ਸਹਿਯੋਗ ਕਰਨ ਦਾ ਨਿਰਦੇਸ਼ ਦਿੱਤਾ ਸੀ। ਵਕੀਲ ਜੀਪੀਐਸ ਘੁੰਮਣ ਨੇ ਕਿਹਾ ਕਿ ਰਾਜਬੀਰ ਅਦਾਲਤ ਦੇ ਨਿਰਦੇਸ਼ਾਂ ਦੀ ਪਾਲਣਾ ਕਰ ਰਿਹਾ ਹੈ ਅਤੇ ਜਾਂਚ ਵਿੱਚ ਸਹਿਯੋਗ ਕਰ ਰਿਹਾ ਹੈ।

ਇਸ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੀ ਇਸ ਮਾਮਲੇ ਵਿੱਚ ਕਾਰਵਾਈ ਕੀਤੀ ਸੀ। ED ਨੇ ਬੁੱਧਵਾਰ (13 ਅਕਤੂਬਰ) ਨੂੰ ਜਲੰਧਰ ਵਿੱਚ ਇੱਕ ਕੇਸ ਦਰਜ ਕੀਤਾ। ਇਸ ਤਰ੍ਹਾਂ, ED ਦੀ ਜਾਂਚ CBI ਦੇ ਨਾਲ-ਨਾਲ ਅੱਗੇ ਵਧ ਰਹੀ ਹੈ।

ਪੰਜਾਬ ਸਰਕਾਰ ਸੁਪਰੀਮ ਕੋਰਟ ਪਹੁੰਚੀ

ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਸੀਬੀਆਈ ਜਾਂਚ ਦੇ ਹੁਕਮ ਦੇਣ ਤੋਂ ਅਗਲੇ ਦਿਨ, 6 ਅਕਤੂਬਰ ਨੂੰ, ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਐਸਐਲਪੀ ਦਾਇਰ ਕਰਕੇ ਹੁਕਮ ਨੂੰ ਚੁਣੌਤੀ ਦਿੱਤੀ। ਜਿਸ ਤੋਂ ਬਾਅਦ ਓਐਸਡੀ ਰਾਜਬੀਰ ਨੂੰ ਸੁਪਰੀਮ ਕੋਰਟ ਵੱਲੋਂ ਰਾਹਤ ਦਿੱਤੀ ਗਈ ਹੈ।

12 ਅਕਤੂਬਰ ਨੂੰ ਮਿਲੀ ਰਾਹਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਨੂੰ 12 ਅਕਤੂਬਰ ਨੂੰ ਸੁਪਰੀਮ ਕੋਰਟ ਤੋਂ ਮਹੱਤਵਪੂਰਨ ਰਾਹਤ ਮਿਲੀ। ਸੁਪਰੀਮ ਕੋਰਟ ਨੇ ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ। ਸੁਪਰੀਮ ਕੋਰਟ ਨੇ ਹੁਕਮ ਦਿੱਤਾ ਕਿ ਮਾਮਲੇ ਵਿੱਚ ਦਰਜ ਸੀਬੀਆਈ ਐਫਆਈਆਰ ਤਹਿਤ ਕੋਈ ਜ਼ਬਰਦਸਤੀ ਕਾਰਵਾਈ ਨਾ ਕੀਤੀ ਜਾਵੇ।

