AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

CM ਮਾਨ ਦੀ ਪਤਨੀ ਨੇ 3 ਆਗੂਆਂ ਖਿਲਾਫ ਦਾਇਰ ਕੀਤਾ ਮਾਣਹਾਨੀ ਦਾ ਕੇਸ, ਜਾਣੋ ਸ਼ਿਕਾਇਤ ‘ਚ ਗੁਰਪ੍ਰੀਤ ਕੌਰ ਨੇ ਕੀ ਕਿਹਾ?

ਡਾ. ਗੁਰਪ੍ਰੀਤ ਕੌਰ ਨੇ ਅਕਾਲੀ ਆਗੂਆਂ ਬਿਕਰਮ ਸਿੰਘ ਮਜੀਠੀਆ, ਹਰਸਿਮਰਤ ਕੌਰ ਬਾਦਲ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਖਿਲਾਫ਼ ਝੂਠੇ ਦੋਸ਼ ਲਗਾਉਣ ਲਈ ਅਪਰਾਧਿਕ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਹੈ।

CM ਮਾਨ ਦੀ ਪਤਨੀ ਨੇ 3 ਆਗੂਆਂ ਖਿਲਾਫ ਦਾਇਰ ਕੀਤਾ ਮਾਣਹਾਨੀ ਦਾ ਕੇਸ, ਜਾਣੋ ਸ਼ਿਕਾਇਤ 'ਚ ਗੁਰਪ੍ਰੀਤ ਕੌਰ ਨੇ ਕੀ ਕਿਹਾ?
tv9-punjabi
| Updated On: 16 Sep 2026 15:29 PM IST
Share

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਅਕਾਲੀ ਆਗੂਆਂ ਬਿਕਰਮ ਸਿੰਘ ਮਜੀਠੀਆ, ਹਰਸਿਮਰਤ ਕੌਰ ਬਾਦਲ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਖਿਲਾਫ਼ ਝੂਠੇ ਦੋਸ਼ ਲਗਾਉਣ ਲਈ ਅਪਰਾਧਿਕ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਹੈ। ਉਨ੍ਹਾਂ ਨੇ ਚੰਡੀਗੜ੍ਹ ਦੀ ਇੱਕ ਅਦਾਲਤ ਵਿੱਚ ਭਾਰਤੀ ਦੰਡਾਵਲੀ (BNSS), 2023 ਦੀਆਂ ਧਾਰਾਵਾਂ 210 ਅਤੇ 222 ਤਹਿਤ ਸ਼ਿਕਾਇਤ ਦਾਇਰ ਕੀਤੀ, ਜੋ ਕਿ ਭਾਰਤੀ ਦੰਡਾਵਲੀ (BNSS), 2023 ਦੀ ਧਾਰਾ 356 ਅਧੀਨ ਅਪਰਾਧਾਂ ਨਾਲ ਸਬੰਧਤ ਹਨ। ਦੋਸ਼ੀ ਠਹਿਰਾਏ ਜਾਣ ‘ਤੇ, ਇਸ ਧਾਰਾ ਵਿੱਚ ਦੋ ਸਾਲ ਤੱਕ ਦੀ ਕੈਦ ਅਤੇ ਜੁਰਮਾਨਾ ਹੋ ਸਕਦਾ ਹੈ।

ਉਨ੍ਹਾਂ ਨੇ ਪਹਿਲਾਂ ਤਿੰਨਾਂ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਸੀ। ਜਿਸ ਵਿੱਚ 24 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਦੀ ਮੰਗ ਕੀਤੀ ਗਈ ਸੀ, ਪਰ ਉਨ੍ਹਾਂ ਵਿੱਚੋਂ ਕਿਸੇ ਨੇ ਵੀ ਮੁਆਫ਼ੀ ਨਹੀਂ ਮੰਗੀ। ਵਿਧਾਇਕ ਸੁਖਪਾਲ ਖਹਿਰਾ ਨੇ ਡਾ. ਗੁਰਪ੍ਰੀਤ ਕੌਰ ਵੱਲੋਂ ਭੇਜੇ ਗਏ ਮਾਣਹਾਨੀ ਦੇ ਨੋਟਿਸ ਨੂੰ ਪਾੜ ਕੇ ਸੁੱਟ ਦਿੱਤਾ।

ਜਾਣੋ ਡਾ. ਗੁਰਪ੍ਰੀਤ ਨੇ ਆਪਣੀ ਸ਼ਿਕਾਇਤ ਵਿੱਚ ਕੀ ਕਿਹਾ

“ਮੈਂ ਮੈਡੀਕਲ ਪੇਸ਼ੇਵਰ ਹਾਂ, ਮੇਰੇ ਚਰਿੱਤਰ ਤੇ ਸਾਖ ਨੂੰ ਨੁਕਸਾਨ ਪਹੁੰਚਿਆ”: ਡਾ. ਗੁਰਪ੍ਰੀਤ ਕੌਰ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ। ਉਹ ਇੱਕ ਯੋਗਤਾ ਪ੍ਰਾਪਤ ਮੈਡੀਕਲ ਪੇਸ਼ੇਵਰ ਹੈ। ਜਿਸ ਦਾ ਸਮਾਜ ਵਿੱਚ ਉੱਚ ਰੁਤਬਾ ਅਤੇ ਸਤਿਕਾਰ ਹੈ। ਸ਼ਿਕਾਇਤਕਰਤਾ ਦੇ ਅਨੁਸਾਰ, ਮੁਲਜ਼ਮਾਂ ਦੁਆਰਾ ਲਗਾਏ ਗਏ ਬੇਬੁਨਿਆਦ ਦੋਸ਼ਾਂ ਨੇ ਉਨ੍ਹਾਂ ਦੇ ਚਰਿੱਤਰ ਅਤੇ ਸਾਖ ਨੂੰ ਨਾ ਸਿਰਫ਼ ਸਮਾਜਿਕ ਤੌਰ ‘ਤੇ ਸਗੋਂ ਨਿੱਜੀ ਤੌਰ ‘ਤੇ ਵੀ ਨਾ ਪੂਰਾ ਹੋਣ ਵਾਲਾ ਨੁਕਸਾਨ ਪਹੁੰਚਾਇਆ ਹੈ।

ਮਜੀਠੀਆ ਨੇ ਝੂਠੇ ਬਿਆਨ ਦਿੱਤੇ: ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੇ 1 ਸਤੰਬਰ, 2026 ਨੂੰ ਚੰਡੀਗੜ੍ਹ ਵਿੱਚ ਕੀਤੀ ਗਈ ਇੱਕ ਪ੍ਰੈਸ ਕਾਨਫਰੰਸ ਦੌਰਾਨ ਬੇਬੁਨਿਆਦ ਅਤੇ ਝੂਠੇ ਬਿਆਨ ਦਿੱਤੇ ਸਨ। ਜਿਸ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਡਾ. ਗੁਰਪ੍ਰੀਤ ਕੌਰ ਨੇ ਆਪਣੇ ਇੱਕ ਰਿਸ਼ਤੇਦਾਰ ਰਾਹੀਂ ਬਲਾਤਕਾਰ ਵਰਗੇ ਗੰਭੀਰ ਅਪਰਾਧ ਦੇ ਦੋਸ਼ੀ ਵਿਅਕਤੀ ਨੂੰ ਬਚਾਉਣ ਲਈ ਸਰਕਾਰੀ ਤੰਤਰ ਨੂੰ ਪ੍ਰਭਾਵਿਤ ਕਰਨ ਦੇ ਬਦਲੇ ਪੈਸੇ ਦੀ ਮੰਗ ਕੀਤੀ ਸੀ।

ਮੈਨੂੰ ਖਾਸ ਤੌਰ ‘ਤੇ ਨਿਸ਼ਾਨਾ ਬਣਾਇਆ: ਡਾ. ਗੁਰਪ੍ਰੀਤ ਕੌਰ ਨੇ ਕਿਹਾ, “ਇਸ ਪ੍ਰੈਸ ਕਾਨਫਰੰਸ ਦੌਰਾਨ, ਝੂਠੀਆਂ ਆਡੀਓ ਰਿਕਾਰਡਿੰਗਾਂ, ਫੋਟੋਆਂ ਅਤੇ ਸੀਸੀਟੀਵੀ ਫੁਟੇਜ ਪੇਸ਼ ਕਰਕੇ ਇਹ ਦਾਅਵਾ ਕੀਤਾ ਗਿਆ ਸੀ ਕਿ ਸ਼ਿਕਾਇਤਕਰਤਾ ਦੇ ਨਜ਼ਦੀਕੀ ਲੋਕ ਮਨੀ ਲਾਂਡਰਿੰਗ ਵਿੱਚ ਸ਼ਾਮਲ ਸਨ। ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਸਾਰੇ ਮੁਲਜ਼ਮਾਂ ਨੇ ਆਪਣੇ ਬਿਆਨਾਂ ਵਿੱਚ ਉਨ੍ਹਾਂ ਨੂੰ ਖਾਸ ਤੌਰ ‘ਤੇ ਨਿਸ਼ਾਨਾ ਬਣਾਇਆ।”

