ਬੰਬ ਗਿਣਨ ਵਾਲੇ ਹੁਣ ਵਕੀਲ ਲੱਭ ਰਹੇ ਆ, CM ਨੇ ਬਾਜਵਾ ਤੇ ਸਾਧਿਆ ਨਿਸ਼ਾਨਾ
ਭਗਵੰਤ ਮਾਨ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਕਿਸੇ ਨੇ ਡਾ. ਅੰਬੇਡਕਰ ਦੀ ਮੂਰਤੀ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਪੰਜਾਬ ਜਾਂ ਪੰਜਾਬੀਆਂ ਨਾਲ ਬਦਸਲੂਕੀ ਕਰਦਾ ਹੈ, ਤਾਂ ਮੈਂ ਉਹਨਾਂ ਨੂੰ ਨਹੀਂ ਬਖਸ਼ਾਂਗਾ। ਜੇ ਤੁਸੀਂ ਮੈਨੂੰ ਗਾਲ੍ਹਾਂ ਕੱਢਣੀਆਂ ਚਾਹੁੰਦੇ ਹੋ ਤਾਂ ਕਰੋ, ਕੋਈ ਫ਼ਰਕ ਨਹੀਂ ਪੈਂਦਾ।
ਪਟਿਆਲਾ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਸਿੰਘ ਬਾਜਵਾ ਦਾ ਨਾਮ ਲਏ ਬਿਨਾਂ ਫਿਰ ਨਿਸ਼ਾਨਾ ਸਾਧਿਆ ਹੈ। ਉਹਨਾਂ ਨੇ ਕਿਹਾ ਕਿ ਉਹ ਕੱਲ੍ਹ ਇੱਕ ਬੰਬ ਗਿਣ ਰਿਹਾ ਸੀ। 50 ਬੰਬ ਆ ਚੁੱਕੇ ਹਨ, 18 ਚਲੇ ਗਏ ਹਨ, 32 ਬਾਕੀ ਹਨ। ਜਦੋਂ ਮੈਂ ਉਸਨੂੰ ਪੁੱਛਿਆ ਕਿ ਉਹ ਕਿੱਥੇ ਹਨ, ਤਾਂ ਹੁਣ ਵਕੀਲ ਲੱਭ ਫਿਰ ਰਿਹਾ ਹੈ।
ਉਨ੍ਹਾਂ ਨੇ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਮੁੱਦਿਆਂ ਦੀ ਰਾਜਨੀਤੀ ਕਰਨ ਲਈ ਕਿਹਾ ਅਤੇ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਡਰਾਉਣ ਜਾਂ ਧਮਕਾਉਣ ਦੀ ਰਾਜਨੀਤੀ ਨਾ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਭਾਈਚਾਰੇ ਦੇ ਬੰਧਨ ਨੂੰ ਕੋਈ ਨਹੀਂ ਤੋੜ ਸਕਦਾ। ਜੇਕਰ ਕੋਈ ਇਸਨੂੰ ਤੋੜਨ ਦੀ ਕੋਸ਼ਿਸ਼ ਕਰੇਗਾ, ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ।