ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵਿਰੁੱਧ FIR, ਸਾਬਕਾ ਗ੍ਰਹਿ ਮੰਤਰੀ ‘ਤੇ ਕੀਤੀ ਸੀ ਜਾਤੀਵਾਦੀ ਟਿੱਪਣੀ
ਰਾਜਾ ਵੜਿੰਗ ਵਿਰੁੱਧ ਆਈਪੀਸੀ ਦੀਆਂ ਧਾਰਾਵਾਂ 353 ਤੇ 196 ਦੇ ਨਾਲ-ਨਾਲ ਐਸਸੀ/ਐਸਟੀ ਐਕਟ ਦੀਆਂ ਧਾਰਾਵਾਂ 3(1)(u) ਤੇ 3(1)(v) ਤਹਿਤ ਕੇਸ ਦਰਜ ਕੀਤਾ ਗਿਆ ਹੈ। ਕੱਲ੍ਹ ਹੀ 'ਆਪ' ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਸੀ ਕਿ ਵੜਿੰਗ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਲੁਧਿਆਣਾ ਤੋਂ ਸਾਂਸਦ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਰੁੱਧ ਕਪੂਰਥਲਾ ‘ਚ ਐਫਆਈਆਰ ਦਰਜ ਹੋਈ ਹੈ। ਇਹ ਮਾਮਲਾ ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ‘ਤੇ ਦਿੱਤੇ ਗਏ ਬਿਆਨ ਨੂੰ ਲੈ ਕੇ ਦਰਜ ਹੋਇਆ ਹੈ। ਰਾਜਾ ਵੜਿੰਗ ਨੇ ਸਵ. ਬੂਟਾ ਸਿੰਘ ਦੇ ਪੁੱਤਰ ਸਰਬਜੋਤ ਸਿੰਘ ਸਿੱਧੂ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ। ਰਾਜਾ ਵੜਿੰਗ ਦੇ ਖਿਲਾਫ਼ ਬੀਐਨਐਸ ਦੀ ਧਾਰੀ 353 ਤੇ 196 ਦੇ ਨਾਲ ਐਸਸੀ/ਐਸਟੀ ਐਕਟ ਦੀ ਧਾਰਾ 3(1)(u) ਤੇ 3(1)(v) ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨ ਹੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਸੀ ਕਿ ਵੜਿੰਗ ਵਿਰੁੱਧ ਕਾਨੂੰਨੀ ਕਾਰਵਾਈ ਹੋਵੇਗੀ।
ਕੀ ਹੈ ਪੂਰਾ ਮਾਮਲਾ?
ਦਰਅਸਲ, ਪੰਜਾਬ ਕਾਂਗਰਸ ਪ੍ਰਧਾਨ ਨੇ ਸਾਬਕਾ ਗ੍ਰਹਿ ਮੰਤਰੀ ਸਵ. ਬੂਟਾ ਸਿੰਘ ਬਾਰੇ ਵਿਵਾਦਿਤ ਟਿੱਪਣੀ ਕੀਤੀ ਸੀ। ਰਾਜਾ ਵੜਿੰਗ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਚ ਉਹ ਕਹਿ ਰਹੇ ਹਨ ਕਿ ਬੂਟਾ ਸਿੰਘ ਹੁੰਦਾ ਸੀ ਇੱਕ ਵਾਲਮੀਕੀ ਮਜ਼੍ਹਬੀ ਸਿੰਘ ਰੰਗ ਕਾਲਾ ਹੁੰਦਾ ਸੀ ਜਮਾ ਕਾਲਾ ਤੇ ਪੱਠੇ ਪਾਉਂਦਾ ਸੀ ਪੱਠੇ, ਬਾਣੀ ਰੰਘਰੇਟੇ ਗੁਰੂ ਕੇ ਬੇਟੇ, ਕਾਂਗਰਸ ਨੇ ਦੇਸ਼ ਦਾ ਗ੍ਰਹਿ ਮੰਤਰੀ ਬਣਾਇਆ ਸੀ।
ਰਾਜਾ ਵੜਿੰਗ ਨੇ ਵੀਡੀਓ ਜਾਰੀ ਕਰ ਮੰਗੀ ਮੁਆਫ਼ੀ
ਦੂਜੇ ਪਾਸੇ ਰਾਜਾ ਵੜਿੰਗ ਨੇ ਆਪਣੇ ਟਿੱਪਣੀ ਨੂੰ ਲੈ ਕੇ ਬੀਤੇ ਦਿਨੀਂ ਮੁਆਫ਼ੀ ਮੰਗ ਲਈ ਸੀ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਇੱਕ ਵੀਡੀਓ ਸਾਂਝੀ ਕੀਤੀ। ਪੰਜਾਬ ਕਾਂਗਰਸ ਦੇ ਪ੍ਰਧਾਨ ਵੜਿੰਗ ਦਾ ਕਹਿਣਾ ਸੀ ਕਿ ਉਨ੍ਹਾਂ ਦੀ ਗੱਲ ਨੂੰ ਹੋਰ ਤਰੀਕੇ ਨਾਲ ਲਿਆ ਜਾ ਰਿਹਾ ਹੈ। ਉਨ੍ਹਾਂ ਦਾ ਇਹ ਕਹਿਣ ਦਾ ਮਤਲਬ ਨਹੀਂ ਸੀ। ਮੇਰੇ ਕਹਿਣਾ ਦਾ ਮਤਲਬ ਸੀ ਕਿ ਕਾਂਗਰਸ ਸਮੇਂ-ਸਮੇਂ ਸਿਰ ਸਿੱਖਾਂ ਨੂੰ ਖਾਸ ਕਰਕੇ ਪੱਗ ਵਾਲਿਆਂ ਨੂੰ ਸਨਮਾਨ ਦਿੰਦੀ ਰਹੀ ਹੈ। ਇਸ ਗੱਲ ਨੂੰ ਵਧਾ-ਚੜ੍ਹਾ ਕੇ ਦੱਸਿਆ ਗਿਆ।
ਉਨ੍ਹਾਂ ਨੇ ਕਿਹਾ ਕਿ ਮੈਂ ਬਹੁਤ ਸਨਮਾਨ ਕਰਦਾ ਹੈ, ਮੈਂ ਅਜਿਹੀ ਕੌਮ ਦੀਆਂ ਜੁੱਤੀਆਂ ਵੀ ਸਿਰ ਤੇ ਰੱਖ ਸਕਦਾ ਹੈ, ਕਿਉਂਕਿ ਜਿਨ੍ਹਾਂ ਨੇ ਕੁਰਬਾਨੀਆਂ ਕੀਤੀਆਂ। ਉਨ੍ਹਾਂ ਨੇ ਕਿਹਾ ਸ. ਬੂਟਾ ਸਿੰਘ ਮੇਰੇ ਪਿਤਾ ਸਨਮਾਨ। ਜੇਕਰ ਕਿਸੇ ਦੇ ਮਨ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਉਨ੍ਹਾਂ ਨੂੰ ਮੁਆਫ਼ੀ ਮੰਗਦਾ ਹਾਂ।