ਮੇਰੀ ਛਵੀ, ਮਾਣ-ਸਨਮਾਨ ਅਤੇ ਪਛਾਣ ਨੂੰ ਢਾਹ ਲੱਗੀ: ਡਾ. ਗੁਰਪ੍ਰੀਤ ਕੌਰ ਨੇ ਕਿਹਾ, “ਇੱਕ ਔਰਤ ਹੋਣ ਦੇ ਬਾਵਜੂਦ, ਉਨ੍ਹਾਂ ਨੂੰ ਇੱਕ ਅਜਿਹੀ ਵਿਅਕਤੀ ਵਜੋਂ ਦਰਸਾਇਆ ਗਿਆ ਹੈ। ਜਿਸ ਨੇ ਪੈਸੇ ਲਈ ਬਲਾਤਕਾਰ ਦੇ ਦੋਸ਼ੀ ਦੀ ਮਦਦ ਕੀਤੀ। ਇਹਨਾਂ ਝੂਠੇ ਦੋਸ਼ਾਂ ਨੇ ਉਨ੍ਹਾਂ ਦੀ ਛਵੀ, ਮਾਣ-ਸਨਮਾਨ ਅਤੇ ਨਿੱਜੀ ਪਛਾਣ ਨੂੰ ਡੂੰਘਾ ਠੇਸ ਪਹੁੰਚਾਈ ਹੈ।” ਉਨ੍ਹਾਂ ਨੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਦੋਸ਼ੀਆਂ ਨੂੰ ਅਪਰਾਧਿਕ ਮਾਣਹਾਨੀ ਦੇ ਦੋਸ਼ਾਂ ਦਾ ਜਵਾਬ ਦੇਣ ਲਈ ਤਲਬ ਕੀਤਾ ਜਾਵੇ ਅਤੇ ਉਨ੍ਹਾਂ ‘ਤੇ ਸੀਆਰਪੀਸੀ ਦੀ ਧਾਰਾ 356 ਤਹਿਤ ਮੁਕੱਦਮਾ ਚਲਾਇਆ ਜਾਵੇ।

ਗੈਰ-ਤਸਦੀਕਸ਼ੁਦਾ ਪੋਸਟਾਂ ‘ਤੇ ਲਗਾਈ ਗਈ ਹੈ ਪਾਬੰਦੀ

ਇਸ ਤੋਂ ਪਹਿਲਾਂ ਇੱਕ ਵੱਖਰੇ ਮਾਮਲੇ ਵਿੱਚ ਸਿਵਲ ਜੱਜ (ਜੂਨੀਅਰ ਡਿਵੀਜ਼ਨ) ਡਾ. ਪਰੀਕਸ਼ਿਤ ਦੀ ਅਦਾਲਤ ਨੇ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ, ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਅਗਲੇ ਹੁਕਮਾਂ ਤੱਕ ਸੋਸ਼ਲ ਮੀਡੀਆ ਜਾਂ ਕਿਸੇ ਹੋਰ ਮਾਧਿਅਮ ‘ਤੇ ਰਿਸ਼ਵਤ ਦੀ ਮੰਗ ਨਾਲ ਸਬੰਧਤ ਕੋਈ ਵੀ ਗੈਰ-ਪ੍ਰਮਾਣਿਤ ਅਤੇ ਅਪਮਾਨਜਨਕ ਪੋਸਟ ਪੋਸਟ ਨਾ ਕਰਨ ਦੇ ਨਿਰਦੇਸ਼ ਦਿੱਤੇ ਸਨ।