Follow Us
ਸਚਿਨ ਪਾਇਲਟ ਨੇ ਕਿਉਂ ਕੀਤੀ ਪਰਗਟ ਸਿੰਘ ਦੀ ਤਾਰੀਫ਼, ਰਾਜਾ ਵੜਿੰਗ ਨੂੰ ਲੈ ਕੇ ਕੀ ਬੋਲੇ ਪੰਜਾਬ ਕਾਂਗਰਸ ਦੇ ਇੰਚਾਰਜ? ਵੇਖੋ
ਸਚਿਨ ਪਾਇਲਟ ਨੇ ਕਿਉਂ ਕੀਤੀ ਪਰਗਟ ਸਿੰਘ ਦੀ ਤਾਰੀਫ਼, ਰਾਜਾ ਵੜਿੰਗ ਨੂੰ ਲੈ ਕੇ ਕੀ ਬੋਲੇ ਪੰਜਾਬ ਕਾਂਗਰਸ ਦੇ ਇੰਚਾਰਜ? ਵੇਖੋ...
ਕਾਂਗਰਸ ਨੂੰ ਗਾਲੀ-ਗਲੌਚ ਦੀ ਸਿਆਸਤ 'ਚ ਆਉਂਦਾ ਹੈ ਮਜਾ... ਰਾਹੁਲ ਗਾਂਧੀ ਦੇ CM ਮਾਨ 'ਤੇ ਨਿੱਜੀ ਅਟੈਕ 'ਤੇ ਭੜਕੇ ਸਿਸੋਦੀਆ
ਕਾਂਗਰਸ ਨੂੰ ਗਾਲੀ-ਗਲੌਚ ਦੀ ਸਿਆਸਤ 'ਚ ਆਉਂਦਾ ਹੈ ਮਜਾ... ਰਾਹੁਲ ਗਾਂਧੀ ਦੇ CM ਮਾਨ 'ਤੇ ਨਿੱਜੀ ਅਟੈਕ 'ਤੇ ਭੜਕੇ ਸਿਸੋਦੀਆ...
ਭਾਖੜਾ ਨਹਿਰ 'ਤੇ ਬਣਿਆ ਪੁਲ ਟੁੱਟਿਆ, ਨਹਿਰ 'ਚ ਲਟਕੇ ਟਰੱਕ; ਭਾਰੀ ਨੁਕਸਾਨ ਦਾ ਖ਼ਦਸ਼ਾ
ਭਾਖੜਾ ਨਹਿਰ 'ਤੇ ਬਣਿਆ ਪੁਲ ਟੁੱਟਿਆ, ਨਹਿਰ 'ਚ ਲਟਕੇ ਟਰੱਕ; ਭਾਰੀ ਨੁਕਸਾਨ ਦਾ ਖ਼ਦਸ਼ਾ...
ਮੈਂ ਸੰਗਠਨ ਦੀ ਮਜਬੂਤੀ ਲਈ ਕਰਦਾ ਹਾਂ ਕੰਮ....Super CM ਦੇ ਸਵਾਲ ਤੇ ਮਨੀਸ਼ ਸਿਸੋਦੀਆ ਦਾ ਜਵਾਬ
ਮੈਂ ਸੰਗਠਨ ਦੀ ਮਜਬੂਤੀ ਲਈ ਕਰਦਾ ਹਾਂ ਕੰਮ....Super CM  ਦੇ ਸਵਾਲ ਤੇ  ਮਨੀਸ਼ ਸਿਸੋਦੀਆ ਦਾ ਜਵਾਬ...
ਬਾਹਰ ਜਾ ਕੇ ਦੇਸ਼ ਦੀ ਸਾਖ ਖਰਾਬ ਨਾ ਕਰਨ ਰਾਹੁਲ ਗਾਂਧੀ , ਚੰਨੀ 'ਤੇ ਵੀ ਹਮਲਾ, ਹੋਰ ਕੀ-ਕੀ ਬੋਲੇ ਪ੍ਰਨੀਤ ਕੌਰ?
ਬਾਹਰ ਜਾ ਕੇ ਦੇਸ਼ ਦੀ ਸਾਖ ਖਰਾਬ ਨਾ ਕਰਨ ਰਾਹੁਲ ਗਾਂਧੀ , ਚੰਨੀ 'ਤੇ ਵੀ ਹਮਲਾ, ਹੋਰ ਕੀ-ਕੀ ਬੋਲੇ ਪ੍ਰਨੀਤ ਕੌਰ?...
ਕੈਪਟਨ ਦਾ ਚੈਪਟਰ ਖ਼ਤਮ...ਸਾਬਕਾ CM ਦੀ ਕਾਂਗਰਸ 'ਚ ਵਾਪਸੀ ਦੀਆਂ ਖਬਰਾਂ 'ਤੇ AAP ਦਾ ਤਿੱਖਾ ਹਮਲਾ
ਕੈਪਟਨ ਦਾ ਚੈਪਟਰ ਖ਼ਤਮ...ਸਾਬਕਾ CM ਦੀ ਕਾਂਗਰਸ 'ਚ ਵਾਪਸੀ ਦੀਆਂ ਖਬਰਾਂ 'ਤੇ AAP ਦਾ ਤਿੱਖਾ ਹਮਲਾ...
ਵਿਦੇਸ਼ ਵਿੱਚ ਭਾਰਤ ਨੂੰ ਬਦਨਾਮ ਕਰਨ ਦੀ ਸਾਜਿਸ਼...ਰਾਹੁਲ ਗਾਂਧੀ 'ਤੇ ਭਾਜਪਾ ਦਾ ਹਮਲਾ
ਵਿਦੇਸ਼ ਵਿੱਚ ਭਾਰਤ ਨੂੰ ਬਦਨਾਮ ਕਰਨ ਦੀ ਸਾਜਿਸ਼...ਰਾਹੁਲ ਗਾਂਧੀ 'ਤੇ ਭਾਜਪਾ ਦਾ ਹਮਲਾ...
ਜਲੰਧਰ 'ਚ ਛੱਠ ਪੂਜਾ ਤੋਂ ਬਾਅਦ ਨਹਿਰ ਤੇ ਫੈਲੀ ਗੰਦਗੀ ਨੂੰ ਦੇਖ ਕੇ ਭੜਕਿਆ ਪੰਜਾਬੀ ਭਾਈਚਾਰਾ, ਕੀਤੀ ਇਹ ਮੰਗ
ਜਲੰਧਰ 'ਚ ਛੱਠ ਪੂਜਾ ਤੋਂ ਬਾਅਦ ਨਹਿਰ ਤੇ ਫੈਲੀ ਗੰਦਗੀ ਨੂੰ ਦੇਖ ਕੇ ਭੜਕਿਆ ਪੰਜਾਬੀ ਭਾਈਚਾਰਾ, ਕੀਤੀ ਇਹ ਮੰਗ...
PM ਮੋਦੀ ਨੇ ASEAN ਨੂੰ ਦਿੱਤਾ ਸ਼ਾਂਤੀ ਦਾ ਮੰਤਰ, ਦੁਨੀਆ ਨੂੰ ਲੈ ਕੇ ਕਹੀ ਇਹ ਗੱਲ
PM ਮੋਦੀ ਨੇ ASEAN ਨੂੰ ਦਿੱਤਾ ਸ਼ਾਂਤੀ ਦਾ ਮੰਤਰ, ਦੁਨੀਆ ਨੂੰ ਲੈ ਕੇ ਕਹੀ ਇਹ ਗੱਲ...