Follow Us
Lalbaugcha Raja: ਬੱਪਾ ਦੇ ਚਰਨਾਂ ਵਿੱਚ ਸ਼ਰਧਾ ਅਤੇ ਦਾਨ ਦਾ ਹੜ੍ਹ, ਗਣੇਸ਼ ਚਤੁਰਥੀ 'ਤੇ ਕਰੋੜਾਂ ਦਾ ਚੜ੍ਹਾਵਾ
Lalbaugcha Raja: ਬੱਪਾ ਦੇ ਚਰਨਾਂ ਵਿੱਚ ਸ਼ਰਧਾ ਅਤੇ ਦਾਨ ਦਾ ਹੜ੍ਹ, ਗਣੇਸ਼ ਚਤੁਰਥੀ 'ਤੇ ਕਰੋੜਾਂ ਦਾ ਚੜ੍ਹਾਵਾ...
Punjab Congress ਦਾ ਪ੍ਰਦਰਸ਼ਨ, ਹਿਰਾਸਤ 'ਚ ਲਏ ਪਾਇਲਟ, ਚੰਨੀ, ਵੜਿੰਗ ਸਮੇਤ ਹੋਰ ਆਗੂਆਂ ਨੂੰ 1 ਘੰਟੇ ਬਾਅਦ ਛੱਡੇ
Punjab Congress ਦਾ ਪ੍ਰਦਰਸ਼ਨ, ਹਿਰਾਸਤ 'ਚ ਲਏ ਪਾਇਲਟ, ਚੰਨੀ, ਵੜਿੰਗ ਸਮੇਤ ਹੋਰ ਆਗੂਆਂ ਨੂੰ 1 ਘੰਟੇ ਬਾਅਦ ਛੱਡੇ...
Gurugram Hit & Run Case: ਮਹਿਲਾ ਬਾਈਕਰ ਸੀਆ ਨੇ ਦੱਸਿਆ ਭਿਆਨਕ ਮੰਜ਼ਰ
Gurugram Hit & Run Case: ਮਹਿਲਾ ਬਾਈਕਰ ਸੀਆ ਨੇ ਦੱਸਿਆ ਭਿਆਨਕ ਮੰਜ਼ਰ...
ਦਿੱਲੀ ਏਅਰਪੋਰਟ 'ਤੇ ਲਾਪਰਵਾਹੀ, ਬਗੈਰ ਇਮੀਗ੍ਰੇਸ਼ਨ ਕਲੀਅਰੈਂਸ ਦੇ ਵਿਦੇਸ਼ ਗਏ 3 ਨਾਗਰਿਕ
ਦਿੱਲੀ ਏਅਰਪੋਰਟ 'ਤੇ ਲਾਪਰਵਾਹੀ, ਬਗੈਰ ਇਮੀਗ੍ਰੇਸ਼ਨ ਕਲੀਅਰੈਂਸ ਦੇ ਵਿਦੇਸ਼ ਗਏ 3 ਨਾਗਰਿਕ...
UPI 'ਤੇ ਵੱਡਾ ਫੈਸਲਾ, 2000 ਰੁਪਏ ਤੱਕ ਦੀ ਪੇਮੈਂਟ ਫ੍ਰੀ, ਇਸਤੋਂ ਉੱਤੇ ਲੱਗ ਸਕਦਾ ਹੈ ਚਾਰਜ
UPI  'ਤੇ ਵੱਡਾ ਫੈਸਲਾ, 2000 ਰੁਪਏ ਤੱਕ ਦੀ ਪੇਮੈਂਟ ਫ੍ਰੀ, ਇਸਤੋਂ ਉੱਤੇ ਲੱਗ ਸਕਦਾ ਹੈ ਚਾਰਜ...
Ganesh Chaturthi 2026: ਗਣਪਤੀ ਬੱਪਾ ਲਈ 27,000/KG ਦੇ ਮੋਦਕ! ਕੀ ਹੈ Golden Modak ਦੀ ਖਾਸੀਅਤ?
Ganesh Chaturthi 2026: ਗਣਪਤੀ ਬੱਪਾ ਲਈ 27,000/KG ਦੇ ਮੋਦਕ! ਕੀ ਹੈ Golden Modak ਦੀ ਖਾਸੀਅਤ?...
Global Power Shift : G7 'ਤੇ ਭਾਰੀ ਪੈ ਰਿਹਾ BRICS? De-Dollarization ਨਾਲ ਬਦਲ ਜਾਵੇਗੀ Economy!
Global Power Shift : G7 'ਤੇ ਭਾਰੀ ਪੈ ਰਿਹਾ BRICS? De-Dollarization ਨਾਲ ਬਦਲ ਜਾਵੇਗੀ Economy!...
Womens Asia Cup Final: ਭਾਰਤ ਨੇ 8ਵੀਂ ਵਾਰ ਜਿੱਤਿਆ ਏਸ਼ੀਆ ਕੱਪ, ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ
Womens Asia Cup Final: ਭਾਰਤ ਨੇ 8ਵੀਂ ਵਾਰ ਜਿੱਤਿਆ ਏਸ਼ੀਆ ਕੱਪ, ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ...
60 ਘੰਟੇ ਭਾਰਤ 'ਚ ਰਹੇ ਪੁਤਿਨ, ਬ੍ਰਿਕਸ ਸੰਮੇਲਨ ਤੋਂ ਬਾਅਦ ਰੂਸ ਰਵਾਨਾ
60 ਘੰਟੇ ਭਾਰਤ 'ਚ ਰਹੇ ਪੁਤਿਨ, ਬ੍ਰਿਕਸ ਸੰਮੇਲਨ ਤੋਂ ਬਾਅਦ ਰੂਸ ਰਵਾਨਾ...